ਗੁਰਦਾਸਪੁਰ, 27 ਜੂਨ (ਸਰਬਜੀਤ ਸਿੰਘ)– ਅਕਾਲੀ ਦਲ ਬਾਦਲ ਆਪਣੀ ਹਾਰ ਤੋਂ ਬਾਅਦ ਹੁਣ ਬੁਰੀ ਤਰ੍ਹਾਂ ਦੋ ਫਾੜ ਹੋ ਗਿਆ ਹੈ ਅਤੇ ਬਾਗੀ ਧੜੇ ਵੱਲੋਂ ਸੁਖਬੀਰ ਸਿੰਘ ਬਾਦਲ ਤੋਂ ਅਸਤੀਫਾ ਮੰਗਿਆ ਜਾ ਰਿਹਾ ਹੈ। ਦੂਜੇ ਪਾਸੇ ਸੁਖਬੀਰ ਬਾਦਲ ਨੇ ਬਾਗੀਆਂ ਨੂੰ ਆਪਣਾਂ ਪ੍ਰਦਰਸ਼ਨ ਦਿਖਾਉਣ ਲਈ ਪਾਰਟੀ ਦੀ ਇੱਕ ਹੰਗਾਮੀ ਮੀਟਿੰਗ ਬੁਲਾਈ। ਜਿਸ ਵਿਚ ਗਿਣੀ ਮਿੱਥੀ ਸਾਜਿਸ਼ ਤਹਿਤ ਸੁਖਬੀਰ ਸਿੰਘ ਬਾਦਲ ਨੇ ਕਮੇਟੀ ਨੂੰ ਪੁੱਛਿਆ ਕਿ ਤੁਸੀ ਮੇਰੇ ਤੇ ਭਰੋਸਾ ਰੱਖਦੇ ਹੋ? ਨਹੀਂ ਤਾਂ ਮੈਂ ਪ੍ਰਧਾਨਗੀ ਤੋਂ ਅਸਤੀਫ਼ਾ ਦੇ ਦਿੰਦਾ ਹਾ, ਇਹ ਇੱਕ ਹਵਾ ‘ਚ ਤੀਰ ਸੀ? ਬਾਦਲ ਦੇ ਜਵਾਬ ਵਿੱਚ ਕਮੇਟੀ ਦੇ ਲਾਡਲੇ ਤੇ ਬਾਦਲ ਚੁਹੇਤਿਆਂ ਨੇ ਇੱਕ ਅਵਾਜ਼ ‘ਚ ਕਿਹਾ ਅਸੀਂ ਤਾਂ ਤੁਹਾਡੇ ਤੇ ਪੂਰਾ ਭਰੋਸਾ ਰੱਖਦੇ ਹਾਂ ਜੀ, ਇਸ ਕਰਕੇ ਅਸਤੀਫਾ ਦੇਣ ਦੀ ਤਾਂ ਕੋਈ ਤੁਕ ਨਹੀ ਬਣਦਾ, ਸਗੋਂ ਅਕਾਲੀ ਦਲ ਦੇ ਬੁਲਾਰੇ ਡਾਕਟਰ ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਬਾਦਲ ਸਾਹਿਬ ਨੂੰ ਹੁਣ ਹਿੰਮਤ ਕਰਨੀ ਚਾਹੀਦੀ ਤੇ ਬਾਗੀਆਂ ਵਿਰੁੱਧ ਸਖ਼ਤ ਤੋ ਸਖ਼ਤ ਕਾਰਵਾਈ ਕਰਨੀ ਚਾਹੀਦੀ ਹੈ। ਇਸ ਤਰ੍ਹਾਂ ਕਰਕੇ ਬਾਦਲ ਨੇ ਅਸਤੀਫਾ ਨਾ ਦੇਣ ਦੀ ਇੱਕ ਘਨੌਣੀ ਤੇ ਆਪ ਹੁੰਦਰੀ ਚਾਲ ਖੇਡੀ ਅਤੇ ਕਮੇਟੀ ਮੈਂਬਰਾਂ ਤੋਂ ਇਥੋਂ ਤੱਕ ਕਹਿ ਦਿੱਤਾ ਕਿ ਜਿਹੜੀ ਮਰਜੀ ਅਕਾਲੀ ਦਲ ਪਾਰਟੀ ਵਿੱਚ ਰਹਿ, ਨਹੀਂ ਤਾਂ ਬਾਹਰ ਜਾਵੇ, ਸੁਖਬੀਰ ਸਿੰਘ ਬਾਦਲ ਦੇ ਸਾਲੇ ਅਤੇ ਪਾਰਟੀ ਦੇ ਮੁੱਖ ਲੀਡਰ ਬਿਕਰਮ ਸਿੰਘ ਮਜੀਠੀਆ ਵੱਲੋਂ ਇਸ ਮਾਮਲੇ ਵਿੱਚ ਚੁਪੀ ਧਾਰੀ ਰੱਖਣਾ ਵੀ ਬੜੇ ਸਵਾਲ ਪੈਦਾ ਕਰਦਾ ਹੈ ਜੋ ਆਉਣ ਵਾਲੇ ਦਿਨਾਂ ਵਿੱਚ ਲੋਕਾਂ ਸਹਾਮਣੇ ਆ ਜਾਣਗੇ। ਇਸ ਕਰਕੇ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਜਿੱਥੇ ਬਾਦਲ ਵੱਲੋਂ ਅਕਾਲੀ ਦਲ ਦੀ ਚੋਣਾਂ ਵਿੱਚ ਹੋਈ ਵੱਡੀ ਹਾਰ ਦੀ ਜ਼ਿੰਮੇਵਾਰੀ ਲੈਂਦਿਆਂ ਪ੍ਰਧਾਨਗੀ ਤੋਂ ਅਸਤੀਫ਼ਾ ਨਾ ਦੇਣ ਅਤੇ ਬਾਗੀਆਂ ਵਿਰੁੱਧ ਕਾਰਵਾਈ ਕਰਨ ਦੀ ਨਿੰਦਾ ਕਰਦੀ ਹੈ, ਉਥੇ ਮੰਗ ਕਰਦੀ ਹੈ ਪਾਰਟੀ ਦੀ ਹੋਈ ਹਾਰ ਨੂੰ ਮੁੱਖ ਰੱਖਦਿਆਂ ਪਾਰਟੀ ਪ੍ਰਧਾਨਗੀ ਤੋਂ ਸੁਖਬੀਰ ਬਾਦਲ ਅਸਤੀਫ਼ਾ ਦੇ ਦੇਣ ਤਾਂ ਹੀ ਅਕਾਲੀ ਦਲ ਨੂੰ ਮੁੜ ਤੋਂ ਸੁਰਜੀਤ ਕਰਨ ਦਾ ਰਾਹ ਪੱਧਰਾ ਹੋਣ ਦੇ ਨਾਲ ਨਾਲ ਅਕਾਲੀ ਦਲ ਦੇ ਮੁਢਲੇ ਸਿਧਾਂਤ ਪਰੰਪਰਾ ਇਤਿਹਾਸ ਨੂੰ ਬਚਾਇਆ ਜਾ ਸਕੇ। ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ ਨੇ ਬਾਦਲ ਵੱਲੋਂ ਪ੍ਰਧਾਨਗੀ ਤੋਂ ਅਸਤੀਫ਼ਾ ਦੇਣ ਦੇ ਬਜ਼ਾਏ ਅਸਤੀਫਾ ਮੰਗਣ ਵਾਲਿਆਂ ਤੇ ਕਾਰਵਾਈ ਕਰਨ ਵਾਲੀ ਨੀਤੀ ਦੀ ਨਿੰਦਾ ਅਤੇ ਸੁਖਬੀਰ ਸਿੰਘ ਬਾਦਲ ਦੇ ਅਸਤੀਫ਼ੇ ਦੀ ਤੁਰੰਤ ਮੰਗ ਕਰਦਿਆਂ ਇਕ ਲਿਖਤੀ ਪ੍ਰੈਸ ਬਿਆਨ ਰਾਹੀਂ ਕੀਤਾ।
ਉਹਨਾਂ ਭਾਈ ਖਾਲਸਾ ਨੇ ਸਪਸ਼ਟ ਕੀਤਾ ਸੁਖਬੀਰ ਬਾਦਲ ਪਾਰਟੀ ਦੀ ਹੋਈ ਹਾਰ ਤੋਂ ਬਾਅਦ ਜੁਮੇਵਾਰੀ ਲੈਂਦਿਆਂ ਪ੍ਰਧਾਨਗੀ ਤੋਂ ਅਸਤੀਫ਼ਾ ਨਾ ਦੇ ਕੇ ਅਕਾਲੀ ਦਲ ਦੇ ਇਤਿਹਾਸ ਨੂੰ ਕਲੰਕਿਤ ਕਰ ਰਿਹਾ ਹੈ ਭਾਈ ਖਾਲਸਾ ਨੇ ਕਿਹਾ ਇਸ ਨੀਤੀ ਕਾਰਨ ਬਾਦਲ ਅਕਾਲੀ ਦਲ ਦੇ ਪੁਰਾਤਨ ਸੁਨਹਿਰੀ ਇਤਿਹਾਸ ਤੋਂ ਖਤਮ ਕੀਤਾ ਜਾ ਰਿਹਾ ਹੈ, ਜਿਸ ਦਾ ਨਤੀਜਾ ਬਹੁਤ ਭਿਆਨਕ ਸਾਬਤ ਹੋ ਸਕਦਾ ਹੈ ਇਸ਼ਕਰਕੇ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਜਿਥੇ ਸੁਖਬੀਰ ਬਾਦਲ ਵੱਲੋਂ ਪੰਜਾਬੀ ਦੀ ਕਹਾਵਤ ਵਾਂਗੂੰ( ਆਪੇ ਮੈਂ ਰੱਜੀ ਪੁੱਜੀ, ਆਪੇ ਮੇਰੇ ਬੱਚੇ ਜੀਣ ) ਕਮੇਟੀ ਸਬ ਕੁਝ ਕੁਹਾਕੇ ਅਕਾਲੀ ਦਲ ਦੇ ਧਰਮੀ ਲੋਕਾਂ ਨੂੰ ਬੁਧੂ ਬਣਾ ਰਹੇ ਹਨ ਭਾਈ ਖਾਲਸਾ ਨੇ ਕਿਹਾ ਸੀਨੀਅਰ ਆਗੂ ਭਾਈ ਬਿਕਰਮ ਸਿੰਘ ਮਜੀਠੀਆ ਦਾ ਚੁੱਪ ਰਹਿਣ ਵਿੱਚ ਬਹੁਤ ਕੁਝ ਛਿਪਿਆ ਹੋਇਆ ਹੈ ਜੋ ਸਮੇਂ ਆਉਣ ਤੇ ਲੋਕਾਂ ਸਹਾਮਣੇ ਨੰਗਾ ਹੋ ਜਾਵੇ ਗਾ ਭਾਈ ਖਾਲਸਾ ਨੇ ਕਿਹਾ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਬਾਗੀਆਂ ਦੀ ਸੁਖਬੀਰ ਸਿੰਘ ਬਾਦਲ ਤੋਂ ਅਸਤੀਫਾ ਦੀ ਮੰਗ ਕਰਨ ਦੀ ਪੂਰਨ ਹਮਾਇਤ ਕਰਦੀ ਹੈ।। ਇਸ ਮੌਕੇ ਤੇ ਭਾਈ ਵਿਰਸਾ ਸਿੰਘ ਖਾਲਸਾ ਪ੍ਰਧਾਨ ਏ ਆਈ ਐਸ ਐਸ ਐਫ ਖਾਲਸਾ ਨਾਲ ਸੀਨੀਅਰ ਆਗੂ ਤੇ ਮੁੱਖ ਬੁਲਾਰੇ ਭਾਈ ਅਵਤਾਰ ਸਿੰਘ ਨਿਊਜ਼ੀਲੈਂਡ, ਭਾਈ ਜੋਗਿੰਦਰ ਸਿੰਘ ਅਤੇ ਭਾਈ ਜਗਤਾਰ ਸਿੰਘ ਫਿਰੋਜ਼ਪੁਰ ਭਾਈ ਲਖਵਿੰਦਰ ਸਿੰਘ ਰਾਜਿਸਥਾਨ ਭਾਈ ਸਿੰਦਾ ਸਿੰਘ ਨਿਹੰਗ ਅਤੇ ਪਿਰਥੀ ਸਿੰਘ ਧਾਲੀਵਾਲ ਧਰਮਕੋਟ ਭਾਈ ਮਨਜਿੰਦਰ ਸਿੰਘ ਅਤੇ ਭਾਈ ਰਛਪਾਲ ਸਿੰਘ ਕਮਾਲਕੇ ਭਾਈ ਜਗਜੀਤ ਸਿੰਘ ਸੈਦੇਸਾਹ ਵਾਲਾ ਭਾਈ ਬਲਕਾਰ ਸਿੰਘ ਦਾਰੇਵਾਲ ਜਲੰਧਰ ਭਾਈ ਬਲਵਿੰਦਰ ਸਿੰਘ ਖਡੂਰ ਸਾਹਿਬ ਤੇ ਭਾਈ ਗੁਰਜਸਪਰੀਤ ਸਿੰਘ ਮਜੀਠਾ ਆਦਿ ਹਾਜ਼ਰ ਸਨ ।।