ਰਾਕਸਾ ਸਕਿਉਰਿਟੀ ਕੰਪਨੀ ਵੱਲੋਂ ਸਕਿਉਰਿਟੀ ਗਾਰਡ ਦੀ ਆਸਾਮੀ ਲਈ ਸੀ-ਪਾਈਟ ਡੇਰਾ ਬਾਬਾ ਨਾਨਕ ਵਿਖੇ ਇੰਟਰਵਿਊ 1 ਅਗਸਤ ਨੂੰ

ਗੁਰਦਾਸਪੁਰ

ਗੁਰਦਾਸਪੁਰ, 30 ਜੁਲਾਈ (ਸਰਬਜੀਤ ਸਿੰਘ)– ਪੰਜਾਬ ਸਰਕਾਰ ਦੀਆਂ ਹਦਾਇਤਾਂ ਤਹਿਤ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਗੁਰਦਾਸਪੁਰ ਵੱਲੋਂ ਜ਼ਿਲ੍ਹੇ ਦੇ ਬੇਰੁਜ਼ਗਾਰ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਹਿਤ ਰੋਜ਼ਗਾਰ ਮੇਲੇ ਲਗਾਏ ਜਾ ਰਹੇ ਹਨ। ਇਸ ਸਬੰਧੀ ਜ਼ਿਲ੍ਹਾ ਰੋਜ਼ਗਾਰ ਅਫ਼ਸਰ ਪਰਸ਼ੋਤਮ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮਿਤੀ 01.08.2024 ਨੂੰ ਸੀ-ਪਾਈਟ ਸੈਂਟਰ, ਡੇਰਾ ਬਾਬਾ ਨਾਨਕ ਵਿਖੇ ਰਾਕਸਾ ਸਕਿਉਰਿਟੀ ਪ੍ਰਾਈਵੇਟ ਲਿਮ: ਕੰਪਨੀ ਵੱਲੋਂ ਸਕਿਉਰਿਟੀ ਗਾਰਡ ਦੀ ਆਸਾਮੀ ਲਈ ਇੰਟਰਵਿਊ ਕੀਤੀ ਜਾਣੀ ਹੈ ।
ਸਕਿਉਰਿਟੀ ਗਾਰਡ ਦੀ ਭਰਤੀ ਲਈ ਘੱਟ ਤੋਂ ਘੱਟ ਯੋਗਤਾ 10ਵੀ ਪਾਸ, ਉਮਰ 18 ਤੋਂ 35 ਸਾਲ, ਕੱਦ 167ਸੈ:ਮੀ ਅਤੇ ਭਾਰ 50 ਕਿੱਲੋ ਤੋਂ ਉੱਪਰ ਹੋਣਾ ਚਾਹੀਦਾ ਹੈ । ਜ਼ਿਲ੍ਹਾ ਰੋਜ਼ਗਾਰ ਅਫ਼ਸਰ ਪਰਸ਼ੋਤਮ ਸਿੰਘ ਨੇ ਦੱਸਿਆ ਕਿ ਕੰਪਨੀ ਵੱਲੋਂ ਚੁਣੇ ਗਏ ਪ੍ਰਾਰਥੀਆਂ ਨੂੰ 01 ਮਹੀਨੇ ਦੀ ਆਫ਼-ਲਾਈਨ ਟਰੇਨਿੰਗ ਦਿੱਤੀ ਜਾਵੇਗੀ । ਟਰੇਨਿੰਗ ਮੁਕੰਮਲ ਹੋਣ ਤੋਂ ਬਾਅਦ 15000 ਤੋਂ 20000/- ਰੁਪਏ ਪ੍ਰਤੀ ਮਹੀਨਾ ਤਨਖ਼ਾਹ ਦਿੱਤੀ ਜਾਵੇਗੀ ਅਤੇ ਕੰਪਨੀ ਵੱਲੋਂ ਚੁਣੇ ਗਏ ਪ੍ਰਾਰਥੀਆਂ ਨੂੰ 2 ਟਾਈਮ ਦਾ ਖਾਣਾ ਵੀ ਦਿੱਤਾ ਜਾਵੇਗਾ। ਇਸ ਤੋਂ ਇਲਾਵਾ ਕੰਪਨੀ ਵੱਲੋਂ ਫ਼ੰਡ, ਬੋਨਸ ਆਦਿ ਵੀ ਦਿੱਤੇ ਜਾਂਦੇ ਹਨ । ਉਨ੍ਹਾਂ ਨੇ ਦੱਸਿਆ ਕਿ ਚੁਣੇ ਗਏ ਪ੍ਰਾਰਥੀਆਂ ਨੂੰ ਵੱਖ ਵੱਖ ਏਅਰਪੋਰਟ, ਮਲਟੀਨੈਸ਼ਨਲ ਕੰਪਨੀਆਂ ਆਦਿ ਵਿੱਚ ਜਾਬ ਮੁਹੱਈਆ ਕਰਵਾਈ ਜਾਂਦੀ ਹੈ । ਇੰਟਰਵਿਊ ਦੇਣ ਦੇ ਚਾਹਵਾਨ ਪ੍ਰਾਰਥੀ ਮਿਤੀ 01.08.2024 ਨੂੰ ਆਪਣੇ ਅਸਲ ਦਸਤਾਵੇਜ਼ ਦੀਆ ਕਾਪੀਆਂ, ਆਧਾਰ ਕਾਰਡ, 2 ਪਾਸਪੋਰਟ ਸਾਈਜ਼ ਫ਼ੋਟੋ ਤੇ ਰੀਜੂਮ(ਸੀ.ਵੀ) ਸਮੇਤ ਸੀ-ਪਾਈਟ ਸੈਂਟਰ , ਡੇਰਾ ਬਾਬਾ ਨਾਨਕ ਵਿਖੇ ਸਵੇਰੇ 9:30 ਵਜੇ ਤੱਕ ਪਹੁੰਚਣ ਅਤੇ ਇਸ ਦਾ ਵੱਧ ਤੋਂ ਵੱਧ ਲਾਭ ਉਠਾਉਣ।

Leave a Reply

Your email address will not be published. Required fields are marked *