ਗੁਰਦਾਸਪੁਰ ਵਿਖੇ ‘ਨਸ਼ਾ ਮੁਕਤੀ ਮੋਰਚਾ’ ਦੀ ਜ਼ਿਲ੍ਹਾ ਪੱਧਰੀ ਰਿਵੀਊ ਮੀਟਿੰਗ

ਗੁਰਦਾਸਪੁਰ

‘ਨਸ਼ਾ ਮੁਕਤੀ ਮੋਰਚਾ’ ਦੀ ਟੀਮ ਗਰਾਉਂਡ ਪੱਧਰ ‘ਤੇ ਕਰ ਰਹੀ ਹੈ ਸ਼ਲਾਘਾਯੋਗ ਕਾਰਜ

‘ਨਸ਼ਾ ਮੁਕਤੀ ਮੋਰਚਾ’ ਦੀ ਟੀਮ,ਸਿਵਲ ਤੇ ਪੁਲਿਸ ਅਧਿਕਾਰੀਆਂ ਵਲੋਂ ਮੀਟਿੰਗ ਵਿੱਚ ਕੀਤੀ ਗਈ ਸ਼ਿਰਕਤ

ਗੁਰਦਾਸਪੁਰ, 1 ਸਤੰਬਰ 2026 (ਸਰਬਜੀਤ ਸਿੰਘ)– ਭਗਵੰਤ ਸਿੰਘ ਮਾਨ, ਮੁੱਖ ਮੰਤਰੀ ਪੰਜਾਬ ਦੀ ਮਜ਼ਬੂਤ ਇੱਛਾ ਸ਼ਕਤੀ ਨਾਲ ਸੂਬੇ ਵਿੱਚੋਂ ਨਸ਼ਿਆਂ ਨੂੰ ਖਤਮ ਕਰਨ ਲਈ ‘ਯੁੱਧ ਨਸ਼ਿਆ ਵਿਰੁੱਧ’ ਮੁਹਿੰਮ ਤਹਿਤ  ‘ਨਸ਼ਾ ਮੁਕਤੀ ਮੋਰਚਾ’ ਦੀ ਜ਼ਿਲ੍ਹਾ ਪੱਧਰੀ ਰੀਵਿਊ ਮੀਟਿੰਗ ਸਥਾਨਕ ਗੋਲਡਨ ਗਰੁੱਪ ਆਫ ਇੰਸਟੀਚਿਊਟ, ਹਰਦੋਛੰਨੀ ਰੋਡ ਗੁਰਦਾਸਪੁਰ ਵਿਖੇ ਕੀਤੀ ਗਈ।

ਇਸ ਮੌਕੇ ਜ਼ੋਨ ਕੁਆਰਡੀਨੇਟਰ ਦੀਕਸ਼ਨ ਧਵਨ, ਜ਼ੋਨ ਵਾਈਸ ਕੁਆਰਡੀਨੇਟਰ ਅਤੇ ਹਲਕਾ ਇੰਚਾਰਜ ਪਠਾਨਕੋਟ ਰੋਹਿਤ ਸਿਆਲ, ਐੱਸ.ਐੱਸ.ਪੀ. ਬਟਾਲਾ ਡਾ. ਮਹਿਤਾਬ ਸਿੰਘ, ਹਲਕਾ ਇੰਚਾਰਜ ਗੁਰਦਾਸਪੁਰ ਰਮਨ ਬਹਿਲ, ਹਲਕਾ ਇੰਚਾਰਜ ਦੀਨਾਨਗਰ  ਸ਼ਮਸ਼ੇਰ ਸਿੰਘ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਗੁਰਪ੍ਰੀਤ ਸਿੰਘ ਗਿੱਲ, ਜ਼ਿਲ੍ਹਾ ਕੁਆਰਡੀਨੇਟਰ ਡਾ. ਅਰਸ਼ਦੀਪ ਸਿੰਘ, ਜ਼ਿਲ੍ਹਾ ਵਾਈਸ ਕੁਆਰਡੀਨੇਟਰ ਅਨਮੋਲਜੋਤ ਸਿੰਘ ਰੰਧਾਵਾ, ਦਵਿੰਦਰ ਚੌਧਰੀ ਐੱਸ.ਪੀ (ਆਪਰੇਸ਼ਨ) ਗੁਰਦਾਸਪੁਰ, ਨਵਜੋਤ ਸਿੰਘ ਐੱਸ ਪੀ (ਐੱਚ) ਬਟਾਲਾ, ਐੱਸ ਡੀ ਐੱਮ ਅਸ਼ੋਕ ਕੁਮਾਰ ਸਮੂਹ ਡੀ.ਐੱਸ.ਪੀਜ਼, ਡਾ. ਮਹੇਸ਼ ਪ੍ਰਭਾਕਰ ਸਿਵਲ ਸਰਜਨ, ਐੱਸ.ਐੱਸ.ਐੱਮ ਕਾਲਜ ਦੀਨਾਨਗਰ, ਗੋਲਡਨ ਗਰੁੱਪ ਇੰਸਟੀਚਿਊਟ ਦੇ ਐੱਮ ਡੀ ਮੋਹਿਤ ਮਹਾਜਨ, ਹਲਕਾ ਕੋਆਰਡੀਨੇਟਰ ਨੀਰਜ ਸਲਹੋਤਰਾ ਸਮੇਤ ਸਮੂਹ ਵਿਧਾਨ ਸਭਾ ਹਲਕਿਆ ਦੇ ਕੋਆਰਡੀਨੇਟਰ , ਹਲਕਾ ਵਾਈਸ ਕੋਆਰਡੀਨੇਟਰ ਅਤੇ ਬਲਾਕ ਵਾਈਸ ਕੋਆਰਡੀਨੇਟਰ ਆਦਿ ਮੌਜੂਦ ਸਨ।

ਇਸ ਮੌਕੇ ਵੱਖ -ਵੱਖ ਵਿਧਾਨ ਸਭਾ ਹਲਕਿਆਂ ਵਿਚ ਨਸ਼ਾ ਮੁਕਤੀ ਮੋਰਚਾ ਦੇ ਹਲਕਾ ਕੁਆਰਡੀਨੇਟਰਾਂ, ਵਾਈਸ ਕੁਆਰਡੀਨੇਟਰਾਂ ਅਤੇ ਬਲਾਕ ਕੁਆਰਡੀਨੇਟਰਾਂ ਨੂੰ ਸੰਬੋਧਨ ਕਰਦਿਆ ਰੋਹਿਤ ਸਿਆਲ ਜ਼ੋਨ ਵਾਈਸ ਕੁਆਰਡੀਨੇਟਰ ਨੇ ਕਿਹਾ ਕਿ ਨਸ਼ਾ ਮੁਕਤੀ ਮੋਰਚਾ ਦੀ ਸਮੁੱਚੀ ਟੀਮ ਨੂੰ ਕਿਹਾ ਕਿ ਤੁਸੀ ਪੰਜਾਬ ਦੇ ਹਮਦਰਦ ਹੋ, ਜੋ ਨਸ਼ਿਆਂ ਨੂੰ ਖਤਮ ਕਰਨ ਲਈ ਜ਼ਮੀਨੀ ਪੱਧਰ ‘ਤੇ ਸਲਾਘਾਯੋਗ ਕੰਮ ਕਰ ਰਹੇ ਹੋ।

ਉਨਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵਲੋਂ ਪੰਜਾਬ ਵਿੱਚ ਨਸ਼ਿਆਂ ਨੂੰ ਖਤਮ ਕਰਨ ਦਾ ਤਹੱਈਆ ਕੀਤਾ ਗਿਆ ਹੈ ਅਤੇ ਇਸ ਲਈ ਜ਼ਮੀਨੀ ਪੱਧਰ ‘ਤੇ ਕੀਤਾ ਗਿਆ ਕੰਮ ਨਜ਼ਰ ਆ ਰਿਹਾ ਹੈ। ਪੰਜਾਬ ਸਰਕਾਰ ਵੱਲੋ ਨਾ ਕੇਵਲ ਨਸ਼ਾਂ ਤਸਕਰਾਂ ਖਿਲਾਫ ਲੜਾਈ ਲੜੀ ਜਾ ਰਹੀ ਹੈ ਬਲਕਿ ਨਸ਼ਾ ਗ੍ਰਸਤ ਪੀੜਤ ਲੋਕਾਂ ਦਾ ਨਸ਼ਾ ਛੁਡਾਊ ਕੇਂਦਰਾ ਵਿਚ ਇਲਾਜ ਵੀ ਕਰਵਾਇਆ ਜਾ ਰਿਹਾ ਹੈ। ਉਨਾਂ ਕਿਹਾ ਕਿ ਸਰਕਾਰ ਦਾ ਸਪੱਸ਼ਟ ਸੰਦੇਸ਼ ਹੈ ਕਿ ਨਸ਼ਾ ਤਸਕਰਾਂ ਵਿਰੁੱਧ ਕਿਸੇ ਕਿਸਮ ਦੀ ਰਿਆਇਤ ਨਹੀਂ ਵਰਤੀ ਜਾਵੇਗੀ।ਜਿਸ ਦੇ ਚੱਲਦਿਆ ਯੁੱਧ ਨਸ਼ਿਆ ਵਿਰੁੱਧ ਤਹਿਤ ਹਜ਼ਾਰਾ ਨਸ਼ਾ ਤਸਕਰ ਗ੍ਰਿਫਤਾਰ ਕੀਤੇ ਗਏ ਹਨ ਅਤੇ ਐੱਫ.ਆਈ.ਆਰ. ਦਰਜ ਕੀਤੀ ਗਈਆ ਹਨ।

ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਨੂੰ ਮੁੜ ਰੰਗਲਾ ਪੰਜਾਬ ਬਣਾਉਣ ਲਈ ਤੁਹਾਡੀ ਸਾਰਿਆ ਦੀ ਵੱਡੀ ਭੂਮਿਕਾ ਹੈ ਅਤੇ ਬਿਨ੍ਹਾਂ ਕਿਸੇ ਭੈਅ ਦੇ ਆਪਣੇ ਫਰਜ ਪੂਰੇ ਕੀਤੇ ਜਾਣ। ਉਨ੍ਹਾਂ ਨੇ ਕਿਹਾ ਕਿ ਪੰਜਾਬ ਨੂੰ ਨਸ਼ਾ ਮੁਕਤ ਕਰਨ ਦਾ ਸਰਕਾਰ ਨੇ ਸੰਕਲਪ ਕੀਤਾ ਹੈ ਅਤੇ ਸਰਕਾਰ ਵੱਲੋਂ ਬੱਝਵੇਂ ਰੂਪ ਵਿੱਚ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਜਿਥੇ ਨਸ਼ਿਆਂ ਨੂੰ ਖਤਮ ਕੀਤਾ ਜਾ ਰਿਹਾ ਹੈ, ਉਸ ਦੇ ਨਾਲ ਨੌਜਵਾਨਾਂ ਨੂੰ ਖੇਡਣ ਦਾ ਪਲੇਟਫਾਰਮ ਮੁਹੱਈਆ ਕਰਵਾ ਗਿਆ ਹੈ ਅਤੇ ਸੂਬੇ ਅੰਦਰ ਕਰੀਬ 31 ਹਜ਼ਾਰ ਖੇਡ ਸਟੇਡੀਅਮ ਉਸਾਰੇ ਜਾ ਰਹੇ ਹਨ।

ਇਸ ਮੌਕੇ ਡਾ. ਮਹਿਤਾਬ ਸਿੰਘ ਐੱਸ.ਐੱਸ.ਪੀ. ਬਟਾਲਾ ਨੇ ਕਿਹਾ ਕਿ ਯੁੱਧ ਨਸ਼ਿਆ ਵਿਰੁੱਧ ਮਹਿੰਮ ਤਹਿਤ ਨਸ਼ਾ ਤਸਕਰਾਂ ਵਿਰੁੱਧ ਸਖਤ ਰੁਖ ਅਪਣਾਇਆ ਗਿਆ ਹੈ ਅਤੇ ਨਸ਼ਿਆ ਦੇ ਜਾਲ ਵਿੱਚ ਫਸੇ ਲੋਕਾ ਦਾ ਇਲਾਜ ਵੀ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਇਸ ਸਾਲ ਬਟਾਲਾ ਪੁਲਿਸ ਵਲੋਂ 1100 ਦੋਸ਼ੀਆਂ ‘ਤੇ ਐੱਫ ਆਈ ਦਰਜ ਕੀਤੀਆਂ ਗਈਆਂ ਹਨ ਅਤੇ 1800 ਦੋਸ਼ੀਆਂ ਨੂੰ ਐਨ.ਡੀ.ਪੀ.ਐਸ ਐਕਟ ਤਹਿਤ ਗਿਰਫ਼ਤਾਰ ਕੀਤੀ ਗਿਆ ਹੈ ਅਤੇ ਕਰੀਬ 1 ਕਰੋੜ ਰੁਪਏ ਦੀ ਲਾਗਤ ਵਾਲੀ ਸੰਪਤੀ ਫਰੀਜ਼ ਕੀਤੀ ਗਈ ਹੈ। ਆਨਲਾਈਨ ਐਪ ‘ਤੇ ਦਰਜ 535 ਸ਼ਿਕਾਇਤਾਂ ਦਾ ਨਿਪਟਾਰਾ ਕੀਤ ਗਿਆ ਹੈ।

ਇਸ ਮੌਕੇ ਦੇਵਿੰਦਰ ਚੌਧਰੀ ਐੱਸ.ਪੀ (ਆਪਰੇਸ਼ਨ) ਗੁਰਦਾਸਪੁਰ ਨੇ ਦੱਸਿਆ ਕਿ ਗੁਰਦਾਸਪੁਰ ਪੁਲਿਸ ਵੱਲੋਂ ਨਸ਼ਿਆਂ ਵਿਰੁੱਧ ਜ਼ੀਰੋ ਟਾਲਰੈਂਸ ਦੀ ਨੀਤੀ ਅਪਣਾਈ ਗਈ ਹੈ ਅਤੇ ਨਸ਼ਿਆ ਦਾ ਕਾਰੋਬਾਰ ਕਰਨ ਵਾਲਿਆ ਵਿਰੁੱਧ ਸਖਤ ਕਾਰਵਾਈ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਗੁਰਦਾਸਪੁਰ ਪੁਲਿਸ ਵਲੋਂ ਇਸ ਸਾਲ 810 ਦੋਸ਼ੀਆਂ’ਤੇ ਐੱਫ ਆਈ ਦਰਜ ਕੀਤੀਆਂ ਗਈਆਂ ਹਨ ਅਤੇ 1010 ਦੋਸ਼ੀਆਂ ਨੂੰ ਗਿਰਫ਼ਤਾਰ ਕੀਤਾ ਗਿਆ ਹੈ। ਕਰੀਬ 23 ਕਿਲੋਗਰਾਮ ਹੀਰੋਇਨ ਸਮੇਤ ਨਸ਼ੀਲੇ ਪਦਾਰਥ ਜਬਤ ਕੀਤੇ ਗਏ ਹਨ।

ਇਸ ਮੌਕੇ ਸੰਬੋਧਨ ਕਰਦਿਆ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਗੁਰਪ੍ਰੀਤ ਸਿੰਘ ਗਿੱਲ ਨੇ ਕਿਹਾ ਕਿ ਜਿਲ੍ਹੇ ਅੰਦਰ  ‘ ਯੁੱਧ ਨਸ਼ਿਆ ਵਿਰੁੱਧ ਮੁਹਿੰਮ ’ ਤਹਿਤ ਲੋਕਾਂ ਦੇ ਸਹਿਯੋਗ ਨਾਲ ਨਸ਼ਿਆ ਖਿਲਾਫ ਕੰਮ ਕੀਤਾ ਜਾ ਰਿਹਾ ਹੈ ਅਤੇ ਲੋਕਾਂ ਵੱਲ਼ੋਂ ਨਸ਼ਿਆਂ ਵਿਰੁੱਧ ਪ੍ਰਸ਼ਾਸਨ ਨਾਲ ਸਹਿਯੋਗ ਕੀਤਾ ਜਾ ਰਿਹਾ ਹੈ।

Leave a Reply

Your email address will not be published. Required fields are marked *