ਗੁਰਦਾਸਪੁਰ, 14 ਜੁਲਾਈ ( ਸਰਬਜੀਤ ਸਿੰਘ)– ਕਿਸਾਨ ਜਥੇਬੰਦੀਆਂ ਐਮ ਐਸ ਪੀ ਲਈ ਕਾਨੂੰਨੀ ਗਾਰੰਟੀ ਅਤੇ ਹੋਰ ਕਿਸਾਨੀ ਮੰਗਾਂ ਨੂੰ ਲੈ ਕੇ ਕੇਂਦਰ ਦੀ ਭਾਜਪਾ ਸਰਕਾਰ ਵਿਰੁੱਧ ਦਿੱਲੀ ਵਿਖੇ ਸ਼ਾਂਤਮਈ ਧਰਨਾ ਦੇਣਾ ਚਾਹੁੰਦੇ ਸਨ, ਪਰ ਹਰਿਆਣਾ ਸਰਕਾਰ ਨੇ ਕਿਸਾਨੀ ਮੋਰਚੇ ਦੇ ਆਗੂਆਂ ਨੂੰ ਸ਼ੰਭੂ ਬਾਰਡਰ ਤੇ ਖਨੌਰੀ ਬਾਰਡਰ ਤੇ ਜਿਥੇ ਵੱਡੀਆਂ ਵੱਡੀਆਂ ਰੋਕਾਂ ਲਾ ਕੇ ਨੈਸ਼ਨਲ ਹਾਈਵੇ ਨੂੰ ਬੰਦ ਕਰ ਦਿੱਤਾ ਗਿਆ ਸੀ, ਜਿਸ ਦੇ ਸਿੱਟੇ ਵਜੋਂ ਕਿਸਾਨ ਸੰਘਰਸ਼ੀਆ ਨੂੰ ਇਹਨਾਂ ਪੰਜਾਬ ਹਰਿਆਣਾ ਬਾਰਡਰਾਂ ਤੇ ਬੈਠ ਕੇ ਆਪਣਾ ਪ੍ਰਦਰਸ਼ਨ ਜਾਰੀ ਰੱਖਣ ਲਈ ਮਜਬੂਰ ਹੋਣਾ ਪਿਆ,ਪਰ ਆਮ ਸਥਾਨਕ ਲੋਕਾਂ ਵੱਲੋਂ ਬਾਰਡਰ ਰਸਤਾ ਖੋਲ੍ਹਣ ਲਈ ਹਾਈਕੋਰਟ ਤੇ ਸੁਪਰੀਮ ਕੋਰਟ ਦਾ ਦਰਵਾਜ਼ਾ ਖੜਕਾਇਆ, ਅਤੇ ਹੁਣ ਲੋਕਾਂ ਦੀ ਮੰਗ ਅਨੁਸਾਰ ਹਰਿਆਣਾ ਸਰਕਾਰ ਨੂੰ ਇੱਕ ਹਫਤੇ ਅੰਦਰ ਬਾਰਡਰ ਨੂੰ ਖੋਲ੍ਹਣ ਲਈ ਸੁਪਰੀਮ ਨੇ ਸਖ਼ਤ ਹੁਕਮ ਜਾਰੀ ਕਰ ਦਿੱਤੇ ਹਨ, ਉੱਧਰ ਕਿਸਾਨਾਂ ਵੱਲੋਂ ਵੀ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ ਕਿ ਰਸਤਾ ਖੁੱਲਣ ਤੋਂ ਬਾਅਦ ਦਿੱਲੀ ਕੂਚ ਕਰਨਾ ਜਾ ਨਹੀਂ?ਇਹ ਤਾਂ ਸਮੇਂ ਦੀ ਕੁੱਖ ਵਿੱਚ ਹੈ ਕਿ ਕਿਸਾਨ ਬਾਰਡਰ ਖੋਲ੍ਹਣ ਤੋਂ ਬਾਅਦ ਦਿੱਲੀ ਨੂੰ ਕੂਚ ਕਰਦੇ ਹਨ ਜਾ ਫਿਰ ਕੋਈ ਹੋਰ ਰਣਨੀਤੀ ਤੈਅ ਕਰਨਗੇ ਪਰ ਸੁਪਰੀਮ ਕੋਰਟ ਦੇ ਇਸ ਫ਼ੈਸਲੇ ਨਾਲ ਕਿਸਾਨ ਸੰਘਰਸ਼ੀ ਪੂਰੀ ਤਰ੍ਹਾਂ ਬਾਗੋਬਾਗ ਹਨ ਅਤੇ ਸੁਪਰੀਮ ਕੋਰਟ ਦਾ ਧੰਨਵਾਦ ਕਰ ਰਹੇ ਹਨ। ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ ਨੇ ਸੁਪਰੀਮ ਕੋਰਟ ਵੱਲੋਂ ਸ਼ੰਭੂ ਬਾਰਡਰ ਖੋਲ੍ਹਣ ਲਈ ਹਰਿਆਣਾ ਸਰਕਾਰ ਨੂੰ ਦਿਤੇ ਹੁਕਮਾਂ ਦੀ ਸ਼ਲਾਘਾ ਅਤੇ ਇਸ ਨੂੰ ਸਮੇਂ ਦੀ ਲੋੜ ਵਾਲਾਂ ਸ਼ਲਾਘਾਯੋਗ ਫ਼ੈਸਲਾ ਦੱਸਦਿਆਂ ਇੱਕ ਲਿਖਤੀ ਪ੍ਰੈਸ ਬਿਆਨ ਰਾਹੀਂ ਕੀਤਾ ।
ਭਾਈ ਖਾਲਸਾ ਨੇ ਸਪੱਸ਼ਟ ਕੀਤਾ ਭਾਵੇਂ ਕਿ ਹਰਿਆਣਾ ਸਰਕਾਰ ਵੱਲੋਂ ਕਿਸਾਨਾਂ ਨੂੰ ਦਿੱਲੀ ਜਾਣ ਤੋਂ ਰੋਕਣ ਲਈ ਵੱਡੀਆਂ ਵੱਡੀਆਂ ਤੋਪਾਂ ਅੱਥਰੂ ਗੈਸ ਤੇ ਸੁਰੱਖਿਆ ਬਲਾਂ ਵੱਲੋਂ ਕਿਸਾਨਾਂ ਤੇ ਡਾਂਗਾਂ ਨਾਲ ਲਾਠੀਚਾਰਜ ਕੀਤਾ ਗਿਆ ਅਤੇ ਇਸ ਦੌਰਾਨ ਸ਼ੁਭ ਕਰਨ ਸਿੰਘ ਦੀ ਮੌਤ ਤੇ ਅਨੇਕਾਂ ਕਿਸਾਨਾਂ ਨੂੰ ਫੱਟੜ ਤੇ ਲਾ ਪਤਾ ਕਰ ਦਿੱਤਾ ਗਿਆ ਸੀ ਅਤੇ ਕਿਸਾਨਾਂ ਨੂੰ ਮਜਬੂਰੀ ਬੱਸ ਹਰਿਆਣਾ ਦੇ ਸ਼ੰਭੂ ਬਾਰਡਰ ਤੇ ਖਨੌਰੀ ਬਾਰਡਰ ਤੇ ਬੈਠ ਕੇ ਧਰਨਾ ਜਾਰੀ ਰੱਖਣਾ ਪਿਆ ਸੀ, ਭਾਈ ਖਾਲਸਾ ਨੇ ਦੱਸਿਆ ਸਥਾਨਕ ਲੋਕਾਂ ਤੇ ਹੋਰਾ ਵੱਲੋਂ ਹਾਈਕੋਰਟ ਤੇ ਸੁਪਰੀਮ ਕੋਰਟ ਵਿੱਚ ਰਿਟਾ ਪਾ ਕੇ ਬਾਰਡਰ ਖੁਲਵਾਉਣ ਲਈ ਮੰਗ ਕੀਤੀ ਗਈ ਸੀ, ਜਿਸ ਤੇ ਸੁਣਵਾਈ ਕਰਦਿਆਂ ਹੁਣ ਮਾਨਯੋਗ ਉੱਚ ਅਦਾਲਤ ਸੁਪਰੀਮ ਕੋਰਟ ਨੇ ਹਰਿਆਣਾ ਸਰਕਾਰ ਨੂੰ ਇੱਕ ਹਫਤੇ’ਚ ਸ਼ੰਬੂ ਬਾਰਡਰ ਖੋਲ੍ਹਣ ਲਈ ਹੁਕਮ ਜਾਰੀ ਕੀਤੇ ਹਨ ,ਭਾਈ ਖਾਲਸਾ ਨੇ ਕਿਹਾ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਜਿਥੇ ਸੁਪਰੀਮ ਕੋਰਟ ਦੇ ਇਸ ਮਹਾਨ ਇਤਿਹਾਸਕ ਫੈਸਲਾ ਦੀ ਸ਼ਲਾਘਾ ਕਰਦੀ ਹੈ ਉਥੇ ਸਰਕਾਰ ਤੋਂ ਮੰਗ ਕਰਦੀ ਹੈ ਕਿ ਕਿਸਾਨਾਂ ਨੂੰ ਆਪਣੀਆਂ ਮੰਗਾਂ ਸਬੰਧੀ ਕੇਂਦਰ ਸਰਕਾਰ ਵਿਰੁੱਧ ਸਾਂਤਮਈ ਪ੍ਰਦਰਸ਼ਨ ਕਰਨ ਲਈ ਦਿੱਲੀ ਜਾਣ ਤੋਂ ਰੋਕਿਆ ਨਾ ਜਾਵੇ ਕਿਉਂਕਿ ਇਹ ਪ੍ਰਦਰਸ਼ਨ ਕਰਨਾ ਕਿਸਾਨਾਂ ਦਾ ਸੰਵਿਧਾਨਕ ਹੱਕ ਹੈ ,ਉਥੇ ਵੱਖ ਵੱਖ ਬਾਰਡਰਾਂ ਤੇ ਮੀਟਿੰਗ ਕਰ ਰਹੇ ਕਿਸਾਨ ਸੰਘਰਸ਼ੀਆ ਨੂੰ ਬੇਨਤੀ ਕਰਦੀ ਹੈ ਕਿ ਦਿੱਲੀ ਕੂਚ ਕਰਨ ਸਮੇਂ ਸ਼ਾਂਤਮਈ ਢੰਗ ਨਾਲ ਆਪਣਾ ਸੰਘਰਸ਼ ਜਾਰੀ ਰੱਖਿਆ ਜਾਵੇ ਅਤੇ ਕਿਸੇ ਟਕਰਾਅ ਵਿੱਚ ਨਾ ਪਿਆ ਜਾਵੇ ਕਿਉਂਕਿ ਹਰਿਆਣਾ ਸਰਕਾਰ ਕਿਸਾਨਾਂ ਨੂੰ ਰੋਕਣ ਦਾ ਯਤਨ ਵੀ ਕਰ ਸਕਦੀ ਹੈ,ਭਾਈ ਖਾਲਸਾ ਨੇ ਕਿਹਾ ਇਹ ਤਾਂ ਸਮੇਂ ਦੀ ਕੁੱਖ ਵਿੱਚ ਹੈ ਕਿ ਬਾਰਡਰ ਖੋਲ੍ਹਣ ਤੋਂ ਬਾਅਦ ਕਿਸਾਨ ਸੰਘਰਸ਼ੀ ਕੀ ਰਣਨੀਤੀ ਤਿਆਰ ਕਰਨਗੇ, ਪਰ ਸੁਪਰੀਮ ਕੋਰਟ ਵੱਲੋਂ ਹਰਿਆਣਾ ਸਰਕਾਰ ਨੂੰ ਬਾਰਡਰ ਖੋਲ੍ਹਣ ਲਈ ਦਿੱਤੇ ਹੁਕਮ ਸ਼ਲਾਘਾਯੋਗ ਤੇ ਸਮੇਂ ਦੀ ਲੋੜ ਵਾਲ਼ੇ ਕਹੇਂ ਜਾ ਸਕਦੇ ਹਨ ਅਤੇ ਸਾਡੀ ਜਥੇਬੰਦੀ ਏ ਆਈ ਐਸ ਐਸ ਐਫ ਖਾਲਸਾ ਇਸ ਫੈਸਲੇ ਦਾ ਸਵਾਗਤ ਕਰਦੀ ਹੈ । ਇਸ ਮੌਕੇ ਤੇ ਭਾਈ ਵਿਰਸਾ ਸਿੰਘ ਖਾਲਸਾ ਪ੍ਰਧਾਨ ਏ ਆਈ ਐਸ ਐਸ ਐਫ ਖਾਲਸਾ ਨਾਲ ਸੀਨੀਅਰ ਆਗੂ ਤੇ ਮੁੱਖ ਬੁਲਾਰੇ ਭਾਈ ਅਵਤਾਰ ਸਿੰਘ ਅੰਮ੍ਰਿਤਸਰ ਭਾਈ ਦਿਲਬਾਗ ਸਿੰਘ ਬਾਗੀ ਗੁਰਦਾਸਪੁਰ ਭਾਈ ਜੋਗਿੰਦਰ ਸਿੰਘ ਅਤੇ ਭਾਈ ਜਗਤਾਰ ਸਿੰਘ ਫਿਰੋਜ਼ਪੁਰ ਭਾਈ ਲਖਵਿੰਦਰ ਸਿੰਘ ਰਾਜਿਸਥਾਨ ਭਾਈ ਸਿੰਦਾ ਸਿੰਘ ਨਿਹੰਗ ਅਤੇ ਪਿਰਥੀ ਸਿੰਘ ਧਾਲੀਵਾਲ ਧਰਮਕੋਟ ਭਾਈ ਮਨਜਿੰਦਰ ਸਿੰਘ ਅਤੇ ਭਾਈ ਰਛਪਾਲ ਸਿੰਘ ਕਮਾਲਕੇ ਭਾਈ ਜਗਜੀਤ ਸਿੰਘ ਸੈਦੇਸਾਹ ਵਾਲਾ ਭਾਈ ਬਲਕਾਰ ਸਿੰਘ ਦਾਰੇਵਾਲ ਜਲੰਧਰ ਭਾਈ ਸੁਖਦੇਵ ਸਿੰਘ ਫੌਜੀ ਜਗਰਾਵਾਂ ਭਾਈ ਬਲਵਿੰਦਰ ਸਿੰਘ ਖਡੂਰ ਸਾਹਿਬ ਆਦਿ ਆਗੂ ਹਾਜਰ ਸਨ।।