ਗੁਰਦਾਸਪੁਰ, 24 ਜੂਨ ( ਸਰਬਜੀਤ ਸਿੰਘ)— ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਨੇ ਸਿੱਖ ਰਾਜ ਦੇ ਪਹਿਲੇ ਜਰਨੈਲ ਸ਼ਹੀਦ ਬਾਬਾ ਬੰਦਾ ਸਿੰਘ ਬਹਾਦਰ ਦੇ ਸ਼ਹੀਦੀ ਦਿਵਸ ਨੂੰ ਸ਼ਰਧਾ ਦੇ ਫੁੱਲ ਭੇਂਟ ਕਰਦਿਆਂ ਸਿੱਖਾਂ ਦੀ ਮਿੰਨੀ ਪਾਰਲੀਮੈਂਟ ਐਸ ਜੀ ਪੀ ਸੀ ਅਤੇ ਲੋਕਾਂ ਤੋਂ ਮੰਗ ਕੀਤੀ ਕਿ ਅੱਜ ਸਿੱਖ ਕੌਮ ਨੂੰ ਸਿੱਖ ਰਾਜ ਦੇ ਪਹਿਲੇ ਜਰਨੈਲ ਸ਼ਹੀਦ ਬਾਬਾ ਬੰਦਾ ਸਿੰਘ ਬਹਾਦਰ ਜੀ ਅਤੇ ਉਨ੍ਹਾਂ ਦੇ ਹਜ਼ਾਰਾਂ ਸਹੀਦ ਸਾਥੀਆਂ ਦੀ ਸ਼ਹਾਦਤ ਸਬੰਧੀ ਲੋਕਾਂ ਨੂੰ ਜਾਗਰੂਕ ਕਰਨ ਦੀ ਲੋੜ ਤੇ ਜ਼ੋਰ ਦਿੱਤਾ ਜਾਵੇ ,ਤਾਂ ਜੋ ਲੋਕਾਂ ਅਤੇ ਸਿੱਖ ਨੌਜਵਾਨ ਪੀੜ੍ਹੀ ਨੂੰ ਆਪਣੇ ਸਿੱਖ ਜਰਨੈਲਾਂ ਦੀਆਂ ਮਹਾਨ ਕੁਰਬਾਨੀਆਂ ਸਬੰਧੀ ਪ੍ਰੇਰਤ ਕੀਤਾ ਜਾ ਸਕੇ । ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ ਨੇ ਅੱਜ ਸਿੱਖ ਰਾਜ ਦੇ ਪਹਿਲੇ ਜਰਨੈਲ ਬਾਬਾ ਬੰਦਾ ਸਿੰਘ ਬਹਾਦਰ ਅਤੇ ਉਹਨ੍ਹਾਂ ਦੇ ਹਜ਼ਾਰਾਂ ਸਾਥੀਆਂ ਨੂੰ ਸ਼ਰਧਾ ਦੇ ਫੁੱਲ ਭੇਂਟ ਅਤੇ ਇਹਨਾਂ ਦੀਆਂ ਮਹਾਨ ਕੁਰਬਾਨੀਆਂ ਨੂੰ ਲੋਕਾਂ ਤੱਕ ਪਹੁੰਚਾਉਣ ਦੀ ਮੰਗ ਕਰਦਿਆਂ ਇਕ ਲਿਖਤੀ ਪ੍ਰੈਸ ਬਿਆਨ ਰਾਹੀਂ ਕੀਤਾ ।
ਭਾਈ ਖਾਲਸਾ ਨੇ ਸਪੱਸ਼ਟ ਕੀਤਾ ਅੱਜ ਦੇ ਦਿਨ ਬਾਬਾ ਬੰਦਾ ਸਿੰਘ ਬਹਾਦਰ ਅਤੇ ਉਹਨ੍ਹਾਂ ਦੇ ਹਜ਼ਾਰਾਂ ਸਾਥੀਆਂ ਨੂੰ ਲੰਮਾ ਸਮਾਂ ਕੈਦ’ਚ ਕਠਿਨ ਤਸੀਹੇ ਦੇਣ ਤੋਂ ਬਾਅਦ ਬਾਬਾ ਬੰਦਾ ਸਿੰਘ ਬਹਾਦਰ ਦਾ ਅੰਗ ਅੰਗ ਕੱਟ ਕੇ ਉਨ੍ਹਾਂ ਨੂੰ ਸ਼ਹੀਦ ਕੀਤਾ ਗਿਆ, ਉਹਨਾਂ ਦਸਿਆ ਉਹਨਾਂ ਨਾਲ ਹਜ਼ਾਰਾਂ ਹੋਰ ਸਿੰਘਾਂ ਨੂੰ ਵੀ ਬਹੁਤ ਤਸੀਹੇ ਦੇ ਕੇ ਸ਼ਹੀਦ ਕੀਤਾ ਗਿਆ ਸੀ ,ਭਾਈ ਖਾਲਸਾ ਨੇ ਦੱਸਿਆ ਸ਼ਹੀਦ ਬਾਬਾ ਬੰਦਾ ਸਿੰਘ ਬਹਾਦਰ ਜੀ ਨੇ ਸਰਬੰਸਦਾਨੀ ਸ੍ਰੀ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਤੋਂ ਖੰਡੇ ਬਾਟੇ ਦਾ ਅੰਮ੍ਰਿਤ ਛਕਿਆ ਸੀ, ਉਹਨਾਂ ਦੱਸਿਆ ਬਾਬਾ ਜੀ ਦੇ ਨਾਲ ਛੋਟੇ ਤਿੰਨ ਸਾਲ ਦੇ ਬੇਟੇ ਬਾਬਾ ਉਦੇ ਸਿੰਘ ਨੂੰ ਵੀ ਜਾਲਮਾ ਨੇ ਕੋਹ ਕੋਹ ਕੇ ਸ਼ਹੀਦ ਕੀਤਾ,ਪਰ ਸਿੱਖ ਜਰਨੈਲ ਅਡੋਲ ਇਹ ਸਭ ਕੁਝ ਕਲਗੀਧਰ ਦੇ ਭਰੋਸੇ ਭਾਣਾ ਮੰਨਣ ਦੇ ਬਚਨ ਨੂੰ ਅਮਲੀ ਰੂਪ ਦਿੰਦਾ ਸ਼ਹੀਦ ਹੋ ਗਿਆ, ਭਾਈ ਖਾਲਸਾ ਨੇ ਦੱਸਿਆ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਜਿਥੇ ਇਸ ਸਿੱਖ ਰਾਜ ਦੇ ਪਹਿਲੇ ਜਰਨੈਲ ਸ਼ਹੀਦ ਬਾਬਾ ਬੰਦਾ ਸਿੰਘ ਬਹਾਦਰ ਜੀ ਅਤੇ ਹੋਰ ਸ਼ਹੀਦਾ ਦੀਆਂ ਕੁਰਬਾਨੀਆਂ ਨੂੰ ਦਿਲੋਂ ਸਲਾਮ ਕਰਦੀ ਹੈ, ਉਥੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਧਾਮੀ ਸਹਿਬ ਅਤੇ ਜਥੇਦਾਰ ਅਕਾਲ ਤਖ਼ਤ ਸਾਹਿਬ ਤੋਂ ਮੰਗ ਕਰਦੀ ਹੈ ਕਿ ਸਿੱਖ ਰਾਜ ਦੇ ਪਹਿਲੇ ਜਰਨੈਲ ਸ਼ਹੀਦ ਬਾਬਾ ਬੰਦਾ ਸਿੰਘ ਬਹਾਦਰ ਤੇ ਹੋਰ ਹਜ਼ਾਰਾਂ ਉਹਨਾਂ ਦੇ ਸਾਥੀਆਂ ਨੂੰ ਪਹਿਲਾਂ ਲੰਮਾਂ ਸਮਾਂ ਬੰਦੀ ਬਣਾ ਕੇ ਤਸੀਹੇ ਦਿੱਤੇ ਤੇ ਬਾਹਦ ਵਿਚ ਬਾਬਾ ਬੰਦਾ ਸਿੰਘ ਬਹਾਦਰ ਜੀ ਨਾਲ ਸ਼ਹੀਦ ਕਰ ਦਿੱਤਾ ਗਿਆ ਉਹਨਾਂ ਦੀਆਂ ਕੁਰਬਾਨੀਆਂ ਸਬੰਧੀ ਲੋਕਾਂ ਨੂੰ ਜਾਗਰੂਕ ਕਰਨ ਦੀ ਇੱਕ ਜਾਗਰੂਕਤਾ ਲਹਿਰ ਚਲਾਉਣ ਦੀ ਲੋੜ ਤੇ ਜ਼ੋਰ ਦਿੱਤਾ ਜਾਵੇ,ਤਾਂ ਕਿ ਨੌਜਵਾਨ ਪੀੜ੍ਹੀ ਤੇ ਲੋਕਾਂ ਨੂੰ ਸਿੱਖੀ ਦੇ ਮਹਾਨ ਜਰਨੈਲਾਂ ਦੀਆਂ ਕੁਰਬਾਨੀਆਂ ਸਬੰਧੀ ਜਾਗਰੂਕ ਕੀਤਾ ਜਾ ਸਕੇ, ਇਸ ਮੌਕੇ ਤੇ ਭਾਈ ਵਿਰਸਾ ਸਿੰਘ ਖਾਲਸਾ ਪ੍ਰਧਾਨ ਏ ਆਈ ਐਸ ਐਸ ਐਫ ਖਾਲਸਾ ਨਾਲ ਸੀਨੀਅਰ ਆਗੂ ਤੇ ਮੁੱਖ ਬੁਲਾਰੇ ਭਾਈ ਅਵਤਾਰ ਸਿੰਘ ਅੰਮ੍ਰਿਤਸਰ, ਭਾਈ ਜੋਗਿੰਦਰ ਸਿੰਘ ਅਤੇ ਭਾਈ ਜਗਤਾਰ ਸਿੰਘ ਫਿਰੋਜ਼ਪੁਰ ਭਾਈ ਲਖਵਿੰਦਰ ਸਿੰਘ ਰਾਜਿਸਥਾਨ ਭਾਈ ਸਿੰਦਾ ਸਿੰਘ ਨਿਹੰਗ ਅਤੇ ਪਿਰਥੀ ਸਿੰਘ ਧਾਲੀਵਾਲ ਧਰਮਕੋਟ ਭਾਈ ਮਨਜਿੰਦਰ ਸਿੰਘ ਅਤੇ ਭਾਈ ਰਛਪਾਲ ਸਿੰਘ ਕਮਾਲਕੇ ਭਾਈ ਸੁਖਦੇਵ ਸਿੰਘ ਫੌਜੀ ਜਗਰਾਵਾਂ, ਭਾਈ ਬਲਵਿੰਦਰ ਸਿੰਘ ਖਡੂਰ ਸਾਹਿਬ ਦੇ ਨਾਲ ਨਾਲ ਭਾਈ ਜਗਜੀਤ ਸਿੰਘ ਸੈਦੇਸਾਹ ਵਾਲਾ ਭਾਈ ਬਲਕਾਰ ਸਿੰਘ ਦਾਰੇਵਾਲ ਜਲੰਧਰ ਵੀ ਹਾਜਰ ਸਨ।।


