ਗੁਰਦਾਸਪੁਰ, 14 ਜੂਨ (ਸਰਬਜੀਤ ਸਿੰਘ)– ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਸ਼ਹੀਦ ਬਾਬਾ ਜੀਵਨ ਸਿੰਘ ਜੀ ਅਤੇ ਸ਼ਹੀਦ ਬਾਬਾ ਨਿਬਾਹੂ ਸਿੰਘ ਜੀ ਦੀ ਯਾਦ ਵਿੱਚ ਸਲਾਨਾ ਜੋੜ ਮੇਲਾ ਜਥੇਦਾਰ ਬਾਬਾ ਬਲਦੇਵ ਸਿੰਘ ਮੁਸਤਫ਼ਾ ਪੁਰ ਅਤੇ ਸਥਾਨਕ ਨਗਰ ਸੰਗਤਾਂ ਦੀਆਂ ਸੰਗਤਾਂ ਵੱਲੋਂ ਆਦਿ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਰਹਿਨੁਮਾਈ ਹੇਠ ਸ਼ਰਧਾ ਭਾਵਨਾਵਾਂ ਤੇ ਉਤਸ਼ਾਹ ਨਾਲ ਮਨਾਇਆ ਗਿਆ। ਅਖੰਡ ਪਾਠਾਂ ਦੇ ਭੋਗ ਪਾਏ ਗਏ, ਧਾਰਮਿਕ ਦੀਵਾਨ ਸਜਾਏ ਗਏ, ਕਬੱਡੀ ਛੋਹ ਮੈਚ ਕਰਵਾਇਆ ਗਿਆ ਅਤੇ ਸ਼ਾਮ ਨੂੰ ਦਸਮੇਸ਼ ਤਰਨਾ ਦਲ ਦੇ ਜਥੇਦਾਰ ਬਾਬਾ ਮੇਜਰ ਸਿੰਘ ਸੋਢੀ ਤੇ ਜਥੇ ਬਾਬਾ ਬਲਦੇਵ ਸਿੰਘ ਮੁਸਤਫ਼ਾਪੁਰ ਦੀ ਅਗਵਾਈ ਹੇਠ ਸ਼ਾਨਦਾਰ ਮਹੱਲੇ ਦਾ ਪ੍ਰਦਰਸ਼ਨ ਕੀਤਾ ਗਿਆ, ਗੁਰੂ ਕੇ ਲੰਗਰ ਦੇਗਾਂ ਸਰਦਾਈਆ ਅਤੁੱਟ ਵਰਤਾਏ ਗਏ।
ਇਸ ਸਬੰਧੀ ਪ੍ਰੈਸ ਨੂੰ ਮੁਕੰਮਲ ਜਾਣਕਾਰੀ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ ਨੇ ਮਹੱਲੇ ਦੀਆਂ ਹਾਜ਼ਰੀਆਂ ਭਰਨ ਤੋਂ ਉਪਰੰਤ ਇਕ ਲਿਖਤੀ ਪ੍ਰੈਸ ਬਿਆਨ ਰਾਹੀਂ ਦਿੱਤੀ, ਉਹਨਾਂ ਭਾਈ ਖਾਲਸਾ ਨੇ ਦੱਸਿਆ ਸਮਾਗਮ ਜੋੜਮੇਲੇ ਦੇ ਸਬੰਧ ਵਿੱਚ ਪਰਸੋਂ ਦੇ ਰੋਜ਼ ਤੋਂ ਗੁਰਦੁਆਰਾ ਮੁਸਤਫ਼ਾ ਪੁਰ ਛਾਉਣੀ ਨਿਹੰਗ ਸਿੰਘਾਂ ਵਿਖੇ ਅਖੰਡ ਪਾਠ ਸਾਹਿਬ ਆਰੰਭ ਕਰਵਾਏ ਗਏ ਸਨ ,ਜਿਨ੍ਹਾਂ ਦੇ ਅਜ ਸੰਪੂਰਨ ਭੋਗ ਤੇ ਆਰਤੀ ਆਰਤੇ ਦੀ ਅਰਦਾਸ ਤੇ ਪਵਿੱਤਰ ਹੁਕਮਨਾਮੇ ਤੋਂ ਉਪਰੰਤ ਧਾਰਮਿਕ ਸਮਾਗਮ ਜੋੜਮੇਲੇ ਦੀ ਅਰੰਭਤਾ ਹੋਈ ,ਜਿਸ ਵਿੱਚ ਪੰਥ ਦੇ ਨਾਮਵਰ ਰਾਗੀ ਢਾਡੀ ਕਵੀਸ਼ਰਾਂ ਪ੍ਰਚਾਰਕਾਂ ਤੇ ਕਥਾਵਾਚਕਾਂ ਤੋਂ ਇਲਾਵਾ ਧਾਰਮਿਕ ਖੇਤਰ’ਚ ਸਰਗਰਮ ਸੰਤਾਂ ਮਹਾਪੁਰਸ਼ਾਂ ਨੇ ਹਾਜ਼ਰੀ ਲਵਾਈ ਅਤੇ ਸੰਗਤਾਂ ਨੂੰ ਸ਼ਹੀਦ ਬਾਬਾ ਜੀਵਨ ਸਿੰਘ ਜੀ ਅਤੇ ਸ਼ਹੀਦ ਬਾਬਾ ਨਿਬਾਹੂ ਸਿੰਘ ਜੀ ਦੇ ਜੀਵਨ ਇਤਿਹਾਸ ਤੇ ਸ਼ਹੀਦੀ ਸਬੰਧੀ ਵਿਸਥਾਰ ਨਾਲ ਚਾਨਣਾ ਪਾਇਆ ,ਜਥੇਦਾਰ ਬਾਬਾ ਬਲਦੇਵ ਸਿੰਘ ਮੁਸਤਫ਼ਾ ਪੁਰ ਮਿਸਲ ਸ਼ਹੀਦ ਬਾਬਾ ਨਿਬਾਹੂ ਸਿੰਘ ਤਰਨਾ ਦਲ,ਸੰਤ ਬਾਬਾ ਹਜ਼ਾਰਾ ਸਿੰਘ ਯੂਥ ਕਲੱਬ ਮੁਸਤਫ਼ਾਪੁਰ ਅਤੇ ਨਗਰ ਦੇ ਸੰਯੋਗ ਨਾਲ ਕਬੱਡੀ ਛੋਹ ਮੈਚ ਕਰਵਾਇਆ ਗਿਆ ਅਤੇ ਸ਼ਾਮ ਨੂੰ ਅਕਾਲ ਪੁਰਖ ਦੀਆਂ ਲਾਡਲੀਆਂ ਨਿਹੰਗ ਸਿੰਘ ਫ਼ੌਜਾਂ ਵੱਲੋਂ ਆਪਣੇ ਆਪਣੇ ਘੌੜਿਆ ਤੇ ਸਵਾਰ ਨੇਜੇ ਬਰਛੇ ਖੰਡੇ ਦੋਧਾਰੇ ਕਿਰਪਾਨਾਂ ਬਰਛੀਆਂ ਤੇ ਹੋਰ ਕਈ ਤਰ੍ਹਾਂ ਦੇ ਰਵਾਇਤੀ ਹਥਿਆਰਾਂ ਨਾਲ ਲੈਸ ਹੋ ਕੇ ਦਸਮੇਸ਼ ਤਰਨਾ ਦਲ ਜਥੇਦਾਰ ਬਾਬਾ ਮੇਜਰ ਸਿੰਘ ਸੋਢੀ ਨਨਕਾਣਾ ਸਾਹਿਬ ਵਾਲਿਆਂ ਦੀ ਅਗਵਾਈ ਹੇਠ ਸ਼ਾਨਦਾਰ ਮਹੱਲੇ ਦਾ ਪ੍ਰਦਰਸ਼ਨ ਕੀਤਾ ਗਿਆ ਅਤੇ ਘੌੜ ਸਵਾਰੀ ਨੇਜ਼ਾ ਬਾਜ਼ੀ ਪੈਂਤੜੇ ਕੱਢਣੇ ਕਿਲਾ ਤੇ ਕਿੱਲੀ ਪੁੱਟਣ ਵਰਗੀਆਂ ਕਈ ਤਰ੍ਹਾਂ ਦੀਆਂ ਖ਼ਾਲਸਾਈ ਜੰਗ ਜੂੰ ਖੇਡਾਂ ਦਾ ਪ੍ਰਦਰਸ਼ਨ ਕਰਕੇ ਨੌਜਵਾਨ ਪੀੜ੍ਹੀ ਨੂੰ ਸਿੱਖੀ ਦੇ ਪੁਰਾਤਨ ਸੁਨਹਿਰੀ ਵਿਰਸੇ ਇਤਿਹਾਸ ਨਾਲ ਜੋੜਨ ਲਈ ਢੁਕਵੇਂ ਉਪਰਾਲੇ ਕੀਤੇ ਧਾਰਮਿਕ ਬੁਲਾਰਿਆਂ ਤੇ ਮਹੱਲਾ ਖੇਡਣ ਵਾਲਿਆਂ ਨੂੰ ਜਥੇਦਾਰ ਬਾਬਾ ਬਲਦੇਵ ਸਿੰਘ ਮੁਸਤਫ਼ਾ ਪੁਰ ਵੱਲੋਂ ਸਨਮਾਨ ਕੀਤਾ ਗਿਆ ਗੁਰੂ ਕੇ ਲੰਗਰ ਦੇਗਾਂ ਸਰਦਾਈਆ ਅਤੁੱਟ ਵਰਤਾਏ ਗਏ ਇਸ ਮੌਕੇ ਤੇ ਜਥੇਦਾਰ ਬਾਬਾ ਮੇਜਰ ਸਿੰਘ ਸੋਢੀ, ਜਥੇਦਾਰ ਬਲਦੇਵ ਸਿੰਘ ਮੁਸਤਫ਼ਾ ਪੁਰ, ਜਥੇਦਾਰ ਬਾਬਾ ਸੁਖਪਾਲ ਸਿੰਘ ਫੂਲ ਜਥੇਦਾਰ ਬਾਬਾ ਬਲਦੇਵ ਸਿੰਘ, ਬਾਬਾ ਬਲਬੀਰ ਸਿੰਘ ਖਾਪੜਖੇੜੀ ਜਥੇਦਾਰ ਬਾਬਾ ਪ੍ਰਗਟ ਸਿੰਘ ਜਥੇਦਾਰ ਸਤਨਾਮ ਸਿੰਘ ਖਾਪੜਖੇੜੀ ਪ੍ਰਧਾਨ ਤੋਂ ਇਲਾਵਾ ਕਈ ਸੰਪ੍ਰਦਾਵਾਂ ਦੇ ਮੁੱਖੀ ਜਥੇਦਾਰ ਸਾਹਿਬਾਨ ਤੇ ਲਾਡਲੀਆਂ ਫੌਜਾਂ ਹਾਜ਼ਰ ਸਨ ਇਸ ਮੌਕੇ ਗੁਰੂ ਕੇ ਲੰਗਰ ਦੇਗਾਂ ਸਰਦਾਈਆ ਅਤੁੱਟ ਵਰਤਾਏ ਗਏ।