ਸ਼੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਵਿਖੇ ਯੋਗਾ ਕਰਨ ਤੇ ਹੁਣ ਐਸਜੀਪੀਸੀ ਨੂੰ ਐਫਆਈਆਰ ਵਾਪਸ ਲੈਣ ਦੀ ਧਮਕੀ ਦੇਣ ਵਾਲੀ ਲੜਕੀ ਪਿੱਛੇ ਸਿੱਖ ਵਿਰੋਧੀ ਤਾਕਤਾਂ ਦਾ ਹੱਥ- ਭਾਈ ਵਿਰਸਾ ਸਿੰਘ ਖਾਲਸਾ

ਗੁਰਦਾਸਪੁਰ

ਗੁਰਦਾਸਪੁਰ,‌‌ 28 ਜੂਨ ( ਸਰਬਜੀਤ ਸਿੰਘ)– 21 ਜੂਨ ਸ਼੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਵਿਖੇ ਯੋਗਾ ਕਰਕੇ ਵਿਸ਼ਵ’ਚ ਪ੍ਰਸਿੱਧ ਹੋਈ ਕੰਗਣਾ ਰਣਾਉਤ ਦੀ ਸਹੇਲੀ ਲੜਕੀ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਸਿੱਧਾ ਚਾਇਲਜ ਕੀਤਾ ਹੈ ਕਿ ਅਗਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਮੇਰੇ ਤੇ ਕਰਵਾਈ ਐਫ ਆਈ ਆਰ ਦਰਜ ਵਾਪਸ ਨਾ ਲਈ ਤਾਂ ਉਸ ਟੀਮ ਫਾਇਟ ਕਰਗੀ ਵਾਲੇ ਬਿਆਨ ਦਾ ਸਖ਼ਤ ਨੋਟਿਸ ਲੈਂਦਿਆਂ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੋਂ ਮੰਗ ਕੀਤੀ ਕਿ ਇਸ ਲੜਕੀ ਉਪਰ ਇਕ ਹੋਰ ਐਫ ਆਈ ਆਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਧਮਕਾਉਣ ਲਈ ਕਰਵਾਈ ਜਾਵੇ, ਤਾਂ ਕਿ ਅੱਗੇ ਤੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਰਗੀ ਸਿੱਖਾ ਦੀ ਮਿੰਨੀ ਪਾਰਲੀਮੈਂਟ ਨੂੰ ਕੋਈ ਧਮਕੀ ਦੇ ਕੇ ਚਾਇਲਜ ਕਰਨ ਦੀ ਹਿੰਮਤ ਨਾ ਕਰ ਸਕੇ, ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ ਨੇ ਹਰਮੰਦਰ ਸਾਹਿਬ ਵਿਖੇ ਯੋਗਾ ਕਰਨ ਵਾਲੀ ਲੜਕੀ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਧਮਕੀ ਦੇ ਕੇ ਐਫ ਆਈ ਆਰ ਵਾਪਸ ਲੈਣ ਵਾਲੇ ਬਿਆਨ ਦੀ ਨਿੰਦਾ ਅਤੇ ਇਸ ਲੜਕੀ ਤੇ ਸਿੱਖਾਂ ਦੀ ਉੱਚ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਧਮਕਾਉਣ ਲਈ ਐਫ ਆਈ ਆਰ ਦਰਜ ਕਰਵਾਉਣ ਦੀ ਮੰਗ ਕਰਦਿਆਂ ਇਕ ਲਿਖਤੀ ਪ੍ਰੈਸ ਬਿਆਨ ਰਾਹੀਂ ਕੀਤਾ ,ਭਾਈ ਖਾਲਸਾ ਨੇ ਕਿਹਾ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਇਹ ਮਹਿਸੂਸ ਕਰਦੀ ਹੈ ਕਿ ਲੜਕੀ ਦੀ ਦਰਬਾਰ ਸਾਹਿਬ ਅੰਮ੍ਰਿਤਸਰ ਵਿਖੇ ਜੋਗਾ ਕਰਨ ਤੋਂ ਲੈ ਕੇ ਹੁਣ ਤੱਕ ਦੀ ਬਿਆਨਬਾਜ਼ੀ ਤੋਂ ਅੰਦਾਜ਼ਾ ਤੇ ਸਾਬਤ ਹੋ ਰਿਹਾ ਹੈ ਕਿ ਇਸ ਲੜਕੀ ਦੇ ਪਿੱਛੇ ਸਿੱਖ ਵਿਰੋਧੀ ਸਰਕਾਰੀ ਏਜੰਸੀਆਂ ਦਾ ਪੂਰਾ ਪੂਰਾ ਹੱਥ ਹੈ, ਭਾਈ ਖਾਲਸਾ ਨੇ ਸਪਸ਼ਟ ਕੀਤਾ ਜਿਸ ਢੰਗ ਨਾਲ ਇਹ ਸਿੱਖਾ ਤੇ ਬਲਾਤਕਾਰ ਕਰਨ ਤੋਂ ਇਲਾਵਾ ਕਈ ਹੋਰ ਅਲਜਾਮਾ ਦੀ ਝੜੀ ਲਾ ਰਹੀ ਹੈ ਉਸ ਤੋਂ ਸਾਫ਼ ਜ਼ਾਹਰ ਹੈ ਕਿ ਇਸ ਦੇ ਪਿੱਛੇ ਸਰਕਾਰੀ ਸਿੱਖ ਵਿਰੋਧੀ ਤਾਕਤਾਂ ਦਾ ਪੂਰਾ ਹੱਥ ਹੈ ਭਾਈ ਖਾਲਸਾ ਨੇ ਕਿਹਾ ਸਿੱਖ ਹਰਧਰਮ ਰਹ ਮਜਬ ਦੀਆਂ ਧੀਆਂ ਭੈਣਾਂ ਦੀ ਇੱਜ਼ਤ ਆਬਰੂ ਦੀ ਰਾਖੀ ਕਰਦਾ ਆਇਆ ਤੇ ਕਰਦਾ ਰਹੇਗਾ ਭਾਈ ਖਾਲਸਾ ਨੇ ਕਿਹਾ ਇਹ ਗੱਲ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਕੱਤਰ ਭਾਈ ਗੁਰਚਰਨ ਸਿੰਘ ਗਰੇਵਾਲ ਨੇ ਵੀ ਲੜਕੀ ਦੇ ਸਿੱਖ ਵਿਰੋਧੀ ਬਿਆਨਾਂ ਨੂੰ ਮੁੱਖ ਰੱਖਦਿਆਂ ਕਹਿ ਦਿਤੀ ਹੈ ਇਸ ਕਰਕੇ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਜਿਥੇ ਲੜਕੀ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਧਮਕਾਉਣ ਤੇ ਐਫ ਆਈ ਆਰ ਵਾਪਸ ਲੈਣ ਲਈ ਕਹੇ ਰਹੀ ਹੈ ਉਸ ਦੀ ਜ਼ੋਰਦਾਰ ਸ਼ਬਦਾਂ’ਚ ਨਿੰਦਾ ਕਰਦੀ ਹੋਈ ਮੰਗ ਕਰਦੀ ਹੈ ਕਿ ਇਸ ਲੜਕੀ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਧਮਕਾਉਣ ਦੀ ਬਿਆਨਬਾਜ਼ੀ ਤੇ ਸਖ਼ਤ ਨੋਟਿਸ ਲੈਂਦਿਆਂ ਐਫ ਆਈ ਆਰ ਦਰਜ ਕਰਵਾਈ ਜਾਵੇ, ਭਾਈ ਖਾਲਸਾ ਨੇ ਕਿਹਾ ਇਹ ਲੜਕੀ ਬਿਆਨ ਵਿਚ ਕਹੇਂ ਰਹੀ ਹੈ ਕਿ ਅਗਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਮੇਰੇ ਤੇ ਕਰਵਾਈ ਐਫ ਆਈ ਆਰ ਵਾਪਸ ਨਾ ਲਈ ਤਾਂ ਮੇਰੀ ਟੀਮ ਫਾਇਟ ਕਰਗੀ ਭਾਈ ਖਾਲਸਾ ਨੇ ਕਿਹਾ ਇਹ ਲੜਕੀ ਸਾਰੇ ਸਿੱਖਾਂ ਨੂੰ ਚਾਇਲਜ ਅਤੇ ਧਮਕਾ ਰਹੀ ਹੈ ਜਿਸ ਤੋਂ ਸਾਫ ਜ਼ਾਹਰ ਹੈ ਕਿ ਇਸ ਪਿੱਛੇ ਸਿੱਖ ਵਿਰੋਧੀ ਸਰਕਾਰੀ ਏਜੰਸੀਆਂ ਦਾ ਹੱਥ ਹੈ ਅਤੇ ਉਹ ਹੀ ਸਿਖਾਂ ਵਿਰੋਧੀ ਬਿਆਨਬਾਜ਼ੀ ਇਸ ਤੋਂ ਕਰਵਾ ਰਹੇ ਹਨ, ਭਾਈ ਖਾਲਸਾ ਨੇ ਕਿਹਾ ਇਸ ਦੀ ਉੱਚ ਪੱਧਰੀ ਜਾਂਚ ਹੋਣੀ ਚਾਹੀਦੀ ਹੈ ਕਿ ਇਸ ਲੜਕੀ ਨੇ ਜੋਗਾ ਕਰਨ ਲਈ ਸ਼੍ਰੀ ਦਰਬਾਰ ਸਾਹਿਬ ਨੂੰ ਹੀ ਕਿਉਂ ਚੁਣਿਆ ਉਨਾਂ ਨੇ ਇਹ ਯੋਗਾ ਕਰਨ ਲਈ ਆਗਰੇ ਦੇ ਤਾਜਮਹੱਲ ਜਾ ਫਿਰ ਪੰਜਾਬ ਵਿੱਚ ਕਾਲੀ ਮੰਦਰ ਪਟਿਆਲਾ ਨੂੰ ਕਿਉ ਨਹੀ ਚੁਣਿਆਂ, ਭਾਈ ਖਾਲਸਾ ਨੇ ਕਿਹਾ ਇਹ ਲੜਕੀ ਜਿਥੇ ਅਜਿਹੇ ਬਿਆਨ ਦੇ ਕੇ ਪੂਰੀ ਸਿੱਖ ਕੌਮ ਨੂੰ ਵੱਡਾ ਨਿਸ਼ਾਨਾ ਤੇ ਚੁਣੌਤੀ ਦੇ ਰਹੀ ਹੈ ਇਹ ਭਵਿੱਖ ਵਿੱਚ ਕਿਸੇ ਹੋਰ ਗੁਰੂ ਘਰ ਨੂੰ ਨਿਸ਼ਾਨਾ ਬਣਾਉਣ ਦਾ ਯਤਨ ਕਰ ਸਕਦੀ ਹੈ, ਇਸ ਕਰਕੇ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੋਂ ਮੰਗ ਕਰਦੀ ਹੈ ਕਿ ਇਸ ਤੇ ਧਮਕੀ ਦੇਣ ਦੀ ਐਫ ਆਈ ਆਰ ਦਰਜ ਕਰਵਾਈ ਜਾਵੇ, ਇਸ ਵਕਤ ਭਾਈ ਖਾਲਸਾ ਨਾਲ ਸੀਨੀਅਰ ਆਗੂ ਤੇ ਮੁੱਖ ਬੁਲਾਰੇ ਭਾਈ ਅਵਤਾਰ ਸਿੰਘ ਅੰਮ੍ਰਿਤਸਰ ਭਾਈ ਦਿਲਬਾਗ ਸਿੰਘ ਬਾਗੀ ਗੁਰਦਾਸਪੁਰ ਭਾਈ ਜੋਗਿੰਦਰ ਸਿੰਘ ਅਤੇ ਭਾਈ ਜਗਤਾਰ ਸਿੰਘ ਫਿਰੋਜ਼ਪੁਰ ਭਾਈ ਲਖਵਿੰਦਰ ਸਿੰਘ ਰਾਜਿਸਥਾਨ ਭਾਈ ਸਿੰਦਾ ਸਿੰਘ ਨਿਹੰਗ ਅਤੇ ਪਿਰਥੀ ਸਿੰਘ ਧਾਲੀਵਾਲ ਧਰਮਕੋਟ ਭਾਈ ਮਨਜਿੰਦਰ ਸਿੰਘ ਅਤੇ ਭਾਈ ਰਛਪਾਲ ਸਿੰਘ ਕਮਾਲਕੇ ਭਾਈ ਸੁਖਦੇਵ ਸਿੰਘ ਫੌਜੀ ਜਗਰਾਵਾਂ ਭਾਈ ਗੁਰਜਸਪਰੀਤ ਸਿੰਘ ਮਜੀਠਾ ਭਾਈ ਬਲਵਿੰਦਰ ਸਿੰਘ ਖਡੂਰ ਸਾਹਿਬ ਆਦਿ ਆਗੂ ਹਾਜਰ ਸਨ।।

Leave a Reply

Your email address will not be published. Required fields are marked *