ਫਿਲੌਰ, ਗੁਰਦਾਸਪੁਰ, 26 ਜੂਨ (ਸਰਬਜੀਤ ਸਿੰਘ)– ਅੱਜ ਪਿੰਡ ਕੁਲੀਆਂ ਨੇੜੇ ਆਲੋਵਾਲ ਨੰਗਲ ਬੇਟ ਫਿਲੌਰ ਜਲੰਧਰ ਵਿਖੇ ਭਾਈ ਮਨਜੀਤ ਸਿੰਘ ਜੀ ਦੀ ਅੰਤਿਮ ਅਰਦਾਸ ਮੌਕੇ ਤੇ ਸਰਬੱਤ ਦੇ ਭਲੇ ਲਈ ਅਖੰਡ ਪਾਠ ਅਰੰਭ ਕਰਵਾਏ ਗਏ ਸਨ ਜਿਨ੍ਹਾਂ ਦੇ ਅੱਜ ਸੰਪੂਰਨ ਭੋਗ ਅਰਦਾਸ ਅਤੇ ਪਾਵਨ ਪਵਿੱਤਰ ਹੁਕਮਨਾਮੇ ਤੋਂ ਉਪਰੰਤ ਦੁਆਬਾ ਖੇਤਰ’ਚ ਆਪਣੀਆ ਮੋਹਰੀ ਜਾਣੇ ਜਾਂਦੇ ਗੁਰਦੁਆਰਾ ਸਿੰਘਾਂ ਸ਼ਹੀਦਾਂ ਡੇਰਾ ਸੰਤ ਬਾਬਾ ਜਰਨੈਲਾ ਸਿੰਘ ਆਲੋਵਾਲ ਦੇ ਪ੍ਰਬੰਧਕ ਅਤੇ ਸੰਤ ਸਮਾਜ ਦੇ ਮੁੱਖਣੀ ਬੁਲਾਰੇ ਸੰਤ ਬਾਬਾ ਸੁਖਵਿੰਦਰ ਸਿੰਘ ਜੀ ਤੇ ਉਨ੍ਹਾਂ ਦੇ ਜਥੇ ਦੇ ਸਿੰਘਾਂ ਨੇ ਸ਼ਬਦ ਗੁਰਬਾਣੀ ਦੇ ਕੀਰਤਨ ਸ੍ਰਵਣ ਕਰਵਾ ਕੇ ਸੰਗਤਾਂ ਨੂੰ ਗੁਰਬਾਣੀ ਆਦਿ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਨਾਲ ਨਾਲ ਸਿੱਖੀ ਦੇ ਸੁਨਹਿਰੀ ਵਿਰਸੇ ਇਤਿਹਾਸ ਨਾਲ ਜੋੜਨ ਲਈ ਢੁਕਵੇਂ ਉਪਰਾਲੇ ਕੀਤੇ, ਇਸ ਸਬੰਧੀ ਪ੍ਰੈਸ ਨੂੰ ਜਾਣਕਾਰੀ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ ਨੇ ਸਮਾਗਮ ਸਬੰਧੀ ਜਥੇਦਾਰ ਬਾਬਾ ਸੁਖਵਿੰਦਰ ਸਿੰਘ ਆਲੋਵਾਲ ਨਾਲ ਗੱਲਬਾਤ ਕਰਨ ਤੋਂ ਉਪਰੰਤ ਇਕ ਲਿਖਤੀ ਪ੍ਰੈਸ ਬਿਆਨ ਰਾਹੀਂ ਦਿੱਤੀ, ਉਹਨਾਂ ਭਾਈ ਖਾਲਸਾ ਨੇ ਦੱਸਿਆ ਭਾਈ ਮਨਜੀਤ ਸਿੰਘ ਜੀ ਜੋ ਬੀਤੇ ਦਿਨੀਂ ਆਤਮ ਚਲਾਣਾ ਕਰ ਗਏ ਸਨ, ਉਨ੍ਹਾਂ ਦੀ ਅੰਤਿਮ ਅਰਦਾਸ ਦੇ ਸਬੰਧ ਵਿੱਚ ਉਹਨਾ ਦੇ ਪ੍ਰਵਾਰ ਵਲੋਂ ਆਪਣੇ ਗ੍ਰਹਿ ਵਿਖੇ ਪਰਸੋਂ ਦੇ ਰੋਜ਼ ਤੋਂ ਅਖੰਡ ਪਾਠ ਸਾਹਿਬ ਆਰੰਭ ਕਰਵਾਏ ਗਏ ਸਨ, ਜਿਨ੍ਹਾਂ ਦੇ ਅਜ ਸੰਪੂਰਨ ਭੋਗ ਪਵਾਏ ਗਏ ਅਤੇ ਵਿਸ਼ੇਸ਼ ਤੌਰ ਤੇ ਪਹੁੰਚੇ ਸੰਤ ਬਾਬਾ ਸੁਖਵਿੰਦਰ ਸਿੰਘ ਜੀ ਤੇ ਉਨ੍ਹਾਂ ਦੇ ਕੀਰਤਨੀ ਜਥੇ ਨੇ ਹਾਜ਼ਰੀ ਲਵਾਈ ਅਤੇ ਆਈ ਨੂੰ ਸ਼ਬਦ ਗੁਰਬਾਣੀ ਕੀਰਤਨ ਸ੍ਰਵਣ ਕਰਵਾਉਣ ਦੇ ਨਾਲ ਨਾਲ ਕਥਾ ਵਿਚਾਰ ਵੀ ਕੀਤੀ ਬਾਬਾ ਸੁਖਵਿੰਦਰ ਸਿੰਘ ਜੀ ਨੇ ਬੋਲਦਿਆਂ ਕਿਹਾ ਭਾਈ ਮਨਜੀਤ ਸਿੰਘ ਧਾਰਮਿਕ ਬਿਰਤੀ ਦੇ ਮਾਲਕ ਸਨ ਉਨ੍ਹਾਂ ਕਿਹਾ ਪਰਮਾਤਮਾ ਉਹਨਾਂ ਦੀ ਆਤਮਾ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖਸ਼ੇ ਅਤੇ ਪ੍ਰਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ੇ, ਇਸ ਮੌਕੇ ਤੇ ਸਮੂਹ ਸੰਗਤਾਂ ਨੂੰ ਲੰਗਰ ਦੀ ਪੰਗਤ ਵਿੱਚ ਬੈਠਕੇ ਲੰਗਰ ਛਕਾਇਆ ਗਿਆ।।