ਬਠਿੰਡਾ, ਗੁਰਦਾਸਪੁਰ, 25 ਜੂਨ ( ਸਰਬਜੀਤ ਸਿੰਘ)– ਮਾਲਵਾ ਤਰਨਾਦਲ ਸ਼ਹੀਦ ਬਾਬਾ ਸੰਗਤ ਸਿੰਘ ਜੀ ਦੇ ਪਹਿਲੇ ਜਰਨੈਲ ਸੱਚਖੰਡ ਵਾਸੀ ਜਥੇਦਾਰ ਬਾਬਾ ਲਾਲ ਸਿੰਘ ਜੀ ਦੀ ਸਲਾਨਾ ਦੂਜੀ ਬਰਸੀ ਕੱਲ 26 ਜੂਨ ਨੂੰ ਬਹੁਤ ਹੀ ਸ਼ਰਧਾ ਭਾਵਨਾਵਾਂ ਤੇ ਉਤਸ਼ਾਹ ਨਾਲ ਮਨਾਈ ਜਾਵੇਗੀ ਇਸ ਸਬੰਧੀ ਪ੍ਰੈਸ ਨੂੰ ਜਾਣਕਾਰੀ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ ਨੇ ਬਰਸੀ ਸਮਾਗਮ ਦੇ ਮੁੱਖ ਪ੍ਰਬੰਧਕ ਅਤੇ ਮੌਜੂਦਾ ਮਾਲਵਾ ਤਰਨਾਦਲ ਸ਼ਹੀਦ ਬਾਬਾ ਸੰਗਤ ਸਿੰਘ ਜੀ ਦੇ ਜਥੇਦਾਰ ਬਾਬਾ ਸੁਖਪਾਲ ਸਿੰਘ ਫੂਲ ਬਠਿੰਡਾ ਨਾਲ ਗੱਲਬਾਤ ਕਰਨ ਤੋਂ ਉਪਰੰਤ ਇਕ ਲਿਖਤੀ ਪ੍ਰੈਸ ਬਿਆਨ ਰਾਹੀਂ ਦਿੱਤੀ ਉਹਨਾਂ ਭਾਈ ਖਾਲਸਾ ਨੇ ਦੱਸਿਆ ਬਰਸੀ ਸਮਾਗਮ ਦੇ ਸਬੰਧ ਵਿੱਚ ਗੁਰਦੁਆਰਾ ਵਿਵੇਕ ਸਰ ਸਾਹਿਬ ਛਾਉਣੀ ਨਿਹੰਗ ਸਿੰਘਾਂ ਭਾਈ ਰੂਪਾ ਰੋੜ ਰਾਮਪੁਰਾ ਫੂਲ ਬਠਿੰਡਾ ਵਿਖੇ ਅਰੰਭ ਕੀਤੇ ਗਏ ਹਨ ਜਿਨ੍ਹਾਂ ਦੇ ਸੰਪੂਰਨ ਭੋਗ ਕੱਲ 26 ਜੂਨ ਨੂੰ ਪਾਉਣ ਤੋਂ ਉਪਰੰਤ ਧਾਰਮਿਕ ਦੀਵਾਨ ਸਜਾਏ ਜਾਣਗੇ ਅਤੇ ਸ਼ਾਮ ਨੂੰ ਅਕਾਲ ਪੁਰਖ ਦੀਆਂ ਲਾਡਲੀਆਂ ਨਿਹੰਗ ਸਿੰਘਾਂ ਫੌਜਾਂ ਸ਼ਾਨਦਾਰ ਮਹੱਲੇ ਦਾ ਪ੍ਰਦਰਸ਼ਨ ਕਰਕੇ ਨੌਜਵਾਨ ਪੀੜ੍ਹੀ ਨੂੰ ਸਿੱਖੀ ਪੁਰਾਤਨ ਵਿਰਸੇ ਇਤਿਹਾਸ ਨਾਲ ਜੋੜਨ ਲਈ ਢੁਕਵੇਂ ਉਪਰਾਲੇ ਕਰਨ ਦੀ ਲੋੜ ਤੇ ਜ਼ੋਰ ਦੇਣਗੀਆਂ, ਇਸ ਸਲਾਨਾ ਦੂਜੀ ਬਰਸੀ ਤੇ ਜਥੇਦਾਰ ਬਾਬਾ ਜੋਗਾ ਸਿੰਘ ਜੀ ਬਾਬਾ ਬਕਾਲਾ ਤਰਨਾ, ਬੁੱਢਾ ਦਲ ਦੇ ਜਥੇਦਾਰਾ ਤੋਂ ਇਲਾਵਾ ਜਥੇਦਾਰ ਬਾਬਾ ਮੇਜਰ ਸਿੰਘ ਸੋਢੀ ਦੀ ਅਗਵਾਈ ਹੇਠ ਚੱਲਣ ਵਾਲੀਆਂ 34 ਰੰਘਰੇਟਾ ਨਿਹੰਗ ਸਿੰਘ ਜਥੇਬੰਦੀਆਂ ਤੋਂ ਇਲਾਵਾ ਧਾਰਮਿਕ ਖੇਤਰ’ਚ ਸਰਗਰਮ ਸੰਤਾਂ ਮਹਾਪੁਰਸ਼ਾਂ ਦੇ ਨਾਲ ਨਾਲ ਧਾਰਮਿਕ, ਸਮਾਜਿਕ ਤੇ ਰਾਜਸੀ ਆਗੂ ਵੱਡੀ ਪੱਧਰ ਤੇ ਪਹੁੰਚ ਰਹੇ ਹਨ, ਸਮਾਗਮ ਦੇ ਮੁੱਖ ਪ੍ਰਬੰਧਕ ਅਤੇ ਮਾਲਵਾ ਤਰਨਾਦਲ ਸ਼ਹੀਦ ਬਾਬਾ ਸੰਗਤ ਸਿੰਘ ਜੀ ਦੇ ਮੌਜੂਦਾ ਜਥੇਦਾਰ ਬਾਬਾ ਸੁਖਪਾਲ ਸਿੰਘ ਫੂਲ ਬਠਿੰਡਾ ਵੱਲੋਂ ਸਭਨਾਂ ਦਾ ਸਨਮਾਨ ਕੀਤਾ ਜਾਵੇਗਾ ਗੁਰੂ ਕੇ ਲੰਗਰ ਦੇਗਾਂ ਸਰਦਾਈਆ ਅਤੁੱਟ ਵਰਤਾਏ ਜਾਣਗੇ ਅਤੇ ਮੁਹੱਲਾ ਖੇਡਿਆਂ ਜਾਵੇਗਾ ਬਾਬਾ ਸੁਖਪਾਲ ਸਿੰਘ ਫੂਲ ਨੇ ਸਮੂਹ ਸੰਗਤਾਂ ਨੂੰ ਇਸ ਸਮਾਗਮ ਵਿੱਚ ਸਮੇਂ ਸਿਰ ਆਪਣੇ ਪ੍ਰਵਾਰਾਂ ਸਮੇਤ ਸ਼ਾਮਲ ਹੋਣ ਦੀ ਬੇਨਤੀ ਕੀਤੀ ਹੈ।


