ਫਿਲੌਰ, ਗੁਰਦਾਸਪੁਰ, 17 ਜੂਨ ( ਸਰਬਜੀਤ ਸਿੰਘ)– ਗੁਰਦੁਆਰਾ ਸਿੰਘਾਂ ਸ਼ਹੀਦਾਂ ਡੇਰਾ ਸੰਤ ਬਾਬਾ ਜਰਨੈਲ ਸਿੰਘ ਆਲੋਵਾਲ ਨੰਗਲ ਬੇਟ ਫਿਲੌਰ ਜਲੰਧਰ ਵਿਖੇ ਪਿਛਲੇ ਤਿੰਨ ਦਿਨਾਂ ਤੋਂ ਪੰਜਵੇਂ ਪਾਤਸ਼ਾਹ ਗੁਰੂ ਅਰਜਨ ਦੇਵ ਮਹਾਰਾਜ ਜੀ ਅਤੇ ਸਮੂਹ ਸ਼ਹੀਦਾਂ ਦੀਆਂ ਸ਼ਹਾਦਤਾਂ ਨੂੰ ਪ੍ਰਣਾਮ ਤੇ ਸਿੱਖ ਸੰਗਤਾਂ ਨੂੰ ਇਸ ਸਬੰਧੀ ਜਾਗਰੂਕ ਕਰਨ ਹਿੱਤ ਇੱਕ ਵੱਡਾ ਸੰਤ ਸਮਾਗਮ ਤੇ ਢਾਡੀ ਦਰਬਾਰ ਲਗਾਤਾਰ ਚੱਲ ਰਿਹਾ ਹੈ । ਅੱਜ ਸਮਾਗਮ ਦੇ ਚੌਥੇ ਅਤੇ ਆਖਰੀ ਪੜਾਅ’ਚ ਦੋ ਤਿੰਨ ਸੌ ਹਲਟੀ ਦੌੜ ਮੁਕਾਬਲਿਆਂ ਦੇ ਜੇਤੂਆਂ ਨੂੰ ਮੁੱਖ ਪ੍ਰਬੰਧਕ ਸੰਤ ਬਾਬਾ ਜਰਨੈਲ ਸਿੰਘ ਜੀ, ਸੰਤ ਬਾਬਾ ਸੁਖਵਿੰਦਰ ਸਿੰਘ, ਡਾਕਟਰ ਅਮਰਜੋਤ ਸਿੰਘ ਸੰਧੂ , ਗਰੇਵਾਲ ਲੁਧਿਆਣਾ ਤੇ ਭਾਈ ਵਿਰਸਾ ਸਿੰਘ ਖਾਲਸਾ ਵੱਲੋਂ ਸਾਂਝੇ ਤੌਰ ਤੇ ਸਨਮਾਨਿਤ ਕਰਨ ਦੇ ਨਾਲ ਸੰਪੰਨ ਹੋਇਆ। ਇਸ ਸਬੰਧੀ ਪ੍ਰੈਸ ਨੂੰ ਜਾਣਕਾਰੀ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ ਨੇ ਚੌਥੇ ਅਤੇ ਆਖਰੀ ਪੜਾਅ’ਚ ਹਲਟੀ ਮੁਕਾਬਲਿਆਂ ਦੇ ਜੇਤੂਆਂ ਨੂੰ ਇਨਾਮ ਵੰਡਣ ਸਮਾਰੋਹ ਵਿੱਚ ਸ਼ਾਮਲ ਹੋਣ ਤੋਂ ਉਪਰੰਤ ਇਕ ਲਿਖਤੀ ਪ੍ਰੈਸ ਬਿਆਨ ਰਾਹੀਂ ਕੀਤਾ।
ਭਾਈ ਖਾਲਸਾ ਨੇ ਦੱਸਿਆ ਸਵਰਗੀ ਮਾਤਾ ਪ੍ਰਕਾਸ਼ ਕੌਰ ਅਤੇ ਸੰਤ ਜਰਨੈਲ ਸਿੰਘ ਆਲੋਵਾਲ ਦੀ ਪ੍ਰੇਰਨਾ ਸਦਕਾ ਇਹ ਸਮਾਗਮ ਹਰ ਸਾਲ ਪੰਜਵੇਂ ਪਾਤਸ਼ਾਹ ਸ਼੍ਰੀ ਗੁਰੂ ਅਰਜਨ ਦੇਵ ਮਹਾਰਾਜ ਜੀ ਅਤੇ ਸਮੂਹ ਸ਼ਹੀਦਾਂ ਦੀ ਯਾਦ ਨੂੰ ਸਮਰਪਿਤ ਚਾਰ ਪੜਾਅ ‘ਚ ਕਰਵਾਇਆ ਗਿਆ,ਪਹਿਲੇ ਪੜਾਅ’ਚ ਅਖੰਡ ਪਾਠ ਸਾਹਿਬ ਲੜੀਵਾਰ ਅਰੰਭ ਕੀਤੇ ਗਏ, ਦੂਜੇ ਗੇੜ’ਚ ਮੱਦ ਦੀ ਅਰਦਾਸ ਅਤੇ ਰਾਤਰੀ ਦੀਵਾਨ ਸਜਾਏ ਗਏ ਅਤੇ ਬੀਤੇ ਦਿਨੀਂ ਤੀਜੇ ਗੇੜ ਵਿੱਚ ਅਖੰਡ ਪਾਠਾਂ ਦੇ ਭੋਗ ਤੋਂ ਉਪਰੰਤ ਇਕ ਵੱਡਾ ਸੰਤ ਸਮਾਗਮ ਤੇ ਢਾਡੀ ਦਰਬਾਰ ਕਰਵਾਇਆ ਗਿਆ, ਭਾਈ ਖਾਲਸਾ ਨੇ ਦੱਸਿਆ ਅੱਜ ਸਮਾਗਮ ਦੇ ਚੌਥੇ ਅਤੇ ਆਖਰੀ ਪੜਾਅ’ਚ 70/80 ਬੈਲ ਗੱਡੀਆਂ ਦੀਆਂ ਦੌੜਾਂ ਦੇ ਮੁਕਾਬਲੇ ਇਲਾਕਾ ਨਿਵਾਸੀ ਅਤੇ ਗੁਰਦੁਆਰਾ ਸਿੰਘਾਂ ਸ਼ਹੀਦਾਂ ਨਾਲ ਸ਼ਰਧਾ ਭਾਵਨਾਵਾਂ ਰੱਖਣ ਵਾਲਿਆਂ ਦੇ ਉਸਾਰੂ ਪ੍ਰਬੰਧਕਾਂ ਹੇਠ ਸੰਪੰਨ ਹੋਇਆ ਅਤੇ ਇਨਾਮ ਵੰਡੇ ਗਏ, ਬਾਬਾ ਸੁਖਵਿੰਦਰ ਸਿੰਘ ਜੀ ਅਤੇ ਬਾਬਾ ਜਰਨੈਲ ਸਿੰਘ ਜੀ ਵੱਲੋਂ 100 ਝੁੱਲ ਗੁਰੂ ਘਰ ਵੱਲੋਂ ਦਾਨ ਵਜੋਂ ਭੇਟ ਕੀਤੇ ਗਏ ਅਤੇ ਬਲਦਾਂ ਲਈ ਚਾਰੇ ਆਦਿ ਦਾ ਜੱਥਾ ਪੂਰਾ ਪ੍ਰਬੰਧ ਕੀਤਾ ਗਿਆ, ਉਥੇ ਹਜ਼ਾਰਾਂ ਦੀ ਤਾਦਾਦ ਵਿੱਚ ਪਹੁੰਚੀਆਂ ਸੰਗਤਾਂ ਲਈ ਚਾਹ ਪਕੌੜਿਆ ਦੇ ਨਾਲ ਨਾਲ ਕਈ ਪ੍ਰਕਾਰ ਦੇ ਲੰਗਰ ਅਟੁੱਟ ਵਰਤਾਏ ਗਏ ਅਤੇ ਜੇਤੂ ਖਿਡਾਰੀਆਂ ਤੋਂ ਇਲਾਵਾ ਸਨਮਾਨ ਯੋਗ ਹਸਤੀਆਂ ਦਾ ਸਨਮਾਨ ਕੀਤਾ ਗਿਆ,ਇਸ ਮੌਕੇ ਤੇ ਡਾਕਟਰ ਅਮਰਜੋਤ ਸਿੰਘ ਸੰਧੂ ਤੋਂ ਇਲਾਵਾ ਸ੍ਰ ਜਗਜੀਤ ਸਿੰਘ ਸੰਧੂ ਕਨੇਡਾ, ਸ੍ਰ ਜਗਜੀਤ ਸਿੰਘ ਸੰਧੂ ਕਨੇਡਾ, ਬਾਬਾ ਦਾਰਾ ਸਿੰਘ ਭਾਈ ਹਰਜੀਤ ਸਿੰਘ ਭਾਈ ਰਿੰਕੂ ਤੋਂ ਇਲਾਵਾ ਸੈਂਕੜੇ ਧਾਰਮਿਕ ਸਿਆਸੀ ਸਮਾਜਿਕ ਆਗੂ ਹਾਜਰ ਸਨ।