ਗੁਰਦਾਸਪੁਰ, 12 ਜੁਲਾਈ (ਸਰਬਜੀਤ ਸਿੰਘ)— ਨਸ਼ਿਆਂ ਤੋਂ ਮੁਕਤ ਕਰਵਾ ਨੌਜਵਾਨਾਂ ਨੂੰ ਅੰਮ੍ਰਿਤ ਛਕਾਉਣ ਦੀਆਂ ਵਹੀਰਾਂ ਕੱਢਣ ਵਾਲੇ ਅੰਮ੍ਰਿਤਪਾਲ ਸਿੰਘ ਐਮਪੀ ਦੇ ਭਰਾ ਦਾ ਨਸ਼ੀਲੇ ਪਦਾਰਥਾਂ ਨਾਲ ਫਿਲੌਰ ਤੋਂ ਫੜੇ ਜਾਣਾ ਬਹੁਤ ਹੀ ਗੁਝਲਦਾਰ ਮਸਲਾ ਬਣ ਗਿਆ ਹੈ ਅਤੇ ਲੋਕਾਂ ਦੀਆਂ ਉਮੀਦਾਂ ਤੇ ਉਸ ਵਕਤ ਪਾਣੀ ਫਿਰ ਗਿਆ ਹੈ ਜਦੋਂ ਪੁਲਸ ਨੇ ਦਾਅਵਾ ਕੀਤਾ ਕਿ ਫੜੇ ਵਿਆਕਤੀਆਂ ਚਾਰ ਗ੍ਰਾਮ ਨਸ਼ੀਲਾ ਪਦਾਰਥ ਤੇ ਹੋਰ ਸਮਾਨ ਮਿਲਿਆ ਹੈ, ਜਿੰਨਾ ਨੇ ਅੰਮ੍ਰਿਤਪਾਲ ਸਿੰਘ ਨੂੰ ਵੋਟਾਂ ਪਾਈਆਂ ਸਨ, ਕਿ ਉਨ੍ਹਾਂ ਦੇ ਪੁੱਤਰਾਂ ਨੂੰ ਨਸ਼ਿਆਂ ਤੋਂ ਛੁਟਕਾਰਾ ਮਿਲ ਜਾਵੇਗਾ, ਆਖਿਰ ਉਸ ਦੇ ਹੀ ਭਰਾ ਹਰਪ੍ਰੀਤ ਸਿੰਘ ਦਾ ਨਸ਼ੀਲੇ ਪਦਾਰਥਾਂ ਨਾਲ ਫੜੇ ਜਾਣਾ ਕਈ ਸਵਾਲ ਪੈਦਾ ਕਰਦਾ ਹੈ ਭਾਵੇਂ ਕਿ ਅੰਮ੍ਰਿਤ ਪਾਲ ਸਿੰਘ ਦਾ ਪਰਿਵਾਰ ਇਸ ਨੂੰ ਸਾਜਿਸ਼ ਦੱਸ ਰਿਹਾ ਹੈ ਜਦੋਂ ਕਿ ਜ਼ਿਲ੍ਹਾ ਉੱਚ ਪੁਲਿਸ ਅਧਿਕਾਰੀ ਅੰਕੁਰ ਗੁਪਤਾ ਐਸ ਐਸ ਪੀ ਜਲੰਧਰ ਦਿਹਾਤੀ ਨੇ ਪ੍ਰੈਸ ਕਾਨਫਰੰਸ ਰਾਹੀਂ ਸਪਸ਼ਟ ਕਰ ਦਿੱਤਾ ਹੈ ਕਿ ਨੈਸ਼ਨਲ ਹਾਈਵੇ ਅੰਮ੍ਰਿਤਸਰ ਵਾਲੀ ਸਾਈਡ ਤੇ ਫਿਲੌਰ ਵਿਖੇ ਇਹ ਗੱਡੀ ਖੜ੍ਹੀ ਸੀ ਜਿਸ’ਚ ਹਰਪ੍ਰੀਤ ਸਿੰਘ ਭਰਾ ਅੰਮ੍ਰਿਤ ਪਾਲ ਤੇ ਲਵਪ੍ਰੀਤ ਸਿੰਘ ਨੂੰ ਗ੍ਰਿਫਤਾਰ ਕੀਤਾ ਗਿਆ, ਗੱਡੀ ਦੀ ਤਲਾਸ਼ੀ ਲੈਣ ਤੇ ਚਾਰ ਗ੍ਰਾਮ ਨਸ਼ੀਲਾ ਪਦਾਰਥ ਬਰਾਮਦ ਹੋਇਆ ਜੋ ਲੁਧਿਆਣਾ ਦੇ ਨਸ਼ਾ ਤਸਕਰ ਤੋਂ 10000 ਰੁਪਏ ਵਿੱਚ ਲਿਆਂਦਾ ਗਿਆ ਸੀ ਪੁਲਿਸ ਨੇ ਉਸ ਨਸ਼ਾ ਤਸਕਰ ਨੂੰ ਫ਼ੜ ਲਿਆ ਹੈ ਅਤੇ ਪੁੱਛ ਗਿੱਛ ਦੌਰਾਨ ਫੜੇ ਗਏ ਅੰਮ੍ਰਿਤ ਪਾਲ ਸਿੰਘ ਦੇ ਭਰਾ ਹਰਪ੍ਰੀਤ ਸਿੰਘ ਜੱਲੂਪੁਰ ਖੈੜਾ ਤੇ ਲਵਪ੍ਰੀਤ ਸਿੰਘ ਦਾ ਮੈਡੀਕਲ ਕਰਵਾਉਣ ਤੇ ਇਨ੍ਹਾਂ ਦਾ ਡੋਪ ਟੈਸਟ ਪੁਲਿਸ ਮੁਤਾਬਕ ਪੋਜੇਟਿਵ ਪਾਇਆ ਗਿਆ, ਕਾਂਗਰਸ ਦੇ ਖਡੂਰ ਸਾਹਿਬ ਤੋਂ ਲੋਕ ਸਭਾ ਚੋਣਾਂ ਵਿੱਚ ਹਾਰੇ ਕੁਲਬੀਰ ਸਿੰਘ ਜ਼ੀਰਾ ਨੇ ਕਿਹਾ ਬਹੁਤ ਦੁੱਖ ਹੋਇਆ ਕਿ ਬਾਣੇ ਪਾ ਕੇ ਅਜਿਹੇ ਨਸ਼ਿਆਂ ਦਾ ਸੇਵਨ ਕਰਨਾ ਬਾਣੇ ਨੂੰ ਬਦਨਾਮ ਕਰਨ ਦੇ ਬਰਾਬਰ ਹੈ, ਜ਼ੀਰਾ ਨੇ ਕਿਹਾ ਇਨ੍ਹਾਂ ਦਾ ਕਿਸੇ ਮੈਜਿਸਟਰੇਟ ਦੀ ਨਿਗਰਾਨੀ ਹੇਠ ਡੋਪ ਟੈਸਟ ਹੋਣਾ ਚਾਹੀਦਾ ਹੈ ਤਾਂ ਕਿ ਲੋਕਾਂ ਸਾਹਮਣੇ ਸੱਚ ਲਿਆਂਦਾ ਜਾ ਸਕੇ ਜ਼ੀਰਾ ਕਹਿੰਦਾ ਮੈਂ ਤਾਂ ਚੋਣਾਂ ਵਿੱਚ ਪਹਿਲਾਂ ਹੀ ਮੰਗ ਕਰ ਚੁੱਕਾ ਹਾਂ ਕਿ ਅੰਮ੍ਰਿਤਪਾਲ ਦੇ ਭਰਾ ਦਾ ਡੋਪ ਟੈਸਟ ਹੋਣਾ ਚਾਹੀਦਾ ਹੈ ਅਤੇ ਹੁਣ ਤਾਂ ਹਾਲਾਤ ਹੀ ਬਣ ਗਏ ਹਨ, ਅੰਮ੍ਰਿਤਪਾਲ ਸਿੰਘ ਦੇ ਪਿਤਾ ਨੇ ਇਸ ਮਾਮਲੇ’ਚ ਕਿਹਾ ਸਾਨੂੰ ਬਦਨਾਮ ਕਰਨ ਦੀ ਚਾਲ ਤੇ ਪੁਲਿਸ ਸਾਜਿਸ਼ ਦਾ ਹਿੱਸਾ ਹੈ,ਪਰ ਫਿਲੌਰ ਪੁਲਿਸ ਨੇ ਇਸ ਮਾਮਲੇ ਵਿੱਚ ਇਨ੍ਹਾਂ ਦੋਹਾਂ ਵਿਅਕਤੀਆਂ ਤੇ ਪਰਚਾ ਦਰਜ਼ ਕਰ ਲਿਆ ਹੈ ਇਸ ਕਰਕੇ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਨੇ ਇਸ ਘਟਨਾ ਤੇ ਗਹਿਰੀ ਚਿੰਤਾ ਜ਼ਾਹਰ ਕਰਦਿਆਂ ਇਸ ਘਟਨਾ ਦੀ ਪੂਰੀ ਤਰ੍ਹਾਂ ਜਾਂਚ ਕਰਨ ਦੀ ਮੰਗ ਕੀਤੀ ਹੈ ਤਾਂ ਕਿ ਲੋਕਾਂ ਸਾਹਮਣੇ ਸੱਚ ਲਿਆਂਦਾ ਜਾ ਸਕੇ । ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ ਨੇ ਘਟਨਾ ਤੇ ਚਿੰਤਾ ਤੇ ਇਸ ਦੀ ਉੱਚ ਪੱਧਰੀ ਜਾਂਚ ਕਰਕੇ ਲੋਕਾਂ ਸਾਹਮਣੇ ਸੱਚ ਲਿਆਉਣ ਦੀ ਮੰਗ ਕਰਦਿਆਂ ਇਕ ਲਿਖਤੀ ਪ੍ਰੈਸ ਬਿਆਨ ਰਾਹੀਂ ਕੀਤਾ, ਭਾਈ ਖਾਲਸਾ ਕਿਹਾ ਇਸ ਸਬੰਧੀ ਬਠਿੰਡਾ ਤੋਂ ਐਮ ਪੀ ਬੀਬੀ ਹਰਸਿਮਰਤ ਕੌਰ ਬਾਦਲ ਨੇ ਸਪਸ਼ਟ ਕੀਤਾ ਇਸ ਘਟਨਾ ਨੇ ਸਾਬਤ ਕਰ ਦਿੱਤਾ ਹੈ ਕਿ ਨਸ਼ੀਲੇ ਪਦਾਰਥਾਂ ਦਾ ਵਪਾਰ ਸੂਬੇ ਵਿਚ ਲਗਾਤਾਰ ਜਾਰੀ ਹੈ, ਭਾਈ ਖਾਲਸਾ ਨੇ ਦੱਸਿਆ ਇਸ ਘਟਨਾ ਸਬੰਧੀ ਅੰਮ੍ਰਿਤ ਪਾਲ ਸਿੰਘ ਦੇ ਪਿਤਾ ਨੇ ਪ੍ਰਵਾਰ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਦੱਸਿਆ ਅਤੇ ਡੋਪ ਟੈਸਟਾਂ ਦੇ ਪੋਜੇਟਿਵ ਸਬੰਧੀ ਵੀ ਸਵਾਲ ਚੁੱਕੇ ਅਤੇ ਕਿਹਾ ਇਹ ਵੀ ਪੁਲਿਸ ਕਰਵਾ ਸਕਦੀ ਹੈਂ ਭਾਈ ਖਾਲਸਾ ਨੇ ਕਿਹਾ ਇਹ ਤਾਂ ਹੁਣ ਸਾਰੀ ਪੁੱਛ ਗਿੱਛ ਤੋਂ ਬਾਅਦ ਹੀ ਪਤਾ ਲੱਗੇਗਾ ਕਿ ਅਸਲ ਸਚਾਈ ਕੀ ਹੈ ਪਰ ਅੰਮ੍ਰਿਤ ਪਾਲ ਸਿੰਘ ਨੂੰ ਭਾਰੀ ਵੋਟਾਂ ਪਾ ਕੇ ਜਿੱਤ ਦਿਵਾਉਣ ਵਾਲਿਆਂ ਵੋਟਰਾਂ ਨੂੰ ਇਸ ਸਬੰਧੀ ਕਾਫ਼ੀ ਨਿਰਾਸ਼ਤਾ ਤੇ ਦੁਖ ਲੱਗਾ ਹੈ ਇਸ ਕਰਕੇ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਜਿਥੇ ਇਸ ਘਟਨਾ ਦੀ ਪੂਰੀ ਤਰ੍ਹਾਂ ਪੜਤਾਲ ਕਰਕੇ ਲੋਕਾਂ ਸਾਹਮਣੇ ਸਚਾਈ ਲਿਆਉਣ ਦੀ ਮੰਗ ਕਰਦੀ ਹੈ ਉਥੇ ਮੰਗ ਕਰਦੀ ਹੈ ਕਿ ਫੜੇ ਗਏ ਨੌਜਵਾਨਾਂ ਨਾਲ ਬੇਇਨਸਾਫ਼ੀ ਨਾ ਕੀਤੀ ਜਾਵੇ ਤੇ ਸੱਚ ਸਾਹਮਣੇ ਲਿਆਉਣ ਦੀ ਲੋੜ ਤੇ ਜ਼ੋਰ ਦਿੱਤਾ ਜਾਵੇ। ਇਸ ਮੌਕੇ ਤੇ ਭਾਈ ਵਿਰਸਾ ਸਿੰਘ ਖਾਲਸਾ ਪ੍ਰਧਾਨ ਏ ਆਈ ਐਸ ਐਸ ਐਫ ਖਾਲਸਾ ਨਾਲ ਸੀਨੀਅਰ ਆਗੂ ਤੇ ਮੁੱਖ ਬੁਲਾਰੇ ਭਾਈ ਅਵਤਾਰ ਸਿੰਘ ਅੰਮ੍ਰਿਤਸਰ ਭਾਈ ਦਿਲਬਾਗ ਸਿੰਘ ਬਾਗੀ ਗੁਰਦਾਸਪੁਰ ਭਾਈ ਜੋਗਿੰਦਰ ਸਿੰਘ ਅਤੇ ਭਾਈ ਜਗਤਾਰ ਸਿੰਘ ਫਿਰੋਜ਼ਪੁਰ ਭਾਈ ਲਖਵਿੰਦਰ ਸਿੰਘ ਰਾਜਿਸਥਾਨ ਭਾਈ ਸਿੰਦਾ ਸਿੰਘ ਨਿਹੰਗ ਅਤੇ ਪਿਰਥੀ ਸਿੰਘ ਧਾਲੀਵਾਲ ਧਰਮਕੋਟ ਭਾਈ ਮਨਜਿੰਦਰ ਸਿੰਘ ਅਤੇ ਭਾਈ ਰਛਪਾਲ ਸਿੰਘ ਕਮਾਲਕੇ ਭਾਈ ਜਗਜੀਤ ਸਿੰਘ ਸੈਦੇਸਾਹ ਵਾਲਾ ਭਾਈ ਬਲਕਾਰ ਸਿੰਘ ਦਾਰੇਵਾਲ ਜਲੰਧਰ ਭਾਈ ਸੁਖਦੇਵ ਸਿੰਘ ਫੌਜੀ ਜਗਰਾਵਾਂ ਭਾਈ ਬਲਵਿੰਦਰ ਸਿੰਘ ਖਡੂਰ ਸਾਹਿਬ ਆਦਿ ਆਗੂ ਹਾਜਰ ਸਨ।


