ਅਮਰੀਕਾ, ਗੁਰਦਾਸਪੁਰ, 27 ਅਗਸਤ (ਸਰਬਜੀਤ ਸਿੰਘ)– ਅਮਰੀਕਾ ਦੇ ਟ੍ਰੰਪ ਪ੍ਰਸ਼ਾਸਨ ਨੇ ਫ਼ਿਲਹਾਲ ਹਰ ਤਰ੍ਹਾਂ ਦੇ ਵਿਜਿਆ ਤੇ ਅਗਲੇ ਹੁਕਮਾਂ ਤੱਕ ਰੋਕ ਲਾ ਦਿੱਤੀ ਹੈ ਅਤੇ ਇਸ ਨਾਲ ਜਿੱਥੇ ਸਾਰੇ ਦੇਸ਼ਾਂ ਵਿੱਚ ਹਲਚਲ ਮੱਚ ਗਈ ਹੈ,ਉਥੇ 20 ਲੱਖ ਭਾਰਤੀਆਂ ਤੇ ਇਸ ਦਾ ਸਿੱਧਾ ਅਸਰ ਪੈਣ ਦੀਆਂ ਸੰਭਾਵਨਾਵਾਂ ਨੂੰ ਰੱਦ ਨਹੀਂ ਕੀਤਾ ਜਾ ਸਕਦਾ ਕਿਉਂਕਿ ਅਮਰੀਕਾ ਸਰਕਾਰ ਨੇ ਪੈਡਿੰਗ ਫਾਇਲਾਂ ਤੇ ਸਾਰੀ ਅਗਲੇਰੀ ਕਾਨੂੰਨੀ ਕਾਰਵਾਈ ਬੰਦ ਕਰਨ ਦਾ ਫੈਸਲਾ ਕੀਤਾ ਹੈ ਅਤੇ ਇਹ ਫਾਇਲਾਂ ਅਗਲੇ ਸਮੇਂ ਤੱਕ ਬੰਦ ਰਹਿਣਗੀਆਂ, ਅਮਰੀਕਾ ਵੱਲੋਂ ਉਸ ਵਕਤ ਇਹ ਫੈਸਲਾ ਲਿਆ ਗਿਆ ਜਦੋਂ ਅਮਰੀਕਾ ਵੱਲੋਂ ਗੈਰ ਪ੍ਰਵਾਸੀਆਂ ਨੂੰ ਲਗਾਤਾਰ ਡੀਪੋਟ ਕੀਤਾ ਜਾ ਰਿਹਾ ਹੈ, ਇਸ ਕਰਕੇ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਅਮਰੀਕਾ ਵੱਲੋਂ ਹਰ ਪ੍ਰਕਾਰ ਦੇ ਵਿਜਿਆ ਤੇ ਰੋਕ ਲਾਉਣ ਦੀ ਨਿੰਦਾ ਕਰਦੀ ਹੋਈ ਮੰਗ ਕਰਦੀ ਹੈ ਕਿ ਇਸ ਰੋਕ ਨੂੰ ਖਤਮ ਕਰਨ ਦੀ ਲੋੜ ਤੇ ਜ਼ੋਰ ਦੇਣਾ ਚਾਹੀਦਾ ਹੈ ਤਾਂ ਕਿ ਵਿਦੇਸ਼ ਜਾ ਕੇ ਉੱਚ ਪੜਾਈ ਕਰਨ ਵਾਲੇ ਸਾਰੇ ਦੇਸ਼ਾਂ ਦੇ ਵਿਦਿਆਰਥੀਆਂ ਨੂੰ ਰਾਹਤ ਮਹਿਸੂਸ ਕਰਵਾਈ ਜਾ ਸਕੇ, ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ ਨੇ ਅਮਰੀਕਾ ਦੇ ਟ੍ਰੰਪ ਪ੍ਰਸ਼ਾਸਨ ਵੱਲੋਂ ਸਾਰੇ ਦੇਸ਼ਾਂ ਦੇ ਹਰ ਪ੍ਰਕਾਰ ਦੇ ਵਿਜੇ ਬੰਦ ਕਰਨ ਦੀ ਨਿੰਦਾ ਅਤੇ ਇਸ ਨੂੰ ਜਲਦੀ ਲਾਗੂ ਕਰਨ ਦੀ ਮੰਗ ਕਰਦਿਆਂ ਇੱਕ ਲਿਖਤੀ ਪ੍ਰੈਸ ਬਿਆਨ ਰਾਹੀਂ ਕੀਤਾ, ਭਾਈ ਖਾਲਸਾ ਨੇ ਸਪੱਸ਼ਟ ਕੀਤਾ ਇਸ ਨਾਲ ਜਿੱਥੇ ਸਾਰੇ ਮੁਲਕਾਂ ਦੇ ਅਮਰੀਕੀ ਵਿੱਚ ਉੱਚ ਪੜ੍ਹਾਈ ਕਰਨ ਦੇ ਚਾਹਵਾਨ ਵਿਦਿਆਰਥੀਆਂ ਨੂੰ ਵੱਡੀ ਮੁਸੀਬਤ ਦਾ ਸਹਾਮਣਾ ਕਰਨਾ ਪੈ ਸਕਦਾ ਹੈ ਉਥੇ ਇਕੱਲੇ ਭਾਰਤ ਦੇ 20 ਲੱਖ ਲੋਕਾਂ ਤੇ ਇਸ ਦਾ ਅਸਰ ਪੈ ਸਕਦਾ ਹੈ ਕਿਉਂਕਿ ਅਮਰੀਕਾ ਪ੍ਰਸ਼ਾਸਨ ਨੇ ਹਰ ਪ੍ਰਕਾਰ ਦੇ ਵਿਜਿਆ ਵਾਲੀਆਂ ਫਾਇਲਾਂ ਅਗਲੇ ਹੁਕਮਾਂ ਤੱਕ ਪੈਡਿੰਗ ਰੱਖਣ ਦਾ ਐਲਾਨ ਕਰ ਦਿੱਤਾ ਹੈ, ਭਾਈ ਖਾਲਸਾ ਨੇ ਕਿਹਾ ਅਮਰੀਕਾ ਦੇ ਟ੍ਰੰਪ ਪ੍ਰਸ਼ਾਸਨ ਵੱਲੋਂ ਲਏ ਇਸ ਫੈਸਲੇ ਨਾਲ ਸਮੂਹ ਦੇਸ਼ਾਂ ਦੇ ਉਹਨਾਂ ਵਿਦਿਆਰਥੀਆਂ ਨੂੰ ਵੱਡਾ ਨੁਕਸਾਨ ਦਾ ਸਹਾਮਣਾ ਕਰਨਾ ਪਵੇਗਾ ਜੋ ਅਮਰੀਕਾ ਵਿਚ ਉੱਚ ਪੜਾਈ ਕਰਨ ਦੇ ਚਾਹਵਾਨ ਹੋਣਗੇ ਇਸ ਕਰਕੇ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਅਮਰੀਕਾ ਦੇ ਟ੍ਰੰਪ ਪ੍ਰਸ਼ਾਸਨ ਵੱਲੋਂ ਸਾਰੇ ਵਿਜਿਆ ਰੋਕ ਲਾਉਣ ਵਾਲੇ ਫੈਸਲੇ ਦੀ ਨਿੰਦਾ ਕਰਦੀ ਹੋਈ ਮੰਗ ਕਰਦੀ ਹੈ ਇਸ ਫੈਸਲੇ ਤੇ ਮੁੜ ਵਿਚਾਰ ਕੀਤਾ ਜਾਵੇਂ ਕਿਉਂਕਿ ਇਸ ਨਾਲ ਲੱਖਾਂ ਵਿਦਿਆਰਥੀਆਂ ਦਾ ਭਵਿੱਖ ਜੁੜਿਆ ਹੋਇਆ ਹੈ ਇਸ ਵਕਤ ਭਾਈ ਖਾਲਸਾ ਨਾਲ ਭਾਈ ਸੁਖਦੇਵ ਸਿੰਘ ਜਗਰਾਓਂ ਸਮੇਤ ਬਹੁਤ ਸਾਰੇ ਆਗੂ ਹਾਜ਼ਰ ਸਨ ।


