ਚੰਡੀਗੜ੍ਹ, ਗੁਰਦਾਸਪੁਰ, 2 ਸਤੰਬਰ ( ਸਰਬਜੀਤ ਸਿੰਘ)– ਭਾਈ ਬਲਵੰਤ ਸਿੰਘ ਰਾਜੋਆਣਾ ਪੰਜਾਬ ਦੀ ਕੇਂਦਰੀ ਜੇਲ੍ਹ ਪਟਿਆਲਾ ਵਿਖੇ ਲੰਮੇ ਸਮੇਂ ਤੋਂ ਬੰਦ ਰਹਿਣ ਕਰਕੇ ਉਹਨਾਂ ਦੀਆਂ ਅੱਖਾਂ ਦੀ ਨਿਗ੍ਹਾ ਘਟਦੀ ਜਾ ਰਹੀ ਸੀ ਅਤੇ ਭਾਈ ਰਾਜੋਆਣਾ ਨੇ ਅੱਖਾਂ ਦੇ ਓਪਰੇਸ਼ਨ ਲਈ ਪੰਜਾਬ ਹਰਿਆਣਾ ਹਾਈਕੋਰਟ ਵਿਚ ਅਪੀਲ ਪਾਈ ਸੀ ਅਤੇ ਮਾਨਯੋਗ ਅਦਾਲਤ ਨੇ ਇਸ ਅਰਜ਼ੀ ਤੇ ਸੁਣਵਾਈ ਕਰਦਿਆਂ ਜੇਲ’ਚ ਬੰਦ ਭਾਈ ਬਲਵੰਤ ਸਿੰਘ ਰਾਜੋਆਣਾ ਨੂੰ ਅੱਖਾਂ ਦੇ ਓਪਰੇਸ਼ਨ ਲਈ ਅਜ਼ਾਜ਼ਤ ਦੇ ਦਿੱਤੀ ਹੈ ਅਤੇ ਇਹ ਓਪਰੇਸ਼ਨ ਪੀ ਜੀ ਆਈ ਚੰਡੀਗੜ੍ਹ ਵਿਖੇ ਹੋਵੇਗਾ, ਇਸ ਕਰਕੇ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਪੰਜਾਬ ਹਰਿਆਣਾ ਹਾਈਕੋਰਟ ਦੇ ਇਸ ਫੈਸਲੇ ਦਾ ਸਵਾਗਤ ਕਰਦੀ ਹੈ, ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ ਨੇ ਪੰਜਾਬ ਹਰਿਆਣਾ ਹਾਈਕੋਰਟ ਵਲੋਂ ਭਾਈ ਬਲਵੰਤ ਸਿੰਘ ਰਾਜੋਆਣਾ ਨੂੰ ਅੱਖਾਂ ਦੇ ਓਪਰੇਸ਼ਨ ਲਈ ਅਜ਼ਾਜ਼ਤ ਦੇਂਣ ਵਾਲੇ ਫੈਸਲੇ ਦਾ ਸਵਾਗਤ ਕਰਦਿਆਂ ਇੱਕ ਲਿਖਤੀ ਪ੍ਰੈਸ ਬਿਆਨ ਰਾਹੀਂ ਕੀਤਾ,, ਭਾਈ ਖਾਲਸਾ ਨੇ ਕਿਹਾ ਜੇਲ੍ਹ ਬੰਦੀਆਂ ਦੀਆਂ ਸਿਹਤ ਸਹੂਲਤਾਂ ਲਈ ਉਹਨਾਂ ਨੂੰ ਹਰ ਤਰ੍ਹਾਂ ਮਦਦ ਮੁਹਈਆ ਕਰਵਾਉਣੀ ਸਰਕਾਰ ਦੀ ਜ਼ਿੰਮੇਵਾਰੀ ਹੈ ਅਤੇ ਭਾਈ ਬਲਵੰਤ ਸਿੰਘ ਰਾਜੋਆਣਾ ਨੂੰ ਅੱਖੇ ਦੇ ਓਪਰੇਸ਼ਨ ਲਈ ਅਜ਼ਾਜ਼ਤ ਦੇਣੀ ਸਮੇਂ ਤੇ ਮਨੁੱਖੀ ਅਧਿਕਾਰਾਂ ਦੀ ਰਾਖੀ ਵਾਲਾ ਹਾਈ ਕੋਰਟ ਵਧੀਆ ਫੈਸਲਾ ਮੰਨਿਆ ਜਾ ਸਕਦਾ ਹੈ , ਭਾਈ ਖਾਲਸਾ ਨੇ ਕਿਹਾ ਭਾਈ ਬਲਵੰਤ ਸਿੰਘ ਰਾਜੋਆਣਾ ਦਾ ਇਹ ਓਪਰੇਸ਼ਨ ਪੀ ਜੀ ਆਈ ਚੰਡੀਗੜ੍ਹ ਵਿਖੇ ਕੀਤਾ ਜਾਵੇਗਾ, ਸਰਕਾਰ ਅਤੇ ਪੰਜਾਬ ਹਰਿਆਣਾ ਹਾਈਕੋਰਟ ਦੇ ਇਸ ਫੈਸਲੇ ਦਾ ਲੋਕਾਂ ਵੱਲੋਂ ਸਵਾਗਤ ਕੀਤਾ ਜਾ ਰਿਹਾ ਹੈ ਇਸ ਕਰਕੇ ਸਾਡੀ ਜਥੇਬੰਦੀ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਪੰਜਾਬ ਹਰਿਆਣਾ ਹਾਈਕੋਰਟ ਇਸ ਫ਼ੈਸਲੇ ਦਾ ਸਵਾਗਤ ਕਰਦੀ ਹੋਈ ਪਰਮਾਤਮਾ ਅੱਗੇ ਇਹ ਅਰਦਾਸ ਕਰਦੀ ਹੈ ਕਿ ਵਾਹਿਗੁਰੂ ਜੀ ਅੱਗੇ ਅਰਦਾਸ ਕਰਦੀ ਹੈ ਕਿ ਵਾਹਿਗੁਰੂ ਆਪ ਸਹਾਈ ਹੋ ਕੇ ਭਾਈ ਬਲਵੰਤ ਸਿੰਘ ਰਾਜੋਆਣਾ ਦੇ ਇਸ ਓਪਰੇਸ਼ਨ ਨੂੰ ਸਫ਼ਲ ਬਣਾਉਣ ਦੀ ਬੇਨਤੀ ਪ੍ਰਵਾਨ ਕਰਨ, ਇਸ ਮੌਕੇ ਤੇ ਭਾਈ ਵਿਰਸਾ ਸਿੰਘ ਖਾਲਸਾ ਪ੍ਰਧਾਨ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਪ੍ਰਧਾਨ ਨਾਲ ਪੀ ਏ ਭਾਈ ਸੁਖਦੇਵ ਸਿੰਘ ਜਗਰਾਓਂ ਸਮੇਤ ਬਹੁਤ ਸਾਰੇ ਆਗੂ ਮੌਜੂਦ ਸਨ ।।


