ਸੁਖਬੀਰ ਬਾਦਲ ਵੱਲੋਂ ਅਕਾਲੀ ਦਲ ਕੋਰ ਕਮੇਟੀ ਦੀ ਜਲਦਬਾਜ਼ੀ ਵਿੱਚ ਬਦਲੀ ਕਰਨ ਵਾਲੀ ਅਜੇ ਕੋਈ ਤੁੱਕ ਨਹੀਂ ਬਣਦੀ – ਭਾਈ ਵਿਰਸਾ ਸਿੰਘ ਖਾਲਸਾ

ਗੁਰਦਾਸਪੁਰ

ਗੁਰਦਾਸਪੁਰ, 26 ਜੁਲਾਈ (ਸਰਬਜੀਤ ਸਿੰਘ)– ਲੰਮੇ ਸਮੇਂ ਤੋਂ ਚੱਲ ਰਹੇ ਬੇਅਦਬੀ ਮਾਮਲੇ,ਸੌਦੇ ਸਾਧ ਨੂੰ ਬਿਨਾਂ ਬੁਲਾਏ ਮੁਆਫੀ ਦੇਣੀ, ਬਾਇਬਲ ਗੋਲੀ ਕਾਂਡ, ਪਿੰਡ ਜਵਾਹਰ ਕੇ ਤੋਂ ਗੁਰੂ ਗ੍ਰੰਥ ਸਾਹਿਬ ਚੋਰੀ ਕਰਕੇ ਬੇਅਦਬੀ ਦੇ ਦੌਰ ਸ਼ੁਰੂ ਹੋਣ ਵਾਲੇ ਤੇ 662 ਆਦਿ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਦੇ ਗਾਇਬ ਹੋਣ ਵਾਲੇ ਵੱਡੇ ਤੋਂ ਗੰਭੀਰ ਮਾਮਲਿਆਂ ਵਿਚ ਘਿਰੇ ਬਾਦਲ ਕੇ ਅਜੇ ਤੱਕ ਸਮੁੱਚੇ ਸਿੱਖ ਪੰਥ ਅਤੇ ਪੰਜਾਬ ਦੇ ਲੋਕਾਂ ਨੂੰ ਇਨ੍ਹਾਂ ਦੋਸ਼ਾਂ ਤੋਂ ਬਰੀ ਹੁੰਦੇ ਨਜ਼ਰ ਆ ਰਹੇ ਸਨ ਪਰ ਜਦੋਂ ਤੋ ਕੋਰ ਕਮੇਟੀ ਮੈਂਬਰ ਪ੍ਰੋ ਪ੍ਰੇਮ ਸਿੰਘ ਚੰਦੂਮਾਜਰਾ, ਬੀਬੀ ਜਗੀਰ ਕੌਰ, ਸੁਖਦੇਵ ਸਿੰਘ ਢੀਂਡਸਾ ਸਮੇਤ ਕਈ ਉੱਚ ਆਹੁਦੇਦਾਰਾਂ ਨੇ ਜਥੇਦਾਰ ਸਾਹਿਬ ਅੱਗੇ ਪੇਸ਼ ਹੋ ਕੇ ਇਨ੍ਹਾਂ ਸਾਰੇ ਦੋਸ਼ਾਂ ਨੂੰ ਕਬੂਲਿਆ ਅਤੇ ਇਹ ਵੀ ਕਿਹਾ ਇਨ੍ਹਾਂ ਸਾਰੇ ਸਿੱਖ ਪੰਥ ਵਿਰੋਧੀ ਫ਼ੈਸਲੇ ਲੈਣ ਸਮੇਂ ਉਹ ਚੁੱਪ ਰਹੇਂ ਇਸ ਕਰਕੇ ਉਹ ਦੋਸੀ ਹਨ ਅਤੇ ਆਪਣੇ ਗੁਨਾਹਾਂ ਦੀ ਮੁਆਫੀ ਲਈ ਪੇਸ਼ ਹੋਏ ਹਨ ਵਾਲੇ ਫੈਸਲੇ ਨੇ ਬਾਦਲਕਿਆਂ ਤੇ ਦੋਸ਼ੀ ਹੋਣ ਦੀ ਇਤਿਹਾਸਕ ਮੋਰ ਲਾ ਦਿੱਤੀ ਹੈ ਅਤੇ ਇਸ ਨੂੰ ਮੁੱਖ ਰੱਖਦਿਆਂ ਤੇ ਅਕਾਲੀ ਦਲ ਦੀ ਮੁੱਢਲੀ ਹੋਂਦ ਨੂੰ ਬਚਾਉਣ ਖਾਤਰ ਸੁਖਬੀਰ ਸਿੰਘ ਬਾਦਲ ਨੂੰ ਆਪਣੇ ਗੁਨਾਹਾਂ ਨੂੰ ਕਬੂਲਦਿਆਂ ਪਹਿਲਾਂ ਪ੍ਰਧਾਨਗੀ ਤੋਂ ਅਸਤੀਫ਼ਾ ਦੇਣਾ ਚਾਹੀਦਾ ਹੈ ਅਤੇ ਬਾਅਦ ਵਿੱਚ ਜਥੇਦਾਰ ਸ਼੍ਰੀ ਅਕਾਲ ਤਖ਼ਤ ਸਾਹਿਬ ਅੱਗੇ ਪੇਸ਼ ਹੋਣ ਤੇ ਭੁੱਲ ਬਖਸ਼ਾਉਣ ਪਰ ਜਿਸ ਢੰਗ ਨਾਲ ਵਿਰੋਧੀਆਂ ਨੂੰ ਖੂੰਜੇ ਲਾਉਣ ਲਈ ਸੁਖਬੀਰ ਸਿੰਘ ਬਾਦਲ ਨੇ ਕੋਰ ਕਮੇਟੀ ਬਦਲਣ ਦੀ ਗੱਲ ਕੀਤੀ ਹੈ ਇਸ ਦੀ ਅਜੇ ਕੋਈ ਤੁੱਕ ਨਹੀਂ ਬਣਦੀ। ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ ਨੇ ਸੁਖਬੀਰ ਸਿੰਘ ਬਾਦਲ ਵੱਲੋਂ ਅਕਾਲੀ ਦਲ ਬਾਦਲ ਦੀ ਕੋਰ ਕਮੇਟੀ ਨੂੰ ਬਦਲਣ ਵਾਲੇ ਫੈਸਲੇ ਦੀ ਘੋਰ ਨਿੰਦਾ ਅਤੇ ਸੁਖਬੀਰ ਨੂੰ ਪ੍ਰਧਾਨਗੀ ਤੋਂ ਅਸਤੀਫ਼ਾ ਦੇਣ ਦੀ ਮੰਗ ਕਰਦਿਆਂ ਇਕ ਲਿਖਤੀ ਪ੍ਰੈਸ ਬਿਆਨ ਰਾਹੀਂ ਕੀਤਾ ਭਾਈ ਖਾਲਸਾ ਨੇ ਕਿਹਾ ਇਹ ਫੈਸਲਾ ਅਕਾਲੀ ਦਲ ਦੇ ਮੁਢਲੇ ਵਿਧੀ ਵਿਧਾਨ ਨੂੰ ਖਤਮ ਕਰਨ ਦੇ ਬਰਾਬਰ ਹੈ ਕਿਉਂਕਿ ਇਸ ਰਾਹੀਂ ਕੋਰ ਕਮੇਟੀ ਵਿੱਚ ਸ਼ਾਮਲ ਪ੍ਰੋ ਪ੍ਰੇਮ ਸਿੰਘ ਚੰਦੂਮਾਜਰਾ ਤੇ ਬੀਬੀ ਜਗੀਰ ਕੌਰ ਨੂੰ ਖੂੰਜੇ ਲਾਉਣ ਬਰਾਬਰ ਹੈ ਇਸ ਕਰਕੇ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਜਿਥੇ ਸੁਖਬੀਰ ਸਿੰਘ ਬਾਦਲ ਵੱਲੋਂ ਅਕਾਲੀ ਦਲ ਦੀ ਕੋਰ ਕਮੇਟੀ ਨੂੰ ਭੰਗ ਕਰਨ ਦੀ ਨਿੰਦਾ ਕਰਦੀ ਹੈ ਉਥੇ ਸੁਖਬੀਰ ਸਿੰਘ ਬਾਦਲ ਨੂੰ ਅਕਾਲੀ ਦਲ ਦੀ ਪ੍ਰਧਾਨਗੀ ਤੋਂ ਅਸਤੀਫ਼ਾ ਦੇਣ ਦੀ ਮੰਗ ਕਰਦੀ ਹੈ ਤਾਂ ਅਕਾਲੀ ਦਲ ਦੀ ਮੁੱਢਲੀ ਤੇ ਪੁਰਾਤਨ ਹੋਂਦ ਨੂੰ ਬਚਾਇਆ ਜਾ ਸਕੇ ਇਸ ਮੌਕੇ ਤੇ ਭਾਈ ਵਿਰਸਾ ਸਿੰਘ ਖਾਲਸਾ ਪ੍ਰਧਾਨ ਨਾਲ ਸੀਨੀਅਰ ਆਗੂ ਤੇ ਮੁੱਖ ਬੁਲਾਰੇ ਭਾਈ ਅਵਤਾਰ ਸਿੰਘ ਅੰਮ੍ਰਿਤਸਰ ਭਾਈ ਦਿਲਬਾਗ ਸਿੰਘ ਬਾਗੀ ਗੁਰਦਾਸਪੁਰ ਭਾਈ ਜੋਗਿੰਦਰ ਸਿੰਘ ਅਤੇ ਭਾਈ ਜਗਤਾਰ ਸਿੰਘ ਫਿਰੋਜ਼ਪੁਰ ਭਾਈ ਲਖਵਿੰਦਰ ਸਿੰਘ ਰਾਜਿਸਥਾਨ ਭਾਈ ਸਿੰਦਾ ਸਿੰਘ ਨਿਹੰਗ ਅਤੇ ਪਿਰਥੀ ਸਿੰਘ ਧਾਲੀਵਾਲ ਧਰਮਕੋਟ ਭਾਈ ਮਨਜਿੰਦਰ ਸਿੰਘ ਅਤੇ ਭਾਈ ਰਛਪਾਲ ਸਿੰਘ ਕਮਾਲਕੇ ਭਾਈ ਜਗਜੀਤ ਸਿੰਘ ਸੈਦੇਸਾਹ ਵਾਲਾ ਭਾਈ ਬਲਕਾਰ ਸਿੰਘ ਦਾਰੇਵਾਲ ਜਲੰਧਰ ਭਾਈ ਬਲਵਿੰਦਰ ਸਿੰਘ ਖਡੂਰ ਸਾਹਿਬ ਆਦਿ ਆਗੂ ਹਾਜਰ ਸਨ ।

Leave a Reply

Your email address will not be published. Required fields are marked *