ਗੁਰਦਾਸਪੁਰ, 29 ਅਗਸਤ (ਸਰਬਜੀਤ ਸਿੰਘ)– ਸਰਕਾਰੀ ਡਿਊਟੀ ਵਿੱਚ ਵਿਘਨ ਪਾਉਣ ਅਤੇ ਗਾਲੀ ਗਲੋਜ ਕਰਨ ਦੇ ਮਾਮਲੇ ਵਿੱਚ ਥਾਣਾ ਸਿਟੀ ਦੀ ਪੁਲਸ ਨੇ 4 ਦੋਸ਼ੀਆਂ ਵਿੱਚੋਂ 1 ਦੋਸ਼ੀ ਨੂੰ ਕਾਬੂ ਕਰ ਲਿਆ ਗਿਆ ਹੈ।
ਸਹਾਇਕ ਸਬ ਇੰਸਪੈਕਟਰ ਜਸਵੰਤ ਸਿੰਘ ਨੇ ਦੱਸਿਆ ਕਿ 26 ਅਗਸਤ ਨੂੰ ਇੱਕ ਵਿਅਕਤੀ ਰਾਜ ਕੁਮਾਰ ਪੁੱਤਰ ਗਿਰਧਾਰੀ ਲਾਲ ਵਾਸੀ ਮੁਹੱਲਾ ਸੰਗਲਪੁਰਾ ਰੋਡ ਗੁਰਦਾਸਪੁਰ ਥਾਣਾ ਹਾਜਰ ਆ ਕੇ ਇੱਕ ਲਿਖਤੀ ਦਰਖਾਸਤ ਦਿੱਤੀ ਸੀ। ਇਸ ਦਰਖਾਸਤ ਦੀ ਦਰਿਆਫਤ ਦੇ ਸਬੰਧ ਵਿੱਚ ਏ.ਐਸ.ਆਈ ਰਾਜ ਮਸੀਹ ਵਲੋਂ ਸਮੇਤ ਪੁਲਿਸ ਪਾਰਟੀ ਰਾਜ ਕੁਮਾਰ ਦੇ ਘਰ ਪੁੱਜੇ ਸੀ ਜਿਨਾਂ ਉਨਾਂ ਦੀ ਗੱਲ ਸੁਣੇ ਬਿਨਾਂ ਹੀ ਗਾਲੀ ਗਲੋਚ ਅਤੇ ਧਮਕੀਆਂ ਦੇਣੀਆਂ ਸੁਰੂ ਕਰ ਦਿੱਤੀਆਂ ਅਤੇ ਸਰਕਾਰੀ ਡਿਊਟੀ ਵਿੱਚ ਵਿਘਨ ਪਇਆ ਹੈ। ਇਸ ਮਾਮਲੇ ਵਿੱਚ ਅਭਿਸ਼ੇਕ ਕੁਮਾਰ, ਸੁਰਜੀਤ ਕੁਮਾਰ, ਸੋਨੂੰ, ਸ਼ਾਲੂ ਖਿਲਾਫ ਮਾਮਲਾ ਦਰਜ ਕੀਤਾ ਗਿਆ ਸੀ। ਉਨਾਂ ਦੱਸਿਆ ਕਿ ਅਭਿਸ਼ੇਕ ਕੁਮਾਰ ਨੂੰ ਕਾਬੂ ਕਰ ਲਿਆ ਗਿਆ ਹੈ। ਜਦੋਂ ਕਿ ਬਾਕੀ ਦੋਸ਼ੀਆਂ ਦੀ ਗਿ੍ਰਫਤਾਰੀ ਲਈ ਕਾਰਵਾਈ ਕੀਤੀ ਜਾ ਰਹੀ ਹੈ।