ਫਿਲੌਰ, ਗੁਰਦਾਸਪੁਰ,16 ਜੂਨ (ਸਰਬਜੀਤ ਸਿੰਘ)– ਸੰਤ ਮਹਾਂਪੁਰਸ਼ ਬਾਬਾ ਜਰਨੈਲ ਸਿੰਘ ਜੀ ਅਤੇ ਸਵਰਗੀ ਮਾਤਾ ਪ੍ਰਕਾਸ਼ ਕੌਰ ਜੀ ਦੀ ਪ੍ਰੇਰਨਾ ਸਦਕਾ ਉਹਨਾਂ ਦੇ ਮਹਾਨ ਸਪੂਤ ਅਤੇ ਗੁਰਦੁਆਰਾ ਸਿੰਘਾਂ ਸ਼ਹੀਦਾਂ ਅਲੋਵਾਲ ਦੇ ਮੁੱਖ ਪ੍ਰਬੰਧਕ ਸੰਤ ਬਾਬਾ ਸੁਖਵਿੰਦਰ ਸਿੰਘ ਵੱਲੋਂ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ 14 ਤੋਂ 17 ਜੂਨ ਤੱਕ ਮਹਾਨ ਸੰਤ ਸਮਾਗਮ ਤੇ ਢਾਡੀ ਦਰਬਾਰ ਬਹੁਤ ਹੀ ਸ਼ਰਧਾ ਭਾਵਨਾਵਾਂ ਤੇ ਉਤਸ਼ਾਹ ਨਾਲ ਆਦਿ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਰਹਿਨੁਮਾਈ ਹੇਠ ਕਰਵਾਇਆ ਗਿਆ, ਪਰਸੋਂ ਦੇ ਰੋਜ਼ ਤੋਂ ਗੁਰੂਦੁਆਰਾ ਸਾਹਿਬ ਜੀ ਵਿਖੇ ਰੱਖੇ ਲੜੀਵਾਰ ਅਖੰਡ ਪਾਠਾਂ ਦੇ ਭੋਗ ਅਰਦਾਸ ਅਤੇ ਪਾਵਨ ਪਵਿੱਤਰ ਹੁਕਮਨਾਮੇ ਤੋਂ ਉਪਰੰਤ ਢਾਡੀ ਦਰਬਾਰ ਤੇ ਸੰਤ ਸਮਾਗਮ ਦੀ ਅਰੰਭਤਾ ਹੋਈ, ਜਿਸ ਵਿੱਚ ਪੰਥ ਦੇ ਨਾਮਵਰ ਰਾਗੀ ਢਾਡੀ ਕਵੀਸ਼ਰਾਂ ਪ੍ਰਚਾਰਕਾਂ ਤੇ ਕਥਾਵਾਚਕਾਂ ਤੋਂ ਇਲਾਵਾ ਸੰਤਾਂ ਮਹਾਪੁਰਸ਼ਾਂ ਨੇ ਹਾਜ਼ਰੀ ਲਵਾਈ ਅਤੇ ਸੰਗਤਾਂ ਨੂੰ ਗੁਰਬਾਣੀ ਆਦਿ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਨਾਲ ਨਾਲ ਸਿੱਖੀ ਦੇ ਸੁਨਹਿਰੀ ਵਿਰਸੇ ਇਤਿਹਾਸ ਨਾਲ ਜੋੜਨ ਲਈ ਢੁੱਕਵੇਂ ਉਪਰਾਲੇ ਕੀਤੇ।
ਇਸ ਸਬੰਧੀ ਪ੍ਰੈਸ ਨੂੰ ਜਾਣਕਾਰੀ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ ਨੇ ਸਮਾਗਮ ਦੀਆਂ ਹਾਜ਼ਰੀਆਂ ਭਰਨ ਤੋਂ ਉਪਰੰਤ ਇਕ ਲਿਖਤੀ ਪ੍ਰੈਸ ਬਿਆਨ ਰਾਹੀਂ ਦਿੱਤੀ। ਉਹਨਾਂ ਭਾਈ ਖਾਲਸਾ ਨੇ ਦੱਸਿਆ ਇਸ ਸਬੰਧੀ ਪਰਸੋਂ ਦੇ ਰੋਜ਼ ਤੋਂ ਗੁਰੂਦੁਆਰਾ ਸਾਹਿਬ ਵਿਖੇ ਰੱਖੇ ਲੜੀਵਾਰ ਅਖੰਡ ਪਾਠਾਂ ਦੇ 18 ਪਾਠਾਂ ਦੇ ਭੋਗ ਪਾਏ ਗਏ ਅਤੇ ਮੁੱਖ ਪ੍ਰਬੰਧਕ ਸੰਤ ਬਾਬਾ ਸੁਖਵਿੰਦਰ ਸਿੰਘ ਜੀ ਨੇ ਹੁਕਮਨਾਮੇ ਦੀ ਕਥਾ ਵਿਚਾਰ ਕਰਦਿਆਂ ਸੰਗਤਾਂ ਨੂੰ ਪੰਜਵੇਂ ਪਾਤਸ਼ਾਹ ਗੁਰੂ ਅਰਜਨ ਦੇਵ ਮਹਾਰਾਜ ਜੀ ਦੀ ਸ਼ਹਾਦਤ ਤੇ ਵਿਸ਼ੇਸ਼ ਤੌਰ ਤੇ ਚਾਨਣਾ ਪਾਉਂਦਿਆਂ ਆਈ ਸੰਗਤ ਨੂੰ ਸਿੱਖ ਦੇ ਸੁਨਹਿਰੀ ਵਿਰਸੇ ਇਤਿਹਾਸ ਨਾਲ ਜੋੜਿਆ, ਉਹਨਾਂ ਦੱਸਿਆ ਕੱਲ 17 ਜੂਨ ਨੂੰ ਹਲਟੀ ਬੈਲ ਗੱਡੀਆਂ ਦੀਆਂ ਦੌੜਾਂ ਕਰਵਾਈਆਂ ਜਾ ਰਹੀਆਂ ਹਨ ਉਨ੍ਹਾਂ ਦੱਸਿਆ ਇਸ ਸਮਾਗਮ ਦੇ ਸਵਾਗਤ ਕਰਤਾ ਡਾਕਟਰ ਅਮਰਜੋਤ ਸਿੰਘ ਸੰਧੂ, ਜਗਜੀਤ ਸਿੰਘ ਸੰਧੂ ਕਨੇਡਾ , ਅਵਤਾਰ ਸਿੰਘ ਸੰਧੂ ਕਨੇਡਾ ਆਦਿ ਨੇ ਸਮਾਗਮ ਸਬੰਧੀ ਉੱਘਾ ਯੋਗਦਾਨ ਪਾਇ ਅਸੀਂ ਇਹਨਾਂ ਦਾ ਧੰਨਵਾਦ ਕਰਦੇ ਹਾਂ,, ਸਮੂਹ ਧਾਰਮਿਕ ਬੁਲਾਰਿਆਂ ਤੇ ਸੰਤਾਂ ਮਹਾਪੁਰਸ਼ਾਂ ਤੋਂ ਇਲਾਵਾ ਸੈਂਕੜੇ ਧਾਰਮਿਕ ਸਿਆਸੀ ਸਮਾਜਿਕ ਪਤਵੰਤਿਆਂ ਦਾ ਮੁੱਖ ਪ੍ਰਬੰਧਕ ਸੰਤ ਬਾਬਾ ਸੁਖਵਿੰਦਰ ਸਿੰਘ, ਸੰਤ ਮਹਾਂਪੁਰਸ਼ ਬਾਬਾ ਜਰਨੈਲ ਸਿੰਘ ਜੀ, ਭਾਈ ਵਿਰਸਾ ਸਿੰਘ ਖਾਲਸਾ ਪ੍ਰਧਾਨ ਏ ਆਈ ਐਸ ਐਸ ਐਫ ਖਾਲਸਾ ਤੇ ਡਾਕਟਰ ਗਰੇਵਾਲ ਲੁਧਿਆਣਾ ਆਦਿ ਨੇ ਸਾਂਝੇ ਤੌਰ ਤੇ ਸਨਮਾਨਿਤ ਕੀਤਾ ਗੁਰੂ ਕੇ ਲੰਗਰ ਅਟੁੱਟ ਵਰਤਾਏ ਗਏ, ਸੰਤ ਸੁਖਵਿੰਦਰ ਸਿੰਘ ਜੀ ਨੇ ਦੱਸਿਆ ਕੱਲ੍ਹ ਨੂੰ ਕਰਵਾਏ ਜਾ ਰਹੇ ਹਲਟੀ ਦੌੜ ਮੁਕਾਬਲੇ ਵਿਚ ਬਹੁਤ ਹੀ ਨਾਮਵਰ ਪ੍ਰਸਿੱਧ ਬੈਲਾਂ ਦੀਆਂ ਜੋੜੀਆਂ ਪਹੁੰਚ ਰਹੀਆਂ ਹਨ ਆਪ ਸਭ ਨੇ ਕੱਲ੍ਹ ਨੂੰ ਪਹੁੰਚ ਕੇ ਇਹ ਸਾਰੇ ਸਮਾਗਮ ਦਾ ਅਨੰਦ ਪ੍ਰਾਪਤ ਕਰਨ ਦੀ ਲੋੜ ਤੇ ਜੋਰ ਦੇਣਾ ਜੀ, ਉਹਨਾਂ ਦਸਿਆ ਇਹ ਅਸਥਾਨ ਫਿਲੌਰ ਤੋਂ ਦੋ ਕਿਲੋਮੀਟਰ ਦੀ ਦੂਰੀ ਪਿੰਡ ਆਲੋਵਾਲ ਵਿਖੇ ਸਥਿਤ ਹੈ ਗੁਰੂ ਕੇ ਲੰਗਰ ਅਟੁੱਟ ਵਰਤਣਗੇ ਇਸ ਮੌਕੇ ਤੇ ਸੰਤ ਸ਼ਮਸ਼ੇਰ ਸਿੰਘ ਜੁਗੇੜੇ ਵਾਲੇ, ਬਾਬਾ ਦਾਰਾ ਸਿੰਘ, ਭਾਈ ਹਰਜੀਤ ਸਿੰਘ ਭਾਈ ਗੁਰਮੇਲ ਸਿੰਘ ਭਾਈ ਰਿੰਕੂ ਆਦਿ ਤੋਂ ਇਲਾਵਾ ਸੈਂਕੜੇ ਧਾਰਮਿਕ ਬੁਲਾਰੇ ਸਿਆਸੀ ਪਾਰਟੀਆਂ ਤੇ ਕਿਸਾਨ ਆਗੂ ਹਾਜਰ ਸਨ ਬੀਬੀ ਕਰਮਜੀਤ ਕੌਰ ਸੰਧੂ ਵੱਲੋਂ ਲੰਗਰ ਦੀ ਸੇਵਾ ਬਾਖੂਬੀ ਨਾਲ ਨਿਭਾਈ ਗਈ ਅਤੇ ਸਟੇਜ ਸਕੱਤਰ ਦੀ ਸੇਵਾ ਗੁਰਦਾਸਪੁਰ ਵਾਲੇ ਸੰਤਾਂ ਨੇ ਨਿਭਾਈ ।