ਮਲੇਰਕੋਟਲਾ, ਗੁਰਦਾਸਪੁਰ, 31 ਅਗਸਤ (ਸਰਬਜੀਤ ਸਿੰਘ)– ਗੁਰਦੁਆਰਾ ਸਾਹਿਬ ਸ਼ਹੀਦ ਸਿੰਘਾਂ ਯਾਦਗਾਰ ਵੱਡਾ ਘੱਲੂਘਾਰਾ ਸਾਕਾ, 5 ਫਰਵਰੀ 1762 ਈ, ਜੋਗੀ ਮਾਜਰਾ ਰੋਡ ਕੁੱਪ ਕਲਾਂ ਮਲੇਰਕੋਟਲਾ ਵਿਖੇ ਗੁਰਦੁਆਰਾ ਸਾਹਿਬ ਦੇ 27 ਵੇਂ ਨੀਹ ਪੱਥਰ ਨੂੰ ਸਮਰਪਿਤ ਇੱਕ ਬਹੁਤ ਵੱਡਾ ਗੁਰਮਤਿ ਸਮਾਗਮ ਅੱਸੂ ਸੁਦੀ ਦਸਵੀਂ ਮਿਤੀ 21 ਸਤੰਬਰ ਦਿਨ ਐਤਵਾਰ ਨੂੰ ਬਹੁਤ ਹੀ ਸ਼ਰਧਾ ਭਾਵਨਾਵਾਂ ਅਤੇ ਉਤਸ਼ਾਹ ਨਾਲ ਆਦਿ ਗੁਰੂ ਗ੍ਰੰਥ ਸਾਹਿਬ ਜੀ ਦੀ ਰਹਿਨੁਮਾਈ,ਦੇਸ਼ਾਂ ਵਿਦੇਸ਼ਾਂ ਦੀਆਂ ਸੰਗਤਾਂ ਦੇ ਸਹਿਯੋਗ ਤੋਂ ਇਲਾਵਾ ਮੁੱਖ ਪ੍ਰਬੰਧਕ ਭਾਈ ਮਨਪ੍ਰੀਤ ਸਿੰਘ ਜੀਆਂ ਦੀ ਸੁਚੱਜੀ ਤੇ ਧਾਰਮਿਕ ਬਿਰਤੀ ਵਾਲੀ ਦੇਖ ਰੇਖ ਮਨਾਇਆ ਜਾ ਰਿਹਾ ਹੈ ,ਇਸ ਤਿੰਨ ਰੋਜ਼ਾ ਗੁਰਮਤਿ ਸਮਾਗਮ’ਚ ਵਿੱਚ ਗੁਰਦੁਆਰਾ ਸਾਹਿਬ ਵਿਖੇ ਬਹੁਤ ਸਾਰੀਆਂ ਸਿਆਸੀ, ਧਾਰਮਿਕ ਤੇ ਸਮਾਜਿਕ ਹਸਤੀਆਂ ਪਹੁੰਚ ਰਹੀਆਂ,ਅਖੰਡ ਪਾਠਾਂ ਦੇ ਲੜੀਵਾਰ ਪਾਠ ਆਰੰਭ ਕਰ ਦਿੱਤੇ ਗਏ ਹਨ ਅਤੇ ਆਖਰੀ ਲੜੀ ਦੇ ਅਖੰਡਪਾਠ ਸਾਹਿਬ 19 ਸਤੰਬਰ ਨੂੰ ਅਰੰਭ ਕੀਤੇ ਜਾਣਗੇ ਜਿਨ੍ਹਾਂ ਦੇ ਭੋਗ 21ਸਤੰਬਰ ਪਾਉਣ ਤੋਂ ਉਪਰੰਤ ਗੁਰਮਤਿ ਸਮਾਗਮ ਦੀ ਆਰੰਭਤਾ ਹੋਵੇ ਗੀ, ਜਿਸ ਵਿਚ ਪੰਥ ਦੇ ਮਹਾਨ ਰਾਗੀ ਢਾਡੀ ਕਵੀਸ਼ਰ ਪ੍ਰਚਾਰਕਾਂ ਵੱਲੋਂ ਹਾਜ਼ਰੀ ਲਵਾ ਕੇ ਆਈ ਸੰਗਤ ਨੂੰ ਗੁਰ ਇਤਿਹਾਸ ਨਾਲ ਜੋੜਿਆ ਜਾਵੇਗਾ ਅਤੇ ਜਲੇਬੀਆਂ ਦੇ ਲੰਗਰ ਅਤੁੱਟ ਵਰਤਾਏ ਜਾਣਗੇ,ਇਸ ਸਬੰਧੀ ਪ੍ਰੈਸ ਨੂੰ ਜਾਣਕਾਰੀ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ ਨੇ ਇੱਕ ਲਿਖਤੀ ਬਿਆਨ ਰਾਹੀਂ ਦਿੱਤੀ, ਭਾਈ ਖਾਲਸਾ ਨੇ ਦੱਸਿਆ ਇਸ ਸਮਾਗਮ ਵਿੱਚ ਮੁੱਖ ਪ੍ਰਬੰਧਕ ਭਾਈ ਮਨਪ੍ਰੀਤ ਸਿੰਘ ਜੀ ਤੋਂ ਇਲਾਵਾ ਸੰਤ ਬਾਬਾ ਭਗਵਾਨ ਸਿੰਘ ਜੀ,ਸੰਤ ਬਾਬਾ ਜਗੀਰ ਸਿੰਘ ਫੱਤੂਵਾਲ ਵਾਲੇ ਸੰਤ ਬਾਬਾ ਰਾਮ ਸਿੰਘ ਜੀ ,ਬਾਬਾ ਜਗਰੂਪ ਸਿੰਘ ਕੱਟੂ ਵਾਲ਼ੇ ਸੰਪਰਦਾਇ ਮਸਤੂਆਣਾ ਸਾਹਿਬ,ਮਹੰਤ ਨਰਿੰਦਰ ਸਿੰਘ ਜੀ, ਭਾਈ ਭੁਪਿੰਦਰ ਸਿੰਘ ਕੁੱਪ ਕਲਾਂ, ਭਾਈ ਅਵਤਾਰ ਸਿੰਘ ਚੱਠਾ ਬਾਲੇਵਾਲ, ਭਾਈ ਦਰਸ਼ਨ ਚੀਮਾ ਜੋਗੀ ਮਾਜਰਾ, ਭਾਈ ਅਵਤਾਰ ਸਿੰਘ, ਭਾਈ ਰਣਜੀਤ ਸਿੰਘ ਰਟੌਲ, ਹੈਡਗ੍ਰੰਥੀ ਭਾਈ ਇੰਦਰਜੀਤ ਸਿੰਘ,ਸੇਬੋ ਮਸਤਾਨਾ,ਸਿਮਰਨ ਸਿੰਘ ਤੇ ਜਗਰੂਪ ਆਦਿ ਤੋਂ ਮਿਲ ਬਹੁਤ ਸਾਰੇ ਮਹਾਤਮਾ ਪਹੁੰਚ ਰਹੇ ਹਨ, ਭਾਈ ਵਿਰਸਾ ਸਿੰਘ ਖਾਲਸਾ ਨੇ ਦੱਸਿਆ ਇਸ ਅਸਥਾਨ ਦੇ ਬਾਨੀ ਸ੍ਰੀ ਮਾਨ ਸੰਤ ਮਹਾਂਪੁਰਸ਼ ਬਾਬਾ ਜੰਗ ਸਿੰਘ ਜੀ ਵੱਲੋਂ ਸਮੂਹ ਗੁਰੂ ਸਾਹਿਬਾਨਾਂ ਨਾਲ ਸਬੰਧਤ ਸਾਰੇ ਧਾਰਮਿਕ ਦਿਹਾੜੇ, ਹਰ ਮਹਿਨੇ ਦਸਵੀਂ ਤੋਂ ਇਲਾਵਾ ਹਰ ਐਤਵਾਰ ਨੂੰ 12 ਤੋਂ 2 ਵਜੇ ਤੱਕ ਸੁਖਮਨੀ ਸਾਹਿਬ ਜੀ ਦੇ ਪਾਠ ਕੀਤੇ ਜਾਂਦੇ ਹਨ ਅਤੇ ਇਸ ਸਾਰੀ ਚਲਾਈ ਗਈ ਮਰਯਾਦਾ ਪ੍ਰੰਪਰਾ ਤੇ ਮਜੌਦਾ ਮੁੱਖ ਪ੍ਰਬੰਧਕ ਭਾਈ ਮਨਪ੍ਰੀਤ ਸਿੰਘ ਜੀ ਵੱਲੋਂ ਨਿਰੰਤਰ ਪਹਿਰਾ ਦਿੱਤਾ ਜਾ ਰਿਹਾ ਹੈ, ਭਾਈ ਮਨਪ੍ਰੀਤ ਸਿੰਘ ਜੀ ਨੇ ਸੰਗਤਾਂ ਨੂੰ ਬੇਨਤੀ ਕੀਤੀ ਕਿ ਉਹ ਇਹਨਾਂ ਧਾਰਮਿਕ ਸਮਾਗਮਾਂ ਵਿੱਚ ਤਨ ਮਨ ਧਨ ਨਾਲ ਸੇਵਾ ਕਰਕੇ ਆਪਣੇ ਮਨੁੱਖੀ ਜੀਵਨ ਸਫਲ ਬਣਾਉਣ ਦੀ ਲੋੜ ਤੇ ਜ਼ੋਰ ਦੇਣ, ਇਸ ਮੌਕੇ ਗੁਰੂ ਕੇ ਲੰਗਰ ਅਟੁੱਟ ਵਰਤਾਏ ਜਾਣਗੇ ।


