ਦਿੱਲੀ, ਗੁਰਦਾਸਪੁਰ, 1 ਸਤੰਬਰ (ਸਰਬਜੀਤ ਸਿੰਘ)—ਉਤਰਾ ਪ੍ਰਦੇਸ਼’ਚ ਕਾਂਗਰਸ ਦੇ ਕੌਮੀ ਪ੍ਰਧਾਨ ਮਲਿਕ ਅਰਜਨ ਖੜਗੇ ਦਲਿਤਾਂ ਵੱਲੋਂ ਕਰਵਾਏ ਜੱਗ ‘ਚ ਸ਼ਾਮਲ ਹੋਣ ਗਏ ਸਨ ਅਤੇ ਇਸ ਦੌਰਾਨ ਰਾਹੁਲ ਗਾਂਧੀ ਵੱਲੋਂ ਕੀਤੀ ਸਿਆਸੀ ਟਿਪਣੀ ਨੂੰ ਅਧਾਰ ਬਣਾ ਕੇ ਕੇਦਰ ਸਰਕਾਰ ਨੇ ਰਾਹੁਲ ਗਾਂਧੀ ਤੇ ਐਸ ਸੀ ਐਸ ਟੀ ਦੀਆਂ ਧਾਰਾਵਾਂ ਲਾ ਕੇ ਪਰਚਾ ਦਰਜ਼ ਕਰ ਲਿਆ ਹੈ ਜਦੋਂ ਕਿ ਕਾਂਗਰਸ ਇਸ ਨੂੰ ਬਦਲੇ ਦੀ ਭਾਵਨਾ ਤੇ ਗ਼ਲਤ ਪਰਚਾ ਦੱਸ ਰਹੀ ਹੈ ਅਤੇ ਪੰਜਾਬ ਕਾਂਗਰਸ ਵੱਲੋਂ ਵੀ ਇਸ ਪਰਚੇ ਵਿਰੁੱਧ ਤਿੱਖਾ ਸੰਘਰਸ਼ ਵਿੱਢਣ ਦੀਆਂ ਤਿਆਰੀਆਂ ਸ਼ੁਰੂ ਕਰ ਦਿਤੀਆਂ ਜਾਣਗੀਆਂ ,ਕਿਉਂਕਿ ਰਾਹੁਲ ਗਾਂਧੀ ਨੇ ਹੀ ਐਸ ਸੀ ਐਸ ਟੀ ਰਾਹੀਂ ਪਰਚਾ ਦਰਜ਼ ਕਰਨ ਦੀ ਮੰਗ ਕੀਤੀ ਸੀ, ਪਰ ਸਰਕਾਰ ਨੇ ਉਲਟਾ ਉਨ੍ਹਾਂ ਤੇ ਹੀ ਪਰਚਾ ਦਰਜ਼ ਕਰ ਦਿੱਤਾ, ਦੂਸਰੇ ਪਾਸੇ ਉਤਰਪਰਦੇਸ਼ ਦੇ ਜੱਗ ਕਰਨ ਵਾਲੇ ਦਲਿਤ ਭਾਈਚਾਰੇ ਨੇ ਸਪੱਸ਼ਟ ਕੀਤਾ ਹੈ ਕਿ ਉਹਨਾਂ ਦਾ ਪ੍ਰੋਗਰਾਮ ਪਹਿਲਾਂ ਤੋਂ ਇਲੀਕਿਆ ਹੋਇਆ ਸੀ ਅਤੇ ਇਸ ਨੂੰ ਮਲਿਕ ਅਰਜਨ ਖੜਗੇ ਦੇ ਆਉਣ ਨਾਲ ਜੋੜਨਾ ਸਹੀ ਨਹੀਂ?ਇਹ ਤਾਂ ਸਚਾਈ ਸਾਹਮਣੇ ਆਉਣ ਤੋਂ ਬਾਅਦ ਹੀ ਲੋਕਾਂ ਨੂੰ ਪਤਾ ਲੱਗ ਸਕੇਗਾ, ਕਿ ਕਾਂਗਰਸ ਵਿਰੋਧੀ ਨੇਤਾ ਤੇ ਕੀਤੀ ਇਹ ਕਾਰਵਾਈ ਸਿਆਸੀ ਹੈ, ਜਾ ਵਾਕਿਆ ਹੀ ਦਲਿਤ ਭਾਈਚਾਰੇ ਦੇ ਲੋਕਾਂ ਨੂੰ ਠੇਸ ਪਹੁੰਚਾਉਣ ਵਾਲੀ ਸੀ, ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ ਨੇ ਕੇਂਦਰ ਸਰਕਾਰ ਵੱਲੋਂ ਕਾਂਗਰਸ ਹਾਈ ਕਮਾਂਡ ਅਤੇ ਸਰਕਾਰ ਵਿਰੋਧੀ ਨੇਤਾ ਰਾਹੁਲ ਗਾਂਧੀ ਤੇ ਐਸ ਸੀ ਐਸ ਟੀ ਧਰਾਵਾਂ ਤਹਿਤ ਪਰਚਾ ਦਰਜ ਕਰਨ ਦਾ ਸਵਾਗਤ ਅਤੇ ਇਸ ਮਾਮਲੇ ਸਬੰਧੀ ਪੂਰੀ ਸਚਾਈ ਲੋਕਾਂ ਸਾਹਮਣੇ ਲਿਆਉਣ ਦੀ ਮੰਗ ਕਰਦਿਆਂ ਇੱਕ ਲਿਖਤੀ ਪ੍ਰੈਸ ਬਿਆਨ ਰਾਹੀਂ ਕੀਤਾ, ਭਾਈ ਖਾਲਸਾ ਨੇ ਦੱਸਿਆਂ ਇੱਕ ਪਾਸੇ ਪੰਜਾਬ ਦੇ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਨੂੰ ਕੌਮੀ ਐਸ ਸੀ ਕਮਿਸ਼ਨ ਨੇ ਗਿਰਫ਼ਤਾਰ ਕਰਨ ਦੇ ਹੁਕਮ ਪੰਜਾਬ ਸਰਕਾਰ ਨੂੰ ਕੀਤੇ ਹੋਏ ਹਨ ਅਤੇ ਦੂਸਰੇ ਪਾਸੇ ਕਾਂਗਰਸ ਹਾਈ ਕਮਾਂਡ ਅਤੇ ਲੋਕ ਸਭਾ ਵਿਰੋਧੀ ਲੀਡਰ ਰਾਹੁਲ ਗਾਂਧੀ ਤੇ ਕੇਂਦਰ ਸਰਕਾਰ ਨੇ ਵੀ ਐਸ ਸੀ ਐਸ ਟੀ ਧਰਾਵਾਂ ਤਹਿਤ ਪਰਚਾ ਦਰਜ ਕੀਤਾ ਹੋਇਆ ਹੈ, ਭਾਈ ਖਾਲਸਾ ਨੇ ਕਿਹਾ ਪੰਜਾਬ ਕਾਂਗਰਸ ਨੇ ਰਾਹੁਲ ਗਾਂਧੀ ਵਿਰੁੱਧ ਐਸੀਭਾਏਚਾਰੇ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਲਈ ਦਰਜ਼ ਕੀਤੇ ਪ੍ਰਚੇ ਵਿਰੁੱਧ ਤਿਖਾ ਵਿਰੋਧ ਪ੍ਰਦਰਸ਼ਨ ਕਰਨਾ ਲਾਜ਼ਮੀ ਹੈ, ਭਾਈ ਖਾਲਸਾ ਨੇ ਕਿਹਾ ਸਾਡੀ ਜਥੇਬੰਦੀ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਜਿਥੇ ਕੇਂਦਰ ਸਰਕਾਰ ਵੱਲੋਂ ਅਪੋਜ਼ੀਸ਼ਨ ਲੀਡਰ ਰਾਹੁਲ ਗਾਂਧੀ ਤੇ ਦਰਜ ਕੀਤੇ ਪਰਚੇ ਦੀ ਪੂਰੀ ਸਚਾਈ ਲੋਕਾਂ ਸਾਹਮਣੇ ਲਿਆਉਣ ਦੀ ਮੰਗ ਕਰਦੀ ਹੈ ਤਾਂ ਕਿ ਇਹ ਰੱਬ ਵਿਰੋਧੀ ਵਰਤਾਰੇ ਨੂੰ ਸਮਾਜ ਵਿਚੋਂ ਖਤਮ ਕੀਤਾ ਜਾ ਸਕੇ ਦੇ ਨਾਲ ਨਾਲ ਇਨਸਾਨੀਅਤ ਦੀਆਂ ਕਦਰਾਂ ਕੀਮਤਾਂ ਨੂੰ ਉੱਚਾ ਚੁੱਕਿਆ ਸਕੇ ਇਸ ਮੌਕੇ ਭਾਈ ਵਿਰਸਾ ਸਿੰਘ ਖਾਲਸਾ ਪ੍ਰਧਾਨ ਨਾਲ ਪੀਏ ਸੁਖਦੇਵ ਸਿੰਘ ਜਗਰਾਓਂ ਤੋਂ ਇਲਾਵਾ ਹੋਰ ਆਗੂ ਮੌਜੂਦ ਸਨ ।


