ਐਸ.ਐਸ.ਪੀ ਦਯਾਮਾ ਹਰੀਸ਼ ਕੁਮਾਰ ਦੀ ਅਗਵਾਈ ਹੇਠ ਸਰਹੱਦੀ ਇਲਾਕਿਆਂ ਵਿੱਚ ਚਲਾਇਆ ਗਿਆ ਸਰਚ ਆਪ੍ਰੇਸ਼ਨ

ਗੁਰਦਾਸਪੁਰ

8 ਮੁੱਖ ਅਫਸਰ ਥਾਣਾ ਅਤੇ 400 ਪੁਲਸ ਕਰਮਚਾਰੀ ਸ਼ਾਮਲ ਸਨ
ਗੁਰਦਾਸਪੁਰ, 14 ਜੂਨ (ਸਰਬਜੀਤ ਸਿੰਘ)– ਜੰਮੂ-ਕਸ਼ਮੀਰ ‘ਚ ਅੱਤਵਾਦੀ ਹਮਲੇ ਦੇ ਸਬੰਧ ‘ਚ ਅੱਜ ਐਸਐਸਪੀ ਗੁਰਦਾਸਪੁਰ ਦਿਆਮਾ ਹਰੀਸ਼ ਕੁਮਾਰ ਦੀ ਅਗਵਾਈ ਵਿੱਚ ਸਰਚ ਅਭਿਆਨ ਚਲਾਇਆ ਗਿਆ। ਕਲਾਨੌਰ, ਦੀਨਾਨਗਰ, ਬਹਿਰਾਮਪੁਰ ਦੇ ਸਰਹੱਦੀ ਇਲਾਕਿਆਂ ‘ਚ ਤਲਾਸ਼ੀ ਮੁਹਿੰਮ ਦੌਰਾਨ ਦੀਨਾਨਗਰ ਦੇ ਡੀਐਸਪੀ ਤੋਂ ਇਲਾਵਾ ਵੱਖ-ਵੱਖ ਥਾਣਿਆਂ ਦੇ ਐਸਐਚਓਜ਼ ਸ਼ਾਮਲ ਸਨ। ਇਸ ਮੌਕੇ ਸਰਹੱਦੀ ਖੇਤਰ ਦੇ ਪਿੰਡਾਂ ਵਿੱਚ ਸ਼ੱਕੀ ਘਰਾਂ ਦੀ ਤਲਾਸ਼ੀ ਲਈ ਗਈ ਅਤੇ ਘਰ ਦੇ ਮੈਂਬਰਾਂ ਤੋਂ ਪੁੱਛਗਿੱਛ ਕੀਤੀ ਗਈ।


ਐਸਐਸਪੀ ਦਿਆਮਾ ਹਰੀਸ਼ ਕੁਮਾਰ ਨੇ ਦੱਸਿਆ ਕਿ ਜੰਮੂ-ਕਸ਼ਮੀਰ ਵਿੱਚ ਹੋਏ ਅੱਤਵਾਦੀ ਹਮਲੇ ਦੇ ਮੱਦੇਨਜ਼ਰ ਅੱਜ ਤਲਾਸ਼ੀ ਮੁਹਿੰਮ ਚਲਾਈ ਗਈ ਹੈ। ਤਲਾਸ਼ੀ ਮੁਹਿੰਮ ਦੌਰਾਨ 5 ਜੀਓਜੀ ਦੀ ਦੇਖਰੇਖ ਹੇਠ ਵੱਖ-ਵੱਖ ਟੀਮਾਂ ਬਣਾਈਆਂ ਗਈਆਂ। ਜਿਨ੍ਹਾੰ ਵਿੱਚ 8 ਮੁੱਖ ਅਫਸਰ ਥਾਣਾ ਅਤੇ 400 ਪੁਲਸ ਕਰਮਚਾਰੀ ਸ਼ਾਮਲ ਸਨ। ਅੱਤਵਾਦੀ ਹਮਲੇ ਨੂੰ ਲੈ ਕੇ ਪੁਲਿਸ ਫੋਰਸ ਅਲਰਟ ‘ਤੇ ਹੈ। ਬਾਹਰਲੇ ਰਾਜਾਂ ਤੋਂ ਆਉਣ ਵਾਲੇ ਲੋਕਾਂ ਦੀ ਜਾਂਚ ਕੀਤੀ ਜਾ ਰਹੀ ਹੈ ਜਿੱਥੇ ਉਹ ਠਹਿਰੇ ਹਨ। ਇਸ ਦੇ ਨਾਲ ਹੀ ਐਂਟਰੀ ਪੁਆਇੰਟਾਂ ’ਤੇ ਤਾਇਨਾਤ ਪੁਲੀਸ ਮੁਲਾਜ਼ਮ ਵੀ ਦਿਨ-ਰਾਤ ਆਉਣ-ਜਾਣ ਵਾਲੇ ਵਾਹਨਾਂ ’ਤੇ ਤਿੱਖੀ ਨਜ਼ਰ ਰੱਖ ਰਹੇ ਹਨ। ਉਨ੍ਹਾਂ ਕਿਹਾ ਕਿ ਲੋਕਾਂ ਦੀ ਜਾਨ ਮਾਲ ਦੀ ਰਾਖੀ ਕਰਨਾ ਪੁਲਿਸ ਦਾ ਫਰਜ਼ ਹੈ। ਜਿਸ ਨੂੰ ਬੜੇ ਸੁਚੱਜੇ ਢੰਗ ਨਾਲ ਚਲਾਇਆ ਜਾ ਰਿਹਾ ਹੈ। ਉਨ੍ਹਾਂ ਨੇ ਇਲਾਕੇ ਦੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਅੱਤਵਾਦੀ ਹਮਲੇ ਦੇ ਮੱਦੇਨਜ਼ਰ ਆਲੇ-ਦੁਆਲੇ ‘ਤੇ ਨਜ਼ਰ ਰੱਖਣ ਅਤੇ ਖੁਦ ਚੌਕਸ ਰਹਿਣ।

Leave a Reply

Your email address will not be published. Required fields are marked *