ਮਾਨਸਾ, ਗੁਰਦਾਸਪੁਰ, 25 ਜੁਲਾਈ (ਸਰਬਜੀਤ ਸਿੰਘ)– ਸ਼ਹੀਦ ਉਧਮ ਸਿੰਘ ਉਰਫ ਰਾਮ ਮੁਹੰਮਦ ਸਿੰਘ ਅਜਾਦ ਦੀ 84ਵੀਂ ਸ਼ਹੀਦੀ ਵਰੇਗੰਢ ਨੂੰ ਸਮਰਪਿਤ ਕਾਨਫਰੰਸ 31 ਜੁਲਾਈ ਦਿਨ ਬੁੱਧਵਾਰ ਨੂੰ ਸਵੇਰੇ 10 ਵਜੇ ਸਥਾਨਿਕ ਸੁਤੰਤਰ ਭਵਨ ਵਿੱਖੇ ਆਯੋਜਿਤ ਕੀਤੀ ਜਾਵੇਗੀ। ਇਹ ਜਾਣਕਾਰੀ ਪ੍ਰੈਸ ਬਿਆਨ ਰਾਹੀ ਦਿੰਦਿਆ ਸਰਬ ਭਾਰਤ ਨੌਜਵਾਨ ਸਭਾ ਦੇ ਜਿਲ੍ਹਾ ਪ੍ਰਧਾਨ ਸਾਥੀ ਰਾਜਿੰਦਰ ਸਿੰਘ ਹੀਰੇਵਾਲਾ ਤੇ ਜਿਲ੍ਹਾ ਸਕੱਤਰ ਸਾਥੀ ਹਰਪ੍ਰੀਤ ਸਿੰਘ ਮਾਨਸਾ ਨੇ ਕਿਹਾ ਇਸ ਕਾਨਫਰੰਸ ਵਿੱਚ ਵੱਡੀ ਤਾਦਾਦ ਵਿੱਚ ਨੌਜਵਾਨ ਸ਼ਾਮਲ ਹੋਣਗੇ ਤੇ ਕਾਨਫਰੰਸ ਨੂੰ ਸੰਬੋਧਨ ਕਰਨ ਲਈ ਸੀਪੀਆਈ ਦੇ ਕੌਮੀ ਕੌਸਲ ਮੈਬਰ ਤੇ ਸਾਬਕਾ ਵਿਧਾਇਕ ਕਾਮਰੇਡ ਹਰਦੇਵ ਸਿੰਘ ਅਰਸੀ , ਪੰਜਾਬ ਖੇਤ ਮਜਦੂਰ ਸਭਾ ਦੇ ਸੂਬਾਈ ਆਗੂ ਕ੍ਰਿਸ਼ਨ ਚੌਹਾਨ ਤੇ ਏਟਕ ਦੇ ਸੂਬਾਈ ਆਗੂ ਐਡਵੋਕੇਟ ਕੁਲਵਿੰਦਰ ਸਿੰਘ ਉੱਡਤ ਵਿਸ਼ੇਸ਼ ਤੌਰ ਤੇ ਸ਼ਮੂਲੀਅਤ ਕਰਨਗੇ । ਨੌਜਵਾਨ ਆਗੂਆ ਨੇ ਕਿਹਾ ਅਜੌਕੇ ਦੌਰ ਵਿੱਚ ਅਸੀ ਅਜਾਦੀ ਤੋ ਬਾਅਦ ਸਭ ਤੋ ਮਾੜੇ ਦੌਰ ਵਿੱਚੋ ਗੁਜਰ ਰਹੇ ਹਾਂ। ਬੇਰੁਜ਼ਗਾਰੀ ਪਿਛਲੇ 48 ਸਾਲਾ ਦਾ ਰਿਕਾਰਡ ਤੌੜ ਚੁੱਕੀ ਹੈ ਅਤੇ ਦੇਸ਼ ਦਾ ਹਰ ਤੀਜਾ ਨੌਜਵਾਨ ਬੇਰੁਜ਼ਗਾਰੀ ਦੀ ਦਲਦਲ ਵਿੱਚ ਫਸ ਚੁੱਕਿਆ ਹੈ । ਸਮੇ ਦੇ ਹਾਕਮ ਦੇਸ ਦੇ ਪਬਲਿਕ ਅਦਾਰਿਆਂ ਨੂੰ ਕੋਡੀਆ ਦੇ ਭਾਅ ਵੇਚ ਰਹੇ ਹਨ ਤੇ ਨੌਜਵਾਨਾਂ ਨੂੰ ਰੁਜਗਾਰ ਦੇ ਵਸੀਲੇ ਪੈਦਾ ਕਰਨ ਵਿੱਚ ਅਸਫਲ ਸਿੱਧ ਹੋ ਰਹੇ ਹਨ। ਨੌਜਵਾਨ ਆਗੂਆਂ ਨੇ ਕਿਹਾ ਕਿ ਨੋਜਵਾਨਾਂ ਨੂੰ ਜੱਥੇਬੰਦ ਹੋ ਕੇ ਸ਼ਹੀਦ ਭਗਤ ਸਿੰਘ , ਸ਼ਹੀਦ ਊਧਮ ਸਿੰਘ , ਸ਼ਹੀਦ ਕਰਤਾਰ ਸਿੰਘ ਤੇ ਗ਼ਦਰੀ ਬਾਬਿਆਂ ਦੀਆ ਕੁਰਬਾਨੀਆ ਤੋ ਸੇਧ ਲੈ ਕੇ ਲੁੱਟ ਖਸੁੱਟ ਰਹਿਤ ਸਮਾਜ ਸਿਰਜਣ ਲਈ ਜੱਦੋ-ਜਹਿਦ ਕਰਨੀ ਚਾਹੀਦੀ ਹੈ ।