ਸੈਮੀਨਾਰ ਦੌਰਾਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਦਿੱਤੀਆਂ ਜਾ ਰਹੀਆਂ ਸੇਵਾਵਾਂ ਬਾਰੇ ਜਾਣਕਾਰੀ ਦਿੱਤੀ
ਗੁਰਦਾਸਪੁਰ, 25 ਅਗਸਤ (ਸਰਬਜੀਤ ਸਿੰਘ) – ਮਾਨਯੋਗ ਮੈਂਬਰ ਸਕੱਤਰ, ਪੰਜਾਬ ਕਾਨੂੰਨੀ ਸੇਵਾਵਾਂ ਅਥਾਰਟੀ, ਐੱਸ.ਏ.ਐੱਸ. ਨਗਰ ਦੀਆਂ ਹਦਾਇਤਾਂ ਤਹਿਤ ਅਤੇ ਸ੍ਰੀ ਰਜਿੰਦਰ ਅਗਰਵਾਲ, ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਪਰਸਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਗੁਰਦਾਸਪੁਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਮੈਡਮ ਨਵਦੀਪ ਕੌਰ ਗਿੱਲ, ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਗੁਰਦਾਸਪੁਰ ਵੱਲੋਂ ਅੱਜ ਬੇਬੇ ਨਾਨਕੀ ਖਾਲਸਾ ਕਾਲਜ ਧਾਰੀਵਾਲ ਵਿਖੇ ਇੱਕ ਵਿਸ਼ੇਸ਼ ਸੈਮੀਨਾਰ ਲਗਾਇਆ ਗਿਆ। ਇਸ ਸੈਮੀਨਾਰ ਦੌਰਾਨ ਪੈਨਲ ਐਡਵੋਕੇਟ ਪਲਵਿੰਦਰ ਕੌਰ ਵੀ ਮੌਜੂਦ ਸਨ।
ਸੈਮੀਨਾਰ ਦੌਰਾਨ ਮੈਡਮ ਨਵਦੀਪ ਕੌਰ ਗਿੱਲ, ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਗੁਰਦਾਸਪੁਰ ਨੇ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਦਿੱਤੀਆਂ ਜਾਂਦੀਆਂ ਸੇਵਾਵਾਂ ਬਾਰੇ ਵਿਸਥਾਰ ਵਿੱਚ ਦੱਸਿਆ। ਇਸ ਮੌਕੇ ਪੰਜਾਬ ਵਿਕਟਮ ਕੰਪਨਸ਼ੇਸ਼ਨ ਸਕੀਮ-2017, ਤੇਜ਼ਾਬ ਹਮਲੇ ਤੋਂ ਪੀੜ੍ਹਤ ਔਰਤਾਂ ਨੂੰ ਕਾਨੂੰਨੀ ਸਹਾਇਤਾ, ਘਰੇਲੂ ਹਿੰਸਾ, ਜਿਨਸੀ ਸੋਸ਼ਣ ਤੋਂ ਪੀੜ੍ਹਤ ਔਰਤਾਂ ਨੂੰ ਇਨਸਾਫ ਅਤੇ ਮੁਆਵਜਾ ਦੇਣ ਬਾਰੇ ਜਾਣਕਾਰੀ ਸਾਂਝੀ ਕੀਤੀ ਗਈ। ਮੈਡਮ ਨਵਦੀਪ ਕੌਰ ਗਿੱਲ ਨੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਦਿੱਤੀਆਂ ਜਾ ਰਹੀਆਂ ਸੇਵਾਵਾਂ ਬਾਰੇ ਵੀ ਜਾਗਰੂਕ ਗਿਆ ਅਤੇ ਇਹ ਵੀ ਕਿਹਾ ਕਿ ਇਸ ਸਬੰਧ ਵਿੱਚ ਉਹ ਆਪ ਆਪਣੇ ਆਸ-ਪਾਸ ਦੇ ਲੋਕਾਂ ਨੂੰ ਵੀ ਮੁਫ਼ਤ ਕਾਨੂੰਨੀ ਸਹਾਇਤਾ ਬਾਰੇ ਜਾਣੂ ਕਰਵਾਉਣ। ਇਸ ਸੈਮੀਨਾਰ ਵਿੱਚ ਕਾਲਜ ਦੇ ਲਗਭਗ 85 ਵਿਦਿਆਰਥੀਆਂ ਅਤੇ ਅਧਿਆਪਕਾਂ ਨੇ ਹਿੱਸਾ ਲਿਆ।