ਗੁਰਦਾਸਪੁਰ, 1 ਅਗਸਤ (ਸਰਬਜੀਤ ਸਿੰਘ)– ਬੀਤੇ ਦਿਨੀਂ ਅਕਾਲੀ ਦਲ ਬਾਦਲ ਦੇ ਬਾਗੀ ਧੜੇ ਨੇ ਸੁਖਬੀਰ ਸਿੰਘ ਬਾਦਲ ਤੇ ਬੀਤੇ ਸਮੇਂ’ਚ ਸਰਸੇ ਵਾਲੇ ਸੌਦੇ ਸਾਧ ਨੂੰ ਬਿਨਾਂ ਮੰਗੇ ਮੁਆਫੀ ਦੇਣ, ਪਿੰਡ ਜਵਾਹਰਕੇ’ਚ ਆਦਿ ਸ਼੍ਰੀ ਗੁਰੂ ਗ੍ਰੰਥ ਸਾਹਿਬ ਚੋਰੀ ਕਰਕੇ ਗੁਰਬਾਣੀ ਦੇ ਅੰਗ ਗਲੀਆਂ ਨਾਲਿਆਂ ਵਿੱਚ ਖਿਲਾਰ ਕੇ ਅਪਮਾਨਿਤ ਕਰਨ,ਬਾਇਬਲ ਕਲਾ ਵਿੱਚ ਸ਼ਾਂਤਮਈ ਧਰਨਾ ਕਾਰੀਆਂ ਤੇ ਗੋਲੀਆਂ ਚਲਾ ਕੇ ਦੋ ਸਿੱਖਾਂ ਨੂੰ ਸ਼ਹੀਦ ਕਰਨ, ਸੈਣੀ ਨੂੰ ਡੀਜੀਪੀ ਲਾਉਣ ਸਮੇਤ ਅਕਾਲੀ ਰਾਜ ਸਮੇਂ ਕਈ ਬੱਜਰ ਭੁਲਾਂ ਕਰਨ ਦੇ ਦੋਸ਼ਾਂ ਵਾਲੀ ਇੱਕ ਚਿੱਠੀ ਜਥੇਦਾਰ ਸ਼੍ਰੀ ਅਕਾਲ ਤਖ਼ਤ ਸਾਹਿਬ ਨੂੰ ਸੌਂਪ ਕੇ ਸੁਖਬੀਰ ਬਾਦਲ ਨੂੰ ਇਨ੍ਹਾਂ ਦੋਸ਼ਾਂ ਬਦਲੇ ਅਕਾਲ ਤਖ਼ਤ ਸਾਹਿਬ ਤੇ ਤਲਬ ਕਰਨ ਦੀ ਮੰਗ ਕੀਤੀ ਸੀ ਅਤੇ ਇਸ ਤੋਂ ਬਾਅਦ ਸੁਖਬੀਰ ਬਾਦਲ ਨੇ ਵੀ ਇੱਕ ਬੰਦ ਲਿਫ਼ਾਫ਼ੇ ਰਾਹੀਂ ਇਹਨਾਂ ਦੋਸ਼ਾਂ ਦਾ ਜਵਾਬ ਜਥੇਦਾਰ ਸ਼੍ਰੀ ਅਕਾਲ ਤਖ਼ਤ ਸਾਹਿਬ ਗਿਆਨੀ ਰਘਬੀਰ ਨੂੰ ਸੌਂਪਿਆ, ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਾਹਿਬ ਕੋਲ ਦੋਵਾਂ ਧੜਿਆਂ ਦੇ ਸ਼ਿਕਾਇਤ ਲੈਟਰ ਅਜੇ ਵਿਚਾਰ ਅਧੀਨ ਹਨ ਤੇ ਕਿਸੇ ਤਕਨੀਕੀ ਕਾਰਨ ਕਰਕੇ ਇਹਨਾਂ ਦੋਹਾਂ ਧਿਰਾਂ ਨੂੰ ਫੈਸਲਾ ਦੇਣ ਵਿੱਚ ਕੁਝ ਦੇਰ ਕੀਤੀ ਜਾ ਰਹੀ ਹੈ ਜਿਸ ਸਬੰਧੀ ਜਥੇਦਾਰ ਸਾਹਿਬ ਹੀ ਜਾਣਦੇ ਹਨ ,ਪਰ ਹੁਣ ਇਹਨਾਂ ਦੋਹਾਂ ਧੜਿਆਂ ਦੇ ਆਗੂਆਂ ਨੇ ਜਥੇਦਾਰ ਸਾਹਿਬ ਦੇ ਫੈਸਲਾ ਦੇਣ ਤੋਂ ਪਹਿਲਾਂ ਹੀ ਇੱਕ ਦੂਸਰੇ ਵਿਰੁੱਧ ਸਖ਼ਤ ਬਿਆਨਬਾਜੀ ਦੇ ਨਾਲ ਨਾਲ ਸਿਆਸੀ ਵਾਰ ਕਰਨੇ ਸ਼ੁਰੂ ਕਰ ਦਿੱਤੇ ਹਨ ਜੋ ਕਿ ਸਿੱਖਾ ਦੀ ਸਰਬਉੱਚ ਅਦਾਲਤ ਸ਼੍ਰੀ ਅਕਾਲ ਤਖ਼ਤ ਸਾਹਿਬ ਅਤੇ ਸਨਮਾਨਯੋਗ ਹਸਤੀ ਜਥੇਦਾਰ ਸਾਹਿਬ ਜੀ ਦੀ ਸਿਰਮੌਰ ਪਦਵੀ ਦਾ ਘੋਰ ਅਪਮਾਨ ਕੀਤਾ ਹੈ, ਇਸ ਕਰਕੇ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਇਨ੍ਹਾਂ ਦੋਹਾਂ ਧੜਿਆਂ ਨੂੰ ਅਕਾਲ ਤਖ਼ਤ ਸਾਹਿਬ ਤੇ ਜਥੇਦਾਰ ਸਾਹਿਬ ਦਾ ਅਪਮਾਨ ਕਰਨ ਵਾਲੇ ਵਰਤਾਰੇ ਦੀ ਜ਼ੋਰਦਾਰ ਸ਼ਬਦਾਂ’ਚ ਨਿੰਦਾ ਕਰਦੀ ਹੋਈ ਜਥੇਦਾਰ ਸ਼੍ਰੀ ਅਕਾਲ ਤਖ਼ਤ ਸਾਹਿਬ ਤੋਂ ਮੰਗ ਕਰਦੀ ਹੈ ਕਿ ਅਕਾਲੀ ਦਲ ਦੀ ਮੁੱਢਲੀ ਹੋਂਦ ਨੂੰ ਬਚਾਉਣ ਲਈ ਅਕਾਲੀ ਦਲ ਬਾਦਲ ਨੂੰ ਭੰਗ ਕਰਕੇ ਸਮੁਚੀਆਂ ਪੰਥਕ ਜਥੇਬੰਦੀਆਂ ਦੇ ਆਗੂਆਂ, ਸਿੱਖ ਬੁੱਧੀਜੀਵੀ ਵਿਦਿਵਾਨਾਂ ਨੂੰ ਬੁਲਾ ਕੇ ਇੱਕ ਸਰਬਪ੍ਰਵਾਨਿਤ ਅਕਾਲੀ ਦਲ ਦਾ ਐਲਾਨ ਕੀਤਾ ਜਾਵੇ ਤਾਂ ਕਿ ਅਕਾਲੀ ਦਲ ਨੂੰ ਮੁੜ ਤੋਂ ਸੁਰਜੀਤ ਕਰਨ ਦਾ ਰਾਹ ਪੱਧਰਾ ਹੋ ਸਕੇ, ਇਹਨਾਂ ਸ਼ਬਦਾਂ ਦਾ ਪ੍ਰਗਟਾਵਾਂ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ ਨੇ ਅਕਾਲੀ ਦਲ ਬਾਦਲ ਦੇ ਦੋਹਾਂ ਧੜਿਆਂ ਵੱਲੋਂ ਅਕਾਲ ਤਖ਼ਤ ਸਾਹਿਬ ਤੇ ਪੇਸ਼ ਹੋਣ ਤੇ ਫੈਸਲੇ ਦੀ ਉਡੀਕ ਤੋਂ ਪਹਿਲਾਂ ਹੀ ਆਪਣੇ ਆਪਣੇ ਸਿਆਸੀ ਬਿਆਨ ਦੇ ਕੇ ਸਿੱਖਾ ਦੀ ਸਰਬਉਚ ਸੁਪਰੀਮ ਅਦਾਲਤ ਅਕਾਲ ਤਖ਼ਤ ਸਾਹਿਬ ਅਤੇ ਸਨਮਾਨ ਯੋਗ ਹਸਤੀ ਜਥੇਦਾਰ ਸ਼੍ਰੀ ਅਕਾਲ ਤਖ਼ਤ ਸਾਹਿਬ ਦਾ ਅਪਮਾਨ ਕਰਨ ਵਾਲੇ ਵਰਤਾਰੇ ਦੀ ਨਿੰਦਾ ਅਤੇ ਜਥੇਦਾਰ ਸਾਹਿਬ ਤੋਂ ਬਾਦਲ ਅਕਾਲੀ ਦਲ ਨੂੰ ਭੰਗ ਕਰਕੇ ਸਰਬਪ੍ਰਵਾਨਿਤ ਅਕਾਲੀ ਦਲ ਬਣਾਉਣ ਦੀ ਮੰਗ ਕਰਦਿਆਂ ਇਕ ਲਿਖਤੀ ਪ੍ਰੈਸ ਬਿਆਨ ਰਾਹੀਂ ਕੀਤਾ, ਉਹਨਾਂ ਭਾਈ ਖਾਲਸਾ ਨੇ ਸਪਸ਼ਟ ਕੀਤਾ! ਚਾਹੀਦਾ ਤਾਂ ਇਹ ਸੀ, ਕਿ ਦੋਵੇਂ ਧੜੇ ਅਕਾਲ ਤਖ਼ਤ ਸਾਹਿਬ ਦੇ ਫੈਸਲਾ ਆਉਣ ਤੋਂ ਬਾਅਦ ਵਿੱਚ ਕੋਈ ਸਿਆਸੀ ਬਿਆਨ ਦਿੰਦੇ,ਪਰ ਇਹ ਨਹੀਂ ਹੋਇਆ ? ਭਾਈ ਖਾਲਸਾ ਸਪਸ਼ਟ ਕੀਤਾ ਸਭ ਤੋਂ ਪਹਿਲਾਂ ਸੁਖਬੀਰ ਬਾਦਲ ਨੇ ਅਕਾਲੀ ਦਲ ਬਾਦਲ ਦੀ ਕੋਰ ਕਮੇਟੀ ਮੈਂਬਰ ਬੀਬੀ ਜਗੀਰ ਕੌਰ, ਪ੍ਰੋ ਪ੍ਰੇਮ ਸਿੰਘ ਚੰਦੂਮਾਜਰਾ, ਵਡਾਲਾ ਤੇ ਹੋਰਾਂ ਬਾਗੀਆਂ ਨੂੰ ਪਾਸੇ ਕੀਤਾ ਤੇ ਹੁਣ ਫਿਰ ਉਨ੍ਹਾਂ ਨੇ ਪ੍ਰੋ ਪ੍ਰੇਮ ਸਿੰਘ ਚੰਦੂਮਾਜਰਾ, ਵਡਾਲਾ,ਸਕੰਦਰ ਸਿੰਘ ਮਲੂਕਾ, ਪਰਮਿੰਦਰ ਸਿੰਘ ਢੀਂਡਸਾ, ਬੀਬੀ ਜਗੀਰ ਕੌਰ ਤੇ ਹੋਰ ਸਾਰੇ ਬਾਗੀਆਂ ਨੂੰ ਅਕਾਲੀ ਦਲ ਬਾਦਲ ਵਿੱਚੋਂ ਕੱਢ ਦਿੱਤਾ ਹੈ , ਭਾਈ ਖਾਲਸਾ ਨੇ ਕਿਹਾ ਓਦਰ ਬਾਗੀ ਧੜੇ ਵਾਲੇ ਵੀ ਪਿੱਛੇ ਨਹੀਂ ਰਹੇ, ਉਨ੍ਹਾਂ ਦੇ ਮੋਢੀ ਸੁਖਦੇਵ ਸਿੰਘ ਢੀਂਡਸਾ ਜੋਂ ਅਕਾਲੀ ਦਲ ਬਾਦਲ ਦੇ ਸਰਪ੍ਰਸਤ ਵੀ ਹਨ ਨੇ ਪ੍ਰੈਸ ਕਾਨਫਰੰਸ ਦੌਰਾਨ ਸੁਖਬੀਰ ਸਿੰਘ ਬਾਦਲ ਨੂੰ ਪ੍ਰਧਾਨਗੀ ਤੋਂ ਖਾਰਜ ਕਰਕੇ ਨਵਾਂ ਪ੍ਰਧਾਨ ਬਣਾਉਣ ਦਾ ਐਲਾਨ ਕਰ ਦਿੱਤਾ ਹੈ, ਮੁੱਖ ਬੁਲਾਰੇ ਡਾਕਟਰ ਦਲਜੀਤ ਸਿੰਘ ਚੀਮਾ ਨੇ ਕਿਹਾ ਢੀਂਡਸਾ ਕੋਲ਼ ਕੋਈ ਅਧਿਕਾਰ ਜਾ ਪਾਵਰ ਨਹੀਂ ? ਕਿ ਉਹ ਸੁਖਬੀਰ ਬਾਦਲ ਨੂੰ ਪ੍ਰਧਾਨਗੀ ਤੋਂ ਪਾਸੇ ਕਰ ਦੇਣ, ਭਾਈ ਖਾਲਸਾ ਨੇ ਕਿਹਾ ਇਸ ਤਰ੍ਹਾਂ ਕਰਕੇ ਭਾਜਪਾ ਵੀ ਪਿੱਛੇ ਨਹੀਂ ਰਹੇ ਉਨ੍ਹਾਂ ਨੇ ਵੀ ਬਾਦਲ ਨੂੰ ਕੱਢੇਂ ਬਾਗੀਆਂ ਨੂੰ ਪਾਰਟੀ ਵਿਚ ਸ਼ਾਮਿਲ ਕਰਨ ਦੀ ਵਕਾਲਤ ਕਰ ਦਿੱਤੀ ਹੈ, ਭਾਈ ਖਾਲਸਾ ਨੇ ਕਿਹਾ ਅਜਿਹਾ ਕਰਕੇ ਇਨ੍ਹਾਂ ਅਕਾਲੀ ਦਲ ਬਾਦਲ ਦੇ ਦੋਹਾਂ ਧੜਿਆਂ ਨੇ ਜਿਥੇ ਸਿੱਖਾਂ ਦੀ ਸੁਪਰੀਮ ਪਾਵਰ ਉੱਚ ਅਦਾਲਤ ਸ਼੍ਰੀ ਅਕਾਲ ਤਖ਼ਤ ਸਾਹਿਬ ਅਤੇ ਸਨਮਾਨ ਯੋਗ ਹਸਤੀ ਜਥੇਦਾਰ ਸ਼੍ਰੀ ਅਕਾਲ ਤਖ਼ਤ ਸਾਹਿਬ ਦਾ ਵੀ ਘੋਰ ਅਪਮਾਨ ਕੀਤਾ ਹੈ, ਇਸ ਕਰਕੇ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਜਿਥੇ ਇਸ ਵਰਤਾਰੇ ਲਈ ਅਕਾਲੀ ਦਲ ਦੇ ਦੋਹਾਂ ਧੜਿਆਂ ਦੀ ਨਿੰਦਾ ਕਰਦੀ ਹੈ, ਉਥੇ ਜਥੇਦਾਰ ਸ਼੍ਰੀ ਅਕਾਲ ਤਖ਼ਤ ਸਾਹਿਬ ਤੋਂ ਮੰਗ ਕਰਦੀ ਹੈ ਕਿ ਇਹਨਾਂ ਦੋਹਾਂ ਧੜਿਆਂ ਦੇ ਅਕਾਲ ਤਖ਼ਤ ਸਾਹਿਬ ਵਿਰੋਧੀ ਵਰਤਾਰੇ ਨੂੰ ਮੁੱਖ ਰੱਖਦਿਆਂ ਅਕਾਲੀ ਦਲ ਬਾਦਲ ਨੂੰ ਮੁੱਢੋਂ ਹੀ ਭੰਗ ਕਰਕੇ ਸਰਬਪ੍ਰਵਾਨਿਤ ਅਕਾਲੀ ਦਲ ਦਾ ਐਲਾਨ ਅਕਾਲ ਤਖ਼ਤ ਸਾਹਿਬ ਤੋਂ ਕਰਨ ਦੀ ਲੋੜ ਤੇ ਜ਼ੋਰ ਦੇਣ, ਕਿਉਂਕਿ ਦੋਹਾਂ ਬਾਦਲੀ ਧੜਿਆਂ ਦੇ ਅਕਾਲ ਤਖ਼ਤ ਸਾਹਿਬ ਵਿਰੋਧੀ ਵਰਤਾਰੇ ਦਾ ਸਿੱਖ ਸੰਗਤਾਂ ਵਿੱਚ ਵੱਡਾ ਰੋਸ ਪਾਇਆ ਜਾ ਰਿਹਾ ਹੈ ਅਤੇ ਉਹ ਜਥੇਦਾਰ ਸਾਹਿਬ ਤੋਂ ਇਨ੍ਹਾਂ ਦੋਹਾਂ ਧੜਿਆਂ ਤੇ ਸਖ਼ਤ ਤੋਂ ਸਖ਼ਤ ਕਾਰਵਾਈ ਕਰਨ ਦੀ ਮੰਗ ਕਰ ਰਹੇ ਹਨ ਕਿਉਂਕਿ ਅਜਿਹਾ ਕਰਕੇ ਅਕਾਲੀ ਦਲ ਦੀ ਮੁੱਢਲੀ ਹੋਂਦ ਤੇ ਮਰਯਾਦਾ ਨੂੰ ਮੁੜ ਤੋਂ ਸੁਰਜੀਤ ਕੀਤਾ ਜਾ ਸਕਦਾ ਹੈ। ਇਸ ਮੌਕੇ ਤੇ ਭਾਈ ਵਿਰਸਾ ਸਿੰਘ ਖਾਲਸਾ ਪ੍ਰਧਾਨ ਏ ਆਈ ਐਸ ਐਸ ਐਫ ਖਾਲਸਾ ਨਾਲ ਸੀਨੀਅਰ ਆਗੂ ਤੇ ਮੁੱਖ ਬੁਲਾਰੇ ਭਾਈ ਅਵਤਾਰ ਸਿੰਘ ਅੰਮ੍ਰਿਤਸਰ ਭਾਈ ਦਿਲਬਾਗ ਸਿੰਘ ਬਾਗੀ ਗੁਰਦਾਸਪੁਰ ਭਾਈ ਜੋਗਿੰਦਰ ਸਿੰਘ ਅਤੇ ਭਾਈ ਜਗਤਾਰ ਸਿੰਘ ਫਿਰੋਜ਼ਪੁਰ ਭਾਈ ਲਖਵਿੰਦਰ ਸਿੰਘ ਰਾਜਿਸਥਾਨ ਭਾਈ ਸਿੰਦਾ ਸਿੰਘ ਨਿਹੰਗ ਅਤੇ ਪਿਰਥੀ ਸਿੰਘ ਧਾਲੀਵਾਲ ਧਰਮਕੋਟ ਭਾਈ ਮਨਜਿੰਦਰ ਸਿੰਘ ਅਤੇ ਭਾਈ ਰਛਪਾਲ ਸਿੰਘ ਕਮਾਲਕੇ ਭਾਈ ਜਗਜੀਤ ਸਿੰਘ ਸੈਦੇਸਾਹ ਵਾਲਾ ਭਾਈ ਬਲਕਾਰ ਸਿੰਘ ਦਾਰੇਵਾਲ ਜਲੰਧਰ ਭਾਈ ਸੁਖਦੇਵ ਸਿੰਘ ਫੌਜੀ ਜਗਰਾਵਾਂ ਧਾਰਮਿਕ ਸਲਾਹਕਾਰ, ਭਾਈ ਬਲਵਿੰਦਰ ਸਿੰਘ ਖਡੂਰ ਸਾਹਿਬ ਆਦਿ ਆਗੂ ਹਾਜਰ ਸਨ ।


