ਬਟਾਲਾ,ਗੁਰਦਾਸਪੁਰ, 26 ਜੁਲਾਈ (ਸਰਬਜੀਤ ਸਿੰਘ)– ਸੀਨੀਅਰ ਸਿਟੀਜਨ ਵੈਲਫੇਅਰ ਫੋਰਮ (ਰਜਿ:) ਬਟਾਲਾ ਵੱਲੋਂ ਪ੍ਰਧਾਨ ਪ੍ਰਿੰਸੀਪਲ ਲਛਮਣ ਸਿੰਘ ਦੀ ਅਗਵਾਈ ਵਿੱਚ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਬਟਾਲਾ 1 ਜਸਵਿੰਦਰ ਸਿੰਘ ਦੇ ਸਹਿਯੋਗ ਨਾਲ ਬਲਾਕ ਬਟਾਲਾ 1 ਦੇ ਵੱਖ-ਵੱਖ ਸਰਕਾਰੀ ਸਕੂਲਾਂ ਵਿੱਚ ਛਾਂਦਾਰ ਅਤੇ ਫ਼ਲਾਂ ਵਾਲੇ ਪੌਦੇ ਲਗਾਏ ਗਏ। ਇਸ ਮੌਕੇ ਜਾਣਕਾਰੀ ਦਿੰਦਿਆਂ ਪ੍ਰਧਾਨ ਪ੍ਰਿੰਸੀਪਲ ਲਛਮਣ ਸਿੰਘ ਨੇ ਦੱਸਿਆ ਕਿ ਉਨ੍ਹਾਂ ਟੀਮ ਵੱਲੋਂ ਵਾਤਾਵਰਨ ਦੀ ਸੰਭਾਲ ਲਈ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਬਟਾਲਾ 1 ਜਸਵਿੰਦਰ ਸਿੰਘ ਦੇ ਸਹਿਯੋਗ ਨਾਲ ਸਰਕਾਰੀ ਪ੍ਰਾਇਮਰੀ ਸਕੂਲ ਕਿਲਾ ਟੇਕ ਸਿੰਘ, ਕਿਲਾ ਦਰਸ਼ਨ ਸਿੰਘ, ਦਿਆਲਗੜ੍ਹ ਤੇ ਹਰਸੀਆਂ ਵਿਖੇ ਟਾਹਲੀ, ਜਾਮਣ , ਪਿੱਪਲ, ਅਮਲਤਾਸ, ਧਰੇਕ , ਬਹੇੜਾ ਆਦਿ ਦੇ ਪੌਦੇ ਲਗਾ ਕੇ ਅਧਿਆਪਕਾਂ , ਬੱਚਿਆਂ ਤੇ ਸਮਾਜਿਕ ਭਾਈਚਾਰੇ ਨੂੰ ਵੱਧ ਤੋਂ ਵੱਧ ਰੁੱਖ ਲਗਾਉਣ ਤੇ ਇਨ੍ਹਾਂ ਦੀ ਸਾਂਭ ਸੰਭਾਲ ਲਈ ਪ੍ਰੇਰਿਤ ਕੀਤਾ ਗਿਆ ਹੈ । ਉਨ੍ਹਾਂ ਕਿਹਾ ਕਿ ਮੌਜੂਦਾ ਸਮੇਂ ਵਿੱਚ ਦਰੱਖਤਾਂ ਦੀ ਵੱਧ ਰਹੀ ਕਟਾਈ ਤੇ ਧਰਤੀ ਦੇ ਤਾਪਮਾਨ ਦੀ ਤਬਦੀਲੀ ਚਿੰਤਾਂ ਦਾ ਵਿਸ਼ਾ ਹੈ। ਇਸ ਲਈ ਹਰ ਮਨੁੱਖ ਨੂੰ ਵੱਧ ਤੋਂ ਵੱਧ ਪੌਦੇ ਲਗਾ ਕੇ ਵਾਤਾਵਰਨ ਨੂੰ ਹਰਿਆਂ ਭਰਿਆ ਕਰਨ ਵਿੱਚ ਆਪਣਾ ਯੋਗਦਾਨ ਪਾਉਣਾ ਚਾਹੀਦਾ ਹੈ। ਇਸ ਦੌਰਾਨ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਬਟਾਲਾ 1 ਸ. ਜਸਵਿੰਦਰ ਸਿੰਘ ਨੇ ਸੀਨੀਅਰ ਸਿਟੀਜਨ ਵੈਲਫੇਅਰ ਫੋਰਮ , ( ਰਜਿ: ) ਵੱਲੋਂ ਵਾਤਾਵਰਨ ਦੀ ਸਾਂਭ ਸੰਭਾਲ ਲਈ ਕੀਤੇ ਜਾ ਰਹੇ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਸਮਾਜ ਦੇ ਹਰ ਵਿਅਕਤੀ ਨੂੰ ਘੱਟ ਤੋਂ ਘੱਟ ਇੱਕ ਰੁੱਖ ਲਗਾ ਕੇ , ਇਸ ਦੀ ਦੇਖਭਾਲ ਕਰਨੀ ਚਾਹੀਦੀ ਹੈ। ਉਨ੍ਹਾਂ ਜਾਣਕਾਰੀ ਦਿੱਤੀ ਕਿ ਸਿੱਖਿਆ ਵਿਭਾਗ ਵੱਲੋਂ ਹਰ ਸਰਕਾਰੀ ਸਕੂਲ ਵਿੱਚ ਪੌਦੇ ਲਗਾਉਣ ਦੀ ਜਲਦ ਸ਼ੁਰੂ ਕੀਤੀ ਜਾ ਰਹੀ ਹੈ। ਉਨ੍ਹਾਂ ਬਲਾਕ ਬਟਾਲਾ 1 ਦੇ ਸਰਕਾਰੀ ਸਕੂਲ ਵਿੱਚ ਪੌਦੇ ਲਗਾਉਣ ਤੇ ਫੋਰਮ ਦੇ ਮੈਂਬਰਾਂ ਦਾ ਧੰਨਵਾਦ ਕੀਤਾ। ਇਸ ਦੌਰਾਨ ਮੀਤ ਪ੍ਰਧਾਨ ਸਰਦੂਲ ਸਿੰਘ ਸੋਢੀ, ਜਨਰਲ ਸੈਕਟਰੀ ਗੁਰਦਰਸ਼ਨ ਸਿੰਘ ਧਾਮੀ, ਸੈਕਟਰੀ ਪ੍ਰਿੰਸੀਪਲ ਨਾਨਕ ਸਿੰਘ, ਸੀਨੀਅਰ ਮੈਨੇਜਰ ਕਸ਼ਮੀਰ ਸਿੰਘ ਛੀਨਾ, ਇੰਜ: ਨਰਿੰਦਰ ਸਿੰਘ ਸਿੱਧੂ, ਡਾਕਟਰ ਸੱਤਪਾਲ ਸਿੰਘ, ਸਵਰਨ ਸਿੰਘ ਸਰੂਪਵਾਲੀ, ਪ੍ਰਿੰਸੀਪਲ ਨਵਤੇਜਪਾਲ ਸਿੰਘ ਪਨੇਸਰ, ਸਵਿੰਦਰ ਸਿੰਘ ਸੰਧੂ, ਦਰਸ਼ਨ ਲਾਲ ਇੰਸਪੈਕਟਰ, ਅਰਵਿੰਦਰਪਾਲ ਸਿੰਘ ਪਰਮਾਰ, ਗੁਰਪ੍ਰੀਤ ਸਿੰਘ ਪਰਮਾਰ, ਕੁਲਵੰਤ ਸਿੰਘ , ਇੰਜ ਅਨੂਪ ਸਿੰਘ ਮਾਂਗਟ , ਗੁਰਨਾਮ ਸਿੰਘ ਸੰਧੂ, ਡਾ. ਗੁਰਿੰਦਰ ਸਿੰਘ ਰੰਧਾਵਾ, ਸੁਰਿੰਦਰ ਸਿੰਘ ਕਾਹਲੋਂ ਰਿਟਾ: ਪੰਚਾਇਤ ਅਫ਼ਸਰ, ਬਲਕਾਰ ਸਿੰਘ , ਜਸਵੰਤ ਸਿੰਘ ਜੇ.ਈ. , ਸੈਂਟਰ ਮੁੱਖ ਅਧਿਆਪਕ ਗੁਰਪ੍ਰਤਾਪ ਸਿੰਘ, ਜਸਪਾਲ ਸਿੰਘ ਪਲਾਨਟੇਸ਼ਨ ਨੋਡਲ ਅਫ਼ਸਰ , ਗਗਨਦੀਪ ਸਿੰਘ , ਅਧਿਆਪਕ ਰੇਨੂੰ ਬਾਲਾ, ਸੰਜੀਵ ਕੁਮਾਰ, ਭੁਪਿੰਦਰ ਸਿੰਘ ਪੰਛੀ ਆਦਿ ਹਾਜ਼ਰ ਸਨ।