ਦਿੱਲੀ, ਗੁਰਦਾਸਪੁਰ, 2 ਸਤੰਬਰ ( ਸਰਬਜੀਤ ਸਿੰਘ)-ਭਾਰਤੀ ਕਾਕਰੋਚ ਜਨਤਾ ਪਾਰਟੀ ਨੇ ਦਿੱਲੀ ਦੇ ਜੰਤਰ ਮੰਤਰ ਤੇ ਆਪਣੀਆਂ ਮੰਗਾਂ ਨੂੰ ਲੈਕੇ ਕੀਤਾ ਜਾਣ ਵਾਲਾ ਰੋਸ ਪ੍ਰਦਰਸ਼ਨ ਮਾਰਚ ਮੰਗਾਂ ਮੰਨਣ ਕਰਕੇ ਫਿਲਹਾਲ ਮੁਲਤਵੀ ਕਰ ਦਿੱਤਾ ਹੈ, ਇਸ ਕਰਕੇ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਸਰਕਾਰ ਵੱਲੋਂ ਕਾਕਰੋਚ ਜਨਤਾ ਪਾਰਟੀ ਦੀ ਮੰਗ ਪ੍ਰਵਾਨ ਕਰਨ ਵਾਲੇ ਫੈਸਲੇ ਦਾ ਸਵਾਗਤ ਕਰਦੀ ਹੋਈ ਕਾਕਰੋਚ ਜਨਤਾ ਪਾਰਟੀ ਦੇ ਆਗੂਆਂ ਵੱਲੋਂ ਦਿੱਲੀ ਦੇ ਜੰਤਰ ਮੰਤਰ ਤੇ ਰੋਸ ਪ੍ਰਦਰਸ਼ਨ ਮਾਰਚ ਮੁਲਤਵੀ ਕਰਨ ਵਾਲੇ ਫੈਸਲੇ ਦਾ ਸਵਾਗਤ ਕਰਦੀ ਹੈ, ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ ਨੇ ਕੇਂਦਰ ਸਰਕਾਰ ਵੱਲੋਂ ਕੌਕਰੇਜ ਜਨਤਾ ਪਾਰਟੀ ਦੇ ਅੰਦੋਲਨ ਨੂੰ ਖ਼ਤਮ ਕਰਨ ਸਮੇਂ ਰੱਖੀਆਂ ਮੰਗਾਂ ਪ੍ਰਵਾਨ ਕਰਨ ਦਾ ਸਵਾਗਤ ਅਤੇ ਕਾਕਰੋਚ ਜਨਤਾ ਪਾਰਟੀ ਦੇ ਆਗੂਆਂ ਵੱਲੋਂ ਦਿੱਲੀ ਦੇ ਜੰਤਰ ਮੰਤਰ ਤੇ ਕੀਤੇ ਜਾਣ ਵਾਲੇ ਰੋਸ ਪ੍ਰਦਰਸ਼ਨ ਮਾਰਚ ਨੂੰ ਮੁਲਤਵੀ ਕਰਨ ਵਾਲੀ ਨੀਤੀ ਦੀ ਸ਼ਲਾਘਾ ਕਰਦਿਆਂ ਇੱਕ ਲਿਖਤੀ ਪ੍ਰੈਸ ਬਿਆਨ ਰਾਹੀਂ ਕੀਤਾ, ਭਾਈ ਖਾਲਸਾ ਨੇ ਸਪੱਸ਼ਟ ਕੀਤਾ ਕਿ ਬੀਤੇ ਸਮੇਂ ਕਾਕਰੋਚ ਜਨਤਾ ਪਾਰਟੀ ਨੇ ਜੰਤ੍ਰ ਮੰਤ੍ਰ ਤੇ ਸਰਕਾਰ ਵਿਰੁੱਧ ਵੱਡਾ ਅੰਦੋਲਨ ਕੇਂਦਰੀ ਸਿਖਿਆ ਮੰਤਰੀ ਧਰਮਿੰਦਰ ਪ੍ਰਧਾਨ ਦੇ ਅਸਤੀਫੇ ਲੈਕੇ ਸ਼ੁਰੂ ਕੀਤਾ ਸੀ ਅਤੇ ਉਸ ਵਕ਼ਤ ਕੇਂਦਰ ਸਰਕਾਰ ਨੇ ਇਸ ਅੰਦੋਲਨ ਨੂੰ ਖ਼ਤਮ ਕਰਵਾਉਣ ਸਮੇਂ ਕਾਕਰੋਚ ਪਾਰਟੀ ਨਾਲ਼ ਕੁਝ ਮੰਗਾਂ ਸਬੰਧੀ ਸਮਝੌਤੇ ਕੀਤੇ ਗਏ ਸਨ ਪਰ ਸਰਕਾਰ ਉਨ੍ਹਾਂ ਵਾਅਦਿਆ ਤੋਂ ਮੁਕਰ ਗਈ ਸੀ, ਭਾਈ ਖਾਲਸਾ ਨੇ ਕਿਹਾ ਸਰਕਾਰ ਦੀ ਇਸ ਵਾਹਦਾ ਖਿਲਾਫੀ ਵਿਰੁੱਧ ਅਤੇ ਆਪਣੀਆਂ ਮੰਗਾਂ ਖ਼ਾਤਰ ਕਾਕਰੋਚ ਜਨਤਾ ਪਾਰਟੀ ਦੇ ਆਗੂਆਂ ਵੱਲੋਂ 5 ਸਤੰਬਰ ਨੂੰ ਜੰਤ੍ਰ ਮੰਤ੍ਰ ਦਿੱਲੀ ਵਿਖੇ ਰੋਸ ਪ੍ਰਦਰਸ਼ਨ ਮਾਰਚ ਕਰਨ ਦਾ ਐਲਾਨ ਕੀਤਾ ਸੀ ਪਰ ਸੁਪਰੀਮ ਕੋਰਟ ਨੇ ਕੇਂਦਰ ਸਰਕਾਰ ਨੂੰ ਹੁਕਮ ਕਰ ਦਿੱਤਾ ਹੈ ਕਿ ਅੰਦੋਲਨ ਖ਼ਤਮ ਕਰਨ ਸਮੇਂ ਕੀਤੇ ਸਮਝੌਤੇ ਮੁਤਾਬਿਕ ਕਾਕਰੋਚ ਜਨਤਾ ਪਾਰਟੀ ਦੀਆਂ ਸਾਰੀਆਂ ਮੰਗ ਪ੍ਰਵਾਨ ਕੀਤੀਆਂ ਜਾਣ, ਭਾਈ ਖਾਲਸਾ ਨੇ ਕਿਹਾ ਸਰਕਾਰ ਵੱਲੋਂ ਮੰਗਾਂ ਮੰਨ ਲੈਣ ਤੋਂ ਬਾਅਦ ਕਾਕਰੋਚ ਜਨਤਾ ਦੇ ਆਗੂਆਂ ਨੇ ਜੰਤਰ ਮੰਤਰ ਤੇ ਸਰਕਾਰ ਵਿਰੁੱਧ ਕੀਤਾ ਜਾ ਰਿਹਾ ਰੋਸ ਪ੍ਰਦਰਸ਼ਨ ਮਾਰਚ ਫਿਲਹਾਲ ਖ਼ਤਮ ਕਰ ਦਿੱਤਾ ਹੈ ਇਸ ਕਰਕੇ ਸਾਡੀ ਜਥੇਬੰਦੀ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਜਿਥੇ ਸੁਪਰੀਮ ਕੋਰਟ ਦੇ ਹੁਕਮਾਂ ਅਨੁਸਾਰ ਕੇਂਦਰ ਸਰਕਾਰ ਵੱਲੋਂ ਕਾਕਰੋਚ ਜਨਤਾ ਪਾਰਟੀ ਦੀਆਂ ਸਾਰੀਆਂ ਮੰਗਾਂ ਪ੍ਰਵਾਨ ਕਰਨ ਵਾਲੇ ਫੈਸਲੇ ਦਾ ਸਵਾਗਤ ਤੇ ਸਮਰੱਥਨ ਕਰਦੀ ਹੋਈ ਇਸ ਨੂੰ ਸਮੇਂ ਤੇ ਵਿਦਿਆਰਥੀਆਂ ਦੀ ਮੰਗ ਵਾਲਾਂ ਫੈਸਲਾ ਮੰਨਦੀ ਹੈ ਉਥੇ ਕਾਕਰੋਚ ਜਨਤਾ ਪਾਰਟੀ ਦੇ ਆਗੂਆਂ ਵੱਲੋਂ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਮਾਰਚ ਮੁਲਤਵੀ ਕਰਨ ਵਾਲੀ ਨੀਤੀ ਦਾ ਸਵਾਗਤ ਕਰਦੀ ਹੋਈ ਸਰਕਾਰ ਤੋਂ ਮੰਗ ਕਰਦੀ ਹੈ ਕੌਕਰੇਜ ਜਨਤਾ ਪਾਰਟੀ ਦੇ ਆਗੂਆਂ ਦੀਆਂ ਸਾਰੀਆਂ ਮੰਗਾਂ ਪ੍ਰਵਾਨ ਕਰਨ ਦੀ ਲੋੜ ਤੇ ਜੋਰ ਦੇਵੇ, ਇਸ ਵਕਤ ਭਾਈ ਵਿਰਸਾ ਸਿੰਘ ਖਾਲਸਾ ਪ੍ਰਧਾਨ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਨਾਲ ਪੀ ਏ ਭਾਈ ਸੁਖਦੇਵ ਸਿੰਘ ਜਗਰਾਓਂ ਤੋਂ ਇਲਾਵਾ ਬਹੁਤ ਸਾਰੇ ਕਾਰਕੁਨ ਮਜੌਦ ਸਨ।


