ਫਿਲੌਰ, ਗੁਰਦਾਸਪੁਰ, 25 ਜੂਨ ( ਸਰਬਜੀਤ ਸਿੰਘ)— ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਆਗਮਨ ਦਿਵਸ ਅਤੇ ਸਿੱਖ ਰਾਜ ਦੇ ਪਹਿਲੇ ਜਰਨੈਲ ਸ਼ਹੀਦ ਬਾਬਾ ਬੰਦਾ ਸਿੰਘ ਬਹਾਦਰ ਜੀ ਦੀ ਕੁਰਬਾਨੀ ਨੂੰ ਸਮਰਪਿਤ ਗੁਰਦੁਆਰਾ ਸਿੰਘਾਂ ਸ਼ਹੀਦਾਂ ਡੇਰਾ ਸੰਤ ਬਾਬਾ ਜਰਨੈਲ ਸਿੰਘ ਆਲੋਵਾਲ ਨੰਗਲ ਬੇਟ ਫਿਲੌਰ ਵਿਖੇ ਕੀਰਤਨ ਦਰਬਾਰ ਕਰਵਾਇਆ ਗਿਆ ਇਸ ਸਬੰਧੀ ਪ੍ਰੈਸ ਨੂੰ ਜਾਣਕਾਰੀ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ ਨੇ ਕੀਰਤਨ ਦਰਬਾਰ ਸਮਾਗਮ ਦੇ ਮੁੱਖ ਪ੍ਰਬੰਧਕ ਸੰਤ ਬਾਬਾ ਸੁਖਵਿੰਦਰ ਸਿੰਘ ਜੀ ਨਾਲ ਗੱਲਬਾਤ ਕਰਨ ਤੋਂ ਉਪਰੰਤ ਇਕ ਲਿਖਤੀ ਪ੍ਰੈਸ ਬਿਆਨ ਰਾਹੀਂ ਦਿੱਤੀ।

ਉਹਨਾਂ ਭਾਈ ਖਾਲਸਾ ਨੇ ਸਪਸ਼ਟ ਕੀਤਾ ਇਸ ਸਬੰਧ ਵਿੱਚ ਗੁਰੂ ਘਰ ਵਿੱਚ ਸਹਿਜ ਪਾਠ ਅਰੰਭ ਕੀਤੇ ਗਏ ਸਨ ਜਿਨ੍ਹਾਂ ਦੇ ਭੋਗ ਦੀ ਅਰਦਾਸ ਤੇ ਪਵਿੱਤਰ ਹੁਕਮਨਾਮੇ ਦੀ ਮੁੱਖ ਪ੍ਰਬੰਧਕ ਸੰਤ ਬਾਬਾ ਸੁਖਵਿੰਦਰ ਸਿੰਘ ਜੀ ਵੱਲੋਂ ਕਥਾ ਵਿਚਾਰ ਕਰਨ ਤੋਂ ਉਪਰੰਤ ਕੀਰਤਨ ਦਰਬਾਰ ਦੀ ਅਰੰਭਤਾ ਹਜ਼ੂਰੀ ਰਾਗੀ ਭਾਈ ਹਰਜੀਤ ਸਿੰਘ ਤੇ ਭਾਈ ਰਿੰਕੂ ਦੇ ਕੀਰਤਨੀ ਜਥਿਆਂ ਦੇ ਸਬਦਮਈ ਗੁਰਬਾਣੀ ਕੀਰਤਨ ਸ੍ਰਵਣ ਕਰਵਾਉਣ ਤੋਂ ਉਪਰੰਤ ਹੋਈ ਜਿਸ ਵਿੱਚ ਜਲੰਧਰ ਤੋਂ ਭਾਈ ਬਲਦੇਵ ਸਿੰਘ ਦੇ ਕੀਰਤਨੀ ਜਥੇ ਸਮੇਤ ਦੋ ਦਰਜਨ ਦੇ ਲਗਭਗ ਕੀਰਤਨੀ ਜਥਿਆਂ ਨੇ ਸਬਦ ਗੁਰਬਾਣੀ ਕੀਰਤਨ ਰਾਹੀਂ ਨਿਹਾਲ ਕੀਤਾ ਅਤੇ ਜਿਥੇ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਆਗਮਨ ਦਿਵਸ ਸਬੰਧੀ ਵਿਸਥਾਰ ਨਾਲ ਚਾਨਣਾ ਪਾਇਆ, ਬਾਬਾ ਸੁਖਵਿੰਦਰ ਸਿੰਘ ਜੀ ਨੇ ਕਥਾ ਵਿਚਾਰ ਵਿੱਚ ਸੰਗਤਾਂ ਨੂੰ ਦੱਸਿਆ ਸ਼ਹੀਦ ਬਾਬਾ ਬੰਦਾ ਸਿੰਘ ਬਹਾਦਰ ਸਿੱਖ ਰਾਜ ਦੇ ਪਲੇਠੇ ਜਰਨੈਲ ਸਨ ਜਿੰਨਾ ਨੂੰ ਕਲਗੀਧਰ ਪਿਤਾ ਸ਼੍ਰੀ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਨੇ ਆਪਣੇ ਹੱਥੀਂ ਖੰਡੇ ਬਾਟੇ ਦੀ ਪਾਹੁਲ ਵਾਲਾ ਪਵਿੱਤਰ ਅੰਮ੍ਰਿਤ ਛਕਾਇਆ ਤੇ ਇਤਿਹਾਸਕ ਵਰ ਦੇ ਕੇ ਜ਼ਾਲਮਾਂ ਨੂੰ ਸੋਧੇ ਲਾਉਣ ਲਈ ਪੰਜਾਬ ਵੱਲ ਤੋਰਿਆ ਸੀ, ਬਾਬਾ ਸੁਖਵਿੰਦਰ ਸਿੰਘ ਆਲੋਵਾਲ ਨੇ ਕਿਹਾ ਬਾਬਾ ਬੰਦਾ ਸਿੰਘ ਬਹਾਦਰ ਅਤੇ ਉਹਨਾਂ ਨਾਲ ਹੋਰ ਸ਼ਹਾਦਤਾਂ ਦੇਣ ਵਾਲਿਆਂ ਦੀਆਂ ਮਹਾਨ ਇਤਿਹਾਸਕ ਕੁਰਬਾਨੀਆਂ ਨੂੰ ਲੋਕਾਂ ਤੱਕ ਪਹੁੰਚਾਉਣਾ ਅਜ ਸਮੇਂ ਅਤੇ ਲੋਕਾਂ ਦੀ ਮੰਗ ਹੈ ਇਸ ਮੌਕੇ ਤੇ ਬਾਬਾ ਦਾਰਾ ਸਿੰਘ, ਡਾਕਟਰ ਅਮਰਜੋਤ ਸਿੰਘ ਸੰਧੂ, ਭਾਈ ਓਂਕਾਰ ਸਿੰਘ, ਸਰਪ੍ਰਸਤ ਸੰਤ ਬਾਬਾ ਜਰਨੈਲ ਸਿੰਘ ਜੀ ਅਤੇ ਭਾਈ ਰਾਜਵੰਤ ਸਿੰਘ ਯੂਪੀ ਨੇ ਹਾਜ਼ਰੀ ਲਵਾਈ ਅਤੇ ਗੁਰੂ ਕੇ ਲੰਗਰ ਅਟੁੱਟ ਵਰਤਾਏ ਗਏ।



