ਪੰਜਾਬ ਗਊ ਧਨ ਸੇਵਾ ਕਮਿਸ਼ਨ ਦੇ ਚੇਅਰਮੈਨ ਅਸ਼ੋਕ ਕੁਮਾਰ ਸਿੰਗਲਾ ਵੱਲੋਂ ਗਊਸ਼ਾਲਾ ਕਲਾਨੌਰ ਦਾ ਦੌਰਾ

ਗੁਰਦਾਸਪੁਰ

ਗਊਸ਼ਾਲਾ ਦੇ ਪ੍ਰਬੰਧਕਾਂ ਨੂੰ ਗਊਸ਼ਾਲਾ ਵਿੱਚ ਗਊ ਧਨ ਦੀ ਸੇਵਾ ਸੰਭਾਲ ਦੀਆਂ ਦਿੱਤੀਆਂ ਹਦਾਇਤਾਂ

ਕਲਾਨੌਰ, ਗੁਰਦਾਸਪੁਰ, 19 ਜੂਨ (ਸਰਬਜੀਤ ਸਿੰਘ ) – ਪੰਜਾਬ ਗਊ ਧਨ ਸੇਵਾ ਕਮਿਸ਼ਨ ਦੇ ਚੇਅਰਮੈਨ ਅਸ਼ੋਕ ਕੁਮਾਰ ਸਿੰਗਲਾ ਵੱਲੋਂ ਅੱਜ ਗਊਸ਼ਾਲਾ, ਕਲਾਨੌਰ ਦਾ ਦੌਰਾ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨਾਲ ਪੰਜਾਬ ਗਊ ਧਨ ਸੇਵਾ ਕਮਿਸ਼ਨ ਦੇ ਮੈਂਬਰ ਸ੍ਰੀ ਅਮਿਤ ਜੈਨ, ਐੱਸ.ਡੀ.ਐੱਮ. ਕਲਾਨੌਰ ਜਯੋਤਸਨਾ ਸਿੰਘ, ਨਾਇਬ ਤਹਿਸੀਲਦਾਰ ਅਰਚਨਾ ਸ਼ਰਮਾ, ਬੀ.ਡੀ.ਪੀ.ਓ. ਕਲਾਨੌਰ ਸ੍ਰੀਮਤੀ ਜਸਬੀਰ ਕੌਰ ਅਤੇ ਹੋਰ ਅਧਿਕਾਰੀ ਵੀ ਹਾਜ਼ਰ ਸਨ।

ਪੰਜਾਬ ਗਊ ਧਨ ਸੇਵਾ ਕਮਿਸ਼ਨ ਦੇ ਚੇਅਰਮੈਨ ਅਸ਼ੋਕ ਕੁਮਾਰ ਸਿੰਗਲਾ ਨੇ ਆਪਣੇ ਦੌਰੇ ਦੌਰਾਨ ਗਊਸ਼ਾਲਾ ਕਲਾਨੌਰ ਵਿੱਚ ਗਊ ਧਨ ਦੀ ਕੀਤੀ ਜਾ ਰਹੀ ਸੇਵਾ ਦਾ ਜਾਇਜ਼ਾ ਲਿਆ। ਉਨ੍ਹਾਂ ਕਿਹਾ ਕਿਹਾ ਗਊ ਧਨ ਦੀ ਸੇਵਾ ਬਹੁਤ ਮਹਾਨ ਸੇਵਾ ਹੈ ਅਤੇ ਸ਼ਾਸਤਰਾਂ ਵਿੱਚ ਇਸ ਸੇਵਾ ਨੂੰ ਬਹੁਤ ਉੱਤਮ ਦੱਸਿਆ ਗਿਆ ਹੈ। ਉਨ੍ਹਾਂ ਗਊਸ਼ਾਲਾ ਦੇ ਪ੍ਰਬੰਧਕਾਂ ਨੂੰ ਹਦਾਇਤ ਕੀਤੀ ਕਿ ਗਊਸ਼ਾਲਾ ਵਿੱਚ ਗਊ ਧਨ ਦੀ ਸੇਵਾ ਸੰਭਾਲ ਵਿੱਚ ਕੋਈ ਕਮੀ ਨਾ ਰਹਿਣ ਦਿੱਤੀ ਜਾਵੇ। ਉਨ੍ਹਾਂ ਕਿਹਾ ਗਊਸ਼ਾਲਾ ਵਿੱਚ ਮੌਜੂਦ ਗਊ ਧਨ ਦੀ ਗਿਣਤੀ ਨੂੰ ਦਰਸਾਉਂਦਾ ਬੋਰਡ ਲਗਾਇਆ ਜਾਵੇ ਅਤੇ ਇਸ ਨੂੰ ਰੈਗੂਲਰ ਅਪਡੇਟ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਗਊ ਧਨ ਦੀ ਸੇਵਾ ਵਿੱਚ ਕੋਈ ਕਮੀ ਨਹੀਂ ਰਹਿਣੀ ਚਾਹੀਦੀ। ਉਨ੍ਹਾਂ ਪਸ਼ੂ ਪਾਲਣ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਗਊ ਧਨ ਵਿੱਚ ਜੋ ਗਊਆਂ ਬਿਮਾਰ ਹਨ ਉਨ੍ਹਾਂ ਦਾ ਸਮੇਂ ਸਿਰ ਇਲਾਜ ਅਤੇ ਪੂਰੀ ਦੇਖ-ਭਾਲ ਕੀਤੀ ਜਾਵੇ। ਉਨ੍ਹਾਂ ਗਊਸ਼ਾਲਾ ਦੇ ਪ੍ਰਬੰਧਕਾਂ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀਆਂ ਨੂੰ ਗਊਸ਼ਾਲਾ ਕਲਾਨੌਰ ਵਿੱਚ ਪੌਦੇ ਲਗਾਉਣ ਦੀਆਂ ਹਦਾਇਤਾਂ ਕੀਤੀਆਂ।

ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਗਊ ਧਨ ਦੀ ਸੇਵਾ ਲਈ ਪੰਜਾਬ ਸਰਕਾਰ ਵੱਲੋਂ ਜੋ ਗਊ ਸੈੱਸ ਲਗਾਇਆ ਗਿਆ ਹੈ ਉਸਨੂੰ ਸਮੇਂ ਸਿਰ ਇਕੱਤਰ ਕਰਕੇ ਗਊ ਸੇਵਾ ਉੱਪਰ ਖ਼ਰਚ ਕੀਤਾ ਜਾਵੇ। ਚੇਅਰਮੈਨ ਸ੍ਰੀ ਸਿੰਗਲਾ ਨੇ ਕਿਹਾ ਕਿ ਗਊਸ਼ਾਲਾ ਵਿੱਚ ਜੋ ਵੀ ਲੋੜਾਂ ਜਾਂ ਘਾਟਾਂ ਹਨ ਉਨ੍ਹਾਂ ਨੂੰ ਸਰਕਾਰ ਅਤੇ ਪ੍ਰਸ਼ਾਸਨ ਦੇ ਧਿਆਨ ਵਿੱਚ ਲਿਆ ਕੇ ਹੱਲ ਕਰਵਾਇਆ ਜਾਵੇਗਾ। ਉਨ੍ਹਾਂ ਸਮੂਹ ਸਮਾਜਿਕ ਤੇ ਧਾਰਮਿਕ ਸੰਸਥਾਵਾਂ ਨੂੰ ਵੀ ਅਪੀਲ ਕੀਤੀ ਕਿ ਉਹ ਗਊ ਧਨ ਦੀ ਸੇਵਾ ਲਈ ਅੱਗੇ ਆਉਣ ਅਤੇ

ਇਸ ਮੌਕੇ ਪਸ਼ੂ ਪਾਲਣ ਵਿਭਾਗ ਦੇ ਡਿਪਟੀ ਡਾਇਰੈਕਟਰ ਡਾ. ਜਸਪ੍ਰੀਤ ਸਿੰਘ ਨਾਗਪਾਲ, ਡਾ. ਜਸਵਿੰਦਰ ਸਿੰਘ, ਡਾ. ਮਨਜੇਸ਼ ਨੇ ਗਊਸ਼ਾਲਾ ਵਿੱਚ ਗਊ ਧਨ ਦੀ ਸੰਭਾਲ ਲਈ ਕੀਤੇ ਜਾ ਰਹੇ ਉਪਰਾਲਿਆਂ ਬਾਰੇ ਪੰਜਾਬ ਗਊ ਧਨ ਸੇਵਾ ਕਮਿਸ਼ਨ ਦੇ ਚੇਅਰਮੈਨ ਸ੍ਰੀ ਅਸ਼ੋਕ ਕੁਮਾਰ ਸਿੰਗਲਾ ਨੂੰ ਜਾਣੂ ਕਰਵਾਇਆ। ਇਸ ਮੌਕੇ ਬੇਜ਼ੁਬਾਨ-ਬੇਸਹਾਰਾ ਫਾਊਂਡੇਸ਼ਨ ਗੁਰਦਾਸਪੁਰ ਦੇ ਪ੍ਰਧਾਨ ਸੁਰਜੀਤ ਕੁਮਾਰ ਅਤੇ ਰੋਹਿਤ ਮਹਾਜਨ ਵੀ ਹਾਜ਼ਰ ਸਨ।

Leave a Reply

Your email address will not be published. Required fields are marked *