ਵਾਤਾਵਰਨ ਦੀ ਸੰਭਾਲ ਲਈ ਲੋਕ ਵੱਧ ਤੋਂ ਵੱਧ ਬੂਟੇ ਲਗਾਉਣ- ਪ੍ਰਿੰਸੀਪਲ ਲਛਮਣ ਸਿੰਘ
ਬਟਾਲਾ,ਗੁਰਦਾਸਪੁਰ 23 ਜੁਲਾਈ (ਸਰਬਜੀਤ ਸਿੰਘ)– ਸੀਨੀਅਰ ਸਿਟੀਜਨ ਵੈਲਫੇਅਰ ਫੋਰਮ (ਰਜਿ:) ਬਟਾਲਾ ਦੀ ਮਹੀਨਾਵਾਰ ਮੀਟਿੰਗ ਪ੍ਰਧਾਨ ਪ੍ਰਿੰਸੀਪਲ ਲਛਮਣ ਸਿੰਘ ਦੀ ਅਗਵਾਈ ਵਿੱਚ ਹੋਈ , ਜਿਸ ਦੌਰਾਨ ਵੱਡੀ ਗਿਣਤੀ ਵਿੱਚ ਮੈਂਬਰਾਂ ਵੱਲੋਂ ਸ਼ਿਰਕਤ ਕੀਤੀ ਗਈ। ਇਸ ਮੌਕੇ ਜਾਣਕਾਰੀ ਦਿੰਦਿਆਂ ਪ੍ਰਧਾਨ ਪ੍ਰਿੰਸੀਪਲ ਲਛਮਣ ਸਿੰਘ ਨੇ ਦੱਸਿਆ ਕਿ ਉਨ੍ਹਾਂ ਇਸ ਮੀਟਿੰਗ ਵਿੱਚ ਹਾਜ਼ਰ ਬੁੱਧੀਜੀਵੀਆਂ ਵੱਲੋਂਵਾਤਾਵਰਨ ਦੀ ਸੰਭਾਲ ਲਈ ਪੌਦੇ ਲਗਾਉਣ ਸਬੰਧੀ ਯੋਜਨਾਬੰਦੀ ਕੀਤੀ । ਇਸ ਦੌਰਾਨ ਪ੍ਰਧਾਨ ਪ੍ਰਿੰਸੀਪਲ ਲਛਮਣ ਸਿੰਘ ਨੇ ਕਿਹਾ ਕਿ ਮੌਜੂਦਾ ਸਮੇਂ ਵਿੱਚ ਧਰਤੀ ਦਾ ਤਾਪਮਾਨ ਦਿਨੋਂ ਦਿਨ ਵੱਧ ਰਿਹਾ ਹੈ ਜੋ ਕਿ ਚਿੰਤਾਂ ਦਾ ਵਿਸ਼ਾ ਹੈ। ਉਨਨ੍ਹਾਂ ਕਿਹਾ ਕਿ ਦਰੱਖਤਾਂ ਦੀ ਕਟਾਈ ਤੇ ਰੋਕ ਲਗਾਉਣੀ ਚਾਹੀਦੀ ਹੈ ਅਤੇ ਹਰ ਮਨੁੱਖ ਨੂੰ ਵੱਧ ਤੋਂ ਵੱਧ ਰੁੱਖ ਲਗਾਉਣੇ ਚਾਹੀਦੇ ਹਨ ਅਤੇ ਉਨ੍ਹਾਂ ਦੀ ਦੇਖਭਾਲ ਵੀ ਕਰਨੀ ਚਾਹੀਦੀ ਹੈ। ਉਨ੍ਹਾਂ ਕਿਸਾਨਾਂ ਅਤੇ ਸਮਾਜਿਕ ਭਾਈਚਾਰੇ ਨੂੰ ਅਪੀਲ ਕੀਤੀ ਕਿ ਖੇਤਾਂ ਵਿੱਚ ਅੱਗ ਨਾ ਲਗਾਈ ਜਾਵੇ ਕਿਉਂਕਿ ਇਸ ਨਾਲ ਜਿੱਥੇ ਵਾਤਾਵਰਨ ਪ੍ਰਦੂਸ਼ਿਤ ਹੁੰਦਾ ਹੈ, ਉੱਥੇ ਰੁੱਖ ਵੀ ਸੜਦੇ ਹਨ। ਇਸ ਦੌਰਾਨ ਫੋਰਮ ਦੇ ਮੈਂਬਰ ਅਥਲੀਟ ਗੁਰਨਾਮ ਸਿੰਘ ਸੰਧੂ ਨੂੰ ਸ਼੍ਰੀ ਲੰਕਾ ਵਿਖੇ ਹੋਏ ਅਥਲੈਟਿਕਸ ਵਿੱਚ 80-85 ਵਰਗ ਵਿੱਚ ਮੈਡਲ ਪ੍ਰਾਪਤ ਕਰਨ ਤੇ ਸਮੂਹ ਮੈਂਬਰਾਂ ਵੱਲੋਂ ਸਨਮਾਨਿਤ ਕੀਤਾ ਗਿਆ। ਇਸ ਦੌਰਾਨ ਮੀਤ ਪ੍ਰਧਾਨ ਸਰਦੂਲ ਸਿੰਘ ਸੋਢੀ, ਜਨਰਲ ਸੈਕਟਰੀ ਗੁਰਦਰਸ਼ਨ ਸਿੰਘ ਧਾਮੀ, ਸੈਕਟਰੀ ਪ੍ਰਿੰਸੀਪਲ ਨਾਨਕ ਸਿੰਘ, ਸੀਨੀਅਰ ਮੈਨੇਜਰ ਕਸ਼ਮੀਰ ਸਿੰਘ ਛੀਨਾ, ਇੰਜ: ਨਰਿੰਦਰ ਸਿੰਘ ਸਿੱਧੂ, ਡਾਕਟਰ ਸੱਤਪਾਲ ਸਿੰਘ, ਸਵਰਨ ਸਿੰਘ ਸਰੂਪਵਾਲੀ, ਪ੍ਰਿੰਸੀਪਲ ਨਵਤੇਜਪਾਲ ਸਿੰਘ ਪਨੇਸਰ, ਪ੍ਰਿੰਸੀਪਲ ਪ੍ਰਿਤਪਾਲ ਸਿੰਘ, ਸਵਿੰਦਰ ਸਿੰਘ ਸੰਧੂ, ਦਰਸ਼ਨ ਲਾਲ ਇੰਸਪੈਕਟਰ, ਅਰਵਿੰਦਰਪਾਲ ਸਿੰਘ ਪਰਮਾਰ, ਗੁਰਪ੍ਰੀਤ ਸਿੰਘ ਪਰਮਾਰ, ਕੁਲਵੰਤ ਸਿੰਘ , ਇੰਜ ਅਨੂਪ ਸਿੰਘ ਮਾਂਗਟ , ਗੁਰਨਾਮ ਸਿੰਘ ਸੰਧੂ, ਹਰਬੰਸ ਸਿੰਘ, ਸੁਲੱਖਣ ਸਿੰਘ , ਹੈੱਡਮਾਸਟਰ ਪ੍ਰਿਤਪਾਲ ਸਿੰਘ, ਡਾ. ਗੁਰਿੰਦਰ ਸਿੰਘ ਰੰਧਾਵਾ, ਡਾ. ਗੁਰਦੇਵ ਸਿੰਘ ਰੰਧਾਵਾ, ਸੁਰਿੰਦਰ ਸਿੰਘ ਕਾਹਲੋਂ ਰਿਟਾ: ਪੰਚਾਇਤ ਅਫ਼ਸਰ, ਗੁਰਦੇਵ ਸਿੰਘ ਸਿੱਧੂ, ਬਲਕਾਰ ਸਿੰਘ , ਗੁਰਦਿਆਲ ਸਿੰਘ ਜੇ.ਈ., ਸਵਿੰਦਰ ਸਿੰਘ ਜੇ.ਈ. , ਜਸਵੰਤ ਸਿੰਘ ਜੇ.ਈ. ਆਦਿ ਹਾਜ਼ਰ ਸਨ।


