ਕਪੂਰਥਲਾ, ਗੁਰਦਾਸਪੁਰ, 5 ਜੂਨ ( ਸਰਬਜੀਤ ਸਿੰਘ)– ਮਹਾਂਪੁਰਸ਼ਾਂ ਦੇ ਤਪ ਅਸਥਾਨ ਗੁਰਦੁਆਰਾ ਸੰਤ ਸਰ ਸਾਹਿਬ ਰਮੀਦੀ ਸੁਭਾਨਪੁਰ ਕਪੂਰਥਲਾ ਵਿਖੇ ਪ੍ਰਬੰਧਕ ਕਮੇਟੀ ਵੱਲੋਂ ਹਰ ਮੱਸਿਆ ਤੇ ਅਖੰਡ ਪਾਠਾਂ ਦੇ ਭੋਗ ਤੋਂ ਉਪਰੰਤ ਧਾਰਮਿਕ ਦੀਵਾਨ ਸਜਾ ਕੇ ਸੰਗਤਾਂ ਨੂੰ ਗੁਰਬਾਣੀ ਆਦਿ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਤੇ ਸਿੱਖੀ ਦੇ ਸੁਨਹਿਰੀ ਵਿਰਸੇ ਇਤਿਹਾਸ ਨਾਲ ਜੋੜਨ ਲਈ ਇੱਕ ਧਾਰਮਿਕ ਲਹਿਰ ਚਲਾਈ ਹੋਈ ਹੈ ਤੇ ਇਸੇ ਹੀ ਲਹਿਰ ਦੀ ਕੜੀ ਤਹਿਤ ਹਾੜ ਮਹੀਨੇ ਦੀ ਮੱਸਿਆ ਦੇ ਧਾਰਮਿਕ ਦੀਵਾਨਾਂ ਵਿੱਚ ਹਜ਼ਾਰਾਂ ਸੰਗਤਾਂ ਨੇ ਹਾਜ਼ਰੀ ਲਵਾਈ ਤੇ ਆਪਣੇ ਮਨੁੱਖੀ ਜੀਵਨ ਨੂੰ ਸਫਲ ਬਣਾਉਣ ਲਈ ਸਿਰਤੋੜ ਯਤਨ ਕੀਤੇ, ਧਾਰਮਿਕ ਬੁਲਾਰਿਆਂ ਤੇ ਹੋਰ ਪਤਵੰਤਿਆਂ ਦਾ ਸਨਮਾਨ ਕੀਤਾ ਗਿਆ ਅਤੇ ਗੁਰੂ ਕੇ ਲੰਗਰ ਅਟੁੱਟ ਵਰਤਾਏ ਗਏ,।
ਇਸ ਸਬੰਧੀ ਪ੍ਰੈਸ ਨੂੰ ਜਾਣਕਾਰੀ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ ਨੇ ਧਾਰਮਿਕ ਦੀਵਾਨ’ਚ ਹਾਜ਼ਰੀਆ ਭਰਨ ਤੋਂ ਉਪਰੰਤ ਇਕ ਲਿਖਤੀ ਪ੍ਰੈਸ ਬਿਆਨ ਰਾਹੀਂ ਦਿੱਤੀ ਉਹਨਾਂ ਭਾਈ ਖਾਲਸਾ ਨੇ ਦੱਸਿਆ ਇਸ ਸਬੰਧੀ ਪਰਸੋਂ ਦੇ ਰੋਜ਼ ਤੋਂ ਗੁਰੂਦੁਆਰਾ ਸਾਹਿਬ ਵਿਖੇ ਲੜੀਵਾਰ ਪੰਜ ਅਖੰਡ ਪਾਠ ਅਰੰਭ ਕਰਵਾਏ ਗਏ ਸਨ ਜਿਨ੍ਹਾਂ ਦੇ ਅਜ ਸੰਪੂਰਨ ਭੋਗ ਅਰਦਾਸ ਅਤੇ ਪਾਵਨ ਪਵਿੱਤਰ ਹੁਕਮਨਾਮੇ ਤੋਂ ਉਪਰੰਤ ਗੁਰੂ ਘਰ ਦੇ ਹਜ਼ੂਰੀ ਰਾਗੀ ਜਥੇ ਵੱਲੋਂ ਕੀਰਤਨ ਅਤੇ ਹੈਂਡ ਗ੍ਰੰਥੀ ਭਾਈ ਕੁਲਦੀਪ ਸਿੰਘ ਵੱਲੋਂ ਕਥਾ ਵਿਚਾਰ ਸਰਵਣ ਕਰਵਾਉਣ ਤੋਂ ਉਪਰੰਤ ਸਿੰਘ ਧਾਰਮਿਕ ਦੀਵਾਨ ਦੀ ਅਰੰਭਤਾ ਹੋਈ ਭਾਈ ਖਾਲਸਾ ਨੇ ਦੱਸਿਆ ਭਾਈ ਸਤਨਾਮ ਸਿੰਘ ਦੇ ਕਵੀਸ਼ਰੀ ਜਥੇ ਅਤੇ ਭਾਈ ਗੁਰਮਿੰਦਰ ਸਿੰਘ ਦੇ ਕੀਰਤਨੀ ਜਥੇ ਸਮੇਤ ਪੰਥ ਦੇ ਨਾਮਵਰ ਰਾਗੀ ਢਾਡੀ ਕਵੀਸ਼ਰਾਂ ਪ੍ਰਚਾਰਕਾਂ ਤੇ ਕਥਾਵਾਚਕਾਂ ਤੋਂ ਇਲਾਵਾ ਕਈ ਸੰਤਾਂ ਨੇ ਹਾਜ਼ਰੀ ਲਵਾਈ ਅਤੇ ਆਈ ਸੰਗਤ ਨੂੰ ਗੁਰਬਾਣੀ ਆਦਿ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਅਤੇ ਸਿੱਖੀ ਦੇ ਸੁਨਹਿਰੀ ਵਿਰਸੇ ਇਤਿਹਾਸ ਨਾਲ ਜੋੜਨ ਲਈ ਢੁਕਵੇਂ ਉਪਰਾਲੇ ਕੀਤੇ ਭਾਈ ਵਿਰਸਾ ਸਿੰਘ ਖਾਲਸਾ ਪ੍ਰਧਾਨ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਨੇ ਇਸ ਮੌਕੇ ਤੇ ਬੋਲਦਿਆਂ ਜਿਥੇ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਵੱਲੋਂ ਗੁਰੂ ਘਰ’ਚ ਗੁਰੂ ਸਾਹਿਬਾਂ ਨਾਲ ਸਾਰੇ ਜੋੜ ਮੇਲੇ ਪੁਰਪੁਰਬ ਕਰਵਾਉਣ ਦੇ ਨਾਲ ਨਾਲ ਹਰ ਐਤਵਾਰ ਤੇ ਮੱਸਿਆ ਮੌਕੇ ਧਾਰਮਿਕ ਦੀਵਾਨ ਸਜਾ ਕੇ ਸੰਗਤਾਂ ਗੁਰਬਾਣੀ ਨਾਲ ਜੋੜਨ ਵਾਲੇ ਯਤਨਾਂ ਦੀ ਸ਼ਲਾਘਾ ਕੀਤੀ ਉਥੇ ਸੰਗਤਾਂ ਨੂੰ ਖੰਡੇ ਬਾਟੇ ਦਾ ਅੰਮ੍ਰਿਤ ਛਕ ਕੇ ਆਦਿ ਗੁਰੂ ਗ੍ਰੰਥ ਪਾਠਾਂ ਦੇ ਲੜ ਲੱਗਣ ਦੀ ਅਪੀਲ ਕੀਤੀ ਕਮੇਟੀ ਸੈਕਟਰੀ ਜਥੇਦਾਰ ਕੇਵਲ ਸਿੰਘ ਰਮੀਦੀ ਨੇ ਆਈ ਸੰਗਤ ਦਾ ਧੰਨਵਾਦ ਕੀਤਾ,ਇਸ ਮੌਕੇ ਕਮੇਟੀ ਪ੍ਰਧਾਨ ਸ੍ਰ ਕਸ਼ਮੀਰਾ ਸਿੰਘ ਰਮੀਦੀ, ਭਾਈ ਕੁਲਦੀਪ ਸਿੰਘ ਹੈਂਡ ਗ੍ਰੰਥੀ , ਭਾਈ ਸਤਨਾਮ ਸਿੰਘ, ਭਾਈ ਸਰਬਜੀਤ ਸਿੰਘ ਤੇ ਬਾਬਾ ਪਰਮਜੀਤ ਸਿੰਘ ਤੋਂ ਇਲਾਵਾ ਸੈਂਕੜੇ ਹਜ਼ਾਰਾਂ ਸੰਗਤਾਂ ਨਕਮਸਤਕ ਹੋਈਆਂ ਤੇ ਗੁਰੂ ਮਹਾਰਾਜ ਜੀ ਜਸ ਪ੍ਰਾਪਤ ਕੀਤਾ ਗੁਰੂ ਕੇ ਲੰਗਰ ਅਟੁੱਟ ਵਰਤਾਏ ਗਏ ।