ਕਿਸਾਨ ਜਥੇਬੰਦੀਆਂ ਤੇ ਹੋਰਾਂ ਵੱਲੋਂ ਲਾਡੋਵਾਲ ਟੋਲ ਪਲਾਜੇ ਨੂੰ ਅਗਲੇ ਸਮੇਂ ਤੱਕ ਪਰਚੀ ਮੁਕਤ ਕਰਨਾ ਸ਼ਲਾਘਾਯੋਗ ਫ਼ੈਸਲਾ- ਬਾਬਾ ਸੁਖਵਿੰਦਰ ਸਿੰਘ ਅਲੋਵਾਲ

ਮਾਲਵਾ

ਫਿਲੌਰ,‌‌ਗੁਰਦਾਸਪੁਰ, 2 ਜੁਲਾਈ (ਸਰਬਜੀਤ ਸਿੰਘ)– ਦੇਸ਼ ਦੇ ਸਭ ਤੋਂ ਮਹਿੰਗੇ ਲੁਧਿਆਣਾ ਦੇ ਲਾਡੋਵਾਲ ਟੋਲ ਪਲਾਜੇ ਤੇ ਕਿਸਾਨ ਜਥੇਬੰਦੀਆਂ ਸਹਿਯੋਗੀ ਯੂਨੀਅਨ ਤੇ ਹੋਰ ਸੰਗਠਨਾਂ ਵੱਲੋਂ ਟੋਲ ਦਰਾਂ ਵਿਚ ਕੀਤੇ ਵਾਧੇ ਨੂੰ ਲੈ ਕੇ ਪਿਛਲੇ 15 ਦਿੱਨਾ ਤੋਂ ਰੋਸ ਪ੍ਰਦਰਸ਼ਨ ਧਰਨਾ ਲਾਇਆ ਗਿਆ ਸੀ ਅਤੇ ਮੰਗ ਕੀਤੀ ਗਈ ਸੀ ਕਿ ਸਰਕਾਰ ਇਸ ਕੀਤੇ ਵਾਧੇ ਨੂੰ ਵਾਪਸ ਲਵੇ ਅਤੇ ਪੁਰਾਣੇ ਰੇਟਾਂ ਨੂੰ ਲਾਗੂ ਕੀਤਾ ਜਾਵੇ ਇਸ ਦੇ ਨਾਲ ਹੀ ਇਹ ਇਹਨਾਂ ਜਥੇਬੰਦੀਆਂ ਨੇ ਸਪੱਸ਼ਟ ਕਰ ਦਿੱਤਾ ਸੀ ਕਿ ਅਗਰ ਸਰਕਾਰ ਨੇ ਵਧਾਏ ਰੇਟ ਵਾਪਸ ਲੈ ਕੇ ਪੁਰਾਣੇ ਰੇਟਾਂ ਨੂੰ 15 ਦਿਨਾਂ ਤੱਕ ਲਾਗੂ ਨਾ ਕੀਤਾ ਤਾਂ ਲਾਡੋਵਾਲ ਟੋਲ ਪਲਾਜੇ ਨੂੰ ਪਰਮਾਨੈਟ ਪਰਚੀ ਮੁਕਤ ਕਰ ਦਿੱਤਾ ਜਾਵੇਗਾ, ਸਰਕਾਰ ਨੇ ਕਿਸਾਨਾਂ ਦੇ ਦਿੱਤੇ ਅਲਟੀਮੇਟਮ ਦੀ ਪ੍ਰਵਾਹ ਨਹੀਂ ਕੀਤੀ ਤਾਂ ਕਿਸਾਨ ਜਥੇਬੰਦੀਆਂ ਤੇ ਹੋਰਾਂ ਵੱਲੋਂ ਲਾਡੋਵਾਲ ਟੋਲ ਪਲਾਜੇ ਨੂੰ ਹਮੇਸ਼ਾਂ ਲਈ ਲੋਕਾਂ ਲਈ ਪਰਚੀ ਮੁਕਤ ਕਰ ਦਿੱਤਾ ਹੈ ਭਾਵੇਂ ਕਿ ਕਿਸਾਨਾਂ ਵੱਲੋਂ ਟੋਲ ਪਲਾਜੇ ਨੂੰ ਜਬਰੀ ਬੰਦ ਕਰਨ ਵਾਲੇ ਵਰਤਾਰੇ ਵਿਰੁੱਧ ਹਾਈਕੋਰਟ ਵਿਚ ਰਿੱਟ ਕੀਤੀ ਹੈ ਅਤੇ ਹੁਣ ਹਾਈ ਕੋਰਟ ਇਸ ਤੇ ਕੀ ਫੈਸਲਾ ਲੈਂਦਾ ਹੈ ਇਸ ਇਤਜਾਰ ਕੀਤਾ ਜਾ ਰਿਹਾ ਹੈ ਪਰ ਕਿਸਾਨ ਜਥੇਬੰਦੀਆਂ, ਯੂਨੀਅਨ ਤੇ ਹੋਰ ਸੰਗਠਨਾਂ ਵੱਲੋਂ ਟੋਲ ਪਲਾਜੇ ਨੂੰ ਲੋਕਾਂ ਵਾਸਤੇ ਪਰਚੀ ਮੁਕਤ ਕਰਨ ਵਾਲੀ ਕਾਰਵਾਈ ਦੀ ਸ਼ਲਾਘਾ ਕੀਤੀ ਜਾ ਰਹੀ ਹੈ ਅਤੇ ਇਸ ਨੂੰ ਸਮੇਂ ਦੀ ਲੋੜ ਵਾਲਾ ਵਧੀਆ ਫੈਸਲਾ ਕਿਹਾ ਜਾ ਰਿਹਾ ਹੈ ਇਸ ਕਰਕੇ ਸੰਤ ਸਮਾਜ ਤੇ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਨੇ ਕਿਸਾਨਾਂ ਦੀ ਇਸ ਕਾਰਵਾਈ ਦੀ ਪੂਰਨ ਹਮਾਇਤ ਕੀਤੀ ਹੈ ਅਤੇ ਸਰਕਾਰ ਤੋਂ ਮੰਗ ਕੀਤੀ ਹੈ ਕਿ ਕਿਸਾਨਾਂ ਦੀ ਮੰਗ ਅਨੁਸਾਰ ਟੋਲ ਦਰਾਂ ਵਿਚ ਕੀਤਾ ਵਾਧਾ ਵਾਪਸ ਲਵੇ ਤੇ ਪੁਰਾਣੇ ਰੇਟਾਂ ਨੂੰ ਲਾਗੂ ਕੀਤਾ ਜਾਵੇ ਤਾਂ ਕਿ ਕਿਸਾਨ ਟੋਲ ਪਲਾਜੇ ਤੋਂ ਆਪਣੇ ਘਰਾਂ ਨੂੰ ਵਾਪਸ ਜਾ ਸਕਣ। ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਸੰਤ ਸਮਾਜ ਦੇ ਮੁੱਖ ਬੁਲਾਰੇ ਅਤੇ ਗੁਰੂਦਵਾਰਾ ਸਿੰਘਾਂ ਸ਼ਹੀਦਾਂ ਡੇਰਾ ਸੰਤ ਜਰਨੈਲ ਸਿੰਘ ਅਲੋਵਾਲ ਨੰਗਲ ਬੇਟ ਲੁਧਿਆਣਾ ਤੇ ਭਾਈ ਵਿਰਸਾ ਸਿੰਘ ਖਾਲਸਾ ਪ੍ਰਧਾਨ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਨੇ ਇੱਕ ਸਾਂਝੇ ਲਿਖਤੀ ਪ੍ਰੈਸ ਬਿਆਨ ਰਾਹੀਂ ਕੀਤਾ, ਭਾਈ ਖਾਲਸਾ ਨੇ ਕਿਹਾ ਇਸ ਰੋਸ ਪ੍ਰਦਰਸ਼ਨ ਦੌਰਾਨ ਜਲ ਸੇਵਾ, ਲੰਗਰ ਸੇਵਾ ਤੇ ਹੋਰ ਕਿਸਾਨਾਂ ਦੀ ਮਦਦ ਕਰਨ ਵਾਲੇ ਗੁਰੂਦੁਆਰਾ ਸਿੰਘਾਂ ਸ਼ਹੀਦਾਂ ਦੇ ਪ੍ਰਬੰਧਕਾਂ ਸੰਤ ਜਰਨੈਲ ਸਿੰਘ ਜੀ ਅਤੇ ਸੰਤ ਸੁਖਵਿੰਦਰ ਸਿੰਘ ਵੱਲੋਂ ਕੀਤੇ ਕਾਰਜ ਬਹੁਤ ਹੀ ਸ਼ਲਾਘਾਯੋਗ ਰਹੇ, ਸੰਤ ਸਮਾਜ ਦੇ ਮੁੱਖ ਬੁਲਾਰੇ ਗੁਰਦੁਆਰਾ ਸਿੰਘਾਂ ਸ਼ਹੀਦਾਂ ਦੇ ਮੁਖੀ ਸੰਤ ਸੁਖਵਿੰਦਰ ਜੀ ਅਤੇ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ ਨੇ ਜਿਥੇ ਕਿਸਾਨਾਂ ਦੀ ਇਸ ਕਾਰਵਾਈ ਦੀ ਪੂਰਨ ਹਮਾਇਤ ਕੀਤੀ, ਉੱਥੇ ਸਰਕਾਰ ਤੋਂ ਮੰਗ ਕੀਤੀ ਕਿ ਕਿਸਾਨਾਂ ਦੀ ਮੰਗ ਅਨੁਸਾਰ ਟੋਲ ਦਰਾਂ ਵਿਚ ਵਧਾਏ ਰੇਟ ਵਾਪਸ ਲੈ ਜਾਣ ਅਤੇ ਪੁਰਾਣੇ ਰੇਟਾਂ ਨੂੰ ਤੁਰੰਤ ਲਾਗੂ ਕੀਤਾ ਜਾਵੇ। ਇਸ ਮੌਕੇ ਤੇ ਬਾਬਾ ਦਾਰਾ ਸਿੰਘ, ਭਾਈ ਹਰਜੀਤ ਸਿੰਘ, ਭਾਈ ਰਿੰਕੂ, ਭਾਈ ਜੋਗਿੰਦਰ ਸਿੰਘ, ਭਾਈ ਜਗਤਾਰ ਸਿੰਘ, ਭਾਈ ਸੁਖਦੇਵ ਸਿੰਘ ਜਗਰਾਓਂ, ਭਾਈ ਜਗਜੀਤ ਸਿੰਘ ਭਾਈ ਬਲਵਿੰਦਰ ਸਿੰਘ ਆਦਿ ਤੋਂ ਇਲਾਵਾ ਸੈਂਕੜੇ ਹਾਜ਼ਰ ਸਨ ।

Leave a Reply

Your email address will not be published. Required fields are marked *