ਲਾਇਨਜ ਕਲੱਬ ਬਟਾਲਾ ਮੁਸਕਾਨ ਵੱਲੋਂ ਸ਼੍ਰੀ ਗੁਰੂ ਗੋਬਿੰਦ ਸਿੰਘ ਖਾਲਸਾ ਸੀਨੀ: ਸੈਕੰ: ਸਕੂਲ ਭਾਗੋਵਾਲ ਵਿਖੇ ਪੌਦੇ ਲਗਾਏ ਗਏ

ਗੁਰਦਾਸਪੁਰ

ਲੋਕ ਵਾਤਾਵਰਨ ਦੀ ਸੰਭਾਲ ਲਈ ਵੱਧ ਤੋਂ ਵੱਧ ਪੌਦੇ ਲਗਾਉਣ : ਲਾਇਨ ਗਗਨਦੀਪ ਸਿੰਘ

ਬਟਾਲਾ, ਗੁਰਦਾਸਪੁਰ, 22 ਜੁਲਾਈ ( ਸਰਬਜੀਤ ਸਿੰਘ)– ਸਮਾਜ ਸੇਵਾ ਵਿੱਚ ਮੋਹਰੀ ਰਹਿਣ ਵਾਲੀ ਸਮਾਜ ਸੇਵੀ ਸੰਸਥਾ ਲਾਇਨਜ ਕਲੱਬ ਬਟਾਲਾ ਮੁਸਕਾਨ ਵੱਲੋਂ ਸ਼੍ਰੀ ਗੁਰੂ ਗੋਬਿੰਦ ਸਿੰਘ ਖ਼ਾਲਸਾ ਸੀਨੀ: ਸੈਕੰ: ਸਕੂਲ ਭਾਗੋਵਾਲ ਵਿਖੇ ਪ੍ਰਿੰਸੀਪਲ ਦਵਿੰਦਰ ਸਿੰਘ ਕਾਹਲੋਂ ਦੇ ਸਹਿਯੋਗ ਨਾਲ ਪੌਦੇ ਲਗਾਏ ਗਏ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਕਲੱਬ ਦੇ ਪ੍ਰਧਾਨ ਲਾਇਨ ਗਗਨਦੀਪ ਸਿੰਘ ਨੇ ਦੱਸਿਆ ਕਿ ਲਾਇਨਜ ਕਲੱਬ 321 ਡੀ ਦੇ ਗਵਰਨਰ ਸ੍ਰੀ ਰਛਪਾਲ ਸਿੰਘ ਬੱਚਾਜੀਵੀ ਵੱਲੋਂ ਦਿੱਤੀ ਅਗਵਾਈ ਤਹਿਤ ਵਾਤਾਵਰਨ ਨੂੰ ਹਰਿਆ ਭਰਿਆ ਕਰਨ ਲਈ ਸ਼ੁਰੂ ਕੀਤੀ ਮੁਹਿੰਮ ਤਹਿਤ ਅੱਜ ਉਨ੍ਹਾਂ ਦੀ ਕਲੱਬ ਲਾਇਨਜ ਕਲੱਬ ਬਟਾਲਾ ਮੁਸਕਾਨ ਦੇ ਮੈਂਬਰਾਂ ਵੱਲੋਂ 150 ਦੇ ਲਗਭਗ ਛਾਂਦਾਰ ਬੂਟੇ ਲਗਾਏ ਗਏ ਹਨ। ਉਨ੍ਹਾਂ ਕਿਹਾ ਕਿ ਲੋਕ ਸਕੂਲਾਂ /ਕਾਲਜਾਂ ਤੇ ਜਨਤਕ ਸਥਾਨਾਂ ਵੱਧ ਤੋਂ ਵੱਧ ਪੌਦੇ ਲਗਾਉਣ। ਉਨ੍ਹਾਂ ਦੱਸਿਆ ਕਿ ਆਉਣ ਵਾਲੇ ਸਮੇਂ ਵਿੱਚ ਪੌਦੇ ਲਗਾਉਣ ਲਈ ਉਨ੍ਹਾਂ ਦੀ ਕਲੱਬ ਵੱਲੋਂ ਯੋਜਨਾਬੰਦੀ ਕਰ ਲਈ ਗਈ ਹੈ। ਇਸ ਮੌਕੇ ਵਾਇਸ ਰੀਜਨ ਚੇਅਰਮੈਨ ਲਾਇਨ ਬਰਿੰਦਰ ਸਿੰਘ ਅਠਵਾਲ ਨੇ ਕਿਹਾ ਕਿ ਲਾਇਨ ਕਲੱਬ ਬਟਾਲਾ ਮੁਸਕਾਨ ਦੇ ਮੈਂਬਰਾਂ ਵੱਲੋਂ ਪੌਦੇ ਲਗਾਉਣਾ ਤੇ ਪ੍ਰਸੰਸਾ ਕੀਤੀ।ਉਨ੍ਹਾਂ ਕਿਹਾ ਕਿ ਬੂਟੇ ਲਗਾਉਣ ਦੇ ਨਾਲ ਨਾਲ ਇਸ ਦੀ ਹਰ ਪੱਖੋਂ ਸਾਂਭ ਸੰਭਾਲ ਵੀ ਕੀਤੀ ਜਾਵੇ। ਉਨ੍ਹਾਂ ਕਲੱਬ ਦੇ ਮੈਂਬਰਾਂ ਵੱਲੋਂ ਕੀਤੇ ਜਾ ਰਹੇ ਸਮਾਜ ਭਲਾਈ ਦੇ ਕੰਮਾਂ ਦੀ ਸ਼ਲਾਘਾ ਕੀਤੀ। ਇਸ ਮੌਕੇ ਸੈਕਟਰੀ ਲਾਇਨ ਭਾਰਤ ਭੂਸ਼ਨ , ਖਚਾਨਚੀ ਲਾਇਨ ਪ੍ਰਦੀਪ ਸਿੰਘ ਚੀਮਾ , ਪੀ.ਆਰ. ਓ. ਲਾਇਨ ਬਖਸ਼ਿੰਦਰ ਸਿੰਘ ਅਠਵਾਲ, ਲਾਇਨ ਪਰਵਿੰਦਰ ਸਿੰਘ ਗੋਰਾਇਆ, ਲਾਇਨ ਪ੍ਰਿੰਸੀਪਲ ਦਵਿੰਦਰ ਸਿੰਘ ਕਾਹਲੋਂ, ਲਾਇਨ ਗੁਰਸ਼ਰਨ ਸਿੰਘ ਸਰਾਂ, ਲਾਇਨ ਸ਼ੁਸ਼ੀਲ ਮਹਾਜਨ, ਲਾਇਨ ਸੰਦੀਪ, ਲਾਇਨ ਗੋਬਿੰਦ ਸੈਣੀ, ਲਾਇਨ ਅਮਰਦੀਪ ਸਿੰਘ ਸੈਣੀ, ਲਾਇਨ ਬਲਕਾਰ ਸਿੰਘ, ਲਾਇਨ ਜੁਲਕਾ , ਲਾਇਨ ਸਰਬਜੀਤ ਸਿੰਘ, ਲਾਇਨ ਅਨੂਪ ਸਿੰਘ, ਮਨਪ੍ਰੀਤ ਸਿੰਘ ,ਅਨਿਲ ਕਾਲੜਾ , ਅਜੀਤ ਸਿੰਘ , ਸਿਮਰਨਜੀਤ ਸਿੰਘ, ਲਖਵਿੰਦਰ ਸਿੰਘ ਆਦਿ ਹਾਜ਼ਰ ਸਨ।

Leave a Reply

Your email address will not be published. Required fields are marked *