ਫਿਰੋਜ਼ਪੁਰ,ਗੁਰਦਾਸਪੁਰ, 4 ਜੁਲਾਈ (ਸਰਬਜੀਤ ਸਿੰਘ)– ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਨੂੰ ਸਮਰਪਿਤ ਵੱਡੇ ਗੁਰਮਤਿ ਸਮਾਗਮ’ਚ ਹਜ਼ਾਰਾਂ ਸੰਗਤਾਂ ਨੇ ਧਾਰਮਿਕ ਦੀਵਾਨ’ਚ ਹਾਜ਼ਰੀ ਲਵਾ ਕੇ ਆਪਣਾਂ ਮਨੁੱਖੀ ਜੀਵਨ ਸਫਲ ਬਣਾਇਆ, ਅਖੰਡ ਪਾਠਾਂ ਦੇ ਭੋਗ ਪਾਏ ਗਏ, ਧਾਰਮਿਕ ਦੀਵਾਨ ਸਜਾਏ ਗਏ, ਸਮੂਹ ਧਾਰਮਿਕ ਬੁਲਾਰਿਆਂ, ਧਾਰਮਿਕ ਸਮਾਜਿਕ ਤੇ ਧਾਰਮਿਕ ਖੇਤਰ’ਚ ਸਰਗਰਮ ਸੰਤਾਂ ਮਹਾਪੁਰਸ਼ਾਂ ਸਮੇਤ ਦਲਪੰਥਾਂ ਦੇ ਜਥੇਦਾਰ ਸਾਹਿਬਾਨਾਂ ਦਾ ਸਮਾਗਮ ਦੇ ਮੁੱਖ ਪ੍ਰਬੰਧਕ ਅਤੇ ਦਲਪੰਥ ਭਾਈ ਰੂਪ ਚੰਦ ਦੇ ਮੁਖੀ ਜਥੇਦਾਰ ਬਾਬਾ ਗੁਰਦੀਪ ਜੀ ਵੱਲੋਂ ਸਨਮਾਨ ਚਿੰਨ੍ਹ ਤੇ ਸੀਰੀ ਪਾਓ ਭੇਂਟ ਕੀਤੇ ਗਏ, ਗੁਰੂ ਕੇ ਲੰਗਰ ਅਟੁੱਟ ਵਰਤਾਏ ਗਏ ਅਤੇ ਸ਼ਾਮ ਨੂੰ ਨਿਹੰਗ ਸਿੰਘ ਫ਼ੌਜਾਂ ਵੱਲੋਂ ਮੁਹੱਲਾ ਖੇਡਿਆਂ ਗਿਆ।
, ਇਸ ਸਬੰਧੀ ਪ੍ਰੈਸ ਨੂੰ ਜਾਣਕਾਰੀ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ ਨੇ ਸਮਾਗਮ ਦੀਆਂ ਹਾਜ਼ਰੀਆਂ ਭਰਨ ਤੋਂ ਉਪਰੰਤ ਇਕ ਲਿਖਤੀ ਪ੍ਰੈਸ ਬਿਆਨ ਰਾਹੀਂ ਦਿੱਤੀ, ਉਹਨਾਂ ਭਾਈ ਖਾਲਸਾ ਨੇ ਦੱਸਿਆ ਸਲਾਨਾ ਸਮਾਗਮ ਦੇ ਸਬੰਧ ਵਿੱਚ ਪਰਸੋਂ ਦੇ ਰੋਜ਼ ਤੋਂ ਗੁਰਦੁਆਰਾ ਦਸਵੀਂ ਪਾਤਸ਼ਾਹੀ ਛਾਉਣੀ ਨਿਹੰਗ ਸਿੰਘਾਂ ਫੇਮੀਵਾਲਾ ਮੱਖੂ ਫਿਰੋਜ਼ਪੁਰ ਵਿਖੇ ਅਰੰਭ ਕਰਵਾਏ ਗਏ ਸਨ ਜਿਨ੍ਹਾਂ ਦੇ ਅਜ ਸੰਪੂਰਨ ਭੋਗ ਅਰਦਾਸ ਅਤੇ ਪਾਵਨ ਪਵਿੱਤਰ ਹੁਕਮਨਾਮੇ ਤੋਂ ਉਪਰੰਤ ਧਾਰਮਿਕ ਸਮਾਗਮ ਦੀ ਅਰੰਭਤਾ ਹੋਈ ਜਿਸ ਵਿੱਚ ਕਥਾ ਵਾਚਕ, ਗਿਆਨੀ ਜੀਵਾ ਸਿੰਘ ਮੁੰਡਾ ਪਿੰਡ, ਗਿਆਨੀ ਭੁਪਿੰਦਰ ਸਿੰਘ ਦਮਦਮੀ ਟਕਸਾਲ, ਢਾਡੀ ਬਲਜਿੰਦਰ ਸਿੰਘ ਬਗ਼ੀਚਾ, ਢਾਡੀ ਬੀਬੀ ਕਿਰਨਜੋਤ ਕੌਰ ਖਾਲਸਾ, ਢਾਡੀ ਭਾਈ ਦਲਬੀਰ ਸਿੰਘ ,ਕਵੀਸਰ ਨਿਰਵੈਰ ਸਿੰਘ ਤੇ ਜੋਬਨਪ੍ਰੀਤ ਸਿੰਘ, ਢਾਡੀ ਪ੍ਰਿਤਪਾਲ ਸਿੰਘ ਬਰਗਾੜੀ ਆਦਿ ਤੋਂ ਦੋ ਦਰਜਨ ਦੇ ਲਗਭਗ ਧਾਰਮਿਕ ਬੁਲਾਰਿਆਂ ਨੇ ਹਾਜ਼ਰੀ ਲਵਾਈ ਅਤੇ ਜਿਥੇ ਛੇਵੇਂ ਪਾਤਸ਼ਾਹ ਸ੍ਰੀ ਹਰਿਗੋਬਿੰਦ ਸਾਹਿਬ ਜੀ ਦੇ ਜੀਵਨ ਇਤਿਹਾਸ ਤੋਂ ਜਾਣੂ ਕਰਵਾਇਆ ਉਥੇ ਆਈ ਸੰਗਤ ਨੂੰ ਗੁਰਬਾਣੀ ਆਦਿ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਨਾਲ ਨਾਲ ਸਿੱਖੀ ਦੇ ਸੁਨਹਿਰੀ ਵਿਰਸੇ ਇਤਿਹਾਸ ਨਾਲ ਜੋੜਨ ਲਈ ਢੁਕਵੇਂ ਉਪਰਾਲੇ ਕੀਤੇ, ਸ਼ਾਮ ਨੂੰ ਨਿਹੰਗ ਸਿੰਘ ਫ਼ੌਜਾਂ ਨੇ ਆਪਣੇ ਆਪਣੇ ਘੌੜਿਆ ਤੇ ਸਵਾਰ ਨੇਜੇ ਬਰਛੇ ਖੰਡੇ ਦੋਧਾਰੇ ਕਿਰਪਾਨਾਂ ਤੇ ਹੋਰ ਕਈ ਤਰ੍ਹਾਂ ਦੇ ਰਵਾਇਤੀ ਹਥਿਆਰਾਂ ਨਾਲ ਲੈਸ ਹੋ ਕੇ ਜਥੇਦਾਰ ਬਾਬਾ ਗੁਰਦੀਪ ਸਿੰਘ ਮੁਖੀ ਅੰਸ਼ ਬੰਸ਼ ਭਾਈ ਰੂਪ ਚੰਦ ਦਲ ਦੀ ਅਗਵਾਈ ਹੇਠ ਸ਼ਾਨਦਾਰ ਮਹੱਲੇ ਦਾ ਪ੍ਰਦਰਸ਼ਨ ਕੀਤਾ ਅਤੇ ਨੌਜਵਾਨ ਪੀੜ੍ਹੀ ਨੂੰ ਘੌੜ ਸਵਾਰੀ ਨੇਜ਼ਾ ਬਾਜ਼ੀ ਗਤਕਾ ਬਾਜ਼ੀ ਪੈਂਤੜੇ ਕੱਢਣ ਵਰਗੀਆਂ ਕਈ ਤਰ੍ਹਾਂ ਦੀਆਂ ਖ਼ਾਲਸਾਈ ਜੰਗ ਜੂੰ ਖੇਡਾਂ ਦਾ ਪ੍ਰਦਰਸ਼ਨ ਕਰਕੇ ਸਿੱਖੀ ਦੇ ਸੁਨਹਿਰੀ ਪੁਰਾਤਨ ਇਤਿਹਾਸ ਨਾਲ ਜੋੜਨ ਲਈ ਜ਼ੰਗੀ ਪੱਧਰ ਤੇ ਉਪਰਾਲੇ ਕੀਤੇ ਸਮੂਹ ਧਾਰਮਿਕ ਬੁਲਾਰਿਆਂ, ਮਹੱਲਾ ਖੇਡਣ ਵਾਲਿਆਂ, ਧਾਰਮਿਕ ਸਿਆਸੀ ਤੇ ਸਮਾਜਿਕ ਹਸਤੀਆਂ ਤੋਂ ਇਲਾਵਾ ਸੈਂਕੜੇ ਜਥੇਦਾਰ ਸਾਹਿਬਾਨਾਂ ਦਾ ਜਥੇਦਾਰ ਬਾਬਾ ਗੁਰਦੀਪ ਸਿੰਘ ਜੀ ਮੁੱਖ ਪ੍ਰਬੰਧਕ ਵੱਲੋਂ ਸਨਮਾਨ ਕੀਤਾ ਗਿਆ, ਗੁਰੂ ਕੇ ਲੰਗਰ ਅਤੁੱਟ ਵਰਤਾਏ ਗਏ, ਇਸ ਮੌਕੇ ਤੇ ਅਕਾਲੀ ਦਲ ਮਾਨ ਭਾਈ ਬਲੇਰ, ਭਾਈ ਵਿਰਸਾ ਸਿੰਘ ਖਾਲਸਾ ਪ੍ਰਧਾਨ ਏ ਆਈ ਐਸ ਐਸ ਐਫ ਖਾਲਸਾ, ਜਥੇ ਸੁਖਾ ਸਿੰਘ ਜਥੇ ਮਹਿੰਦਰ ਤੋਂ ਇਲਾਵਾ ਕਈ ਦਲਪੰਥਾਂ ਨੇ ਮਹੱਲਾ ਖੇਡਿਆਂ, ਗੁਰੂ ਕੇ ਲੰਗਰ ਦੇਗਾਂ ਸਰਦਾਈਆ ਅਤੁੱਟ ਵਰਤਾਏ ਗਏ ।