ਅੰਮ੍ਰਿਤਸਰ, ਗੁਰਦਾਸਪੁਰ, 3 ਸਤੰਬਰ (ਸਰਬਜੀਤ ਸਿੰਘ)– ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਧਰਮਪਤਨੀ ਡਾਕਟਰ ਗੁਰਪ੍ਰੀਤ ਕੌਰ ਵੱਲੋਂ ਅੰਮ੍ਰਿਤਸਰ ਜ਼ਿਲੇ ‘ਚ ਦਰਜ ਬਲਾਤਕਾਰ ਦੇ ਕੇਸ ਨੂੰ ਰਫਾ ਦਫਾ ਕਰਨ ਲਈ ਲੱਗੇ 5 ਕਰੋੜ ਦੀ ਰਿਸ਼ਵਤ ਲੈਣ ਵਾਲੇ ਇਲਜ਼ਾਮਾ ਵਾਲਾਂ ਮਾਮਲਾ ਹੁਣ ਦਿਨੋਂ ਦਿਨ ਤੂਲ ਫੜਦਾ ਜਾ ਰਿਹਾ ਹੈ, ਬਿਕਰਮ ਮਜੀਠੀਏ ਵੱਲੋਂ ਇਸ ਦੇ ਸਬੂਤਾ ਸਬੰਧੀ ਇੱਕ ਹੋਟਲ ਦੀ ਵੀਡੀਓ ਪੇਸ਼ ਕਰਨ ਤੋਂ ਬਾਅਦ ਕਾਂਗਰਸ ਦੇ ਵਿਧਾਇਕ ਸੁਖਪਾਲ ਸਿੰਘ ਖਹਿਰਾ ਵੱਲੋਂ ਲਾਈਵ ਹੋ ਹੱਥ ‘ਚ ਸਲਫਾਸ ਲੈ ਮੁੱਖ ਮੰਤਰੀ ਭਗਵੰਤ ਮਾਨ ਨੂੰ ਕਹਿਣਾ,ਤੁਸੀਂ ਤਾਂ ਕਿਹਾ ਸੀ, ਮੇਰੇ ਤੇ ਭਿਰਸ਼ਟਾਚਾਰ ਦੇ ਇਲਜਾਮ ਲੱਗਣੇ ਸਲਫ਼ਾਸ ਦੇ ਬਰਾਬਰ ਹਨ, ਨਾਲ ਇਹ ਮਾਮਲਾ ਹੁਣ ਦਿਨੋਂ ਦਿਨ ਤੂਲ ਫੜਦਾ ਜਾ ਰਿਹਾ ਹੈ, ਇਸ ਕਰਕੇ ਇਸ ਦੀ ਪੂਰੀ ਜਾਂਚ ਪੜਤਾਲ ਕਰਕੇ ਲੋਕਾਂ ਸਾਹਮਣੇ ਸੱਚ ਲਿਆਉਣ ਦੀ ਲੋੜ ਤੇ ਜ਼ੋਰ ਦੇਵੇ ਪੰਜਾਬ ਸਰਕਾਰ, ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖ਼ਾਲਸਾ ਨੇ ਮੁੱਖ ਮੰਤਰੀ ਦੀ ਪਤਨੀ ਤੇ 5 ਕਰੌੜ ਦੀ ਰਿਸ਼ਵਤ ਮੰਗਣ ਦੇ ਇਲਜ਼ਾਮ ਦੀ ਉੱਚਪੱਧਰਦੀ ਜਾਂਚ ਕਰਵਾਕੇ ਲੋਕਾਂ ਸਾਹਮਣੇ ਸਚਾਈ ਪੇਸ਼ ਕਰਨ ਦੀ ਮੰਗ ਕਰਦਿਆਂ ਇੱਕ ਲਿਖਤੀ ਪ੍ਰੈਸ ਬਿਆਨ ਰਾਹੀਂ ਕੀਤਾ।
ਭਾਈ ਖਾਲਸਾ ਨੇ ਕਿਹਾ ਭਗਵੰਤ ਮਾਨ ਨੇ ਚੋਣਾਂ ਤੋਂ ਪਹਿਲਾਂ ਭਿਰਸ਼ਟਾਚਾਰ ਨੂੰ ਖ਼ਤਮ ਕਰਨ ਦਾ ਵਾਅਦਾ ਕੀਤਾ ਸੀ ਅਤੇ ਹੁਣ ਤੱਕ ਵੱਡੇ ਵੱਡੇ ਅਫਸਰਾਂ ਮੰਤਰੀਜ ਤੇ ਪਾਰਟੀ ਆਗੂਆਂ ਤੇ ਲੱਗੇ ਭਿਰਸ਼ਟਾਚਾਰ ਦੇ ਦੋਸ਼ਾਂ ਤੋਂ ਬਾਅਦ ਮੁੱਖ ਮੰਤਰੀ ਦੀ ਪਤਨੀ ਡਾਕਟਰ ਗੁਰਪ੍ਰੀਤ ਕੌਰ ਤੇ ਬਲਾਤਕਾਰ ਦੇ ਕੇਸ ਨੂੰ ਰਫਦਫਾ ਕਰਨ ਬਦਲੇ ਲੱਗੇ 5 ਕਰੌੜ ਰੁਪਏ ਰਿਸ਼ਵਤ ਲੈਣ ਦੇ ਇਲਜ਼ਾਮਾਂ ਨੇ ਮੁੱਖ ਮੰਤਰੀ ਭਗਵੰਤ ਮਾਨ ਸਮੇਤ ਸਰਕਾਰ ਤੇ ਕਈ ਸਵਾਲ ਖੜ੍ਹੇ ਕਰ ਦਿੱਤੇ ਹਨ ਉਥੇ ਇਹ ਮਾਮਲਾ ਹੁਣ ਦਿਨੋਂ ਦਿਨ ਤੂਲ ਫੜਦਾ ਜਾ ਰਿਹਾ ਹੈ ਇਸ ਕਰਕੇ ਇਸ ਸਾਰੇ ਮਾਮਲੇ ਦੀ ਸੀ ਬੀ ਆਈ ਤੋਂ ਜਾਂਚ ਕਰਵਾਉਣੀ ਚਾਹੀਦੀ ਹੈ ਕਿਉਂਕਿ ਮਾਮਲਾ ਬਹੁਤ ਗੰਭੀਰ ਤੇ ਅਫ਼ਸੋਸਜਨਕ ਹੈ,ਭਾਈ ਖਾਲਸਾ ਨੇ ਕਿਹਾ ਸਾਡੀ ਜਥੇਬੰਦੀ ਆਲ ਇੰਡੀਆਂ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਇਸ ਸਾਰੇ ਮਾਮਲੇ ਦੀ ਸੀ ਬੀ ਆਈ ਤੋਂ ਜਾਂਚ ਕਰਵਾਕੇ ਲੋਕਾਂ ਸਾਹਮਣੇ ਸੱਚ ਲਿਆਉਣ ਦੀ ਮੰਗ ਕਰਦਿਆਂ ਮੁੱਖ ਮੰਤਰੀ ਨੂੰ ਚੋਣਾਂ ਤੋਂ ਪਹਿਲਾਂ ਲੋਕਾਂ ਨਾਲ ਆਪਣੇ ਕੀਤੇ ਵਾਅਦੇ ਨੂੰ ਪੂਰਾ ਕਰਨ ਹਿੱਤ ਰਾਜ ‘ਚ ਭਿਰਸ਼ਟਾਚਾਰ ਨੂੰ ਖਤਮ ਕਰਨ ਲਈ ਵਿਸ਼ੇਸ਼ ਉਪਰਾਲੇ ਕਰਨ ਦੀ ਮੰਗ ਕਰਦੀ ਹੈ ਇਸ ਮੌਕੇ ਭਾਈ ਵਿਰਸਾ ਸਿੰਘ ਖਾਲਸਾ ਪ੍ਰਧਾਨ ਏ ਆਈ ਐਸ ਐਸ ਐਫ ਖਾਲਸਾ ਨਾਲ ਪੀਏ ਭਾਈ ਸੁਖਦੇਵ ਸਿੰਘ ਜਗਰਾਓਂ ਤੋਂ ਇਲਾਵਾ ਹੋਰ ਵੀ ਕਈ ਕਾਰਕੁਨ ਮਜੌਦ ਸਨ।।


