ਭਲਕੇ ਡੇਰਾ ਬਾਬਾ ਨਾਨਕ ਤੋਂ ਐਸਪੀਰੇਸ਼ਨਲ ਜ਼ਿਲ੍ਹਾ/ਬਲਾਕ ਪ੍ਰੋਗਰਾਮ ਤਹਿਤ ਸੰਪੂਰਨਤਾ ਅਭਿਆਨ ਦੀ ਹੋਵੇਗੀ ਸ਼ੁਰੂਆਤ

ਗੁਰਦਾਸਪੁਰ

ਗੁਰਦਾਸਪੁਰ, 3 ਜੁਲਾਈ ( ਸਰਬਜੀਤ ਸਿੰਘ) – ਨੀਤੀ ਆਯੋਗ ਵੱਲੋਂ ਚਲਾਏ ਜਾ ਰਹੇ ਸੰਪੂਰਨਤਾ ਅਭਿਆਨ ਦੀ ਜ਼ਿਲ੍ਹਾ ਗੁਰਦਾਸਪੁਰ ਵਿੱਚ ਸ਼ੁਰੂਆਤ 4 ਜੁਲਾਈ ਤੋਂ ਡੇਰਾ ਬਾਬਾ ਨਾਨਕ ਤੋਂ ਹੋ ਰਹੀ ਹੈ। ਸੰਪੂਰਨਤਾ ਅਭਿਆਨ ਸੰਮੇਲਨ ਦਾ ਉਦਘਾਟਨੀ ਸਮਾਗਮ 4 ਜੁਲਾਈ ਨੂੰ ਸਰਕਾਰੀ ਸੀਨੀਅਰ ਸਕੈਂਡਰੀ ਸਕੂਲ (ਲੜਕੀਆਂ) ਡੇਰਾ ਬਾਬਾ ਨਾਨਕ ਵਿਖੇ ਸਵੇਰੇ 9:00 ਵਜੇ ਹੋਵੇਗਾ।

ਵਧੀਕ ਡਿਪਟੀ ਕਮਿਸ਼ਨਰ (ਜ) ਸੁਭਾਸ਼ ਚੰਦਰ ਨੇ ਸੰਪੂਰਨਤਾ ਅਭਿਆਨ ਸੰਮੇਲਨ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹਾ ਤੇ ਬਲਾਕ ਪੱਧਰ ਤੇ ਇਸ ਦਾ ਉਦਘਾਟਨੀ ਪ੍ਰੋਗਰਾਮ 4 ਜੁਲਾਈ ਨੂੰ ਸਰਕਾਰੀ ਸੀਨੀਅਰ ਸਕੈਂਡਰੀ ਸਕੂਲ (ਲੜਕੀਆਂ) ਡੇਰਾ ਬਾਬਾ ਨਾਨਕ ਵਿਖੇ ਹੋਵੇਗਾ ਜਦਕਿ ਸੰਪੂਰਨਤਾ ਅਭਿਆਨ ਤਹਿਤ ਦੂਸਰਾ ਪ੍ਰੋਗਰਾਮ 5 ਜੁਲਾਈ ਨੂੰ ਸਰਕਾਰੀ ਸੀਨੀਅਰ ਸਕੈਂਡਰੀ ਸਕੂਲ, ਕਲਾਨੌਰ ਵਿਖੇ ਆਯੋਜਿਤ ਕੀਤਾ ਜਾਵੇਗਾ।

ਵਧੀਕ ਡਿਪਟੀ ਕਮਿਸ਼ਨਰ (ਜ) ਸੁਭਾਸ਼ ਚੰਦਰ ਦੱਸਿਆ ਕਿ 4 ਜੁਲਾਈ ਨੂੰ ਸਵੇਰੇ 9:00 ਵਜੇ ਸਰਕਾਰੀ ਸੀਨੀਅਰ ਸਕੈਂਡਰੀ ਸਕੂਲ (ਲੜਕੀਆਂ) ਡੇਰਾ ਬਾਬਾ ਨਾਨਕ ਵਿਖੇ ਸੰਪੂਰਨਤਾ ਅਭਿਆਨ ਦਾ ਉਦਘਾਟਨ ਤੋਂ ਬਾਅਦ ਸਕੂਲੀ ਵਿਦਿਆਰਥੀਆਂ ਵੱਲੋਂ ਡੇਰਾ ਬਾਬਾ ਨਾਨਕ ਵਿਖੇ ਸੰਪੂਰਨਤਾ ਯਾਤਰਾ ਕੱਢੀ ਜਾਵੇਗੀ। ਇਸ ਦੌਰਾਨ ਵਿਦਿਆਰਥੀਆਂ ਦੇ ਰੰਗੋਲੀ ਅਤੇ ਪੋਸਟਰ ਮੇਕਿੰਗ ਮੁਕਾਬਲੇ ਵੀ ਕਰਵਾਏ ਜਾਣਗੇ। ਸਿਹਤ ਵਿਭਾਗ ਵੱਲੋਂ ਸਵੇਰੇ 10:00 ਵਜੇ ਤੋਂ ਬਾਅਦ ਦੁਪਹਿਰ 3:00 ਵਜੇ ਤੱਕ ਮੁਫ਼ਤ ਹੈਲਥ ਕੈਂਪ ਲਗਾਇਆ ਜਾਵੇਗਾ ਅਤੇ ਬਿਮਾਰੀਆਂ ਤੋਂ ਬਚਣ ਲਈ ਜਾਗਰੂਕਤਾ ਪੈਂਫ਼ਲਿਟ ਵੰਡੇ ਜਾਣਗੇ। ਹੈਲਥੀ ਫੂਡ ਰੈਸਪੀ ਦੀ ਪ੍ਰਦਰਸ਼ਨੀ ਲਗਾਈ ਜਾਵੇਗੀ ਅਤੇ ਡਾਈਟ ਕਾਊਂਸਲਿੰਗ ਕੀਤੀ ਜਾਵੇਗੀ। ਖੇਤੀਬਾੜੀ ਵਿਭਾਗ ਵੱਲੋਂ ਮਿੱਟੀ ਪਰਖ ਦੇ ਸੈਂਪਲ ਲਏ ਜਾਣਗੇ ਅਤੇ ਕਿਸਾਨਾਂ ਨੂੰ ਮਿੱਟੀ ਦੀ ਸਿਹਤ ਸੁਧਾਰ ਬਾਰੇ ਦੱਸਿਆ ਜਾਵੇਗਾ। ਸਵੈ ਸਹਾਇਤਾ ਸਮੂਹਾਂ ਵੱਲੋਂ ਤਿਆਰ ਕੀਤੇ ਸਮਾਨ ਦੀਆਂ ਪ੍ਰਦਰਸ਼ਨੀਆਂ ਲਗਾਈਆਂ ਜਾਣਗੀਆਂ ਅਤੇ ਉਨ੍ਹਾਂ ਨੂੰ ਆਮਦਨ ਵਧਾਉਣ ਦੇ ਨੁਕਤਿਆਂ ਬਾਰੇ ਦੱਸਿਆ ਜਾਵੇਗਾ।

ਉਨ੍ਹਾਂ ਦੱਸਿਆ ਕਿ ਨੇ ਦੱਸਿਆ ਕਿ ਐਸਪੀਰੇਸ਼ਨਲ ਜ਼ਿਲ੍ਹਾ ਤੇ ਬਲਾਕ ਪ੍ਰੋਗਰਾਮ ਤਹਿਤ ਮਹੱਤਵਪੂਰਨ 6 ਪਹਿਲੂਆਂ ਦਾ ਸੰਪੂਰਨਤਾ ਅਭਿਆਨ ਤਹਿਤ 4 ਜੁਲਾਈ ਤੋਂ ਲੈ ਕੇ 30 ਸਤੰਬਰ 2024 ਤੱਕ ਚਲਾਇਆ ਜਾ ਰਿਹਾ ਹੈ। ਜਿਹੜੇ 6 ਪਹਿਲੂਆਂ ਦੇ ਟੀਚਿਆਂ ਨੂੰ ਸੌ ਫ਼ੀਸਦੀ ਪੂਰਾ ਕਰਨ ਲਈ ਇਸ ਮੁਹਿੰਮ ਤਹਿਤ ਜ਼ੋਰ ਦਿੱਤਾ ਜਾਵੇਗਾ ਉਨ੍ਹਾਂ ਵਿੱਚ ਸਿਹਤ,  ਪੋਸ਼ਣ, ਖੇਤੀਬਾੜੀ, ਸਿੱਖਿਆ, ਸਮਾਜਿਕ ਤਰੱਕੀ ਆਦਿ ਨਾਲ ਸਬੰਧਿਤ ਵੱਖ-ਵੱਖ ਮਹੱਤਵਪੂਰਨ ਕਾਰਜ ਸ਼ਾਮਲ ਹਨ।

ਜ਼ਿਕਰਯੋਗ ਹੈ ਕਿ  ਐਸਪੀਰੇਸ਼ਨਲ ਜ਼ਿਲ੍ਹਾ ਅਤੇ ਬਲਾਕ ਪ੍ਰੋਗਰਾਮ ਭਾਰਤ ਸਰਕਾਰ ਦੀ ਇੱਕ ਪਹਿਲਕਦਮੀ ਹੈ, ਜਿਸ ਤਹਿਤ ਵੱਖ-ਵੱਖ ਮਾਪਦੰਡਾਂ ਵਿੱਚ ਪਛੜ ਰਹੇ ਜ਼ਿਲ੍ਹਿਆਂ ਦੀ ਕਾਰਗੁਜ਼ਾਰੀ ਵਿੱਚ ਸੁਧਾਰ ਅਤੇ ਆਰਥਿਕ ਵਿਕਾਸ ਕਰਨਾ ਹੈ।

Leave a Reply

Your email address will not be published. Required fields are marked *