ਕਪੂਰਥਲਾ, ਗੁਰਦਾਸਪੁਰ, 31 ਅਗਸਤ (ਸਰਬਜੀਤ ਸਿੰਘ)– ਬਾਬਾ ਸੁੱਖਾ ਸਿੰਘ ਬਾਬਾ ਮਹਿਤਾਬ ਸਿੰਘ ਤਰਨਾ ਦਲ ਮਿਸਲ ਦੇ ਪ੍ਰਬੰਧਕਾਂ ਸਲਾਨਾ ਜੋੜ ਮੇਲਾ 6 ਸਤੰਬਰ ਦਿਨ ਐਤਵਾਰ ਨੂੰ ਗੁਰਦੁਆਰਾ ਛਾਉਣੀ ਸਾਹਿਬ ਟੋਟਰਵਾਲ ਕਪੂਰਥਲਾ ਵਿਖੇ ਹਰ ਸਾਲ ਦੀ ਤਰ੍ਹਾਂ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ, ਅਖੰਡਪਾਠ ਸਾਹਿਬ ਰਖਵਾਏ ਜਾਣਗੇ, ਧਾਰਮਿਕ ਦੀਵਾਨ ਸਜਾਏ ਜਾਣਗੇ ਅਤੇ ਸਮਾਪਤੀ ਤੋਂ ਬਾਅਦ ਅਕਾਲ ਪੁਰਖ ਦੀਆਂ ਲਾਡਲੀਆਂ ਨਿਹੰਗ ਸਿੰਘ ਜਥੇਬੰਦੀਆਂ ਵੱਲੋਂ ਗਤਕਾਬਾਜੀ ਦੇ ਜੌਹਰ ਦਿਖਾਏ ਜਾਣਗੇ, ਸਮਾਗਮ ਵਿੱਚ ਵਿਸ਼ੇਸ਼ ਤੌਰ ਤੇ ਸੰਤ ਮਹਾਂਪੁਰਸ਼ ਬਾਬਾ ਲੀਡਰ ਸਿੰਘ ਗੁਰਸਰ ਸੈਫਲਾਬਾਦ,ਸੰਤ ਬਲਬੀਰ ਸਿੰਘ ਸੀਚੇਵਾਲ,ਸੰਤ ਬਾਬਾ ਅਮਰੀਕ ਸਿੰਘ ਖੁਖਰੈਣ ਵਾਲੇ, ਬਾਬਾ ਸਰਦੂਲ ਸਿੰਘ ਬੁਢੇ ਜੌਹਲ ਵਾਲੇ,ਸਿੰਘ ਸਾਹਿਬ ਜਥੇਦਾਰ ਬਾਬਾ ਜੋਗਾ ਸਿੰਘ ਤਰਨਾਦਲ ਬਾਬਾ ਬਕਾਲਾ, ਜਥੇਦਾਰ ਅਵਤਾਰ ਸਿੰਘ ਬਿਧੀਚੰਦੀਏ, ਜਥੇਦਾਰ ਬਾਬਾ ਸੁਖਪਾਲ ਸਿੰਘ ਮਾਲਵਾ ਤਰਨਾ ਦਲ,ਮਹੰਤ ਮਹਾਤਮਾ ਮੁਨੀ ਖੈੜੇਵਾਲੇ, ਬਾਬਾ ਹਰਜੀਤ ਸਿੰਘ ਦਮਦਮੀ ਟਕਸਾਲ, ਜਥੇਦਾਰ ਜਰਨੈਲ ਸਿੰਘ ਡੋਗਰਾਂਵਾਲ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਬੀਬੀ ਗੁਰਪ੍ਰੀਤ ਕੌਰ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ,ਤੇਜਿੰਦਰਪਾਲ ਸਿੰਘ ਟਿਮਾ ਰਾਜਸਥਾਨ,ਭਾਈ ਅਵਤਾਰ ਸਿੰਘ ਗਿੱਲ ਗੰਗਾਨਗਰ, ਜਥੇਦਾਰ ਗੁਰਦਿਆਲ ਸਿੰਘ ਮੈਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਬਾਬਾ ਗਗਨਦੀਪ ਸਿੰਘ ਗੰਗਾਨਗਰ, ਬੀਬੀ ਹਰਮੀਤ ਕੌਰ ਗੋਲੋਵਾਲਾ ਤੇ ਇਲਾਵਾ ਨਿਹੰਗ ਸਿੰਘ ਜਥੇਬੰਦੀਆਂ ਤੇ ਹਜ਼ਾਰਾਂ ਨਾਨਕ ਨਾਮ ਸੰਗਤਾਂ ਹਾਜ਼ਰੀ ਭਰਨਗੀਆ, ਸਮੂਹ ਧਾਰਮਿਕ ਬੁਲਾਰਿਆਂ ਤੇ ਸਨਮਾਨ ਯੋਗ ਹਸਤੀਆਂ ਦਾ ਮੁੱਖ ਪ੍ਰਬੰਧਕ ਜਥੇਦਾਰ ਬਾਬਾ ਬਲਬੀਰ ਸਿੰਘ ਵੱਲੋਂ ਸਨਮਾਨ ਕੀਤਾ ਜਾਵੇਗਾ ਅਤੇ ਗੁਰੂ ਕੇ ਲੰਗਰ ਅਟੁੱਟ ਵਰਤਾਏ ਜਾਣਗੇ, ਇਸ ਸਬੰਧੀ ਪ੍ਰੈਸ ਨੂੰ ਜਾਣਕਾਰੀ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖ਼ਾਲਸਾ ਨੇ ਇੱਕ ਲਿਖਤੀ ਪ੍ਰੈਸ ਬਿਆਨ ਰਾਹੀਂ ਦਿੱਤੀ, ਭਾਈ ਖਾਲਸਾ ਨੇ ਦੱਸਿਆ ਸਮਾਗਮ ਸਬੰਧੀ 4 ਸਤੰਬਰ ਸ਼ੁਕਰਵਾਰ ਨੂੰ ਅਖੰਡਪਾਠ ਸਾਹਿਬ ਅਰੰਭ ਕੀਤੇ ਜਾਣਗੇ, ਜਿਨ੍ਹਾਂ ਦੇ ਸੰਪੂਰਨ ਭੋਗ 6 ਸਤੰਬਰ ਦਿਨ ਐਤਵਾਰ ਨੂੰ ਪਾਏ ਜਾਣ ਤੋਂ ਬਾਅਦ ਧਾਰਮਿਕ ਦੀਵਾਨ ਦੀ ਅਰੰਭਤਾ ਗੁਰਦੁਆਰਾ ਸੈਫਲਾਬਾਦ ਦੇ ਹਜ਼ੂਰੀ ਕੀਰਤਨੀ ਜਥੇ ਦੇ ਗੁਰਬਾਣੀ ਕੀਰਤਨ ਨਾਲ ਅਰੰਭ ਹੋ ਜਾਵੇਗੀ, ਭਾਈ ਖਾਲਸਾ ਨੇ ਦੀਵਾਨ’ਚ ਪੰਥ ਦੇ ਮਹਾਨ ਰਾਗੀ ਢਾਡੀ ਕਵੀਸ਼ਰ ਤੇ ਪ੍ਰਚਾਰਕ ਹਾਜ਼ਰੀ ਲਵਾ ਕੇ ਆਈਂ ਸੰਗਤ ਨੂੰ ਬਾਬਾ ਸੁੱਖਾ ਸਿੰਘ,ਬਾਬਾ ਮਹਿਤਾਬ ਸਿੰਘ ਜੀ ਦੇ ਜੀਵਨ ਇਤਿਹਾਸ ਸਬੰਧੀ ਜਾਣਕਾਰੀ ਦੇਣ ਦੇ ਨਾਲ ਨਾਲ ਗੁਰ ਇਤਿਹਾਸ ਨਾਲ ਜੋੜਿਆ ਜਾਵੇਗਾ, ਮੁੱਖ ਪ੍ਰਬੰਧਕ ਜਥੇਦਾਰ ਬਾਬਾ ਬਲਬੀਰ ਸਿੰਘ ਜੀ ਨੇ ਸਮਾਗਮ ਸਬੰਧੀ ਦੱਸਿਆ ਕਿ ਜੋੜਮੇਲੇ ਦੀਆਂ ਤਿਆਰੀਆਂ ਮੁਕੰਮਲ ਹੋ ਚੁੱਕੀਆਂ ਹਨ, ਉਹਨਾਂ ਸਮੂਹ ਨਾਨਕ ਨਾਮ ਲੇਵਾ ਸਿੱਖ ਸੰਗਤਾਂ ਨੂੰ ਅਪੀਲ ਕੀਤੀ ਇਨ੍ਹਾਂ ਧਾਰਮਿਕ ਸਮਾਗਮ ‘ਚ ਪਹੁੰਚ ਕੇ ਆਪਣੇ ਜੀਵਨ ਨੂੰ ਸਫਲ ਬਣਾਉਣ ਦੀ ਲੋੜ ਤੇ ਜ਼ੋਰ ਦਿੱਤਾ ਜਾਵੇ ।


