ਗੁਰਦਾਸਪੁਰ, 10 ਜੁਲਾਈ ( ਸਰਬਜੀਤ ਸਿੰਘ)– ਜੰਮੂ ਕਸ਼ਮੀਰ ਵਿੱਚ ਲੰਮੇ ਸਮੇਂ ਤੋਂ ਅੱਤਵਾਦੀਆਂ ਵੱਲੋਂ ਹਮਲੇ ਕਰਕੇ ਸੁਰੱਖਿਆਂ ਬਲਾ ਦੇ ਨੌਜਵਾਨਾਂ ਨੂੰ ਸ਼ਹੀਦ ਕਰਨ ਵਾਲਾ ਸਿਲਸਿਲਾ ਲਗਾਤਾਰ ਜਾਰੀ ਹੈ ਅਤੇ ਹੁਣ ਜੰਮੂ ਦੇ ਕਠੂਆਂ ਵਿੱਚ ਅਤਵਾਦੀਆ ਨੇ ਘਾਤ ਲਾ ਕੇ ਸੁਰੱਖਿਆ ਬਲ ਦੀ ਟੁਕੜੀ ਤੇ ਹਮਲਾ ਕੀਤਾ ਤੇ ਪੰਜ ਨੌਜਵਾਨਾਂ ਨੂੰ ਸਹੀਦ ਕਰ ਦਿੱਤਾ, ਦੇਸ਼ ਦੇ ਰਾਸ਼ਟਰਪਤੀ ਦਰੋਪਤੀ ਮੁਰਮੂ ਸਮੇਤ ਕਈ ਸਿਆਸੀ ਸਮਾਜਿਕ ਤੇ ਧਾਰਮਿਕ ਆਗੂਆ ਦੇ ਨਾਲ ਨਾਲ ਦੇਸ਼ ਨੂੰ ਪਿਆਰ ਕਰਨ ਵਾਲਿਆ ਨੇ ਇਸ ਹਮਲੇ ਦੀ ਨਿੰਦਾ ਕਰਦਿਆਂ ਇਸ ਨੂੰ ਕਾਇਰਤਾ ਦਾ ਸਬੂਤ ਦੱਸਿਆ ਅਤੇ ਅਜਿਹੇ ਦੇਸ਼ ਵਿਰੋਧੀ ਤਾਕਤਾਂ ਨੂੰ ਠੱਲ ਪਾਉਣ ਅਤੇ ਸ਼ਹੀਦ ਹੋਣ ਵਾਲਿਆ ਦੇ ਪਰਿਵਾਰਾਂ ਨੂੰ ਢੁਕਵਾਂ ਮੁਆਵਜ਼ਾ ਦੇਣ ਦੀ ਸਰਕਾਰ ਤੋਂ ਮੰਗ ਕੀਤੀ ਹੈ ਇਸ ਕਰਕੇ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਜਿਥੇ ਇਸ ਕਾਇਰਤਾ ਵਾਲੇ ਹਮਲੇ ਦੀ ਜੋਰਦਾਰ ਸ਼ਬਦਾਂ ਵਿੱਚ ਨਿੰਦਾ ਕਰਦੀ ਹੈ,ਉਥੇ ਮੰਗ ਕਰਦੀ ਹੈ ਕਿ ਇਹਨਾਂ ਦੇਸ ਵਿਰੋਧੀ ਤਾਕਤਾਂ ਨੂੰ ਠੱਲ ਪਾਉਣ ਲਈ ਕੋਈ ਸਖਤ ਕਦਮ ਚੁੱਕਣ ਦੀ ਲੋੜ ਤੇ ਜੋਰ ਦਿੱਤਾ ਜਾਵੇ। ਨਾਲ ਨਾਲ ਸ਼ਹੀਦ ਹੋਣ ਵਾਲੇ ਪਰਿਵਾਰਾਂ ਨੂੰ ਇੱਕ ਇੱਕ ਕਰੋੜ ਦਾ ਮੁਆਵਜਾ ਅਤੇ ਪਰਿਵਾਰ ਦੇ ਇਕ ਜੀਅ ਨੂੰ ਸਰਕਾਰੀ ਨੌਕਰੀ ਦੇਣ ਦੀ ਲੋੜ ਤੇ ਜੋਰ ਦੇਵੇ,ਇਹਨਾਂ ਸਬਦਾਂ ਦਾ ਪ੍ਰਗਟਾਵਾ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ ਨੇ ਕਠੂਆਂ ਜੰਮੂ ਕਸਮੀਰ ਵਿਖੇ ਅੱਤਵਾਦੀ ਹਮਲੇ ਦੌਰਾਨ ਸਹੀਦ ਹੋਏ ਪੰਜ ਜਵਾਨਾਂ ਵਾਲੀ ਘਟਨਾ ਦੀ ਜੋਰਦਾਰ ਸ਼ਬਦਾਂ ਵਿੱਚ ਨਿੰਦਾ,ਇਹਨਾ ਵਿਰੁੱਧ ਸਖਤ ਕਾਰਵਾਈ ਦੇ ਨਾਲ ਨਾਲ ਸਹੀਦ ਹੋਣ ਵਾਲੇ ਨੌਜਵਾਨਾਂ ਨੂੰ ਇੱਕ ਇੱਕ ਕਰੋੜ ਦਾ ਮੁਆਵਜ਼ਾ ਅਤੇ ਪਰਿਵਾਰ ਦੇ ਇਕ ਜੀਅ ਨੂੰ ਸਰਕਾਰੀ ਨੌਕਰੀ ਦੇਣ ਦੀ ਮੰਗ ਕਰਦਿਆਂ ਇਕ ਲਿਖਤੀ ਪ੍ਰੈਸ ਬਿਆਨ ਰਾਹੀਂ ਕੀਤਾ, ਉਹਨਾਂ ਭਾਈ ਖਾਲਸਾ ਨੇ ਕਿਹਾ ਸਰਹੱਦਾਂ ਤੇ ਡਿਊਟੀ ਨਿਭਾਉਣ ਵਾਲੇ ਨੌਜਵਾਨਾਂ ਦੀਆਂ ਰੋਜ ਰੋਜ ਸਹੀਦ ਹੋਣ ਵਾਲੀਆਂ ਮੰਦਭਾਗੀ ਖਬਰਾਂ ਨੇ ਲੋਕਾਂ ਨੂੰ ਗਹਿਰੀ ਚਿੰਤਾ ਵਿੱਚ ਪਾਇਆ ਹੋਇਆ ਹੈ ਅਤੇ ਇਹਨਾ ਹਮਲਿਆਂ ਵਿੱਚ ਜਾਇਦਾ ਤਰ ਪੰਜਾਬ ਦੇ ਹੀਂ ਨੌਜਵਾਨ ਸਹੀਦ ਹੋ ਰਹੇ ਹਨ, ਭਾਈ ਖਾਲਸਾ ਨੇ ਕਿਹਾ ਦੇਸ਼ ਦੀ ਸਰਕਾਰ ਨੂੰ ਅਜਿਹੇ ਹਮਲਿਆਂ ਨੂੰ ਰੋਕਣ ਲਈ ਸਖਤ ਕਦਮ ਚੁੱਕਣੇ ਚਾਹੀਦੇ ਹਨ ਤਾਂ ਕਿ ਨਿੱਤ ਦਿਨ ਇਨ੍ਹਾਂ ਹਮਲਿਆਂ ਵਿੱਚ ਸਹੀਦ ਹੋਣ ਵਾਲੇ ਨੌਜਵਾਨਾਂ ਨੂੰ ਦੇਸ਼ ਦੀ ਸੇਵਾ ਖਾਤਿਰ ਬਚਾਇਆ ਜਾ ਸਕੇ । ਭਾਈ ਖਾਲਸਾ ਨੇ ਸ਼ਪਸ਼ਟ ਕੀਤਾ ਦੇਸ਼ ਦੇ ਮਾਨਯੋਗ ਰਾਸ਼ਟਰਪਤੀ ਦਰੋਪਤੀ ਮੁਰਮੂ ਨੇ ਵੀ ਇਨ੍ਹਾਂ ਹਮਲਿਆਂ ਦੀ ਨਿੰਦਾ ਅਤੇ ਇਸ ਨੂੰ ਕਾਇਰਤਾ ਦਾ ਸਬੂਤ ਦੱਸਣ ਦੇ ਨਾਲ ਨਾਲ ਇਨ੍ਹਾਂ ਹਮਲਿਆਂ ਸਬੰਧੀ ਗਹਿਰੀ ਚਿੰਤਾ ਪ੍ਰਗਟਾਈ ਹੈ ਜੋ ਸਮੇਂ ਦੀ ਲੋੜ ਵਾਲਾ ਵਧੀਆ ਉਪਰਾਲਾ ਹੈ, ਭਾਈ ਖਾਲਸਾ ਨੇ ਕਿਹਾ ਇਸ ਕਰਕੇ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਜਿਥੇ ਇਸ ਘਟਨਾ ਦੀ ਜੋਰਦਾਰ ਸ਼ਬਦਾਂ ਵਿੱਚ ਨਿੰਦਾ ਕਰਦੀ ਹੈ ,ਉਥੇ ਸਰਕਾਰ ਤੋਂ ਮੰਗ ਕਰਦੀ ਹੈ ਕਿ ਇਨ੍ਹਾਂ ਦੇਸ਼ ਵਿਰੋਧੀ ਗਤੀਵਿਧੀਆਂ ਨੂੰ ਠਲ ਪਾਉਣ ਲਈ ਕੋਈ ਸਖਤ ਕਦਮ ਚੁੱਕਣ ਦੀ ਲੋੜ ਤੇ ਜੋਰ ਦਿਤਾ ਜਾਵੇ ਅਤੇ ਸਹੀਦ ਹੋਣ ਵਾਲੇ ਨੌਜਵਾਨਾਂ ਨੂੰ ਇਕ ਇਕ ਕਰੋੜ ਦਾ ਮੁਆਵਜਾ ਅਤੇ ਪਰਵਾਰ ਦੇ ਇਕ ਜੀਅ ਨੂੰ ਸਰਕਾਰੀ ਨੌਕਰੀ ਦੇਣ ਦੀ ਮੰਗ ਕਰਦੀ ਹੈ, ਇਸ ਮੌਕੇ ਤੇ ਭਾਈ ਵਿਰਸਾ ਸਿੰਘ ਖਾਲਸਾ ਪ੍ਰਧਾਨ ਏ ਆਈ ਐਸ ਐਸ ਐਫ ਖਾਲਸਾ ਨਾਲ ਸੀਨੀਅਰ ਆਗੂ ਤੇ ਮੁੱਖ ਬੁਲਾਰੇ ਭਾਈ ਅਵਤਾਰ ਸਿੰਘ ਅੰਮ੍ਰਿਤਸਰ,ਭਾਈ ਜੋਗਿੰਦਰ ਸਿੰਘ ਤੇ ਭਾਈ ਜਗਤਾਰ ਸਿੰਘ ਫਿਰੋਜ਼ਪੁਰ ਭਾਈ ਦਿਲਬਾਗ ਸਿੰਘ ਬਾਗੀ ਗੁਰਦਾਸ ਪੁਰ , ਭਾਈ ਬਲਵਿੰਦਰ ਸਿੰਘ ਖਡੂਰ ਸਾਹਿਬ,ਭਾਈ ਸੁਖਦੇਵ ਸਿੰਘ ਫੌਜੀ ਜਗਰਾਵਾ,ਸਿੱਦਾ ਸਿੰਘ ਨਹਿਗ ਪਿਰਥੀ ਸਿੰਘ ਧਾਰੀਵਾਲ ਆਦਿ ਆਗੂ ਹਾਜਰ ਸਨ ।।