ਗੁਰਦਾਸਪੁਰ, 15 ਜੂਨ ( ਸਰਬਜੀਤ ਸਿੰਘ)– ਬੀਤੇ ਦਿਨ ਦੀਨਾਨਗਰ ਦੇ ਪਿੰਡ ਡੀਡਾ ਸਾਂਸੀਆ ਵਿੱਚ ਤਿੰਨ ਵਿਅਕਤੀਆਂ ਦੀਆਂ ਲਾਸ਼ਾਂ ਸ਼ੱਕੀ ਹਾਲਾਤਾਂ ਵਿੱਚ ਮਿਲਣ ਤੋਂ ਬਾਅਦ ਪਿੰਡ ਪੁਲਸ ਛਾਉਣੀ ਵਿੱਚ ਤਬਦੀਲ ਹੋ ਗਿਆ ਹੈ।
ਐਸ.ਐਸ.ਪੀ ਦਿਆਮਾ ਹਰੀਸ਼ ਕੁਮਾਰ ਨੇ ਦੱਸਿਆ ਕਿ ਡਾਇਰੈਕਟਰ ਜਨਰਲ ਪੁਲਸ ਪੰਜਾਬ ਅਤੇ ਡਿਪਟੀ ਇੰਸਪੈਕਟਰ ਜਨਰਲ ਪੁਲਸ ਬਾਰਡਰ ਰੇਂਜ ਅੰਮਿ੍ਤਸਰ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਜ਼ਿਲ੍ਹੇ ਦੇ ਪਿੰਡ ਡੀਡਾ ਸਾਂਸੀਆ ਵਿਖੇ ਵਿਸ਼ੇਸ਼ ਸਰਚ ਅਭਿਆਨ ਚਲਾਇਆ ਗਿਆ | ਇਸ ਵਿੱਚ ਚਾਰ ਜੀ.ਓ.ਜੀ ਦੀ ਨਿਗਰਾਨੀ ਹੇਠ ਵੱਖ-ਵੱਖ ਟੀਮਾਂ ਦਾ ਗਠਨ ਕੀਤਾ ਗਿਆ। ਜਿਸ ਵਿੱਚ ਚਾਰ ਥਾਣਿਆਂ ਦੇ ਐਸ.ਐਚ.ਓਜ਼ ਅਤੇ 100 ਪੁਲਸ ਮੁਲਾਜ਼ਮ ਸ਼ਾਮਲ ਸਨ। ਇਸ ਕਾਰਵਾਈ ਦੌਰਾਨ ਨਸ਼ਾ ਤਸਕਰਾਂ, ਸ਼ਰਾਰਤੀ ਅਨਸਰਾਂ ਅਤੇ ਸ਼ੱਕੀ ਵਿਅਕਤੀਆਂ ਦੇ ਘਰਾਂ ‘ਤੇ ਛਾਪੇਮਾਰੀ ਕਰਕੇ ਅਚਨਚੇਤ ਚੈਕਿੰਗ ਕੀਤੀ ਗਈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਨਸ਼ੇ ਅਤੇ ਗੈਰ-ਕਾਨੂੰਨੀ ਧੰਦਾ ਕਰਨ ਵਾਲੇ ਵਿਅਕਤੀਆਂ ਬਾਰੇ ਪੁਲਸ ਨੂੰ ਸੂਚਿਤ ਕੀਤਾ ਜਾਵੇ। ਅਜਿਹੇ ਵਿਅਕਤੀਆਂ ਖਿਲਾਫ ਬਣਦੀ ਕਾਰਵਾਈ ਕੀਤੀ ਜਾਵੇਗੀ।