21 ਜੂਨ ਨੂੰ ਜ਼ਿਲ੍ਹਾ ਰੋਜ਼ਗਾਰ ਜਨਰੇਸ਼ਨ ਤੇ ਟ੍ਰੇਨਿੰਗ ਦਫ਼ਤਰ ਗੁਰਦਾਸਪੁਰ ਵਿਖੇ ਸਵੈ ਰੋਜ਼ਗਾਰ/ਲੋਨ ਮੇਲਾ ਲਗਾਇਆ ਜਾ ਰਿਹਾ

ਗੁਰਦਾਸਪੁਰ

ਗੁਰਦਾਸਪੁਰ, 18 ਜੂਨ ( ਸਰਬਜੀਤ ਸਿੰਘ) – ਡਿਪਟੀ ਕਮਿਸ਼ਨਰ ਗੁਰਦਾਸਪੁਰ ਜੀ ਦੀ ਯੋਗ ਅਗਵਾਈ ਹੇਠ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਗੁਰਦਾਸਪੁਰ ਵਿੱਚ ਜ਼ਿਲ੍ਹੇ ਦੇ ਬੇਰੁਜ਼ਗਾਰ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਹਿਤ ਸਵੈ ਰੋਜ਼ਗਾਰ /ਰੋਜ਼ਗਾਰ ਮੇਲੇ ਲਗਾਏ ਜਾ ਰਹੇ ਹਨ ।ਜਿਹੜੇ ਪ੍ਰਾਰਥੀ ਸਵੈ-ਰੋਜ਼ਗਾਰ ਕਰਨ ਦੇ ਚਾਹਵਾਨ ਹਨ ਉਨ੍ਹਾਂ ਨੂੰ ਸਵੈ-ਰੋਜ਼ਗਾਰ ਦੀਆਂ ਸਕੀਮਾਂ ਅਧੀਨ ਲੋਨ ਦਿੱਤੇ ਜਾ ਰਹੇ ਹਨ। ਜਿਹੜੇ ਨੌਜਵਾਨ ਪ੍ਰਾਰਥੀ ਆਪਣਾ ਸਵੈ-ਰੋਜ਼ਗਾਰ ਦਾ ਕੰਮ ਸ਼ੁਰੂ ਕਰਨਾ ਚਾਹੁੰਦੇ ਹਨ, ਉਹ ਪ੍ਰਾਰਥੀ ਪ੍ਰਧਾਨ ਮੰਤਰੀ ਮੁਦਰਾ ਸਕੀਮ, ਪ੍ਰਧਾਨ ਮੰਤਰੀ ਰੋਜ਼ਗਾਰ ਜਨਰੇਸ਼ਨ ਪ੍ਰੋਗਰਾਮ ਅਤੇ ਸਟੈਂਡ ਅਪ ਇੰਡੀਆ ਦੇ ਤਹਿਤ ਆਪਣਾ ਸਵੈ ਰੋਜ਼ਗਾਰ ਕਰਨ ਦੇ ਲਈ ਲੋਨ ਲੈ ਸਕਦੇ ਹਨ।

ਜ਼ਿਲ੍ਹਾ ਰੋਜ਼ਗਾਰ ਜਨਰੇਸ਼ਨ ਅਤੇ ਟਰੇਨਿੰਗ ਅਫ਼ਸਰ ਪਰਸ਼ੋਤਮ ਸਿੰਘ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹਾ ਗੁਰਦਾਸਪੁਰ ਵਿਖੇ ਮਿਤੀ 21.06.2024 ਨੂੰ ਕਮਰਾ ਨੰ:217 ਬੀ-ਬਲਾਕ, ਡੀ.ਏ.ਸੀ. ਕੰਪਲੈਕਸ ਜ਼ਿਲ੍ਹਾ ਰੋਜ਼ਗਾਰ ਜਨਰੇਸ਼ਨ ਤੇ ਟਰੇਨਿੰਗ ਦਫ਼ਤਰ ਗੁਰਦਾਸਪੁਰ ਵਿਖੇ ਸਵੈ ਰੋਜ਼ਗਾਰ/ਲੋਨ ਮੇਲਾ ਲਗਾਇਆ ਜਾ ਰਿਹਾ ਹੈ। ਇਸ ਮੇਲੇ ਵਿੱਚ ਸਵੈ ਰੋਜ਼ਗਾਰ ਦੇ ਨਾਲ ਸਬੰਧਿਤ ਸਾਰੇ ਵਿਭਾਗ ,ਸਰਕਾਰੀ ਅਤੇ ਪ੍ਰਾਈਵੇਟ ਬੈਂਕਾਂ ਵੱਲੋਂ ਸ਼ਿਰਕਤ ਕੀਤੀ ਜਾਵੇਗੀ ਅਤੇ ਜਿਹੜੇ ਪ੍ਰਾਰਥੀ ਸਵੈ ਰੋਜ਼ਗਾਰ ਕਰਨ ਦੇ ਲਈ ਲੋਨ ਲੈਣ ਦੇ ਚਾਹਵਾਨ ਹਨ, ਉਹ ਇਸ ਸੁਨਹਿਰੇ ਮੌਕੇ ਦਾ ਲਾਭ ਲੈਣ ਦੇ ਲਈ ਸਵੈ ਰੋਜ਼ਗਾਰ/ਲੋਨ ਮੇਲੇ ਦੇ ਵਿੱਚ ਸ਼ਾਮਲ ਹੋਣ। ਬੇਰੁਜ਼ਗਾਰ ਪ੍ਰਾਰਥੀ ਮਿਤੀ 21.06.2024 ਨੂੰ ਸਮਾਂ 09.00 ਵਜੇ ਦਿਨ ਸ਼ੁੱਕਰਵਾਰ ਵਾਲੇ ਦਿਨ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਗੁਰਦਾਸਪੁਰ ਵਿਖੇ ਪਹੁੰਚ ਕਰਕੇ ਵੀ ਇਹ ਲੋਨ ਫਾਰਮ ਭਰ ਸਕਦੇ ਹਨ। ਉਨ੍ਹਾਂ ਕਿਹਾ ਕਿ ਸਵੈ-ਰੋਜ਼ਗਾਰ ਕਰਨ ਦੇ ਲਈ ਲੋਨ ਲੈਣ ਦੇ ਚਾਹਵਾਨ ਪ੍ਰਾਰਥੀ ਵਧੇਰੇ ਜਾਣਕਾਰੀ ਦੇ ਲਈ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਗੁਰਦਾਸਪੁਰ ਵੱਲੋਂ ਦਿੱਤੇ ਗਏ ਹੈਲਪ ਲਾਈਨ ਨੰ:9478727217 ‘ਤੇ ਸੰਪਰਕ ਕਰ ਸਕਦੇ ਹਨ।

Leave a Reply

Your email address will not be published. Required fields are marked *