ਸ਼ਹੀਦ ਬਾਬਾ ਜੀਵਨ ਸਿੰਘ ਜੀ ਦੀ ਯਾਦ’ਚ ਸਲਾਨਾ ਜੋੜ ਮੇਲਾ 3 ਤੋ 5 ਜੁਲਾਈ ਤੱਕ ਸ਼ਰਧਾ ਭਾਵਨਾਵਾਂ ਤੇ ਉਤਸ਼ਾਹ ਨਾਲ ਮਨਾਇਆ ਜਾਵੇਗਾ- ਜਥੇ ਬਲਦੇਵ ਸਿੰਘ ਵੱਲਾ

ਗੁਰਦਾਸਪੁਰ

ਗੁਰਦਾਸਪੁਰ,‌‌28 ਜੂਨ (‌‌ਸਰਬਜੀਤ ਸਿੰਘ)– ਹਰ ਸਾਲ ਦੀ ਤਰ੍ਹਾਂ ਸ਼ਹੀਦ ਬਾਬਾ ਜੀਵਨ ਸਿੰਘ ਜੀ ਦਾ ਸਲਾਨਾ ਜੋੜ ਮੇਲਾ ਮਿਸਲ ਸ਼ਹੀਦ ਬਾਬਾ ਜੀਵਨ ਸਿੰਘ ਤਰਨਾ ਦਲ ਦੇ ਮੁੱਖੀ ਜਥੇਦਾਰ ਬਾਬਾ ਬਲਦੇਵ ਸਿੰਘ ਵੱਲਾ ਦੀ ਦੇਖ ਰੇਖ, ਆਦਿ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਰਹਿਨੁਮਾਈ ਅਤੇ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਗੁਰਦੁਆਰਾ ਟਿੱਬਾ ਸਾਹਿਬ ਛਾਉਣੀ ਨਿਹੰਗ ਸਿੰਘਾਂ ਅੰਮ੍ਰਿਤਸਰ ਮਹਿਤਾ ਰੋਡ ਵਿਖੇ ਬਹੁਤ ਹੀ ਸ਼ਰਧਾ ਭਾਵਨਾਵਾਂ ਤੇ ਉਤਸ਼ਾਹ ਨਾਲ 3 ਤੋ 5 ਜੁਲਾਈ ਤੱਕ ਮਨਾਇਆ ਜਾ ਰਿਹਾ ਹੈ ਅਖੰਡ ਪਾਠ ਸਾਹਿਬ ਆਰੰਭ ਕਰਵਾਏ ਜਾਣਗੇ, ਧਾਰਮਿਕ ਦੀਵਾਨ ਸਜਾਏ ਜਾਣਗੇ, ਸਮੂਹ ਧਾਰਮਿਕ ਬੁਲਾਰਿਆਂ ਤੇ ਹੋਰ ਪਤਵੰਤਿਆਂ ਦਾ ਸਨਮਾਨ ਕੀਤਾ ਜਾਵੇਗਾ, ਸ਼ਾਮ ਅਕਾਲ ਪੁਰਖ ਦੀਆਂ ਲਾਡਲੀਆਂ ਨਿਹੰਗ ਸਿੰਘ ਫ਼ੌਜਾਂ ਵੱਲੋਂ ਸ਼ਾਨਦਾਰ ਮਹੱਲੇ ਦਾ ਪ੍ਰਦਰਸ਼ਨ ਕੀਤਾ ਜਾਵੇਗਾ ਇਸ ਸਬੰਧੀ ਪ੍ਰੈਸ ਨੂੰ ਜਾਣਕਾਰੀ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ ਨੇ ਸਲਾਨਾ ਜੋੜ ਮੇਲੇ ਦੇ ਮੁੱਖ ਪ੍ਰਬੰਧਕ ਅਤੇ ਮੁਖੀ ਮਿਸਲ ਸ਼ਹੀਦ ਬਾਬਾ ਜੀਵਨ ਸਿੰਘ ਤਰਨਾ ਦਲ ਨਾਲ ਗੱਲਬਾਤ ਕਰਨ ਤੋਂ ਉਪਰੰਤ ਇਕ ਲਿਖਤੀ ਪ੍ਰੈਸ ਬਿਆਨ ਰਾਹੀਂ ਦਿੱਤੀ ਉਹਨਾਂ ਦਸਿਆ ਜੋੜ ਮੇਲੇ ਸਬੰਧੀ 3 ਜਨਵਰੀ ਨੂੰ ਆਦਿ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅਖੰਡ ਪਾਠ ਸਾਹਿਬ ਆਰੰਭ ਕੀਤੇ ਜਾਣਗੇ ਅਤੇ 4 ਜੂਨ ਨੂੰ ਰੱਖੇ ਪਾਠਾਂ ਦੇ ਮੱਦ ਭੋਗ ਦੀ ਅਰਦਾਸ ਕੀਤੀ ਜਾਵੇਗੀ ਭਾਈ ਖਾਲਸਾ ਨੇ ਦੱਸਿਆ 5 ਜੂਨ ਦਿਨ ਸ਼ੁਕਰਵਾਰ ਨੂੰ ਅਖੰਡ ਪਾਠਾਂ ਦੇ ਸੰਪੂਰਨ ਭੋਗ ਪਾਏ ਜਾਣਗੇ ਤੇ ਧਾਰਮਿਕ ਦੀਵਾਨ ਸਜਾਏ ਜਾਣਗੇ ਜਿਸ ਵਿੱਚ ਪੰਥ ਦੇ ਨਾਮਵਰ ਰਾਗੀ ਢਾਡੀ ਕਵੀਸ਼ਰਾਂ ਪ੍ਰਚਾਰਕਾਂ ਤੋਂ ਇਲਾਵਾ ਕਈ ਧਾਰਮਿਕ ਖੇਤਰ ਵਿੱਚ ਸਰਗਰਮ ਸੰਤਾਂ ਮਹਾਪੁਰਸ਼ਾਂ ਹਾਜ਼ਰੀ ਲਵਾ ਕੇ ਸ਼੍ਰੋਮਣੀ ਸ਼ਹੀਦ ਬਾਬਾ ਜੀਵਨ ਸਿੰਘ ਜੀ ਦੇ ਜੀਵਨ ਇਤਿਹਾਸ ਅਤੇ ਕੁਰਬਾਨੀਆਂ ਸਬੰਧੀ ਵਿਸਥਾਰ ਨਾਲ ਚਾਨਣਾ ਪਾਇਆ ਜਾਵੇਗਾ, ਲੰਗਰ ਦੇਗਾਂ ਸਰਦਾਈਆ ਅਤੁੱਟ ਵਰਤਾਏ ਜਾਣਗੇ ਇਸ ਮੌਕੇ ਤੇ ਵਿਸ਼ੇਸ਼ ਤੌਰ ਤੇ ਪਹੁੰਚ ਰਹੇ ਬਾਬਾ ਜੋਗਾ ਸਿੰਘ ਤਰਨਾ ਦਲ ਬਾਬਾ ਬਕਾਲਾ, ਬਾਬਾ ਬਿੱਧੀ ਚੰਦ ਸੁਰਸਿੰਘ ਵਾਲੇ, ਬਾਬਾ ਬੁੱਢਾ ਦਲ ਤੋਂ ਇਲਾਵਾ ਜਥੇਦਾਰ ਬਾਬਾ ਮੇਜਰ ਸਿੰਘ ਸੋਢੀ ਮੁਖੀ ਦਸਮੇਸ਼ ਤਰਨਾ ਦਲ ਦੀ ਅਗਵਾਈ ਹੇਠ ਚੱਲਣ ਵਾਲੀਆਂ ਰੰਗਰੇਟਾ ਨਿਹੰਗ ਸਿੰਘ ਜਥੇਬੰਦੀਆਂ ਦੇ ਆਗੂ ਪਹੁਚ ਰਹੇ ਹਨ । ਮੁੱਖ ਪ੍ਰਬੰਧਕ ਜਥੇਦਾਰ ਬਾਬਾ ਬਲਦੇਵ ਸਿੰਘ ਵੱਲਾ ਮੁਖੀ ਸ਼ਹੀਦ ਬਾਬਾ ਜੀਵਨ ਸਿੰਘ ਤਰਨਾ ਦਲ ਨੇ ਸਮੁੱਚੀ ਸਾਧਸੰਗਤ ਨੂੰ ਬੇਨਤੀ ਕੀਤੀ ਕਿ 3 ਤੋ 5 ਜੁਲਾਈ ਤੱਕ ਚੱਲਣ ਵਾਲੇ ਇਸ ਸਲਾਨਾ ਜੋੜ ਮੇਲੇ’ਚ ਆਪਣੇ ਪ੍ਰਵਾਰਾਂ ਸਮੇਤ ਸ਼ਾਮਲ ਹੋਵੋ ਜੀ ਅਸੀਂ ਤੁਹਾਡੇ ਧੰਨਵਾਦੀ ਹੋਵਾਂਗੇ ਇਹ ਅਸਥਾਨ ਅੰਮ੍ਰਿਤਸਰ ਮਹਿਤਾ ਰੋਡ ਤੇ ਸਿਰਫ ਤਿੰਨ ਕਿਲੋਮੀਟਰ ਦੀ ਦੂਰੀ ਤੇ ਸਥਿਤ ਹੈ ਗੁਰੂ ਲੰਗਰ ਤੇ ਰਹਾਇਸ਼ ਆਦਿ ਦੇ ਸਾਰੇ ਪ੍ਰਬੰਧ ਮੁਕੰਮਲ ਹੋ ਚੁੱਕੇ ਹਨ।

Leave a Reply

Your email address will not be published. Required fields are marked *