ਗੁਰਦਾਸਪੁਰ, 17 ਜੁਲਾਈ (ਸਰਬਜੀਤ ਸਿੰਘ) — ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਕ੍ਰਿਸ਼ੀ ਵਿਗਿਆਨ ਕੇਂਦਰ ਗੁਰਦਾਸਪੁਰ ਵੱਲੋਂ 29 ਜੁਲਾਈ ਤੋਂ 2 ਅਗਸਤ ਤੱਕ ਬਾਗਬਾਨੀ ਫਸਲਾਂ ਦੀ ਪਨੀਰੀ ਤਿਆਰ ਕਰਨ ਅਤੇ ਸੁਰੱਖਿਆ ਖੇਤੀ ਸਬੰਧੀ ਸਿਖਲਾਈ ਕੋਰਸ ਲਗਾਇਆ ਜਾ ਰਿਹਾ ਹੈ। ਜਿਸ ਵਿੱਚ ਕਿਸਾਨਾਂ ਨੂੰ ਬਾਗਬਾਨੀ ਫਸਲਾਂ ਦੀ ਪਨੀਰੀ ਤਿਆਰ ਕਰਨ ਅਤੇ ਸੁਰੱਖਿਆ ਖੇਤੀ ਸੰਬੰਧੀ ਵਿਸਥਾਰ ਪੂਰਕ ਸਿਖਲਾਈ ਦਿੱਤੀ ਜਾਵੇਗੀ। ਕੋਰਸ ਲਗਾਉਣ ਦੇ ਚਾਹਵਾਨ 29 ਜੁਲਾਈ ਨੂੰ ਸਵੇਰੇ 10 ਵਜੇ ਤੱਕ ਕ੍ਰਿਸ਼ੀ ਵਿਗਿਆਨ ਕੇਂਦਰ ਪੀਏਯੂ ਖੇਤਰੀ ਕੇਂਦਰ ਗੁਰਦਾਸਪੁਰ ਵਿਖੇ ਪਹੁੰਚ ਕੇ ਆਪਣੀ ਰਜਿਸਟਰੇਸ਼ਨ ਕਰਵਾ ਸਕਦੇ ਹਨ


