ਗੁਰਦਾਸਪੁਰ, 20 ਜੂਨ ( ਸਰਬਜੀਤ ਸਿੰਘ)– ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਆਪਣੀ ਪਾਰਟੀ ਦੀ ਚੌਣਾਂ ਵਿੱਚ ਹੋਈ ਵੱਡੀ ਹਾਰ ਤੋਂ ਬਾਅਦ ਲੋਕਾਂ ਦੀ ਮੰਗ ਅਤੇ ਨਸ਼ਿਆਂ ਖ਼ਿਲਾਫ਼ ਵਿੱਢੀ ਮੁਹਿੰਮ ਨੂੰ ਹੋਰ ਪ੍ਰਚੰਡ ਕਰਨ ਹਿੱਤ ਪੰਜਾਬ ਪੁਲਸ ਦੇ ਛੋਟੇ ਵੱਡੇ ਦਸ ਹਜ਼ਾਰ ਅਧਿਕਾਰੀਆਂ ਦੀ ਬਦਲੀ ਕਰਕੇ ਸਮੇਂ ਦੀ ਲੋੜ ਵਾਲਾਂ ਵਧੀਆ ਤੇ ਸ਼ਲਾਘਾਯੋਗ ਕਦਮ ਪੁੱਟਿਆ ਹੈ ਜਿਸ ਦੀ ਹਰ ਪਾਸਿਓਂ ਤਰੀਫ਼ ਕੀਤੀ ਜਾ ਰਹੀ ਹੈ,ਪਰ ਕਾਂਗਰਸ ਪਾਰਟੀ ਦੇ ਪ੍ਰਧਾਨ ਸਮੇਤ ਇਸ ਨੂੰ ਸਹੀ ਨਹੀਂ ਦੱਸ ਰਹੇ ਜੋ ਕੇ ਨਸ਼ਿਆਂ ਅਤੇ ਭ੍ਰਿਸ਼ਟ ਪੁਲਸ ਅਧਿਕਾਰੀਆਂ ਨੂੰ ਉਤਸ਼ਾਹਿਤ ਕਰਨ ਦੇ ਬਰਾਬਰ ਹੈ ਇਸ ਕਰਕੇ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਜਿਥੇ ਭਗਵੰਤ ਮਾਨ ਵੱਲੋਂ ਨਸ਼ਿਆਂ ਦੇ ਵਪਾਰੀਆਂ ਤੇ ਭ੍ਰਿਸ਼ਟ ਪੁਲਸ ਅਧਿਕਾਰੀਆਂ ਨੂੰ ਠੱਲ੍ਹ ਪਾਉਣ ਲਈ ਪੁਲਿਸ ਤਬਾਦਲੇ ਵਾਲੀ ਨੀਤੀ ਦੀ ਪੂਰਨ ਅਤੇ ਇਸ ਨੂੰ ਸਮੇਂ ਦੀ ਲੋੜ ਵਾਲਾਂ ਸ਼ਲਾਘਾਯੋਗ ਫ਼ੈਸਲਾ ਮੰਨਦੀ ਹੋਈ ਮੰਗ ਕਰਦੀ ਹੈ ਕਿ ਚੋਣਾਂ ਤੋਂ ਪਹਿਲਾਂ ਲੋਕਾਂ ਨਾਲ ਕੀਤੇ ਵਾਅਦੇ ਮੁਤਾਬਕ ਨਸ਼ਿਆਂ ਦੇ ਸੁਦਾਗਰਾਂ ਅਤੇ ਭ੍ਰਿਸ਼ਟ ਪੁਲਿਸ ਅਧਿਕਾਰੀਆਂ ਵਿਰੁੱਧ ਸਖ਼ਤ ਤੋਂ ਸਖ਼ਤ ਕਾਰਵਾਈ ਕਰਨ ਦੀ ਮੰਗ ਕਰਦੀ ਹੈ ਤਾਂ ਸੂਬੇ ਨੂੰ ਨਸ਼ਿਆਂ ਅਤੇ ਭ੍ਰਿਸ਼ਟਾਚਾਰੀ ਤੋਂ ਮੁਕਤ ਕਰਵਾਇਆ ਜਾ ਸਕੇ ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ ਨੇ ਮੁੱਖ ਮੰਤਰੀ ਵੱਲੋਂ ਨਸ਼ਿਆਂ ਨੂੰ ਠੱਲ ਪਾਉਣ ਲਈ ਵਿੱਢੀ ਮੁਹਿੰਮ ਦੀ ਪੂਰਨ ਹਮਾਇਤ ਅਤੇ ਸੂਬੇ’ਚ ਨਸ਼ਿਆਂ ਅਤੇ ਭ੍ਰਿਸ਼ਟਾਚਾਰੀ ਨੂੰ ਖਤਮ ਕਰਨ ਲਈ ਸਖ਼ਤ ਤੋਂ ਸਖ਼ਤ ਕਦਮ ਚੁੱਕਣ ਦੀ ਮੰਗ ਕਰਦਿਆਂ ਇਕ ਲਿਖਤੀ ਪ੍ਰੈਸ ਬਿਆਨ ਰਾਹੀਂ ਕੀਤਾ ਭਾਈ ਖਾਲਸਾ ਨੇ ਸਪੱਸ਼ਟ ਕੀਤਾ ਮੁੱਖ ਮੰਤਰੀ ਵੱਲੋਂ ਚੁਕਿਆਂ ਇਹ ਕਦਮ ਸਮੇਂ ਅਤੇ ਲੋਕਾਂ ਦੀ ਮੰਗ ਵਾਲਾਂ ਹੈ ਅਤੇ ਇਸ ਦੀ ਸਭਨਾਂ ਸਿਆਸੀ ਪਾਰਟੀਆਂ ਨੂੰ ਹਮਾਇਤ ਕਰਨੀ ਚਾਹੀਦੀ ਹੈ ਤਾਂ ਨਿੱਤ ਦਿਨ ਨਸ਼ੇ ਦੀ ਓਵਰ ਡੋਜ ਨਾਲ ਮਰ ਰਹੀ ਪੰਜਾਬ ਦੀ ਨੌਜਵਾਨੀ ਬਚਾਇਆ ਜਾ ਸਕੇ, ਭਾਈ ਖਾਲਸਾ ਨੇ ਕਿਹਾ ਜਦੋਂ ਪਿੰਡਾਂ ਪਿੰਡਾ ਵਿੱਚ ਨਸ਼ੇ ਦੇ ਸੌਦਾਗਰਾਂ ਨੂੰ ਠੱਲ੍ਹ ਪਾਉਣ ਨੌਜਵਾਨਾਂ ਨਸ਼ਿਆਂ ਵਿਰੁੱਧ ਕਮੇਟੀਆਂ ਬਣਾਈਆਂ ਗਈਆਂ ਸਨ ਤਾਂ ਉਸ ਵਕਤ ਲੋਕਾਂ ਦਾ ਕਹਿਣਾ ਸੀ ਕਿ ਪੰਜਾਬ ਪੁਲਸ ਨਸ਼ਿਆਂ ਦੇ ਵਪਾਰੀਆਂ ਨਾਲ ਮਿਲੀ ਹੋਈ ਹੈ ਅਤੇ ਹੁਣ ਜਦੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਅਜਿਹੇ ਪੁਲਸ ਅਧਿਕਾਰੀ ਦੀਆਂ ਬਦਲੀਆਂ ਕੀਤੀਆਂ ਜਾ ਰਹੀਆਂ ਹਨ ਤਾਂ ਕਾਂਗਰਸ ਦੇ ਆਗੂ ਇਸ ਮੁਹਿੰਮ ਅੱਗੇ ਰੁਕਾਵਟਾਂ ਖੜੀਆਂ ਕਰਨ ਦੀ ਕੋਸ਼ਿਸ਼ ਕਰ ਰਹੇ ਹਨ ਜਦੋਂ ਕਿ ਬਦਲੀਆਂ ਬਿੱਲ ਕੁੱਲ ਉਹਨਾਂ ਅਧਿਕਾਰੀਆਂ ਦੀਆਂ ਕੀਤੀਆਂ ਜਾ ਰਹੀਆਂ ਹਨ ਜੋਂ ਨਸ਼ਿਆਂ’ਚ ਇਨਲੋਵਲ ਜਾ ਫਿਰ ਸਾਰੀ ਨੌਕਰੀ ਇੱਕ ਥਾਣੇ ਵਿੱਚ ਬਿਤਾਉਣ ਵਾਲਿਆਂ ਦੀਆਂ ਕੀਤੀਆਂ ਜਾ ਰਹੀਆਂ ਹਨ ਭਾਈ ਖਾਲਸਾ ਨੇ ਕਿਹਾ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਇਹ ਗੱਲ ਮੰਨਦੀ ਹੈ ਕਿ ਸਾਰੇ ਪੁਲਿਸ ਅਧਿਕਾਰੀ ਅਜਿਹੇ ਨਹੀਂ? ਪਰ ਕਾਲੀਆਂ ਭੇਡਾਂ ਕਰਕੇ ਮਹਿਕਮਾ’ਚ ਇਮਾਨਦਾਰ ਤੇ ਇਨਸਾਫ਼ ਪਸੰਦ ਭ੍ਰਿਸ਼ਟਾਚਾਰੀ ਅਧਿਕਾਰੀਆਂ ਨੂੰ ਇਸ ਦੀ ਮਾਰ ਝੱਲਣੀ ਪੈ ਸਕਦੀ ਹੈ ਪਰ ਮੁੱਖ ਮੰਤਰੀ ਵੱਲੋਂ ਲੋਕਾਂ ਦੀ ਮੰਗ ਅਨੁਸਾਰ ਵਿੱਢੀ ਇਸ ਮੁਹਿੰਮ ਨੂੰ ਪਾਰਟੀ ਬਾਜੀ ਤੋਂ ਉੱਪਰ ਉੱਠ ਕੇ ਸਰਕਾਰ ਦਾ ਸਾਥ ਦੇਣ ਦੀ ਲੋੜ ਤੇ ਜ਼ੋਰ ਦੇਣਾ ਚਾਹੀਦਾ ਹੈ ਤਾਂ ਕਿ ਨਿੱਤ ਦਿਨ ਨਸ਼ਿਆਂ ਰਾਹੀਂ ਖਤਮ ਹੋ ਰਹੀ ਪੰਜਾਬ ਦੀ ਨੌਜਵਾਨ ਪੀੜ੍ਹੀ ਨੂੰ ਬਚਾਇਆ ਜਾ ਸਕੇ ਅਤੇ ਰਾਜ ਵਿੱਚੋਂ ਨਸ਼ਿਆਂ ਤੇ ਭਿਰਸ਼ਟਾਚਾਰ ਨਾਮੋਂ ਨਿਸ਼ਾਂਨ ਖਤਮ ਕੀਤਾ ਜਾ ਸਕੇ ਇਸ ਮੌਕੇ ਭਾਈ ਵਿਰਸਾ ਸਿੰਘ ਖਾਲਸਾ ਪ੍ਰਧਾਨ ਏ ਆਈ ਐਸ ਐਸ ਐਫ ਖਾਲਸਾ ਨਾਲ ਸੀਨੀਅਰ ਆਗੂ ਭਾਈ ਜੋਗਿੰਦਰ ਸਿੰਘ ਅਤੇ ਭਾਈ ਜਗਤਾਰ ਸਿੰਘ ਫਿਰੋਜ਼ਪੁਰ ਭਾਈ ਲਖਵਿੰਦਰ ਸਿੰਘ ਰਾਜਿਸਥਾਨ ਭਾਈ ਸਿੰਦਾ ਸਿੰਘ ਨਿਹੰਗ ਅਤੇ ਪਿਰਥੀ ਸਿੰਘ ਧਾਲੀਵਾਲ ਧਰਮਕੋਟ ਤੋਂ ਇਲਾਵਾ ਕਈ ਕਾਰਕੁੰਨ ਹਾਜਰ ਹਨ ।


