ਪੰਜਾਬ ਦੀ ਕਾਨੂੰਨ ਵਿਵਸਥਾ ਖ਼ਰਾਬ, ਸੂਬੇ ਵਿੱਚ ਘੁੰਮ ਰਹੇ ਕਈ ਗੈਂਗਸਟਰ – ਪ੍ਰਤਾਪ ਬਾਜਵਾ

ਗੁਰਦਾਸਪੁਰ

ਬਾਜਵਾ ਨੇ ਰਾਹੁਲ ਗਾਂਧੀ ਖ਼ਿਲਾਫ਼ ਕੇਂਦਰ ਸਰਕਾਰ ਦੀ ਕਾਰਵਾਈ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ

ਗੁਰਦਾਸਪੁਰ, 1 ਸਤੰਬਰ (ਸਰਬਜੀਤ ਸਿੰਘ)– ਪੰਜਾਬ ਯੂਥ ਕਾਂਗਰਸ ਵੱਲੋਂ ਪੇਪਰ ਲੀਕ ਅਤੇ ਸੂਬੇ ਵਿੱਚ ਵਿਗੜਦੀ ਕਾਨੂੰਨ ਵਿਵਸਥਾ ਨੂੰ ਲੈ ਕੇ ਸਰਕਾਰ ਖ਼ਿਲਾਫ਼ ਰੋਸ ਜਤਾਉਣ ਲਈ ਸੋਮਵਾਰ ਨੂੰ ਸਥਾਨਕ ਰਿਜ਼ਾਰਟ ਵਿੱਚ ਵੱਡੀ ਰੈਲੀ ਕੀਤੀ ਗਈ। ਇਸ ਮੌਕੇ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ, ਸਾਬਕਾ ਉਪ ਮੁੱਖ ਮੰਤਰੀ ਤੇ ਸੰਸਦ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ, ਸਾਬਕਾ ਕੈਬਿਨਟ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਆਦਿ ਹਾਜ਼ਰ ਸਨ।

ਰੈਲੀ ਦੌਰਾਨ ਪ੍ਰਤਾਪ ਸਿੰਘ ਬਾਜਵਾ ਨੇ ਕੇਂਦਰ ਸਰਕਾਰ ਵੱਲੋਂ ਕਾਂਗਰਸੀ ਆਗੂ ਰਾਹੁਲ ਗਾਂਧੀ ਖ਼ਿਲਾਫ਼ ਕੀਤੀ ਗਈ ਕਾਰਵਾਈ ਦੀ ਨਿਖੇਧੀ ਕਰਦਿਆਂ ਕਿਹਾ ਕਿ ਰਾਹੁਲ ਗਾਂਧੀ ਅਜਿਹੇ ਮਾਮਲਿਆਂ ਤੋਂ ਡਰਨ ਵਾਲੇ ਨਹੀਂ ਹਨ। ਉਨ੍ਹਾਂ ਕਿਹਾ ਕਿ ਕਾਂਗਰਸ ਜਨਤਾ ਨਾਲ ਜੁੜੇ ਮੁੱਦਿਆਂ ‘ਤੇ ਆਪਣੀ ਆਵਾਜ਼ ਬੁਲੰਦ ਕਰਦੀ ਰਹੇਗੀ। ਬਾਜਵਾ ਨੇ ਕਿਹਾ ਕਿ ਪੰਜਾਬ ਵਿੱਚ ਗੈਂਗਸਟਰਵਾਦ, ਫਿਰੌਤੀ ਲਈ ਲਗਾਤਾਰ ਆ ਰਹੀਆਂ ਕਾਲਾਂ ਅਤੇ ਗੋਲੀਬਾਰੀ ਦੀਆਂ ਘਟਨਾਵਾਂ ਕਾਰਨ ਲੋਕ ਪਰੇਸ਼ਾਨ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਵਿੱਚ ਸੁਰੱਖਿਆ ਨੂੰ ਲੈ ਕੇ ਚਿੰਤਾ ਦਾ ਮਾਹੌਲ ਹੈ ਤੇ ਸਰਕਾਰ ਨੂੰ ਕਾਨੂੰਨ-ਵਿਵਸਥਾ ਸੁਧਾਰਨ ਲਈ ਠੋਸ ਕਦਮ ਚੁੱਕਣੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਨੌਜਵਾਨਾਂ ਦੇ ਭਵਿੱਖ ਨਾਲ ਜੁੜੇ ਪੇਪਰ ਲੀਕ ਵਰਗੇ ਮੁੱਦਿਆਂ ‘ਤੇ ਸਰਕਾਰ ਨੂੰ ਜਵਾਬਦੇਹ ਬਣਾਉਣ ਲਈ ਕਾਂਗਰਸ ਵੱਲੋਂ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ।

Leave a Reply

Your email address will not be published. Required fields are marked *