ਗੁਰਦਾਸਪੁਰ, 20 ਜੂਨ (ਸਰਬਜੀਤ ਸਿੰਘ)– ਖਡੂਰ ਸਾਹਿਬ ਤੋਂ ਹੁਣੇ ਹੁਣੇ ਐਮ ਪੀ ਬਣੇ ਵਾਰਸ ਪੰਜਾਬ ਜਥੇਬੰਦੀ ਦੇ ਮੁੱਖੀ ਭਾਈ ਅੰਮ੍ਰਿਤਪਾਲ ਸਿੰਘ ਤੇ ਹੋਰਾਂ ਤੇ ਨਜ਼ਰਬੰਦੀ ਵਧਾ ਕੇ ਪੰਜਾਬ ਅਤੇ ਕੇਂਦਰ ਸਰਕਾਰ ਨੇ ਇੱਕ ਵਾਰ ਫਿਰ ਦੇਸ਼’ਚ ਸਿੱਖਾ ਨੂੰ ਬੈਗਾਨਗੀ ਦਾ ਅਹਿਸਾਸ ਕਰਵਾਇਆ ਹੈ ਸਰਕਾਰ ਦੀ ਇਹ ਕਾਰਵਾਈ ਅਤਿ ਨਿੰਦਣਯੋਗ ਹੈ, ਬਾਦਲ ਅਕਾਲੀ ਦਲ ਦੇ ਕੁਝ ਆਗੂਆਂ ਸਮੇਤ ਖੰਡੂਰ ਸਾਹਿਬ ਤੋਂ ਲੱਖਾ ਦੀ ਲੀਡ ਨਾਲ ਅੰਮ੍ਰਿਤਪਾਲ ਸਿੰਘ ਨੂੰ ਜਿਤਾਉਣ ਵਾਲੇ ਲੋਕਾਂ ਨੇ ਇਸ ਦਾ ਜਬਰਦਸਤ ਵਿਰੋਧ ਕੀਤਾ ਤੇ ਰਿਹਾਈ ਦੀ ਮੰਗ ਕੀਤੀ ਹੈ,ਇਥੇ ਹੀ ਬੱਸ ਨਹੀਂ ਉਹਨਾਂ ਦੇ ਮਾਤਾ ਬਲਵਿੰਦਰ ਕੌਰ ਨੇ ਸਰਕਾਰ ਦੀ ਇਸ ਧੱਕੇਸ਼ਾਹੀ ਤੇ ਬੇਇਨਸਾਫ਼ੀ ਵਿਰੁੱਧ ਸਾਂਤਮਈ ਢੰਗ ਨਾਲ ਸੰਘਰਸ਼ ਕਰਨ ਦੀ ਚਿਤਾਵਨੀ ਦਿੱਤੀ ਹੈ, ਇਸ ਕਰਕੇ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਨੇ ਸਰਕਾਰ ਦੀ ਇਸ ਬੇਇਨਸਾਫ਼ੀ ਤੇ ਧੱਕੇਸ਼ਾਹੀ ਦੀ ਜ਼ੋਰਦਾਰ ਸ਼ਬਦਾਂ’ਚ ਨਿੰਦਾ ਕਰਦਿਆਂ ਮੰਗ ਕੀਤੀ ਕਿ ਅੰਮ੍ਰਿਤ ਪਾਲ ਸਿੰਘ ਨੂੰ ਤੁਰੰਤ ਰਿਹਾਅ ਕੀਤਾ ਜਾਵੇ, ਕਿਉਂਕਿ ਸਰਕਾਰ ਦੇ ਇਸ ਫ਼ੈਸਲੇ ਨੇ ਲੱਖਾਂ ਲੋਕਾਂ ਦੀਆਂ ਭਾਵਨਾਵਾਂ ਨੂੰ ਗਹਿਰੀ ਠੇਸ ਪਹੁੰਚਾਈ ਹੈ , ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ ਨੇ ਸਰਕਾਰ ਵੱਲੋਂ ਅੰਮ੍ਰਿਤਪਾਲ ਸਿੰਘ ਤੇ ਉਨ੍ਹਾਂ ਦੇ ਹੋਰ ਸਾਥੀਆਂ ਦੀ ਹੋਰ ਨਜ਼ਰਬੰਦੀ ਵਧਾਉਣ ਦੀ ਨਿੰਦਾ ਅਤੇ ਤੁਰੰਤ ਰਿਹਾਅ ਕਰਨ ਦੀ ਮੰਗ ਕਰਦਿਆਂ ਇਕ ਲਿਖਤੀ ਪ੍ਰੈਸ ਬਿਆਨ ਰਾਹੀਂ ਕੀਤਾ, ਭਾਈ ਖਾਲਸਾ ਨੇ ਸਪਸ਼ਟ ਕੀਤਾ ਸਰਕਾਰ ਚਿੱਟੇ ਦਿਨ ਸਿੱਖਾਂ ਨਾਲ ਬੇਇਨਸਾਫ਼ੀ ਤੇ ਧੱਕੇਸ਼ਾਹੀ ਕਰ ਰਹੀ ਹੈ, ਉਨ੍ਹਾਂ ਭਾਈ ਖਾਲਸਾ ਨੇ ਕਿਹਾ ਇੱਕ ਪਾਸੇ ਤਾਂ ਸਿੱਖਾਂ ਨੂੰ ਅਦਾਲਤ ਵੱਲੋਂ ਦਿੱਤੀਆਂ ਸਜਾਵਾਂ ਪੂਰੀਆਂ ਹੋਣ ਦੇ ਬਾਵਜੂਦ ਸਰਕਾਰ ਜੇਲਾਂ ਤੋਂ ਰਿਹਾਅ ਨਹੀਂ ਕਰ ਰਹੀ ? ਦੂਜੇ ਪਾਸੇ ਸਰਸੇ ਵਾਲੇ ਵਲਾਤਕਾਰੀ ਤੇ ਕਾਤਲ ਸਾਧ ਰਾਮ ਰਹੀਮ ਨੂੰ ਬਾਰ ਬਾਰ ਜੇਲ੍ਹ’ਚ ਪਰੋਲ ਦੇ ਕੇ ਸਿੱਖਾਂ ਨੂੰ ਚਿੜਾ ਰਹੀ ਹੈ ਉਨ੍ਹਾਂ ਭਾਈ ਖਾਲਸਾ ਨੇ ਦੱਸਿਆ ਅੰਮ੍ਰਿਤਪਾਲ ਸਿੰਘ ਦੀ ਰਿਹਾਈ’ਚ ਰੁਕਾਵਟ ਕਾਂਗਰਸ,ਆਪ ਤੇ ਭਾਜਪਾ ਸਾਰੇ ਜੁਮੇਵਾਰ ਹਨ ਕਿਉਂਕਿ ਅੰਮ੍ਰਿਤ ਪਾਲ ਸਿੰਘ ਦਾ ਐਨੀ ਲੀਡ ਨਾਲ ਜਿੱਤਣਾ ਇੰਨਾ ਤੋ ਬਰਦਾਸ਼ਤ ਨਹੀਂ ਹੋ ਰਿਹਾ, ਇਸ ਕਰਕੇ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਜਿਥੇ ਸਰਕਾਰ ਦੀ ਨਜ਼ਰਬੰਦੀ ਹੋਰ ਵਧਾਉਣ ਵਾਲੀ ਨੀਤੀ ਦੀ ਜ਼ੋਰਦਾਰ ਸ਼ਬਦਾਂ’ਚ ਨਿੰਦਾ ਕਰਦੀ ਹੈ, ਉਥੇ ਮੰਗ ਕਰਦੀ ਹੈ ਕਿ ਅੰਮ੍ਰਿਤ ਪਾਲ ਸਿੰਘ ਤੇ ਉਹਨਾਂ ਦੇ ਸਾਥੀਆਂ ਨੂੰ ਤੁਰੰਤ ਰਿਹਾਅ ਕੀਤਾ ਜਾਵੇ, ਇਸ ਮੌਕੇ ਤੇ ਭਾਈ ਵਿਰਸਾ ਸਿੰਘ ਖਾਲਸਾ ਪ੍ਰਧਾਨ ਏ ਆਈ ਐਸ ਐਸ ਐਫ ਖਾਲਸਾ ਨਾਲ ਸੀਨੀਅਰ ਆਗੂ ਤੇ ਮੁੱਖ ਬੁਲਾਰੇ ਭਾਈ ਅਵਤਾਰ ਸਿੰਘ ਨਿਉਜੀਲੈਂਡ, ਭਾਈ ਜੋਗਿੰਦਰ ਸਿੰਘ ਅਤੇ ਭਾਈ ਜਗਤਾਰ ਸਿੰਘ ਫਿਰੋਜ਼ਪੁਰ ਭਾਈ ਲਖਵਿੰਦਰ ਸਿੰਘ ਰਾਜਿਸਥਾਨ ਭਾਈ ਸਿੰਦਾ ਸਿੰਘ ਨਿਹੰਗ ਅਤੇ ਭਾਈ ਪਿਰਥੀ ਸਿੰਘ ਧਾਲੀਵਾਲ ਧਰਮਕੋਟ ਭਾਈ ਮਨਜਿੰਦਰ ਸਿੰਘ ਅਤੇ ਭਾਈ ਰਛਪਾਲ ਸਿੰਘ ਕਮਾਲਕੇ ਭਾਈ ਜਗਜੀਤ ਸਿੰਘ ਸੈਦੇਸਾਹ ਵਾਲਾ ਭਾਈ ਬਲਕਾਰ ਸਿੰਘ ਦਾਰੇਵਾਲ ਜਲੰਧਰ ਭਾਈ ਦਿਲਬਾਗ ਸਿੰਘ ਬਾਗੀ ਗੁਰਦਾਸਪੁਰ ਭਾਈ ਸੁਖਦੇਵ ਸਿੰਘ ਫੌਜੀ ਜਗਰਾਵਾਂ, ਭਾਈ ਨਿਮਾਣਾ ਸਿੰਘ ਦੂਲਾ ਸਿੰਘ ਵਾਲਾ ਭਾਈ ਬਲਵਿੰਦਰ ਸਿੰਘ ਖਡੂਰ ਸਾਹਿਬ ਤੇ ਭਾਈ ਗੁਰਜਸਪਰੀਤ ਸਿੰਘ ਮਜੀਠਾ ਆਦਿ ਆਗੂ ਹਾਜਰ ਸਨ।