ਅੰਮ੍ਰਿਤਸਰ, ਗੁਰਦਾਸਪੁਰ,5 ਜੁਲਾਈ ( ਸਰਬਜੀਤ ਸਿੰਘ)– ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਸ਼ਹੀਦ ਬਾਬਾ ਜੀਵਨ ਸਿੰਘ ਜੀ ਦੀ ਯਾਦ ਨੂੰ ਸਮਰਪਿਤ ਜੋੜ ਮੇਲਾ ਗੁਰਦੁਆਰਾ ਟਿੱਬਾ ਸਾਹਿਬ ਛਾਉਣੀ ਨਿਹੰਗ ਸਿੰਘਾਂ , ਮਹਿਤਾ ਰੋਡ ਵੱਲਾ ਅੰਮ੍ਰਿਤਸਰ ਵਿਖੇ ਮਿਸਲ ਸ਼ਹੀਦ ਬਾਬਾ ਜੀਵਨ ਸਿੰਘ ਜੀ ਤਰਨਾਦਲ ਦੇ ਮੁੱਖੀ ਜਥੇਦਾਰ ਬਾਬਾ ਬਲਦੇਵ ਸਿੰਘ ਵੱਲਾ ਦੀ ਦੇਖ ਰੇਖ, ਸਮੂਹ ਸੰਗਤਾਂ ਦੇ ਸਹਿਯੋਗ ਅਤੇ ਆਦਿ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਰਹਿਨੁਮਾਈ ਹੇਠ ਬਹੁਤ ਹੀ ਸ਼ਰਧਾ ਭਾਵਨਾਵਾਂ ਤੇ ਉਤਸ਼ਾਹ ਨਾਲ ਮਨਾਇਆ ਗਿਆ, ਅਖੰਡ ਪਾਠਾਂ ਦੇ ਭੋਗ ਪਾਏ ਗਏ, ਧਾਰਮਿਕ ਦੀਵਾਨ ਸਜਾਏ ਗਏ, ਧਾਰਮਿਕ ਬੁਲਾਰਿਆਂ ਤੇ ਹੋਰਾਂ ਦਾ ਸਨਮਾਨ ਕੀਤਾ ਗਿਆ ਸ਼ਾਮ ਨੂੰ ਮਹੱਲਾ ਖੇਡਿਆ ਗਿਆ ਅਤੇ ਗੁਰੂ ਕੇ ਲੰਗਰ ਦੇਗਾਂ ਸਰਦਾਈਆ ਅਤੁੱਟ ਼ ਵਰਤਾਏ ਗਏ।
ਇਸ ਸਬੰਧੀ ਪ੍ਰੈਸ ਨੂੰ ਜਾਣਕਾਰੀ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ ਨੇ ਸਮਾਗਮ ਦੀਆਂ ਹਾਜ਼ਰੀਆਂ ਭਰਨ ਤੋਂ ਉਪਰੰਤ ਇਕ ਲਿਖਤੀ ਪ੍ਰੈਸ ਬਿਆਨ ਰਾਹੀਂ ਦਿੱਤੀ ਉਹਨਾਂ ਭਾਈ ਖਾਲਸਾ ਨੇ ਦੱਸਿਆ ਸਮਾਗਮ ਜੋੜ ਮੇਲੇ ਦੇ ਸਬੰਧ ਵਿੱਚ ਪਰਸੋਂ ਦੇ ਰੋਜ਼ ਤੋਂ ਗੁਰੂਦੁਆਰਾ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤੇ ਗਏ ਸਨ ਜਿਨ੍ਹਾਂ ਦੇ ਅਜ ਸੰਪੂਰਨ ਭੋਗ ਅਰਦਾਸ ਅਤੇ ਪਾਵਨ ਪਵਿੱਤਰ ਹੁਕਮਨਾਮੇ ਤੋਂ ਉਪਰੰਤ ਧਾਰਮਿਕ ਦੀਵਾਨ ਦੀ ਅਰੰਭਤਾ ਹੋਈ ਜਿਸ ਵਿੱਚ ਪੰਥ ਦੇ ਨਾਮਵਰ ਰਾਗੀ ਢਾਡੀ ਕਵੀਸ਼ਰਾਂ ਪ੍ਰਚਾਰਕਾਂ ਤੇ ਕਥਾਵਾਚਕਾਂ ਤੋਂ ਇਲਾਵਾ ਕਈ ਸੰਤਾਂ ਮਹਾਪੁਰਸ਼ਾਂ ਨੇ ਹਾਜ਼ਰੀ ਲਵਾਈ ਅਤੇ ਸੰਗਤਾਂ ਨੂੰ ਸ਼ਹੀਦ ਬਾਬਾ ਜੀਵਨ ਸਿੰਘ ਜੀ ਦੇ ਜੀਵਨ ਇਤਿਹਾਸ ਤੇ ਕੁਰਬਾਨੀ ਸਬੰਧੀ ਵਿਸਥਾਰ ਨਾਲ ਚਾਨਣਾ ਪਾਇਆ, ਸਮੂਹ ਧਾਰਮਿਕ ਬੁਲਾਰਿਆਂ ਮਹੱਲਾ ਖੇਡਣ ਵਾਲਿਆਂ, ਦਲਪੰਥਾਂ ਦੇ ਜਥੇਦਾਰ ਸਾਹਿਬਾਨਾਂ ਤੋਂ ਇਲਾਵਾ ਪਹੁੰਚੇ ਸਿਆਸੀ, ਸਮਾਜਿਕ ਤੇ ਧਾਰਮਿਕ ਆਗੂਆਂ ਦਾ ਸਮਾਗਮ ਦੇ ਮੁੱਖ ਪ੍ਰਬੰਧਕ ਜਥੇਦਾਰ ਬਾਬਾ ਬਲਦੇਵ ਸਿੰਘ ਵੱਲਾ ਮੁਖੀ ਸ਼ਹੀਦ ਬਾਬਾ ਜੀਵਨ ਸਿੰਘ ਤਰਨਾ ਦਲ ਵੱਲੋਂ ਸਨਮਾਨ ਕੀਤਾ ਗਿਆ, ਇਸ ਮੌਕੇ ਤੇ ਅਕਾਲੀ ਕੈਬਨਿਟ ਮੰਤਰੀ ਸ੍ਰ ਗੁਲਜ਼ਾਰ ਸਿੰਘ ਰਣੀਕੇ, ਜਥੇਦਾਰ ਬਾਬਾ ਮੇਜਰ ਸਿੰਘ ਸੋਢੀ ਮੁਖੀ ਦਸਮੇਸ਼ ਤਰਨਾ ਦਲ, ਜਥੇਦਾਰ ਬਾਬਾ ਬਲਦੇਵ ਸਿੰਘ ਵੱਲਾ ਮੁਖੀ ਸ਼ਹੀਦ ਬਾਬਾ ਜੀਵਨ ਸਿੰਘ ਤਰਨਾ ਦਲ, ਜਥੇਦਾਰ ਸੁਖਪਾਲ ਸਿੰਘ ਫੂਲ ਬਠਿੰਡਾ ਮੁਖੀ ਮਾਲਵਾਂ ਤਰਨਾਦਲ ਸ਼ਹੀਦ ਬਾਬਾ ਸੰਗਤ ਸਿੰਘ ਜਥੇ ਪ੍ਰਗਟ ਸਿੰਘ ਮਜੀਠਾ, ਜਥੇਦਾਰ ਬਲਦੇਵ ਸਿੰਘ ਮੁਸਤਫ਼ਾ ਪੁਰ, ਜਥੇਦਾਰ ਪੰਜਾਬ ਸਿੰਘ ਸੁਲਤਾਨਵਿੰਡ ਜਥੇਦਾਰ ਬਾਬਾ ਸਤਨਾਮ ਸਿੰਘ ਖਾਪੜਖੇੜੀ ਪ੍ਰਧਾਨ, ਭਾਈ ਵਿਰਸਾ ਸਿੰਘ ਖਾਲਸਾ ਪ੍ਰਧਾਨ ਏ ਆਈ ਐਸ ਐਸ ਐਫ ਖਾਲਸਾ,ਜਥੇ ਹਰਜਿੰਦਰ ਸਿੰਘ ਮੁਕਤਸਰ, ਬਾਬਾ ਨਰਿੰਦਰ ਸਿੰਘ ਵੱਲਾ, ਬਾਬਾ ਸ਼ੇਰ ਸਿੰਘ ਤੋਂ ਇਲਾਵਾ ਸੈਂਕੜੇ ਜਥੇਦਾਰ ਸਾਹਿਬਾਨਾਂ ਨੇ ਹਾਜ਼ਰੀ ਲਵਾਈ ਸ਼ਾਮ ਨੂੰ ਨਿਹੰਗ ਸਿੰਘਾਂ ਨੇ ਆਪਣੇ ਆਪਣੇ ਘੌੜਿਆ ਤੇ ਸਵਾਰ ਨੇਜੇ ਬਰਛੇ ਖੰਡੇ ਦੋਧਾਰੇ ਕਿਰਪਾਨਾਂ ਤੇ ਹੋਰ ਕਈ ਤਰ੍ਹਾਂ ਦੇ ਰਵਾਇਤੀ ਹਥਿਆਰਾਂ ਨਾਲ ਲੈਸ ਹੋ ਕੇ ਸਭ ਤੋਂ ਪਹਿਲਾਂ ਨਗਰ ਵੱਲੇ ਦੇ ਇਤਿਹਾਸਕ ਗੁਰਦੁਆਰਿਆਂ ਵਿੱਚ ਨਕਮਸਤਕ ਹੋਏ ਅਤੇ ਵਾਪਸ ਗੁਰਦੁਆਰਾ ਟਿੱਬਾ ਸਾਹਿਬ ਛਾਉਣੀ ਨਿਹੰਗ ਸਿੰਘਾਂ ਵੱਲਾ ਵਿਖੇ ਮਹੱਲੇ ਦਾ ਪ੍ਰਦਰਸ਼ਨ ਕੀਤਾ ਅਤੇ ਆਈ ਸੰਗਤ ਨੂੰ ਘੌੜ ਸਵਾਰੀ ਨੇਜ਼ਾ ਬਾਜ਼ੀ ਗਤਕਾ ਬਾਜ਼ੀ ਪੈਂਤੜੇ ਕੱਡਣ ਵਰਗੀਆਂ ਕਈ ਤਰ੍ਹਾਂ ਦੀਆਂ ਖ਼ਾਲਸਾਈ ਜੰਗ ਜੂੰ ਖੇਡਾਂ ਦਾ ਪ੍ਰਦਰਸ਼ਨ ਕਰਕੇ ਸਿੱਖੀ ਦੇ ਪੁਰਾਤਨ ਸੁਨਹਿਰੀ ਵਿਰਸੇ ਇਤਿਹਾਸ ਨਾਲ ਜੋੜਨ ਲਈ ਢੁਕਵੇਂ ਉਪਰਾਲੇ ਕੀਤੇ ਗੁਰੂ ਕੇ ਲੰਗਰ ਅਟੁੱਟ ਵਰਤਾਏ ਗਏ।