ਸੱਚਖੰਡ ਵਾਸੀ ਜੱਥੇ ਬਾਬਾ ਲਾਲ ਸਿੰਘ ਜੀ ਦੀ ਸਲਾਨਾ ਦੂਜੀ ਬਰਸੀ ਮੌਕੇ ਵੱਖ ਵੱਖ ਨਿਹੰਗ ਸਿੰਘ ਜਥੇਬੰਦੀਆਂ ਦੇ ਆਗੂਆਂ ਨੇ ਸ਼ਰਧਾ ਦੇ ਫੁੱਲ ਭੇਂਟ ਕੀਤੇ- ਜੱਥੇ ਸੁਖਪਾਲ ਸਿੰਘ ਫੂਲ

ਬਠਿੰਡਾ-ਮਾਨਸਾ

ਬਠਿੰਡਾ, ਗੁਰਦਾਸਪੁਰ, 26 ਜੂਨ (ਸਰਬਜੀਤ ਸਿੰਘ)– ਸੱਚਖੰਡ ਵਾਸੀ ਜਥੇਦਾਰ ਬਾਬਾ ਲਾਲ ਸਿੰਘ ਜੀ ਮਾਲਵਾ ਤਰਨਦਲ ਸ਼ਹੀਦ ਬਾਬਾ ਸੰਗਤ ਸਿੰਘ ਜੀ ਦੀ ਸਲਾਨਾ ਦੂਜੀ ਬਰਸੀ ਬਹੁਤ ਹੀ ਸ਼ਰਧਾ ਭਾਵਨਾਵਾਂ ਤੇ ਉਤਸ਼ਾਹ ਨਾਲ ਗੁਰਦੁਆਰਾ ਵਿਵੇਕ ਸਰ ਸਾਹਿਬ ਛਾਉਣੀ ਨਿਹੰਗ ਸਿੰਘਾਂ ਭਾਈ ਰੂਪਾ ਰੋੜ ਰਾਮਪੁਰਾ ਫੂਲ ਬਠਿੰਡਾ ਵਿਖੇ ਮਨਾਈ ਗਈ। ਅਖੰਡ ਪਾਠਾਂ ਦੇ ਭੋਗ ਪਾਏ ਗਏ,ਧਾਰਮਿਕ ਦੀਵਾਨ ਸਜਾਏ ਗਏ, ਸਮੂਹ ਧਾਰਮਿਕ ਬੁਲਾਰਿਆਂ, ਤੇ ਹੋਰ ਧਾਰਮਿਕ ਖੇਤਰ ਵਿੱਚ ਸਰਗਰਮ ਸੰਪ੍ਰਦਾਵਾਂ ਦੇ ਮੁਖੀਆਂ ਤੇ ਪੰਥਕ ਸ਼ਖਸ਼ੀਅਤਾਂ ਦਾ ਮੌਜੂਦਾ ਮੁੱਖੀ ਮਾਲਵਾ ਤਰਨਦਲ ਸ਼ਹੀਦ ਬਾਬਾ ਸੰਗਤ ਸਿੰਘ ਜਥੇਦਾਰ ਬਾਬਾ ਸੁਖਪਾਲ ਸਿੰਘ ਫੂਲ ਬਠਿੰਡਾ ਵੱਲੋਂ ਸਨਮਾਨ ਕੀਤਾ ਗਿਆ ਅਤੇ ਗੁਰੂ ਕੇ ਲੰਗਰ ਦੇਗਾਂ ਸਰਦਾਈਆ ਅਤੁੱਟ ਵਰਤਾਏ ਗਏ। ਇਸ ਸਬੰਧੀ ਪ੍ਰੈਸ ਨੂੰ ਜਾਣਕਾਰੀ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ ਨੇ ਸਮਾਗਮ ਦੀਆਂ ਹਾਜ਼ਰੀਆਂ ਭਰਨ ਤੋਂ ਉਪਰੰਤ ਇਕ ਲਿਖਤੀ ਪ੍ਰੈਸ ਬਿਆਨ ਰਾਹੀਂ ਦਿੱਤੀ।


ਉਨ੍ਹਾਂ ਦੱਸਿਆ ਸੱਚਖੰਡ ਵਾਸੀ ਜਥੇ ਬਾਬਾ ਲਾਲ ਸਿੰਘ ਮੁਖੀ ਮਾਲਵਾ ਤਰਨਦਲ ਸ਼ਹੀਦ ਬਾਬਾ ਸੰਗਤ ਸਿੰਘ ਜੀ ਦੀ ਸਲਾਨਾ ਦੂਜੀ ਬਰਸੀ ਸਮਾਗਮ ਦੇ ਸਬੰਧ ਵਿੱਚ ਪਰਸੋਂ ਦੇ ਰੋਜ਼ ਤੋਂ ਗੁਰੂਦੁਆਰਾ ਵਿਵੇਕ ਸਰ ਸਾਹਿਬ ਛਾਉਣੀ ਨਿਹੰਗ ਸਿੰਘਾਂ ਭਾਈ ਰੂਪਾ ਰੋੜ ਰਾਮਪੁਰਾ ਫੂਲ ਬਠਿੰਡਾ ਵਿਖੇ ਅਖੰਡ ਪਾਠ ਸਾਹਿਬ ਆਰੰਭ ਕੀਤੇ ਗਏ ਸਨ ,ਜਿਨ੍ਹਾਂ ਦੇ ਅਜ ਸੰਪੂਰਨ ਭੋਗ ਅਰਦਾਸ ਅਤੇ ਪਾਵਨ ਪਵਿੱਤਰ ਹੁਕਮਨਾਮੇ ਤੋਂ ਉਪਰੰਤ ਬਰ੍ਹਸੀ ਸਮਾਗਮ ਦੀ ਅਰੰਭਤਾ ਹੋਈ ਜਿਸ ਵਿੱਚ ਪੰਥ ਦੇ ਨਾਮਵਰ ਰਾਗੀ ਢਾਡੀ ਕਵੀਸ਼ਰਾਂ ਪ੍ਰਚਾਰਕਾਂ ਤੋਂ ਇਲਾਵਾ ਧਾਰਮਿਕ ਖੇਤਰ ਵਿੱਚ ਸਰਗਰਮ ਸੰਤਾਂ ਮਹਾਪੁਰਸ਼ਾਂ ਨੇ ਹਾਜ਼ਰੀ ਲਵਾਈ ਅਤੇ ਜਿਥੇ ਸਵਰਗੀ ਜਥੇਦਾਰ ਬਾਬਾ ਲਾਲ ਸਿੰਘ ਜੀ ਨੂੰ ਸ਼ਰਧਾ ਦੇ ਫੁੱਲ ਭੇਂਟ ਕੀਤੇ ਉਥੇ ਉਹਨਾਂ ਦੇ ਜੀਵਨ ਇਤਿਹਾਸ ਤੇ ਸੇਵਾਵਾਂ ਸਬੰਧੀ ਵਿਸਥਾਰ ਨਾਲ ਚਾਨਣਾ ਪਾਇਆ ਤੇ ਆਈ ਸੰਗਤ ਨੂੰ ਸਿੱਖੀ ਦੇ ਸੁਨਹਿਰੀ ਵਿਰਸੇ ਇਤਿਹਾਸ ਨਾਲ ਜੋੜਨ ਲਈ ਢੁਕਵੇਂ ਉਪਰਾਲੇ ਕੀਤੇ, ਭਾਈ ਖਾਲਸਾ ਨੇ ਦੱਸਿਆ, ਬਰਸੀ ਸਮਾਗਮ ਵਿੱਚ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਜਥੇਦਾਰ ਕੁਲਵੰਤ ਸਿੰਘ ਚਾਣਕੀਆਂ,ਮਹਿਤਾ ਤਰਨਦਲ ਦਲ,,ਬਾਬਾ ਬਕਾਲਾ ਤਰਨਾ ਦਲ, ਬਾਬਾ ਬਿੱਧੀ ਚੰਦ ਸੁਰਸਿੰਘ ਵਾਲੇ ਤੋਂ ਇਲਾਵਾ ਅਕਾਲ ਪੁਰਖ ਦੀਆਂ ਲਾਡਲੀਆਂ ਨਿਹੰਗ ਸਿੰਘ ਫ਼ੌਜਾਂ ਨੇ ਹਾਜ਼ਰੀ ਲਵਾਈ, ਇਸ ਮੌਕੇ ਤੇ ਜਥੇਦਾਰ ਬਾਬਾ ਸੁਖਪਾਲ ਸਿੰਘ ਫੂਲ ਬਠਿੰਡਾ ਮੁਖੀ ਮਾਲਵਾਂ ਤਰਨਾਦਲ ਸ਼ਹੀਦ ਬਾਬਾ ਸੰਗਤ ਸਿੰਘ ਜੀ ਦੇ ਨਾਲ ਜਥੇ ਜੋਗਾ ਸਿੰਘ ਤਰਨਾਦਲ ਸ਼ਹੀਦ ਬਾਬਾ ਬਕਾਲਾ, ਬਾਬਾ ਬਿੱਧੀ ਚੰਦ ਸੁਰਸਿੰਘ ਵਾਲੇ, ਭਾਈ ਵਿਰਸਾ ਸਿੰਘ ਖਾਲਸਾ ਪ੍ਰਧਾਨ ਏ ਆਈ ਐਸ ਐਸ ਐਫ ਖਾਲਸਾ, ਜਥੇਦਾਰ ਬਾਬਾ ਕੁਲਵੰਤ ਸਿੰਘ ਬੁੱਢਾ ਦਲ, ਬਾਬਾ ਬਲਵਿੰਦਰ ਚਾਗਲੀ ਵਾਲੇ, ਬਾਬਾ ਸ਼ੇਰ ਸਿੰਘ ,ਦਰਸਨ ਸਿੰਘ ਬਰਨਾਲਾ, ਰਣਬੀਰ ਸਿੰਘ ਬਰਨਾਲਾ,ਬੁਰਜ ਸਿੰਘ ਤੋਂ ਇਲਾਵਾ ਸੈਂਕੜੇ ਜਥੇਦਾਰ ਨਿਹੰਗ ਸਿੰਘ ਫ਼ੌਜਾਂ ਤੇ ਹੋਰ ਆਗੂ ਹਾਜ਼ਰ ਸਨ ਗੁਰੂ ਕੇ ਲੰਗਰ ਦੇਗਾਂ ਸਰਦਾਈਆ ਅਤੁੱਟ ਵਰਤਾਏ ਗਏ।

Leave a Reply

Your email address will not be published. Required fields are marked *