ਬਟਾਲਾ, ਗੁਰਦਾਸਪੁਰ, 28 ਅਗਸਤ (ਸਰਬਜੀਤ ਸਿੰਘ)— ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਪਰਮਜੀਤ ਦੀ ਅਗਵਾਈ ਹੇਠ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਬਟਾਲਾ 1 ਜਸਵਿੰਦਰ ਸਿੰਘ ਤੇ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਬਟਾਲਾ 2 ਲਖਵਿੰਦਰ ਸਿੰਘ ਸੇਖੋਂ ਦੇ ਸਹਿਯੋਗ ਨਾਲ ਏਕ ਪੇੜ ਮਾਂ ਕੇ ਨਾਮ ਅਤੇ ਐਸ਼. ਐਚ. ਆਰ. ਵੀ. ਸਬੰਧੀ ਸਕੂਲ ਮੁਖੀਆਂ ਦੀ ਬਲਾਕ ਪੱਧਰੀ ਮੀਟਿੰਗ ਬੀ.ਪੀ.ਈ.ਓ. ਦਫ਼ਤਰ ਤੇ ਸਰਕਾਰੀ ਪ੍ਰਾਇਮਰੀ ਸਕੂਲ ਮੂਲਿਆਂਵਾਲ ਵਿਖੇ ਹੋਈ , ਜਿਸ ਵਿੱਚ ਸਮਾਰਟ ਸਕੂਲ ਕੋਆਰਡੀਨੇਟਰ ਸੁਲੱਖਣ ਸਿੰਘ ਸੈਣੀ ਤੇ ਨੋਡਲ ਅਫ਼ਸਰ ਰਣਜੀਤ ਕੌਰ ਵੱਲੋਂ ਸਕੂਲ ਮੁੱਖੀਆਂ ਨਾਲ ਏਕ ਪੇੜ ਮਾਂ ਕੇ ਨਾਮ ਅਤੇ ਐਸ਼. ਐਚ. ਆਰ. ਵੀ.ਪ੍ਰੋਜੈਕਟ ਸਬੰਧੀ ਆਪਣੇ ਵਿਚਾਰ ਸਾਂਝੇ ਕੀਤੇ।
ਇਸ ਮੌਕੇ ਜਾਣਕਾਰੀ ਦਿੰਦਿਆਂ ਸਮਾਰਟ ਸਕੂਲ ਕੋਆਰਡੀਨੇਟਰ ਸੁਲੱਖਣ ਸਿੰਘ ਸੈਣੀ ਤੇ ਨੋਡਲ ਅਫ਼ਸਰ ਰਣਜੀਤ ਕੌਰ ਨੇ ਦੱਸਿਆ ਕਿ ਇਸ ਮੀਟਿੰਗ ਵਿੱਚ ਬਲਾਕ ਬਟਾਲਾ 1 ਅਤੇ 2 ਦੇ ਸਾਰੇ ਸਰਕਾਰੀ, ਪ੍ਰਾਈਵੇਟ ਤੇ ਏਡਿਡ ਸਕੂਲ ਦੇ ਮੁੱਖੀਆਂ ਵੱਲੋਂ ਭਾਗ ਲਿਆ ਗਿਆ ਹੈ। ਇਸ ਉਨ੍ਹਾਂ ਸਮੂਹ ਸਕੂਲ ਮੁੱਖੀਆਂ ਕੋਲੋਂ ਏਕ ਪੇੜ ਮਾਂ ਕੇ ਨਾਮ ਅਤੇ ਐਸ. ਐੱਚ. ਆਰ. ਵੀ. ਸਬੰਧੀ ਆਨਲਾਈਨ ਕੰਮ ਕਰਵਾ ਕੇ ਭਾਰਤ ਸਰਕਾਰ ਦੇ ਇਸ ਪ੍ਰੋਜੈਕਟ ਨੂੰ ਸਫ਼ਲ ਬਣਾਉਣ ਵਿੱਚ ਆਪਣਾ ਯੋਗਦਾਨ ਪਾਇਆ। ਇਸ ਮੌਕੇ ਤੇ ਸੁਲੱਖਣ ਸਿੰਘ ਨੇ ਐਸਐਚਵੀਆਰ ਬਾਰੇ ਜਾਣਕਾਰੀ ਦਿੰਦਿਆਂ ਹੋਇਆਂ ਸਕੂਲਾਂ ਨੂੰ ਮਿਲ ਰਹੀਆਂ ਸਹੂਲਤਾਂ ਬਾਰੇ ਗੱਲ ਬਾਤ ਕਰਦਿਆਂ ਸਕੂਲਾਂ ਵਿੱਚ ਸਫ਼ਾਈ, ਪੀਣ ਵਾਲੇ ਪਾਣੀ ਦੇ ਵਧੀਆ ਪ੍ਰਬੰਧਾਂ, ਹੱਥ ਧੋਣ ਦੀ ਆਦਤ, ਕੂੜਾ ਪ੍ਰਬੰਧਾਂ, ਵਰਖਾ ਦੇ ਪਾਣੀ ਦੇ ਪ੍ਰਬੰਧ ਆਦਿ ਬਾਰੇ ਜਾਗਰੂਕ ਕੀਤਾ। ਨੋਡਲ ਅਫ਼ਸਰ ਸ਼੍ਰੀਮਤੀ ਰਣਜੀਤ ਕੌਰ ਨੇ ਏਕ ਪੇੜ ਮਾਂ ਕੇ ਨਾਮ ਮੁਹਿੰਮ ਦੇ ਤਹਿਤ ਗੱਲਬਾਤ ਕਰਦਿਆਂ ਰੁੱਖਾਂ ਦੀ ਮਹੱਤਤਾ, ਵਾਤਾਵਰਨ ਦੀ ਸੁਰੱਖਿਆ, ਪੌਦੇ ਲਗਾਉਣ ਅਤੇ ਓਹਨਾ ਦੀ ਸਾਂਭ ਸੰਭਾਲ ਕਰਨ ਬਾਰੇ ਗੱਲਬਾਤ ਕਰਦਿਆਂ ਆਲੇ ਦੁਆਲੇ ਨੂੰ ਸਾਫ਼ ਸੁਥਰਾ ਸੋਹਣਾ ਅਤੇ ਹਰਿਆ ਭਰਿਆ ਬਣਾਉਣ ਬਾਰੇ ਜਾਣਕਾਰੀ ਦਿੱਤੀ। ਇਸ ਮੌਕੇ ਮੀਡੀਆ ਕੋਆਰਡੀਨੇਟਰ ਗਗਨਦੀਪ ਸਿੰਘ, ਬੀ.ਆਰ.ਸੀ. ਰਾਮ ਸਿੰਘ, ਸੈਂਟਰ ਮੁੱਖ ਅਧਿਆਪਕ ਜਗਜੀਤ ਸਿੰਘ, ਵਿਨੋਦ ਸ਼ਰਮਾ, ਹਰਪਿੰਦਰਪਾਲ ਕੌਰ, ਜਸਵਿੰਦਰ ਸਿੰਘ, ਅਮਨਦੀਪ ਕੌਰ, ਕੰਵਲਜੀਤ ਕੌਰ, ਕੰਵਲਜੀਤ ਕੌਰ, ਐਚ.ਟੀ. ਰਮੇਸ਼ ਚੰਦਰ, ਸਰਬਜੀਤ ਸਿੰਘ, ਜਤਿੰਦਰਪਾਲ ਸਿੰਘ, ਸਮੇਤ ਸਕੂਲ ਮੁੱਖੀ ਹਾਜ਼ਰ ਸਨ।



