ਗੁਰਦਾਸਪੁਰ, 31 ਜੁਲਾਈ (ਸਰਬਜੀਤ ਸਿੰਘ)– ਕਿਸਾਨ ਸੰਘਰਸ਼ੀ ਲੰਮੇ ਸਮੇਂ ਤੋਂ ਦਿੱਲੀ ਜਾਣ ਤੋਂ ਰੋਕੇ ਜਾਣ ਤੋਂ ਬਾਅਦ ਹਰਿਆਣਾ ਦੇ ਸ਼ੰਭੂ ਤੇ ਖਨੌਰੀ ਬਾਰਡਰਾਂ ਤੇ ਆਪਣੀਆਂ ਮੰਗਾਂ ਮਨਵਾਉਣ ਲਈ ਲਗਾਤਾਰ ਸਰਕਾਰ ਵਿਰੁੱਧ ਮੋਰਚਾ ਲਾਈ ਬੈਠੇ ਹਨ ਅਤੇ ਲੋਕ ਸਭਾ ਦੀਆਂ ਚੋਣਾਂ ਤੋਂ ਪਹਿਲਾਂ ਇਹਨਾਂ ਕਿਸਾਨ ਸੰਘਰਸ਼ੀ ਆਗੂਆਂ ਵੱਲੋਂ ਸਰਕਾਰ ਦੇ ਸੱਦੇ ਪੰਜ ਮੀਟਿੰਗਾਂ ਕੀਤੀਆਂ ਗਈਆਂ, ਜੋ ਬੇਸਿੱਟਾ ਨਿਕਲੀਆਂ ਕਿਉਂਕਿ ਕਿਸਾਨ ਸੰਘਰਸ਼ੀ ਆਗੂ 23 ਫਸਲਾਂ ਤੇ ਐਮ ਐਸ ਪੀ ਗਰੰਟੀ ਕਾਨੂੰਨ ਦੀ ਮੰਗ ਕਰ ਰਹੇ ਹਨ ਜੋਂ ਸਰਕਾਰ ਦੇਣ ਤੋਂ ਇਨਕਾਰ ਕਰ ਰਹੀ ਹੈ ਅਤੇ ਕਿਸਾਨ ਆਪਣੀਆਂ ਮੰਗਾਂ ਲਈ ਅੜੇ ਹੋਏ ਹਨ ਜਦੋਂ ਕਿ ਹੁਣ ਕੇਦਰ ਸਰਕਾਰ ਨੇ ਨਵੇਂ ਸਿਰੇ ਤੋਂ ਕਿਸਾਨਾਂ ਨਾਲ ਗੱਲਬਾਤ ਕਰਨ ਲਈ ਮੀਟਿੰਗ ਰੱਖ ਲਈ ਹੈ ਜੋਂ ਬਹੁਤ ਹੀ ਸ਼ਲਾਘਾਯੋਗ ਫ਼ੈਸਲਾ ਹੈ ਅਤੇ ਇੰਜ ਲਗਦਾ ਹੈ ਕਿ ਇਸ ਮੀਟਿੰਗ ਦੌਰਾਨ ਸਰਕਾਰ ਐਮ ਐਸ ਪੀ ਸਮੇਤ ਕਿਸਾਨਾਂ ਦੀਆਂ ਸਾਰੀਆਂ ਮੰਗਾਂ ਮੰਨਣ ਲਈ ਤਿਆਰ ਹੋ ਜਾਵੇਗੀ ਕਿਉਂਕਿ ਹੁਣ ਵਿਰੋਧੀ ਧਿਰ ਕਿਸਾਨ ਦੇ ਹੱਕ ਵਿੱਚ ਪੂਰੀ ਤਰ੍ਹਾਂ ਡੱਟ ਗਿਆ ਹੈ,ਇਸ ਕਰਕੇ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਜਿਥੇ ਸਰਕਾਰ ਵੱਲੋਂ ਕਿਸਾਨਾਂ ਨੂੰ ਮੀਟਿੰਗ ਲਈ ਸੱਦਾ ਪੱਤਰ ਦੇਣ ਦੀ ਸ਼ਲਾਘਾ ਕਰਦੀ ਹੋਈ ਮੰਗ ਕਰਦੀ ਹੈ ਕਿ ਲੰਮੇ ਸਮੇਂ ਤੋਂ ਬਾਰਡਰਾਂ ਤੇ ਬੈਠ ਕੇ ਸ਼ਾਂਤਮਈ ਸੰਘਰਸ਼ ਕਰਨ ਵਾਲੇ ਕਿਸਾਨ ਸੰਘਰਸ਼ੀਆ ਦੀਆਂ ਐਮ ਐਸ ਪੀ ਦੀ ਕਨੂੰਨੀ ਗਰੰਟੀ ਸਮੇਤ ਸਾਰੀਆਂ ਜਾਇਜ਼ ਮੰਗਾਂ ਪ੍ਰਵਾਨ ਕਰਨ ਦੀ ਲੋੜ ਤੇ ਜ਼ੋਰ ਦੇਵੇ ਤਾਂ ਕਿ ਬਾਰਡਰਾਂ ਤੇ ਬੈਠੇ ਕਿਸਾਨ ਆਪਣੇ ਆਪਣੇ ਘਰਾਂ ਨੂੰ ਪਰਤ ਸਕਣ । ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ ਨੇ ਸਰਕਾਰ ਵੱਲੋਂ ਸ਼ੰਬੂ ਅਤੇ ਖਨੌਰੀ ਬਾਰਡਰਾਂ ਤੇ ਬੈਠੇ ਕਿਸਾਨ ਸੰਘਰਸ਼ੀਆ ਨੂੰ ਮੀਟਿੰਗ ਲਈ ਸਰਕਾਰ ਵੱਲੋਂ ਸੱਦਾ ਦੇਣ ਵਾਲੇ ਫੈਸਲੇ ਦੀ ਸ਼ਲਾਘਾ ਅਤੇ ਕਿਸਾਨਾਂ ਦੀਆਂ ਐਮ ਐਸ ਪੀ ਦੀ ਕਨੂੰਨੀ ਗਰੰਟੀ ਸਮੇਤ ਹੋਰ ਮੰਗਾਂ ਪ੍ਰਵਾਨ ਕਰਨ ਦੀ ਮੰਗ ਕਰਦਿਆਂ ਇਕ ਲਿਖਤੀ ਪ੍ਰੈਸ ਬਿਆਨ ਰਾਹੀਂ ਕੀਤਾ, ਉਹਨਾਂ ਭਾਈ ਖਾਲਸਾ ਨੇ ਸਪੱਸ਼ਟ ਕੀਤਾ ਤਿੰਨ ਖੇਤੀ ਬਿੱਲ ਰੱਦ ਕਰਨ ਸਮੇਂ ਕੇਂਦਰ ਸਰਕਾਰ ਨੇ ਐਮ ਐਸ ਪੀ ਸਮੇਤ ਕਈ ਹੋਰ ਮੰਗਾਂ ਮੰਨ ਕੇ ਕਿਸਾਨਾ ਦਾ ਮੋਰਚਾ ਖਤਮ ਕਰਵਾ ਦਿੱਤਾ ਸੀ ਪਰ ਸਰਕਾਰ ਕਿਸਾਨਾਂ ਨਾਲ ਕੀਤੇ ਵਾਅਦੇ ਕਰਨ ਤੋਂ ਬਾਅਦ ਆਪਣੇ ਸਾਰੇ ਵਾਅਦਿਆ ਤੋਂ ਮੁਕਰ ਗਈ, ਭਾਈ ਖਾਲਸਾ ਨੇ ਕਿਹਾ ਸਰਕਾਰ ਦੀ ਵਾਹਦਾ ਖਿਲਾਫ ਵਿਰੁੱਧ ਕਿਸਾਨਾਂ ਨੇ ਫਿਰ ਤੋਂ ਦਿੱਲੀ ਜਾ ਕੇ ਆਪਣਾ ਮੋਰਚਾ ਖੋਲ੍ਹਣਾ ਚਾਹਿਆ ਪਰ ਹਰਿਆਣਾ ਸਰਕਾਰ ਨੇ ਭਾਰੀ ਸੁਰੱਖਿਆ ਬਲਾਂ ਦੀ ਮਦਦ ਨਾਲ ਕਿਸਾਨਾਂ ਤੇ ਡਾਂਗਾਂ ਸੋਟੇ ਅੱਥਰੂ ਗੈਸ ਤੇ ਗੋਲੀਆਂ ਚਲਾਈਆਂ ਜਿਸ ਨਾਲ ਇੱਕ ਨੌਜਵਾਨ ਕਿਸਾਨ ਸੰਘਰਸ਼ੀ ਦੀ ਮੌਤ ਹੋਈ ਤੇ ਸੈਂਕੜੇ ਫੱਟੜ ਤੇ ਕਈਆਂ ਨੂੰ ਲਾ ਪਤਾ ਕਰ ਦਿੱਤਾ ਗਿਆ ,ਭਾਈ ਖਾਲਸਾ ਨੇ ਕਿਹਾ ਜਿਸ ਦੇ ਸਿੱਟੇ ਵਜੋਂ ਨੌ ਮਹੀਨੇ ਤੋਂ ਕਿਸਾਨ ਸੰਘਰਸ਼ੀ ਖਨੌਰੀ ਤੇ ਸ਼ੰਭੂ ਬਾਰਡਰਾਂ ਤੇ ਬੈਠ ਕੇ ਆਪਣੇ ਇਸ ਮੋਰਚੇ ਨੂੰ ਲਗਾਤਾਰ ਜਾਰੀ ਰੱਖ ਰਹੇ ਹਨ ,ਭਾਈ ਖਾਲਸਾ ਨੇ ਕਿਹਾ ਹੁਣ ਵਿਰੋਧੀ ਧਿਰ ਦੇ ਕਿਸਾਨਾਂ ਦੇ ਹੱਕ ਵਿੱਚ ਨਿਤਰਨ ਕਾਰਨ ਸਰਕਾਰ ਨੇ ਕਿਸਾਨਾਂ ਨੂੰ ਇੱਕ ਵਾਰ ਫਿਰ ਗੱਲਬਾਤ ਕਰਨ ਦਾ ਸੱਦਾ ਪੱਤਰ ਭੇਜ ਦਿੱਤਾ ਹੈ ਜੋ ਸਮੇਂ ਮੁਤਾਬਿਕ ਸਰਕਾਰ ਦਾ ਬਹੁਤ ਹੀ ਸ਼ਲਾਘਾਯੋਗ ਫ਼ੈਸਲਾ ਕਿਹਾ ਜਾ ਸਕਦਾ ਹੈ ,ਇਸ ਕਰਕੇ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਜਿਥੇ ਸਰਕਾਰ ਵੱਲੋਂ ਭੇਜੇ ਪੱਤਰ ਦਾ ਸਵਾਗਤ ਕਰਦੀ ਹੈ ਉਥੇ ਮੰਗ ਕਰਦੀ ਹੈ ਕਿ ਐਮ ਐਸ ਪੀ ਦੀ ਕਨੂੰਨੀ ਗਰੰਟੀ ਸਮੇਤ ਕਿਸਾਨਾਂ ਦੀਆਂ ਸਾਰੀਆਂ ਜਾਇਜ਼ ਮੰਗਾਂ ਪ੍ਰਵਾਨ ਕਰਨ ਦੀ ਲੋੜ ਤੇ ਜ਼ੋਰ ਦੇਵੇ ਤਾਂ ਕਿ ਕਿਸਾਨਾਂ ਨੂੰ ਮੋਰਚਾ ਖਤਮ ਕਰਕੇ ਆਪਣੇ ਘਰਾਂ ਨੂੰ ਪਰਤਣ ਦਾ ਮੌਕਾ ਮਿਲ ਸਕੇ ।ਇਸ ਮੌਕੇ ਤੇ ਭਾਈ ਵਿਰਸਾ ਸਿੰਘ ਖਾਲਸਾ ਪ੍ਰਧਾਨ ਏ ਆਈ ਐਸ ਐਸ ਐਫ ਖਾਲਸਾ ਨਾਲ ਸੀਨੀਅਰ ਆਗੂ ਤੇ ਮੁੱਖ ਬੁਲਾਰੇ ਭਾਈ ਅਵਤਾਰ ਸਿੰਘ ਅੰਮ੍ਰਿਤਸਰ ਭਾਈ ਦਿਲਬਾਗ ਸਿੰਘ ਬਾਗੀ ਗੁਰਦਾਸਪੁਰ ਭਾਈ ਜੋਗਿੰਦਰ ਸਿੰਘ ਅਤੇ ਭਾਈ ਜਗਤਾਰ ਸਿੰਘ ਫਿਰੋਜ਼ਪੁਰ ਭਾਈ ਲਖਵਿੰਦਰ ਸਿੰਘ ਰਾਜਿਸਥਾਨ ਭਾਈ ਸਿੰਦਾ ਸਿੰਘ ਨਿਹੰਗ ਅਤੇ ਪਿਰਥੀ ਸਿੰਘ ਧਾਲੀਵਾਲ ਧਰਮਕੋਟ ਭਾਈ ਮਨਜਿੰਦਰ ਸਿੰਘ ਅਤੇ ਭਾਈ ਰਛਪਾਲ ਸਿੰਘ ਕਮਾਲਕੇ ਭਾਈ ਜਗਜੀਤ ਸਿੰਘ ਸੈਦੇਸਾਹ ਵਾਲਾ ਭਾਈ ਬਲਕਾਰ ਸਿੰਘ ਦਾਰੇਵਾਲ ਜਲੰਧਰ ਭਾਈ ਸੁਖਦੇਵ ਸਿੰਘ ਫੌਜੀ ਜਗਰਾਵਾਂ ਭਾਈ ਬਲਵਿੰਦਰ ਸਿੰਘ ਖਡੂਰ ਸਾਹਿਬ ਆਦਿ ਆਗੂ ਹਾਜਰ ਸਨ।