ਅੰਮ੍ਰਿਤਸਰ,ਗੁਰਦਾਸਪੁਰ,3 ਜੁਲਾਈ (ਸਰਬਜੀਤ ਸਿੰਘ)— ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਜਥੇਦਾਰ ਬਾਬਾ ਜਗਤਾਰ ਸਿੰਘ ਅਤੇ ਜਥੇਦਾਰ ਬਾਬਾ ਦਾਰਾ ਸਿੰਘ ਸਲਾਨਾ ਬਰਸੀ ਗੁਰਦੁਆਰਾ ਗੁਰੂ ਹਰਿਗੋਬਿੰਦ ਸਾਹਿਬ ਪਾਤਸ਼ਾਹੀ ਛੇਵੀਂ ਮਜੀਠਾ ਬਾਈਪਾਸ ਰੋਡ ਅੰਮ੍ਰਿਤਸਰ ਵਿਖੇ ਬਹੁਤ ਹੀ ਸ਼ਰਧਾ ਭਾਵਨਾਵਾਂ ਅਤੇ ਉਤਸ਼ਾਹ ਨਾਲ ਮਿਸਲ ਬਾਬਾ ਮਾਨ ਸਿੰਘ ਪੰਥ ਅਕਾਲੀ ਤਰਨਾ ਦਲ ਦੇ ਮੁਖੀ ਜਥੇਦਾਰ ਬਾਬਾ ਪ੍ਰਗਟ ਸਿੰਘ ਜੀ ਦੀ ਦੇਖ ਰੇਖ ਅਤੇ ਆਦਿ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਰਹਿਨੁਮਾਈ ਹੇਠ ਮਨਾਈ ਗਈ, ਅਖੰਡ ਪਾਠ ਸਾਹਿਬ ਆਰੰਭ ਕਰਵਾਏ ਗਏ, ਧਾਰਮਿਕ ਦੀਵਾਨ ਸਜਾਏ ਗਏ, ਧਾਰਮਿਕ ਬੁਲਾਰਿਆਂ ਤੇ ਨਿਹੰਗ ਸਿੰਘ ਜਥੇਬੰਦੀਆਂ ਦੇ ਜਥੇਦਾਰ ਸਾਹਿਬਾਨ ਸਮੇਤ ਧਾਰਮਿਕ ਸਿਆਸੀ ਨੇਤਾਵਾਂ ਦਾ ਜਥੇਦਾਰ ਬਾਬਾ ਪ੍ਰਗਟ ਸਿੰਘ ਵੱਲੋਂ ਸਨਮਾਨ ਕੀਤਾ ਗਿਆ, ਸ਼ਾਮ ਨਿਹੰਗ ਸਿੰਘਾਂ ਵੱਲੋਂ ਸ਼ਾਨਦਾਰ ਮਹਲੇ ਦਾ ਪ੍ਰਦਰਸ਼ਨ ਕਰਕੇ ਨੌਜਵਾਨ ਪੀੜ੍ਹੀ ਨੂੰ ਸਿੱਖੀ ਦੇ ਪੁਰਾਤਨ ਸੁਨਹਿਰੀ ਵਿਰਸੇ ਇਤਿਹਾਸ ਨਾਲ ਜੋੜਨ ਲਈ ਢੁਕਵੇਂ ਉਪਰਾਲੇ ਕੀਤੇ ਗਏ,ਇਸ ਸਬੰਧੀ ਪ੍ਰੈਸ ਨੂੰ ਮੁਕੰਮਲ ਜਾਣਕਾਰੀ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ ਨੇ ਬਰਸੀ ਸਮਾਗਮ ਦੀਆਂ ਹਾਜ਼ਰੀਆਂ ਭਰਨ ਤੋਂ ਉਪਰੰਤ ਇਕ ਲਿਖਤੀ ਪ੍ਰੈਸ ਬਿਆਨ ਰਾਹੀਂ ਦਿੱਤੀ।

ਉਹਨਾਂ ਭਾਈ ਖਾਲਸਾ ਨੇ ਦੱਸਿਆ ਬਰਸੀ ਸਮਾਗਮ ਦੇ ਸਬੰਧ ਵਿੱਚ ਪਰਸੋਂ ਦੇ ਰੋਜ਼ ਤੋਂ ਗੁਰੂਦੁਆਰਾ ਗੁਰੂ ਹਰਗੋਬਿੰਦ ਸਾਹਿਬ ਛੇਵੀਂ ਪਾਤਸ਼ਾਹੀ ਮਜੀਠਾ ਬਾਈ ਪਾਸ ਅੰਮ੍ਰਿਤਸਰ ਵਿਖੇ ਆਦਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅਖੰਡ ਪਾਠ ਸਾਹਿਬ ਅਰੰਭ ਕਰਵਾਏ ਗਏ ਸਨ ਜਿਨ੍ਹਾਂ ਦੇ ਅਜ ਸੰਪੂਰਨ ਭੋਗ ਅਰਦਾਸ ਅਤੇ ਪਾਵਨ ਪਵਿੱਤਰ ਹੁਕਮਨਾਮੇ ਤੋਂ ਉਪਰੰਤ ਬਰਸੀ ਸਮਾਗਮ ਦੇ ਧਾਰਮਿਕ ਦੀਵਾਨ ਦੀ ਅਰੰਭਤਾ ਹੋਈ ਜਿਸ ਵਿੱਚ ਪੰਥ ਦੇ ਨਾਮਵਰ ਰਾਗੀ ਢਾਡੀ ਕਵੀਸ਼ਰਾਂ ਪ੍ਰਚਾਰਕਾਂ ਤੇ ਕਥਾਵਾਚਕਾਂ ਤੋਂ ਸੰਤਾਂ ਮਹਾਪੁਰਸ਼ਾਂ ਨੇ ਹਾਜ਼ਰੀ ਲਵਾਈ ਅਤੇ ਜਥੇਦਾਰ ਬਾਬਾ ਜਗਤਾਰ ਸਿੰਘ ਅਤੇ ਜਥੇਦਾਰ ਬਾਬਾ ਦਾਰਾ ਸਿੰਘ ਜੀ ਸੇਵਾ ਤੇ ਨਾਮਸਿਮਰਨ ਸਬੰਧੀ ਵਿਸਥਾਰ ਨਾਲ ਚਾਨਣਾ ਪਾਇਆ ਇਸ ਮੌਕੇ ਤੇ ਸਾਬਕਾ ਅਕਾਲੀ ਦਲ ਦੇ ਕੈਬਨਿਟ ਮੰਤਰੀ ਸ੍ਰ ਗੁਲਜ਼ਾਰ ਸਿੰਘ ਰਣੀਕੇ, ਜਥੇਦਾਰ ਬਾਬਾ ਮੇਜਰ ਸਿੰਘ ਸੋਢੀ ਮੁਖੀ ਦਸਮੇਸ਼ ਤਰਨਾ ਦਲ, ਜਥੇਦਾਰ ਬਾਬਾ ਬਲਦੇਵ ਸਿੰਘ ਵੱਲਾ, ਸੈਕਟਰੀ ਗੁਰਮੀਤ ਸਿੰਘ ਫਿਲੌਰ, ਜਥੇਦਾਰ ਬਾਬਾ ਬਲਦੇਵ ਸਿੰਘ ਮੁਸਤਫ਼ਾ ਪੁਰ, ਜਥੇਦਾਰ ਬਾਬਾ ਸਤਨਾਮ ਸਿੰਘ ਖਾਪੜਖੇੜੀ ਪ੍ਰਧਾਨ, ਭਾਈ ਵਿਰਸਾ ਸਿੰਘ ਖਾਲਸਾ ਪ੍ਰਧਾਨ ਏ ਆਈ ਐਸ ਐਸ ਐਫ ਖਾਲਸਾ ਜਥੇਦਾਰ ਅਵਤਾਰ ਸਿੰਘ ਅੰਮ੍ਰਿਤਸਰ ਤੋਂ ਇਲਾਵਾ ਸੈਂਕੜੇ ਜਥੇਦਾਰ ਸਾਹਿਬਾਨਾਂ ਨੇ ਹਾਜ਼ਰੀ ਲਵਾਈ ਭਾਈ ਖਾਲਸਾ ਨੇ ਦੱਸਿਆ ਸ਼ਾਮ ਪੰਜ ਵਜੇ ਅਕਾਲ ਪੁਰਖ ਦੀਆਂ ਲਾਡਲੀਆਂ ਨਿਹੰਗ ਸਿੰਘ ਫ਼ੌਜਾਂ ਨੇ ਆਪਣੇ ਆਪਣੇ ਘੌੜਿਆ ਤੇ ਸਵਾਰ ਨੇਜੇ ਬਰਛੇ ਖੰਡੇ ਦੋਧਾਰੇ ਕਿਰਪਾਨਾਂ ਤੇ ਹੋਰ ਰਵਾਇਤੀ ਹਥਿਆਰਾਂ ਨਾਲ ਲੈਸ ਹੋ ਕੇ ਜਥੇਦਾਰ ਬਾਬਾ ਮੇਜਰ ਸਿੰਘ ਸੋਢੀ ਮੁਖੀ ਦਸਮੇਸ਼ ਤਰਨਾ ਦਲ ਤੇ ਜਥੇਦਾਰ ਬਾਬਾ ਪ੍ਰਗਟ ਸਿੰਘ ਮੁਖੀ ਮਿਸਲ ਬਾਬਾ ਮਾਨ ਸਿੰਘ ਪੰਥ ਅਕਾਲੀ ਤਰਨਾ ਦਲ ਦੀ ਅਗਵਾਈ ਹੇਠ ਸ਼ਾਨਦਾਰ ਮਹੱਲੇ ਦਾ ਪ੍ਰਦਰਸ਼ਨ ਕੀਤਾ ਭਾਈ ਖਾਲਸਾ ਨੇ ਦੱਸਿਆ ਅਕਾਲ ਪੁਰਖ ਦੀਆਂ ਲਾਡਲੀਆਂ ਨਿਹੰਗ ਸਿੰਘ ਫ਼ੌਜਾਂ ਨੇ ਘੌੜ ਸਵਾਰੀ ਨੇਜ਼ਾ ਬਾਜ਼ੀ ਗਤਕਾ ਬਾਜ਼ੀ ਪੈਂਤੜੇ ਕੱਢਣ ਵਰਗੀਆਂ ਕਈ ਤਰ੍ਹਾਂ ਖ਼ਾਲਸਾਈ ਜੰਗ ਜੂੰ ਖੇਡਾਂ ਦਾ ਪ੍ਰਦਰਸ਼ਨ ਕਰਕੇ ਨੌਜਵਾਨ ਪੀੜ੍ਹੀ ਨੂੰ ਸਿੱਖੀ ਦੇ ਪੁਰਾਤਨ ਸੁਨਹਿਰੀ ਵਿਰਸੇ ਇਤਿਹਾਸ ਨਾਲ ਜੋੜਨ ਲਈ ਜ਼ੰਗੀ ਪੱਧਰ ਤੇ ਉਪਰਾਲੇ ਕੀਤੇ, ਸਮੂਹ ਧਾਰਮਿਕ ਬੁਲਾਰਿਆਂ, ਸੰਤ ਮਹਾਂਪੁਰਸ਼ਾਂ ਤੇ ਹੋਰ ਨਿਹੰਗ ਸਿੰਘ ਜਥੇਬੰਦੀਆਂ ਦੇ ਜਥੇਦਾਰ ਸਾਹਿਬਾਨਾ ਦਾ ਜਥੇਦਾਰ ਬਾਬਾ ਮੇਜਰ ਸਿੰਘ ਸੋਢੀ, ਜਥੇਦਾਰ ਬਾਬਾ ਬਲਦੇਵ ਸਿੰਘ ਵੱਲਾ ਤੇ ਜਥੇਦਾਰ ਬਾਬਾ ਪ੍ਰਗਟ ਸਿੰਘ ਵੱਲੋਂ ਸਨਮਾਨ ਕੀਤਾ ਗਿਆ ਗੁਰੂ ਕੇ ਲੰਗਰ ਦੇਗਾਂ ਸਰਦਾਈਆ ਅਤੁੱਟ ਵਰਤਾਏ ਗਏ ।।



