ਨਾਮਧਾਰੀ ਸੰਪਰਦਾ ਵੱਲੋਂ ਕੂੜ ਪ੍ਰਚਾਰ ਰਾਹੀਂ ਗੁਰੂ ਗ੍ਰੰਥ ਸਾਹਿਬ ਜੀ ਦੀ ਗੁਰਗੱਦੀ ਸਬੰਧੀ ਲੋਕਾਂ ਨੂੰ ਗੁੰਮਰਾਹ ਕਰਨਾ ਵੱਡਾ ਪਾਪ ਤੇ ਕੌਮ ਨੂੰ ਵੱਡੀ ਚੁਣੌਤੀ- ਭਾਈ ਵਿਰਸਾ ਸਿੰਘ ਖਾਲਸਾ

ਗੁਰਦਾਸਪੁਰ

ਗੁਰਦਾਸਪੁਰ,‌‌27 ਜੁਲਾਈ ( ਸਰਬਜੀਤ ਸਿੰਘ)– ਸ਼੍ਰੀ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਨੇ ਸੱਚ ਖੰਡ ਸ਼੍ਰੀ ਹਜ਼ੂਰ ਸਾਹਿਬ ਵਿਖੇ ਆਦਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਗੁਰਗੱਦੀ ਤੇ ਬਿਰਾਜਮਾਨ ਕਰਕੇ ਪੰਜ ਪਰੀ ਕਰਮਾਂ ਕੀਤੀਆਂ ਤੇ ਗੁਰੂ ਮਾਨਿਓ ਗ੍ਰੰਥ ਦਾ ਮਹਾਨ ਉਪਦੇਸ਼ ਤੋਂ ਉਪਰੰਤ ਸਤਿਗੁਰੂ ਆਪਣੇ ਘੌੜੇ ਤੇ ਸਵਾਰ ਸਣੇ ਦੇਹੀ ਸੱਚਖੰਡ ਬਿਰਾਜ ਗਏ ਅਤੇ ਸਿੱਖ ਪੰਥ ਦੀ ਹੁਣ ਆਪ ਅਗਵਾਈ ਕਰ ਰਹੇ ਹਨ ? ਜੋਂ ਸਿਰਫ਼ ਗੂਰੂ ਗ੍ਰੰਥ ਸਾਹਿਬ ਜੀ ਤੇ ਭਰੋਸਾ ਰੱਖੀ ਬੈਠੀਆਂ ਅੱਖੀਆਂ ਨੂੰ ਹੀ ਨਜ਼ਰ ਆ ਰਹੇ ਹਨ ਨਹੀਂ ਤਾਂ ਨਾਮਧਾਰੀ ਸੰਪਰਦਾ ਦੇ ਮੁੱਖੀਆਂ ਵੱਲੋਂ ਲੋਕਾਂ ਨੂੰ ਇਹ ਗੁਮਰਾਹ ਕੀਤਾ ਜਾ ਰਿਹਾ ਹੈ ਕਿ ਦਸਵੇਂ ਪਾਤਸ਼ਾਹ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਨੇ ਅੰਤਿਮ ਸੱਚਖੰਡ ਯਾਤਰਾ ਸਮੇਂ ਸਾਡੇ ਗੁਰੂ ਨੂੰ ਗੁਰਗੱਦੀ ਦਿੱਤੀ ਕਿਨਾਂ ਕੁਫ਼ਰ ਤੋਲਿਆ ਜਾ ਰਿਹਾ ਹੈ ਸਰਕਾਰੀ ਏਜੰਸੀਆਂ ਦੇ ਮਗਰ ਲੱਗ ਕੇ ਪਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਜਥੇਦਾਰ ਅਕਾਲ ਤਖ਼ਤ ਸਾਹਿਬ, ਤੋਂ ਇਲਾਵਾ ਜਿੰਨੀਆਂ ਵੀ ਟਕਸਾਲਾ, ਨਿਹੰਗ ਸਿੰਘ ਜਥੇਬੰਦੀਆਂ, ਤੇ ਹੋਰ ਆਪਣੇ ਆਪ ਨੂੰ ਪੰਥਕ ਅਖਵਾਉਣ ਵਾਲੀਆਂ ਜਥੇਬੰਦੀਆਂ ਕਦੇ ਇਸ ਸਬੰਧੀ ਅਵਾਜ਼ ਬੁਲੰਦ ਨਹੀਂ ਕੀਤੀ ਜੋ ਸਮੇਂ ਅਤੇ ਲੋਕਾਂ ਦੀ ਮੰਗ ਹੈ ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ ਨੇ ਨਾਮਧਾਰੀ ਸੰਪਰਦਾ ਦੇ ਮੁਖੀਆਂ ਵੱਲੋਂ ਆਦਿ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਗੁਰਗੱਦੀ ਤੇ ਬਿਰਾਜਮਾਨ ਹੋਣ ਸਬੰਧੀ ਲੋਕਾਂ ਨੂੰ ਗੁੰਮਰਾਹ ਕਰਨ ਦੀ ਨਿੰਦਾ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ, ਹਰਿਆਣਾ ਗੁਰਦੁਆਰਾ ਪ੍ਰਬੰਧਕ ਕਮੇਟੀ, ਦਮਦਮੀ ਟਕਸਾਲਾ, ਨਿਹੰਗ ਸਿੰਘ ਜਥੇਬੰਦੀਆਂ ਤੇ ਹੋਰ ਪੰਥਕ ਜਥੇਬੰਦੀਆਂ ਨੂੰ ਇਸ ਸਬੰਧੀ ਅਵਾਜ਼ ਬੁਲੰਦ ਕਰਨ ਦੀ ਮੰਗ ਕਰਦਿਆਂ ਇਕ ਲਿਖਤੀ ਪ੍ਰੈਸ ਬਿਆਨ ਰਾਹੀਂ ਕੀਤਾ, ਭਾਈ ਖਾਲਸਾ ਨੇ ਸਪਸ਼ਟ ਕੀਤਾ ਨਾਮਧਾਰੀ ਸੰਪਰਦਾ ਆਪਣੀ ਗੁਰੂ ਡੰਮ ਵਾਲੀ ਅਖੌਤੀ ਅਰਦਾਸ ਕਰਦੇ ਹਨ ਤੇ ਕਿਸੇ ਗੁਰੂ ਸਾਹਿਬਾਨ ਜੀ ਨਾਮ ਨਹੀਂ ਲੈਂਦੇ ਭਾਈ ਖਾਲਸਾ ਨੇ ਦੱਸਿਆ ਇਥੇ ਹੀ ਬਸ ਨਹੀਂ ਇਹਨਾਂ ਦੀ ਨਾਮਧਾਰੀ ਸੰਪਰਦਾ ਇਹ ਕਹਿ ਕੇ ਕੇ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਨੇ ਭੈਣੀ ਸਾਹਿਬ ਵਿੱਚ ਅਖੇ ਸਾਡੇ ਗੁਰੂ ਨੂੰ ਗਿਆਰਵਾਂ ਗੁਰੂ ਬਣਾਇਆ? ਗੁਰੂ ਗ੍ਰੰਥ ਸਾਹਿਬ ਜੀ ਨੂੰ ਨਹੀਂ ਬਣਾਇਆ, ਭਾਈ ਖਾਲਸਾ ਨੇ ਕਿਹਾ ਬੜੇ ਅਫਸੋਸ ਨਾਲ ਕਹਿਣਾ ਪੈ ਰਿਹਾ ਹੈ ਕਿ ਜਿਸ ਗੁਰੂ ਨੇ ਪੰਥ ਤੋਂ ਸਭ ਕੁਝ ਨਿਛਾਵਰ ਕਰਨ ਤੋਂ ਬਾਅਦ ਸਿੱਖਾਂ ਨੂੰ ਇੱਕੋ ਇੱਕ ਉਪਦੇਸ਼ ਬਖਸ਼ਿਸ਼ ਕੀਤਾ ਸੀ ” ਆਗਿਆ ਭਈ ਅਕਾਲ ਕੀ ਤਬੇਂ ਚਲਾਇਓ ਪੰਥ।। ਸਭ ਸਿੱਖਨ ਕੋ ਹੁਕਮ ਹੈ ,ਗੁਰੂ ਮਾਨਿਓ ਗ੍ਰੰਥ ਤੇ ਪਹਿਰਾ ਦੇਣ ਤੋਂ ਪਿੱਛੇ ਹਟ ਗਏ , ਕਿਉਂਕਿ ਅਸੀਂ ਆਪਣੇ ਨਿੱਜ ਸਵਾਰਥਾਂ ਨੂੰ ਪਹਿਲ ਦਿੱਤੀ ਤੇ ਗੁਰੂ ਕਾਰਜ਼ਾਂ ਲਈ ਲਾਪਰਵਾਹੀ ਭਾਈ ਖਾਲਸਾ ਨੇ ਕਿਹਾ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਸਮੂਹ ਧਾਰਮਿਕ ਸੰਸਥਾਵਾਂ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਤੇ ਹੋਰ ਪੰਥਕ ਜਥੇਬੰਦੀਆਂ ਨੂੰ ਅਪੀਲ ਕਰਦੀ ਹੈ ਕਿ ਇਸ ਸਬੰਧੀ ਲੋਕਾਂ ਸਾਹਮਣੇ ਸਚਾਈ ਲਿਆਉਣ ਲਈ ਜੋਗ ਤੇ ਢੁੱਕਵੇਂ ਉਪਰਾਲੇ ਕਰਨ ਦੀ ਲੋੜ ਤੇ ਜ਼ੋਰ ਦਿੱਤਾ ਜਾਵੇ। ਇਸ ਮੌਕੇ ਤੇ ਭਾਈ ਵਿਰਸਾ ਸਿੰਘ ਖਾਲਸਾ ਪ੍ਰਧਾਨ ਏ ਆਈ ਐਸ ਐਸ ਐਫ ਨਾਲ ਸੀਨੀਅਰ ਆਗੂ ਤੇ ਮੁੱਖ ਬੁਲਾਰੇ ਭਾਈ ਅਵਤਾਰ ਸਿੰਘ ਅੰਮ੍ਰਿਤਸਰ ਭਾਈ ਦਿਲਬਾਗ ਸਿੰਘ ਬਾਗੀ ਗੁਰਦਾਸਪੁਰ ਭਾਈ ਜੋਗਿੰਦਰ ਸਿੰਘ ਅਤੇ ਭਾਈ ਜਗਤਾਰ ਸਿੰਘ ਫਿਰੋਜ਼ਪੁਰ ਭਾਈ ਲਖਵਿੰਦਰ ਸਿੰਘ ਰਾਜਿਸਥਾਨ ਭਾਈ ਸਿੰਦਾ ਸਿੰਘ ਨਿਹੰਗ ਅਤੇ ਪਿਰਥੀ ਸਿੰਘ ਧਾਲੀਵਾਲ ਧਰਮਕੋਟ ਭਾਈ ਮਨਜਿੰਦਰ ਸਿੰਘ ਅਤੇ ਭਾਈ ਰਛਪਾਲ ਸਿੰਘ ਕਮਾਲਕੇ ਮੋਗਾ ਭਾਈ ਜਗਜੀਤ ਸਿੰਘ ਸੈਦੇਸਾਹ ਵਾਲਾ ਭਾਈ ਬਲਕਾਰ ਸਿੰਘ ਦਾਰੇਵਾਲ ਜਲੰਧਰ ਆਦਿ ਹਾਜ਼ਰ ਸਨ ।

Leave a Reply

Your email address will not be published. Required fields are marked *