ਪੰਜਾਬ ਸਰਕਾਰ ਦੇ ਸਰਕਾਰੀ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਵੱਲੋਂ ਮੰਗਾਂ ਨੂੰ ਲੈਕੇ ਮਹਾ ਹੜਤਾਲ ਦੇ ਦਿੱਤੇ ਸੱਦੇ ਦਰਮਿਆਨ ਮੁਲਾਜ਼ਮਾਂ ਦੀ ਮੁੱਖ ਮੰਤਰੀ ਨਾਲ ਗੱਲਬਾਤ ਹੋਣੀਂ ਚੰਗੀ ਗੱਲ- ਭਾਈ ਵਿਰਸਾ ਸਿੰਘ ਖਾਲਸਾ

ਚੰਡੀਗੜ੍ਹ

ਚੰਡੀਗੜ੍ਹ, ਗੁਰਦਾਸਪੁਰ, 27 ਅਗਸਤ (ਸਰਬਜੀਤ ਸਿੰਘ)– ਪੰਜਾਬ ਦੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਆਪਣੀਆਂ ਮੰਗਾਂ ਨੂੰ ਲੈਕੇ ਅੱਜ ਮਹਾਹੜਤਾਲ ਦਾ ਸੱਦਾ ਦਿੱਤਾ ਸੀ ਅਤੇ ਇਸ ਦਰਮਿਆਨ ਪੰਜਾਬ ਦੇ ਸਾਰੇ ਦਫਤਰ ਕਰਮਚਾਰੀ ਹੜਤਾਲ ਤੇ ਚਲੇ ਗਏ ਜਿਸ ਨਾਲ ਸਰਕਾਰੀ ਕੰਮਕਾਜ ਵਿਚ ਰੁਕਾਵਟ ਪੈਦਾ ਹੋਈ ਕਿਉਂਕਿ ਸਿਰਫ ਸਰਕਾਰੀ ਬੱਸਾਂ ਤੋ ਇਲਾਵਾ ਸਾਰੇ ਸਰਕਾਰੀ ਅਦਾਰਿਆਂ ਵਿੱਚ ਹੜਤਾਲ ਦਾ ਅਸਰ ਦੇਖਣ ਨੂੰ ਮਿਲਿਆ ਅਤੇ ਇਸ ਚੱਲਦੀ ਮਹਾਹੜਤਾਲ ਦੌਰਾਨ ਮੁੱਖ ਭਗਵੰਤ ਸਿੰਘ ਮਾਨ ਦੀ ਮੁਲਾਜ਼ਮ ਆਗੂਆਂ ਨਾਲ ਗੱਲਬਾਤ ਹੋਈ,, ਮੁੱਖ ਮੰਤਰੀ ਨੇ ਕਿਹਾ ਅਸੀਂ ਸਰਕਾਰੀ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਸਾਰੀਆਂ ਮੰਗਾਂ ਮੰਨਣ ਨੂੰ ਤਿਆਰ ਹਾਂ ਪਰ ਗੱਲਬਾਤ ਅਤੇ ਹੜਤਾਲ ਦੋਹੇ ਇਕੱਠੇ ਨਹੀਂ ਚੱਲ ਸਕਦੇ ਇਸ ਕਰਕੇ ਮੁਲਾਜ਼ਮ ਅਤੇ ਪੈਨਸ਼ਨਰ ਹੜਤਾਲ ਛੱਡ ਕੇ ਗੱਲਬਾਤ ਕਰਨ, ਦੂਸਰੇ ਪਾਸੇ ਭਾਜਪਾ ਦੇ ਸਾਬਕ ਪ੍ਰਧਾਨ ਸੁਨੀਲ ਜਾਖੜ ਅਤੇ ਕਾਂਗਰਸ ਨੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੇ ਹੱਕ ਵਿੱਚ ਬੋਲਦਿਆਂ ਪੰਜਾਬ ਨੂੰ ਸਪੱਸ਼ਟ ਕੀਤਾ ਕਿ ਸਰਕਾਰ ਹਾਈਕੋਰਟ ਦੇ ਹੁਕਮਾਂ ਦੀ ਉਲੰਘਣਾ ਕਰਕੇ ਮੁਲਾਜ਼ਮਾ ਤੇ ਪੈਨਸ਼ਨਰਾਂ ਦੀਆਂ ਹੱਕੀ ਮੰਗਾਂ ਨਾ ਪ੍ਰਵਾਨ ਕਰਕੇ ਸਰਕਾਰੀ ਮੁਲਾਜ਼ਮਾਂ ਨਾਲ ਸ਼ਰੇਆਮ ਧੱਕਾ ਕਰ ਰਹੀ ਹੈ, ਇਸ ਕਰਕੇ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਜਿਥੇ ਸਰਕਾਰੀ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਵੱਲੋਂ ਆਪਣੀਆਂ ਮੰਗਾਂ ਨੂੰ ਲੈਕੇ ਕੀਤੀ ਮਹਾਹੜਤਾਲ ਦੀ ਪੂਰਨ ਹਮਾਇਤ ਕਰਦੀ ਹੋਈ ਪੰਜਾਬ ਸਰਕਾਰ ਤੋਂ ਮੰਗ ਕਰਦੀ ਹੈ ਕਿ ਮੁਲਾਜਾਮਾ ਅਤੇ ਪੈਨਸ਼ਨਰਾਂ ਦੀਆਂ ਮੰਗਾਂ ਪ੍ਰਵਾਨ ਕਰਨ ਦੀ ਲੋੜ ਤੇ ਜ਼ੋਰ ਦੇਵੇ ਤਾਂ ਕਿ ਉਨ੍ਹਾਂ ਨੂੰ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ ਤੇ ਹੜਤਾਲਾਂ ਕਰਨ ਦੀ ਲੋੜ ਨਾਂ ਪਵੇ, ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ ਨੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਵੱਲੋਂ ਕੀਤੀ ਮਹਾਹੜਤਾਲ ਨੂੰ ਸਹੀ ਅਤੇ ਸਰਕਾਰ ਤੋਂ ਸਾਰੀਆਂ ਮੰਗਾਂ ਪ੍ਰਵਾਨ ਕਰਨ ਦੀ ਮੰਗ ਕਰਦਿਆਂ ਇੱਕ ਲਿਖਤੀ ਪ੍ਰੈਸ ਬਿਆਨ ਰਾਹੀਂ ਕੀਤਾ, ਭਾਈ ਵਿਰਸਾ ਸਿੰਘ ਖਾਲਸਾ ਨੇ ਸਪੱਸ਼ਟ ਕੀਤਾ ਲੰਮੇ ਸਮੇਂ ਤੋਂ ਸਰਕਾਰੀ ਮੁਲਾਜ਼ਮ ਡੀ ਏ ਅਤੇ ਮੰਗਿਆਈ ਭੱਤੇ ਲਈ ਅਤੇ ਪੈਨਸ਼ਨਰ ਪੁਰਾਣੀ ਪੈਨਸ਼ਨ ਸਕੀਮ ਨੂੰ ਲਾਗੂ ਕਰਨ ਦੀ ਮੰਗ ਨੂੰ ਲੈਕੇ ਪੰਜਾਬ ਸਰਕਾਰ ਵਿਰੁੱਧ ਸੰਘਰਸ਼ ਕਰਨ ਦੇ ਨਾਲ ਨਾਲ ਪੰਜਾਬ ਹਰਿਆਣਾ ਹਾਈਕੋਰਟ ਵਿਚੋਂ ਵੀ ਜਿੱਤ ਗਏ ਹਨ ਅਤੇ ਪੰਜਾਬ ਹਰਿਆਣਾ ਹਾਈਕੋਰਟ ਨੇ ਵੀ ਪੰਜਾਬ ਸਰਕਾਰ ਨੂੰ ਇਨ੍ਹਾਂ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੀਆਂ ਮੰਗਾਂ ਪ੍ਰਵਾਨ ਕਰਨ ਦੇ ਹੁਕਮ ਜਾਰੀ ਕੀਤੇ ਹਨ ਪਰ ਸਰਕਾਰ ਮੈਂ ਨਾਂ ਮਾਨੋਂ ਵਾਲੀ ਨੀਤੀ ਤਹਿਤ ਉਨ੍ਹਾਂ ਨੂੰ ਹੜਤਾਲਾਂ ਲਈ ਮਜਬੂਰ ਕਰ ਰਹੀ ਹੈ ਜੋ ਸਰਕਾਰ ਦਾ ਮੁਲਾਜ਼ਮ ਵਰਗ ਵਾਸਤੇ ਬਹੁਤ ਹੀ ਨਿੰਦਣਯੋਗ ਵਰਤਾਰਾ ਤੇ ਘਟੀਆ ਨੀਤੀ ਹੈ, ਭਾਈ ਖਾਲਸਾ ਨੇ ਕਿਹਾ ਇਸੇ ਕਰਕੇ ਪੰਜਾਬ ਦੀਆਂ ਪਾਰਟੀਆਂ ਸਰਕਾਰ ਦੀ ਇਸ ਨੀਤੀ ਦੀ ਨਿੰਦਾ ਕਰਦੀਆਂ ਹੋਈਆਂ ਮੰਗ ਕਰ ਰਹੀਆਂ ਹਨ ਕਿ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੀਆਂ ਮੰਗਾਂ ਪ੍ਰਵਾਨ ਕੀਤੀਆਂ ਜਾਣ ਇਸ ਕਰਕੇ ਸਾਡੀ ਜਥੇਬੰਦੀ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਜਿਥੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਵੱਲੋਂ ਕੀਤੀ ਮਹਾਹੜਤਾਲ ਨੂੰ ਜਾਇਜ਼ ਮੰਨਦੀ ਹੋਈ ਸਰਕਾਰ ਤੋਂ ਮੰਗ ਕਰਦੀ ਹੈ ਕਿ ਹਾਈਕੋਰਟ ਦੇ ਹੁਕਮਾਂ ਅਨੁਸਾਰ ਇਹਨਾਂ ਸਾਰਿਆਂ ਦੀਆਂ ਹੱਕੀ ਮੰਗਾਂ ਪ੍ਰਵਾਨ ਕਰਨ ਦੀ ਲੋੜ ਤੇ ਜ਼ੋਰ ਦੇਵੇ ਤਾਂ ਕਿ ਮੁਲਾਜ਼ਮਾਂ ਨੂੰ ਰੋਸ ਪ੍ਰਦਰਸ਼ਨ ਅਤੇ ਹੜਤਾਲਾਂ ਕਰਨ ਦੀ ਲੋੜ ਨਾ ਪਵੇ, ਇਸ ਮੌਕੇ ਤੇ ਭਾਈ ਖਾਲਸਾ ਪ੍ਰਧਾਨ ਨਾਲ ਭਾਈ ਸੁਖਦੇਵ ਸਿੰਘ ਜਗਰਾਓਂ ਪੀ ਏ ਤੋਂ ਇਲਾਵਾ ਬਹੁਤ ਸਾਰੇ ਆਗੂ ਮਜੌਦ ਸਨ।

Leave a Reply

Your email address will not be published. Required fields are marked *