ਚੰਡੀਗੜ੍ਹ, ਗੁਰਦਾਸਪੁਰ, 3 ਸਤੰਬਰ (ਸਰਬਜੀਤ ਸਿੰਘ)- ਕਿਸਾਨ ਮੋਰਚੇ ਦੇ ਆਗੂਆਂ ਨੇ ਐਲਾਨ ਕੀਤਾ ਹੈ ਕਿ ਉਹਨਾਂ ਵੱਲੋਂ ਆਪਣੀਆਂ ਮੰਗਾਂ ਨੂੰ ਲੈਕੇ ਪੰਜਾਬ ਦੇ ਮੰਤਰੀਆਂ ਦੇ ਨਿਵਾਸਾਂ ਦਾ ਘਿਰਾਓ 14 ਸਤੰਬਰ ਤੋਂ 18 ਸਤੰਬਰ ਤੱਕ ਕੀਤੀ ਜਾਵੇਗਾ, ਕਿਉਂਕਿ ਸਰਕਾਰ ਉਨ੍ਹਾਂ ਨਾਲ ਵਾਹਦਾ ਖਿਲਾਫੀ ਤੇ ਉਤਰੀ ਹੋਈ ਹੈ ਇਸ ਕਰਕੇ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਪੰਜਾਬ ਦੇ ਸੰਘਰਸ਼ੀ ਕਿਸਾਨਾਂ ਵੱਲੋਂ ਆਪਣੀਆਂ ਮੰਗਾਂ ਨੂੰ ਲੈਕੇ 14 ਤੋਂ 18 ਸਤੰਬਰ ਤੱਕ ਪੰਜਾਬ ਦੇ ਮੰਤਰੀਆਂ ਦੇ ਨਿਵਾਸਾਂ ਦੇ ਘਰਾਓ ਕਰਨ ਵਾਲੇ ਕੀਤੇ ਐਲਾਨ ਦੀ ਪੂਰੀ ਹਮਾਇਤ ਕਰਦੀ ਹੋਈ ਪੰਜਾਬ ਸਰਕਾਰ ਤੋਂ ਮੰਗ ਕਰਦੀ ਹੈ ਕਿ ਕਿਸਾਨਾ ਦੀਆਂ ਜਾਇਜ਼ ਮੰਗਾਂ ਪ੍ਰਵਾਨ ਕਰਨ ਦੀ ਲੋੜ ਤੇ ਜੋਰ ਦਿੱਤਾ ਜਾਵੇ, ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ ਨੇ ਚੰਡੀਗੜ੍ਹ ਦੇ 18 ਸੈਕਟਰ’ਚ ਮੋਰਚਾ ਲਾਈ ਬੈਠੇ ਕਿਸਾਨ ਸੰਘਰਸੀਆਂ ਵੱਲੋਂ 14 ਤੋਂ 18 ਸਤੰਬਰ ਤੱਕ ਪੰਜਾਬ ਦੇ ਮੰਤਰੀਆਂ ਦੇ ਨਿਵਾਸਾਂ ਦਾ ਘਿਰਾਓ ਕਰਨ ਵਾਲੇ ਕੀਤੇ ਐਲਾਨ ਦੀ ਹਮਾਇਤ ਅਤੇ ਸਰਕਾਰ ਤੋਂ ਕਿਸਾਨਾਂ ਦੀਆਂ ਸਾਰੀਆਂ ਮੰਗਾਂ ਪ੍ਰਵਾਨ ਕਰਨ ਦੀ ਮੰਗ ਕਰਦਿਆਂ ਇੱਕ ਲਿਖਤੀ ਪ੍ਰੈਸ ਬਿਆਨ ਰਾਹੀਂ ਕੀਤਾ, ਭਾਈ ਖਾਲਸਾ ਨੇ ਕਿਸਾਨ ਲੰਮੇ ਸਮੇਂ ਤੋਂ ਆਪਣੀਆਂ ਮੰਗਾਂ ਨੂੰ ਲੈਕੇ ਰੋਸ ਪ੍ਰਦਰਸ਼ਨ ਰੈਲੀਆਂ,ਇਕੱਠ ਕਰਕੇ ਦੱਸ ਚੁੱਕੀ ਹੈ ਕਿ ਉਹਨਾਂ ਦੀਆਂ ਸਾਰੀਆਂ ਮੰਗਾਂ ਪ੍ਰਵਾਨ ਕੀਤੀਆਂ ਜਾਣ ਪਰ ਸਰਕਾਰ ਦੇ ਕੰਨ ਤੇ ਜੂੰ ਨਹੀਂ ਸਰਕ ਰਹੀ, ਭਾਈ ਖਾਲਸਾ ਨੇ ਕਿਹਾ ਪਿਛਲੇ ਦਿਨੀਂ ਕਿਸਾਨ ਆਗੂ ਗਵਰਨਰ ਪੰਜਾਬ ਨੂੰ ਮਿਲ ਕੇ ਦੱਸਣਾ ਚਾਹੁੰਦੇ ਸਨ ਪਰ ਸਰਕਾਰ ਨੇ ਕਿਸਾਨਾਂ ਤੇ ਅੰਨਾਂ ਤਸ਼ੱਦਦ ਢਾਇਆ ਪਰ ਮੰਗਾਂ ਮੰਨਣ ਲਈ ਕੋਈ ਸੁਨੇਹਾ ਨਹੀਂ ਭੇਜਿਆ ਅਤੇ ਹੁਣ ਸਰਕਾਰ ਨੇ ਪੰਜਾਬ ਸਰਕਾਰ ਵਿਰੁੱਧ ਚੰਡੀਗੜ੍ਹ ਦੇ ਸੈਕਟਰ 41 ਵਿਚ ਮੋਰਚਾ ਲਾ ਦਿੱਤਾ ਹੈ, ਭਾਈ ਖਾਲਸਾ ਨੇ ਦੱਸਿਆ ਇਸ ਮੋਰਚੇ ਦੇ ਆਗੂਆਂ ਨੇ 14 ਤੋਂ 18 ਸਤੰਬਰ ਤੱਕ ਲਗਾਤਾਰ ਆਪਣੀਆਂ ਮੰਗਾਂ ਨੂੰ ਲੈਕੇ ਪੰਜਾਬ ਦੇ ਮੰਤਰੀਆਂ ਦੇ ਨਿਵਾਸ ਅਸਥਾਨਾਂ ਦਾ ਘਿਰਾਓ ਕਰਨ ਦਾ ਐਲਾਨ ਕਰ ਦਿੱਤਾ ਜਾਵੇਗਾ ਅਤੇ ਘਿਰਾਓ ਬਿਲਕੁਲ ਸ਼ਾਂਤਮਈ ਢੰਗ ਨਾਲ ਕੀਤਾ ਜਾਵੇਗਾ, ਭਾਈ ਖਾਲਸਾ ਨੇ ਕਿਹਾ ਸਾਡੀ ਜਥੇਬੰਦੀ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਜਿਥੇ ਪੰਜਾਬ ਦੇ ਸੰਘਰਸ਼ੀ ਕਿਸਾਨਾਂ ਵੱਲੋਂ ਆਪਣੀਆਂ ਮੰਗਾਂ ਨੂੰ ਲੈਕੇ ਚੰਡੀਗੜ੍ਹ ਵਿਖੇ 14 ਤੋਂ 18 ਸਤੰਬਰ ਤੱਕ ਕੀਤੇ ਜਾਣ ਘਿਰਾਓ ਦੀ ਪੂਰਨ ਹਮਾਇਤ ਕਰਦੀ ਹੈ ਉਥੇ ਮੰਗ ਕਰਦੀ ਹੈ ਕਿ ਕਿਸਾਨਾ ਦੀਆਂ ਸਾਰੀਆਂ ਜਾਇਜ਼ ਮੰਗਾਂ ਪ੍ਰਵਾਨ ਕਰਨ ਦੀ ਲੋੜ ਤੇ ਜ਼ੋਰ ਦਿੱਤਾ ਜਾਵੇ ਤਾਂ ਕਿ ਕਿਸਾਨਾਂ ਨੂੰ ਸਰਕਾਰ ਵਿਰੁੱਧ ਅਜਿਹੇ ਮੋਰਚੇ ਲਾਉਂਣ ਦੀ ਜ਼ਰੂਰਤ ਨਾਂ ਪਵੇ, ਇਸ ਵਕਤ ਭਾਈ ਵਿਰਸਾ ਸਿੰਘ ਖਾਲਸਾ ਪ੍ਰਧਾਨ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਨਾਲ ਫੈਡਰੇਸ਼ਨ ਦੇ ਪੀਏ ਭਾਈ ਸੁਖਦੇਵ ਸਿੰਘ ਜਗਰਾਉਂ ਤੋਂ ਇਲਾਵਾ ਹੋਰ ਵੀ ਕਾਰਕੁੰਨ ਹਾਜਰ ਸਨ ।।


